ਪੰਜਾਬੀ ਭਾਸ਼ਾ
- ਪੰਜਾਬੀ ਪੇਜ ਇੱਥੇ ਰੀ-ਡਿਰੈਕਟ ਹੁੰਦਾ ਹੈ, ਪੰਜਾਬੀ ਲੋਕਾਂ ਦੇ ਪੇਜ ਲਈ ਵੇਖੋ ਪੰਜਾਬੀ ਲੋਕ
| ਪੰਜਾਬੀ ਪੰਜਾਬੀ, پنجابی |
||
|---|---|---|
| ਇਹ ਭਾਸ਼ਾ ਜਿਥੇ ਬੋਲੀ ਜਾਂਦੀ ਹੈ : | ਭਾਰਤ, ਪਾਕਿਸਤਾਨ, ਬਰਤਾਨੀਆ, ਅਮਰੀਕਾ, ਕੈਨੇਡਾ, ਆਸਟ੍ਰੇਲੀਆ ਅਤੇ ਹੋਰ ਦੇਸ਼, ਜਿੱਥੇ ਵੀ ਪੰਜਾਬੀ ਗਏ | |
| ਖੇਤਰ: | ਪੰਜਾਬ | |
| ਕੁਲ ਬੋਲਣ ਵਾਲੇ: | 1998 ਤੱਕ ਪੰਜਾਬੀ ਬੋਲਣ ਵਾਲੇ ਲੋਕਾਂ ਦੀ ਗਿਣਤੀ 10.4 ਕਰੋੜ ਸੀ। | |
| ਦਰਜਾ: | 9-11 | |
| ਭਾਸ਼ਾ ਦਾ ਵਰਗ: |
ਭਾਰਤੀ-ਯੂਰਪੀ ਭਾਰਤੀ-ਇਰਾਨੀ ਭਾਰਤੀ-ਵੈਦਿਕ ਪੰਜਾਬੀ |
|
| ਲਿਪੀ: |
ਗੁਰਮੁਖੀ (ਭਾਰਤ ਵਿੱਚ) ਅਤੇ ਸ਼ਾਹਮੁਖੀ (ਪਾਕਿਸਤਾਨ ਵਿੱਚ) |
|
| ਸਰਕਾਰੀ ਦਰਜਾ | ||
| ਜਿਥੇ ਇਸ ਭਾਸ਼ਾ ਨੂੰ ਸਰਕਾਰੀ ਦਰਜਾ ਮਿਲਿਆ: | ਪੰਜਾਬ (ਭਾਰਤ), ਦਿੱਲੀ, ਚੰਡੀਗੜ੍ਹ | |
| Regulated by: | No official regulation | |
| ਭਾਸ਼ਾ ਦੇ ਕੋਡ | ||
| ISO 639-1: | pa | |
| ISO 639-2: | pan | |
| ISO 639-3: | variously: pan – Punjabi (Eastern) pnb – Punjabi (Western) pmu – Punjabi (Mirpuri) |
|
|
ਪੰਜਾਬੀ ਪੰਜਾਬ ਖੇਤਰ ਵਿੱਚ ਬੋਲੀ ਜਾਂਦੀ ਹੈ।
|
||
| Note: This page may contain IPA phonetic symbols in Unicode. | ||
ਪੰਜਾਬੀ ( ਜਿਸ ਨੂੰ ਅੰਗਰੇਜ਼ੀ ਵਿੱਚ Punjabi, ਗੁਰਮੁਖੀ ਵਿੱਚ ਪੰਜਾਬੀ ਅਤੇ, ਸ਼ਾਹਮੁਖੀ ਵਿੱਚ پنجابی ਵਾਂਗ ਲਿਖਿਆ ਜਾਦਾ ਹੈ।) ਭਾਰਤ ਅਤੇ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਭਾਸ਼ਾ ਹੈ। ਇਹ ਭਾਰਤੀ-ਇਰਾਨੀ ਵਰਗ ਦੇ ਵਿੱਚੋਂ ਭਾਰਤੀ-ਯੂਰਪ ਵਰਗ ਨਾਲ ਸਬੰਧਤ ਹੈ। ਪੰਜਾਬੀ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗਰੰਥ ਸਾਹਿਬ ਜੀ ਦੀ ਸੰਰਚਨਾ ਕੀਤੀ ਗਈ ਹੈ। ਇਹ ਭੰਗੜਾ ਸੰਗੀਤ ਦੀ ਬੋਲੀ ਹੈ, ਜਿਸ ਨੇ ਦੱਖਣੀ ਏਸ਼ੀਆ ਅਤੇ ਸੰਸਾਰ ਭਰ ਵਿੱਚ ਚੰਗਾ ਨਾਮਣਾ ਖੱਟਿਆ ਹੈ। ਪਾਕਿਸਤਾਨ ਵਿੱਚ ਪੰਜਾਬੀ ਭਾਸ਼ਾ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ| ਪੰਜਾਬੀ ਦੀਆਂ ਦੋ ਮੁੱਖ ਉੱਪ-ਭਾਸ਼ਾਵਾਂ ਹਨ- ਪੂਰਬੀ ਪੰਜਾਬੀ ਅਤੇ ਲਹਿੰਦੀ ਪੰਜਾਬੀ| ਇਸ ਤੋਂ ਇਲਾਵਾ ਪੰਜਾਬੀ ਸ਼ਬਦ ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ਼ ਲਈ ਵਰਤਿਆ ਜਾਂਦਾ ਹੈ, ਜੋ ਕਿ ਪੰਜਾਬ ਜਾਂ ਪੰਜਾਬੀ ਨਾਲ ਸਬੰਧਤ ਹੋਵੇ, ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਨੂੰ ਪੰਜਾਬੀ ਅਤੇ ਪੰਜਾਬੀ ਖੇਤਰ ਨੂੰ ਪੰਜਾਬੀ ਹੀ ਕਿਹਾ ਜਾਦਾ ਹੈ।
ਇਥ੍ਨੋਲੋਗ ੨੦੦੫[[੧]] ਦੇ ਅਨੁਸਾਰ ਪੰਜਾਬੀ ਨੂੰ ੮.੮ ਕਰੋੜ ਲੋਕ ਬੋਲਦੇ ਹਨ, ਜਿਸ ਨਾਲ ਪੰਜਾਬੀ ਸਮੂਚੀ ਦੁਨਿਆ ਵਿੱਚ ਸਭ ਤੋਂ ਵੱਧ ਬੋਲੀ ਜਾਨ ਵਾਲੀ ਦਸਵੀਂ ਭਾਸ਼ਾ ਹੈ| ੨੦੦੮ ਵਿੱਚ ਪਾਕਿਸਤਾਨ ਵਿੱਚ ਹੋਈ ਜਨਗਣਨਾ ਅਨੁਸਾਰ ਪਾਕਿਸਤਾਨ ਵਿੱਚ ੭੬,੩੩੫,੩੦੦ ਲੋਕ ਪੰਜਾਬੀ ਬੋਲਦੇ ਹਨ ਅਤੇ ੨੦੦੧ ਵਿੱਚ ਭਾਰਤ ਵਿੱਚ ਹੋਈ ਜਨਗਣਨਾ ਅਨੁਸਾਰ ਭਾਰਤ ਵਿੱਚ ੨੯,੧੦੨,੪੭੭ ਲੋਕ ਪੰਜਾਬੀ ਬੋਲਦੇ ਹਨ| ਪੰਜਾਬੀ ਭਾਸ਼ਾ ਦੀਆਂ ਕਈਂ ਉੱਪ-ਬੋਲੀਆਂ ਹਨ, ਪਰ ਮਾਝੀ ਨੂੰ ਸਭ ਤੋਂ ਅਮੀਰ ਉੱਪ-ਬੋਲੀ ਮੰਨਿਆ ਜਾਂਦਾ ਹੈ| ਇਹ ਉੱਪ-ਬੋਲੀ ਪੁਰਾਤਨ ਪੰਜਾਬ ਦੇ ਮਾਝਾ ਖੇਤਰ ਵਿੱਚ ਬੋਲੀ ਜਾਂਦੀ ਹੈ ਜਿਸ ਦਾ ਕੇਂਦਰ ਅਜੋਕੇ ਅੰਮ੍ਰਿਤਸਰ ਤੇ ਲਾਹੌਰ ਵਿੱਚ ਹੈ| ਇਸ ਉੱਪ-ਬੋਲੀ ਦੀ ਵਰਤੋਂ ਪੰਜਾਬੀ ਦੀ ਕਿਤਾਬਾਂ ਲਿਖਣ ਵਿੱਚ ਹੁੰਦੀ ਹੈ|
ਲਹਿੰਦੀ, ਪੂਰਬੀ ਪੰਜਾਬੀ ਅਤੇ ਪੱਛਮੀ ਪਹਾੜੀ ਬੋਲੀਆਂ ਨੂੰ ਮਿਲਾ ਕੇ ਪੰਜਾਬੀ ਆਪਣੀ ਫੋਨੇਟਿਕਸ ਕਰਕੇ ਅਜੋਕੀ ਭਾਰਤੀ-ਯੂਰਪੀ ਬੋਲੀਆਂ ਦੇ ਪਰਿਵਾਰ ਵਿੱਚੋਂ ਸਭ ਤੋਂ ਵੱਖਰੀ ਭਾਸ਼ਾ ਜਾਪਦੀ ਹੈ|
ਪੰਜਾਬੀ, ਭਾਰਤੀ ਪੰਜਾਬ ਸੂਬੇ ਅਤੇ ਪਾਕਿਸਤਾਨੀ ਪੰਜਾਬ ਦੀ ਸਰਕਾਰੀ ਭਾਸ਼ਾ ਹੈ ਅਤੇ ਨੇੜਲੇ ਸੂਬਿਆਂ ਵਿੱਚ ਵੀ ਬੋਲੀ ਜਾਦੀ ਹੈ, ਜਿਵੇਂ ਕਿ ਹਰਿਆਣਾ, ਹਿਮਾਚਲ ਪਰਦੇਸ਼, ਅਤੇ ਦਿੱਲੀ ਆਦਿ। ਹਾਲ ਹੀ ਵਿੱਚ ਪੰਜਾਬੀ ਨੂੰ ਹਰਿਆਣਾ ਅਤੇ ਦਿੱਲੀ ਵਿੱਚ ਦੂਜੀ ਅਤੇ ਤੀਜੀ ਭਾਸ਼ਾ ਦਾ ਮਾਨ ਹਾਸਲ ਹੋਇਆ ਹੈ|
ਇਤਿਹਾਸ
ਪੰਜਾਬੀ ਹੋਰਨਾਂ ਦੱਖਣੀ ਏਸ਼ੀਆਈ ਬੋਲੀਆਂ ਦੀ ਤਰ੍ਹਾਂ ਹੀ ਇੱਕ ਭਾਰਤੀ-ਆਰਿਯਨ ਭਾਸ਼ਾ ਹੈ|
ਪੰਜਾਬੀ ਨੂੰ ਉਨ੍ਹਾਂ ਸਾਰੇ ਮੁਲਕਾਂ ਵਿੱਚ ਵੀ ਘੱਟ-ਗਿਣਤੀ ਭਾਸ਼ਾ ਦੇ ਤੌਰ ਉੱਤੇ ਬੋਲਿਆ ਜਾਂਦਾ ਹੈ, ਜਿੱਥੇ ਵੀ ਪੰਜਾਬੀ ਗਏ ਹਨ, ਜਿਵੇਂ ਕਿ ਇੰਗਲੈਂਡ, ਅਮਰੀਕਾ, ਆਸਟਰੇਲੀਆ ਅਤੇ ਖਾਸ ਕਰਕੇ ਕੈਨੇਡਾ, ਜਿੱਥੇ ਕਿ ਪੰਜਾਬੀ ਕੈਨੇਡਾ ਦੀ ਜਨ-ਗਣਨਾ ਦੇ ਮੁਤਾਬਕ ਚੌਥੀ ਆਮ ਬੋਲੀ ਜਾਣ ਵਾਲੀ ਭਾਸ਼ਾ ਹੈ। ਪੰਜਾਬੀ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗਰੰਥ ਸਾਹਿਬ ਜੀ ਦੀ ਸੰਰਚਨਾ ਕੀਤੀ ਗਈ ਹੈ। ਇਹ ਭੰਗੜਾ ਸੰਗੀਤ ਦੀ ਬੋਲੀ ਹੈ, ਜਿਸ ਨੇ ਦੱਖਣੀ ਏਸ਼ੀਆ ਅਤੇ ਸੰਸਾਰ ਭਰ ਵਿੱਚ ਚੰਗਾ ਨਾਮਣਾ ਖੱਟਿਆ ਹੈ।
ਪੰਜਾਬੀ ਸੱਭਿਆਚਾਰ ਭਾਰਤ ਅਤੇ ਪਾਕਿਸਤਾਨ ਵਿੱਚ ਹੋਈ 1947 ਈਸਵੀ ਦੀ ਵੰਡ ਕਰਕੇ ਪਰਭਾਵਿਤ ਹੋਇਆ। ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਵੰਡੇ ਹੋਏ ਦੇਸ਼ਾਂ ਅਤੇ ਧਾਰਮਿਕ ਸਬੰਧਾਂ ਨੂੰ ਆਪਣਾ ਵਿੱਚ ਜੋੜਦਾ ਹੈ।
ਨਵੀਂ ਪੰਜਾਬੀ ਸ਼ਬਦਾਵਲੀ ਹੋਰ ਭਾਸ਼ਾਵਾਂ, ਜਿਵੇਂ ਹਿੰਦੀ, ਫ਼ਾਰਸੀ, ਅਤੇ ਅੰਗਰੇਜ਼ੀ ਤੋਂ ਪਰਭਾਵਿਤ ਹੈ, ਹੋਰ ਉੱਤਰੀ ਭਾਰਤੀ ਭਾਸ਼ਾਵਾਂ ਵਾਂਗ ਇਸ ਦਾ ਵੀ ਵਿਕਾਸ ਸੰਸਕਰਿਤ ਤੋਂ ਹੋਇਆ ਹੈ। ਪੰਜਾਬੀ ਦੇ ਕਈ ਰੂਪ ਹਨ, ਜਿਵੇਂ ਕਿ ਪੱਛਮੀ ਪੰਜਾਬ ਵਿੱਚ ਲੇਹਿੰਦਾ ਜਾਂ ਲੇਹੰਦਾ ਅਤੇ ਪੂਰਬੀ ਪੰਜਾਬ ਵਿੱਚ ਸਿਰਆਕੀ, ਹਿੰਦਕੋ, ਮਾਝੀ, ਪੋਠੋਹਾਰੀ, ਪਰ ਇਹ ਪੰਜਾਬੀ ਦੇ ਸਾਹਮਣੇ ਨਿਗੂਣੇ ਜਿਹੇ ਹੀ ਹਨ।
ਪੰਜਾਬੀ ਭਾਸ਼ਾ ਨੂੰ ਲਿਖਣ ਲਈ ਕਈ ਲਿੱਪੀਆਂ ਹਨ, ਜੋ ਕਿ ਖੇਤਰ ਅਤੇ ਇਸ ਦੇ ਉਪਭਾਸ਼ਾ ਦੇ ਨਾਲ ਨਾਲ ਬੋਲਣ ਵਾਲੇ ਦੇ ਖੇਤਰ ਉੱਤੇ ਵੀ ਨਿਰਭਰ ਕਰਦਾ ਹੈ। ਭਾਰਤ ਪੰਜਾਬ ਦੇ ਸਿੱਖ ਅਤੇ ਹੋਰ ਇਸ ਨੂੰ ਗੁਰਮੁਖੀ ਵਿੱਚ ਲਿਖਦੇ ਹਨ। ਹਿੰਦੂ ਅਤੇ ਨੇੜੇ ਦੇ ਸੂਬਿਆਂ ਦੇ ਵਾਸੀ ਇਸ ਨੂੰ ਦੇਵਨਾਗਰੀ ਵਿੱਚ ਲਿਖਦੇ ਹਨ। ਪੱਛਮੀ ਪੰਜਾਬ ਵਿੱਚ ਸ਼ਾਹਮੁਖੀ ਵਰਣਮਾਲਾ ਦੇ ਰੂਪ ਵਿੱਚ ਲਿਖਿਆ ਜਾਦਾ ਹੈ। ਗੁਰਮੁਖੀ ਅਤੇ ਸ਼ਾਹਮੁਖੀ ਪੰਜਾਬੀ ਨੂੰ ਲਿਖਣ ਦੇ ਦੋ ਆਮ ਢੰਗ ਹਨ। ਸਮੇਂ ਨਾਲ ਪੰਜਾਬੀਆਂ 'ਚ ਲਿੱਪੀਆਂ ਦੀ ਸਾਂਝ ਖਤਮ ਹੁੰਦੀ ਜਾ ਰਹੀ ਹੈ। ਭਾਰਤੀ ਤੇ ਪਾਕਿਸਤਾਨੀ ਪੰਜਾਬੀ ਹੁਣ ਕੇਵਲ ਪੰਜਾਬੀ ਨੂੰ ਬੋਲਾਂ ਰਾਹੀਂ ਸਮਝ ਸਕਦੇ ਹਨ, ਪਰ ਲਿੱਪੀ ਦੇ ਰੂਪ 'ਚ ਨਹੀਂ।
ਅੰਗਰੇਜ਼ੀ ਵਾਂਗ ਹੀ, ਪੰਜਾਬੀ ਦੁਨਿਆਂ ਭਰ ਵਿੱਚ ਫੈਲ ਗਈ ਅਤੇ ਇਸ ਵਾਂਗ ਹੀ ਉੱਥੋਂ ਦੇ ਸਥਾਨਕ ਸ਼ਬਦਾਂ ਨਾਲ ਮਿਲ ਕੇ ਆਪਣਾ ਵਿਕਾਸ ਕੀਤਾ। ਹਾਲਾਂਕਿ ਬਹੁਤ ਸ਼ਬਦ ਹਿੰਦੀ-ਉਰਦੂ ਅਤੇ ਅੰਗਰੇਜ਼ੀ ਤੋਂ ਆਏ ਹਨ, ਪਰ ਪੰਜਾਬੀ ਵਿੱਚ ਸਪੇਨੀ ਅਤੇ ਡੱਚ ਤੋਂ ਵੀ ਸ਼ਬਦ ਆ ਗਏ ਹਨ। ਇਸਕਰਕੇ ਇੱਕ ਵਿਲੱਖਣ ਦੀਸਪੁਰਾ ਪੰਜਾਬੀ ਉੱਭਰ ਰਹੀ ਹੈ। ਕਿਉਕਿ ਪੰਜਾਬੀ ਵਿੱਚ ਸ਼ਬਦਾਂ ਦੀ ਪਹਿਲਾਂ ਕੋਈ ਗਿਣਤੀ ਨਹੀਂ ਹੈ, ਇਸਕਰਕੇ ਲੱਗਦਾ ਹੈ ਕਿ ਦੀਸਪੁਰਾ ਪੰਜਾਬੀ ਭਾਰਤੀ ਖੇਤਰ ਵਿੱਚ ਮੌਜੂਦ ਰੂਪਾਂ ਤੋਂ ਭਵਿੱਖ ਬਣਾਏਗੀ।
ਸੁਰਾਤਮਕ ਭਾਸ਼ਾ
ਪੰਜਾਬੀ ਦੀ ਇੱਕ ਖਾਸ ਗੱਲ ਜੋ ਇਸਨੂੰ ਦੂਜੀਆਂ ਇੰਡੋ-ਯੂਰਪੀਅਨ ਅਤੇ ਭਾਰਤੀ ਭਾਸ਼ਾਵਾਂ ਤੋਂ ਅੱਡ ਕਰਦੀ ਹੈ, ਉਹ ਹੈ ਇਸਦਾ ਸੁਰਾਤਮਕ ਹੋਣਾ। ਪੰਜਾਬੀ ਵਿੱਚ ਪੰਜ ਸੁਰ ਧੁਨੀਆਂ /ਘ/, /ਝ/, /ਢ/, /ਧ/, /ਭ/ ਹਨ। ਇਸ ਤੋਂ ਇਲਾਵਾ /ਹ/ ਧੁਨੀ ਵੀ ਸ਼ਬਦ ਵਿੱਚ ਆਪਣੇ ਸਥਾਨ ਅਨੁਸਾਰ ਸੁਰ ਵਿੱਚ ਬਦਲ ਜਾਂਦੀ ਹੈ। ਸ਼ਬਦਾਂ ਦੀ ਮੁੱਢਲੀ ਸਥਿਤੀ ਵਿੱਚ /ਘ,ਝ,ਢ,ਧ,ਭ/ ਧੁਨੀਆਂ ਨੀਵੀਂ ਸੁਰ ਦਾ ਉਚਾਰਣ ਕਰਦੀਆਂ ਹਨ। ਇਸ ਆਦਿ-ਸਥਿਤੀ ਵਿੱਚ /ਕ,ਚ,ਟ,ਤ,ਪ/ ਵਿੱਚ ਰੂਪਾਂਤਰਿਤ ਹੋ ਕੇ, ਨਾਲ ਦੀ ਨਾਲ ਸ੍ਵਰ ੳੱਤੇ ਨੀਵੀਂ ਸੁਰ ਨੂੰ ਪ੍ਰਗਟ ਕਰਦੀਆਂ ਹਨ। ਉਦਹਾਰਣ ਦੇ ਤੌਰ ਤੇ ਜਦੋਂ /ਘ/ ਧੁਨੀ ਸ਼ਬਦ ਦੇ ਸ਼ੁ੍ਰੂ ਵਿੱਚ ਆਉਦੀਂ ਹੈ ਤਾਂ ਇਸਦੀ ਅਵਾਜ਼ /ਕ/ ਧੁਨੀ ਦੇ ਨੇੜੇ ਹੁੰਦੀ ਹੈ ਅਤੇ ਇਸ ਨਾਲ ਇੱਕ ਡਿੱਗਦੀ ਸੁਰ ਦੀ ਵਰਤੋਂ ਕੀਤੀ ਜਾਂਦੀ ਹੈ ਜਿਵੇਂ 'ਘੋੜਾ' ਸ਼ਬਦ ਵਿੱਚ /ਕ/ ਧੁਨੀ ਨਾਲ ਇੱਕ ਡਿੱਗਦੀ ਸੁਰ ਹੈ ਜਿਸ ਨਾਲ ਇਹ /ਘ/ ਧੁਨੀ ਬਣਦੀ ਹੈ। ਇਸ ਤਰ੍ਹਾਂ ਇਸ ਸ਼ਬਦ ਦੀ IPA ਵਿੱਚ ਬਣਾਵਟ ""/kòɽa/"" ਹੋਵੇਗੀ। ਜੇਕਰ ਅਸੀਂ ਇਸ ਵਿੱਚੋਂ ਇਸਦੀ ਡਿੱਗਦੀ ਸੁਰ ਨੂੰ ਹਟਾ ਦਈਏ ਤਾਂ ਇਸਦਾ ਉਚਾਰ ""ਕੋੜਾ" ਹੋ ਜਾਵੇਗਾ ਅਤੇ ਜੇਕਰ ਅਸੀਂ /ਕ/ ਧੁਨੀ ਦੇ ਬਾਅਦ ਚੜ੍ਹਦੀ ਸੁਰ ਦੀ ਵਰਤੋਂ ਕਰੀਏ ਤਾਂ ਇਸ ਦਾ ਉਚਾਰਣ ""ਕੋਹੜਾ"" ਹੋ ਜਾਵੇਗਾ। ਇਸ ਨੂੰ IPA ਵਿੱਚ ""/kóɽa/"" ਲਿਖਿਆ ਜਾਵੇਗਾ। ਠੀਕ ਇਸੇ ਤਰ੍ਹਾਂ ਬਾਕੀ ਦੀਆਂ ਚਾਰ ਧੁਨੀਆਂ ਨਾਲ ਵੀ ਹੁੰਦਾ ਹੈ। ਸ਼ਬਦ ਦੀ ਅੰਤਲੀ ਸਥਿਤੀ ਵਿੱਚ /ਘ,ਝ,ਢ,ਧ,ਭ/ ਕ੍ਰਮਪੂਰਵਕ /ਗ, ਜ, ਡ, ਬ, ਦ/ ਵਿੱਚ ਤਬਦੀਲ ਹੋ ਕੇ ਨਾਲ ਲੱਗਦੇ ਅਗਲੇ ਸ੍ਵਰ ਉੱਤੇ ਉੱਚੀ ਸ੍ਵਰ ਸਹਿਤ ਉਚਾਰੀਆਂ ਜਾਂਦੀਆਂ ਹਨ। ਜਿਵੇਂ- /ਲਾਭ/।
ਹਵਾਲਾ
ਧਾਲੀਵਾਲ, ਪ੍ਰੇਮ ਪ੍ਰਕਾਸ਼. (੨੦੦੬): ਸਿਧਾਂਤਕ ਭਾਸ਼ਾ ਵਿਗਿਆਨ, ਮਦਾਨ ਪਬਲੀਕਾਸ਼ਨਜ਼।
- ^ [http://www12.statcan.ca/english/census01/products/standard/themes/RetrieveProductTable.cfm?Temporal=2001&PID=55536&APATH=3&GID=431515&METH=1&PTYPE=55440&THEME=41&FOCUS=0&AID=0&PLACENAME=0&PROVINCE=0&SEARCH=0&GC=0&GK=0&VID=0&FL=0&RL=0&FREE=0 Canadian Census Data (2Insert non-formatted text here
External links
- [੨] http://www.shivbatalvi.com/ Dedicated to punjabi culture and literature
- ਭਾਸ਼ਾ ਵਿਭਾਗ ਪੰਜਾਬ ਦੀ ਸਾਈਟ
- Free online Punjabi (Gurmukhi) lessons
- ਬਿਨਾ ਅੰਗਰੇਜੀ ਤੋਂ ਪੰਜਾਬੀ ਵਿੱਚ ਇੰਨਟਰਨੈਟ
- ਪੰਜਾਬੀ ਭਾਸ਼ਾ ਦਾ ਮਹੱਤਵ
- Punjabi language history
- Punjabi Heritage Organization
- Online translator English to Punjabi, or vice-versa
- Punjabi Kosh Free Unicode based Punjabi->English->Punjabi dictionary
- Punjabi Computing Resource Centre
- Punjabi Music
- Academy of the Punjab In North America (APNA)
- Learn Gurmukhi - Sound and Graphics
- Punjabi Network
- Punjabi Community for Punjabi People
- Peoples and Languages in Pre-Islamic Indus Valley
- Ethnologue - Languages of India
- Ethnologue - Languages of Pakistan
- Punjabi Literature (ਪੰਜਾਬੀ ਸਾਹਿਤ)
- Online Punjabi Type Pad - Easy Punjabi Typing with English Keyboard.
ਨਮੂਨਾ:ਭਾਰਤੀ-ਇਰਾਨੀ ਭਾਸ਼ਾਵਾਂ
