ਅਜਮੇਰ ਸਿੰਘ ਔਲਖ

ਪੰਜਾਬੀ ਨਾਟਕਕਾਰ

ਅਜਮੇਰ ਸਿੰਘ ਔਲਖ (ਜਨਮ 19 ਅਗਸਤ 1942 - 15 ਜੂਨ 2017), ਪੰਜਾਬ ਦੇ ਕਿਰਸਾਨੀ ਜੀਵਨ ਦੀਆਂ ਸਮੱਸਿਆਵਾਂ ਨੂੰ ਪ੍ਰਗਤੀਵਾਦੀ ਵਿੱਚਾਰਧਾਰਾ ਨਾਲ ਪੇਸ਼ ਕਰਨ ਵਾਲਾ ਪੰਜਾਬੀ ਦਾ ਪ੍ਰਤੀਨਿੱਧ ਨਾਟਕਕਾਰ ਸੀ।[1]ਪੰਜਾਬੀ ਇਕਾਂਗੀ ਦਾ ਇਤਿਹਾਸ ਵਾਚੀਏ ਤਾਂ ੳੁਸ ਵਿੱਚ ਅਜਮੇਰ ਔਲਖ ਦਾ ਸਥਾਨ ਖ਼ਾਸ ਤੇ ਵਿਲੱਖਣ ਹੈ। ਪ੍ਰੋ. ਅਜਮੇਰ ਸਿੰਘ ਔਲਖ ਉਨ੍ਹਾਂ ਕੁਝ ਲੋਕਾਂ ਵਿੱਚੋਂ ਇੱਕ ਸੀ ਜਿਨ੍ਹਾਂ ਆਪਣੀ ਜ਼ਿੰਦਗੀ ਸਾਹਿਤ ਰਾਹੀਂ ਲੋਕਾਂ ਨੂੰ ਸਮਰਪਿਤ ਕੀਤੀ। ਉਹ ਖ਼ੁਦ ਹੀ ਨਹੀਂ ਬਲਕਿ ਉਨ੍ਹਾਂ ਦਾ ਪੂਰਾ ਪਰਿਵਾਰ ਹੀ ਸਾਹਿਤ ਤੇ ਖ਼ਾਸ ਕਰਕੇ ਨਾਟਕ ਤੇ ਰੰਗਮੰਚ ਦੁਆਰਾ ਲੋਕਾਂ ਨੂੰ ਚੇਤਨ ਕਰਨ ਲਈ ਨਿਰੰਤਰ ਕਾਰਜਸ਼ੀਲ ਰਿਹਾ। ਅਜਮੇਰ ਔਲਖ ਨੂੰ 2006 ਵਿੱਚ ਇਕਾਂਗੀ-ਸੰਗ੍ਰਹਿ "ਇਸ਼ਕ ਬਾਝ ਨਮਾਜ ਦਾ ਹੱਜ ਨਾਹੀ" ਲਈ ਭਾਰਤੀ ਸਾਹਿਤ ਅਕਾਦਮੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।[2] ਉਸਨੂੰ ਪੰਜਾਬੀ ਭਾਸ਼ਾ ਦੇ ਸਿਰਮੌਰ ਅਜਮੇਰ ਪੁਰਸਕਾਰ ਪੰਜਾਬੀ ਸਾਹਿਤ ਰਤਨ ਨਾਲ ਵੀ ਸਨਮਾਨਿਆ ਜਾ ਗਿਆ।[3]

ਅਜਮੇਰ ਸਿੰਘ ਔਲਖ
ਅਜਮੇਰ ਸਿੰਘ ਔਲਖ
ਜਨਮ 19 ਅਗਸਤ 1942(1942-08-19)
ਪਿੰਡ ਕੁੰਭੜਵਾਲ, ਜ਼ਿਲ੍ਹਾ ਬਠਿੰਡਾ (ਹੁਣ ਮਾਨਸਾ), ਭਾਰਤੀ ਪੰਜਾਬ
ਮੌਤ 15 ਜੂਨ 2017(2017-06-15) (ਉਮਰ 74)
ਕੌਮੀਅਤ ਭਾਰਤੀ
ਕਿੱਤਾ ਅਧਿਆਪਕ, ਨਾਟਕਕਾਰ ਅਤੇ ਰੰਗਕਰਮੀ
ਪ੍ਰਮੁੱਖ ਕੰਮ ਅਰਬਦ ਨਰਬਦ ਧੁੰਦੂਕਾਰਾ
ਲਹਿਰ ਸੈਕੂਲਰ ਡੈਮੋਕ੍ਰੇਸੀ
ਜੀਵਨ ਸਾਥੀ ਮਨਜੀਤ ਔਲਖ
ਵਿਧਾ ਨਾਟਕ

ਵਿਸ਼ਾ ਸੂਚੀ

ਜੀਵਨਸੋਧੋ

ਔਲਖ ਦਾ ਜਨਮ 19 ਅਗਸਤ 1942 ਨੂੰ ਕੁੰਭੜਵਾਲ, ਮਾਨਸਾ ਜ਼ਿਲ੍ਹਾ, ਪੰਜਾਬ ਵਿੱਚ ਹੋਇਆ। ਇਹਨਾਂ ਦੇ ਪਿਤਾ ਦਾ ਨਾਮ ਸ੍ਰ. ਕੌਰ ਸਿੰਘ ਅਤੇ ਮਾਤਾ ਦਾ ਨਾਮ ਸ੍ਰੀਮਤੀ ਹਰਨਾਮ ਕੌਰ ਸੀ। ਉਨ੍ਹਾਂ ਐੱਮ.ਏ. ਪੰਜਾਬੀ ਕੀਤੀ ਅਤੇ ਵਿਦਿਆਰਥੀਆਂ ਨੂੰ ਇੱਕ ਆਦਰਸ਼ ਅਧਿਆਪਕ ਵਜੋਂ ਸਿੱਖਿਅਤ ਕਰਨ ਦੇ ਨਾਲ-ਨਾਲ ਸਾਹਿਤ ਰਾਹੀਂ ਸਮਾਜਿਕ ਸਰੋਕਾਰਾਂ ਨਾਲ ਜੋੜਦਿਆਂ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿੱਚੋਂ ਸੇਵਾਮੁਕਤ ਹੋਏ। ਪਿਛਲੇ ਸਾਲਾਂ ਵਿੱਚ ਪ੍ਰੋ. ਔਲਖ ਸਾਹਿਬ ਨੂੰ ਕੈਂਸਰ ਦੀ ਬੀਮਾਰੀ ਹੋ ਗਈ ਸੀ ਪਰ ਲੋਕਾਂ ਦੀਆਂ ਸ਼ੁਭਕਾਮਨਾਵਾਂ ਅਤੇ ਉਨ੍ਹਾਂ ਦੀ ਜ਼ਿੰਦਾਦਿਲੀ ਅੱਗੇ ਇਹ ਬੀਮਾਰੀ ਵੀ ਹਾਰ ਗਈ ਸੀ ।ਪਰ ਉਹ 15 ਜੂਨ 2017 ਨੂੰ ਇਸ ਬਿਮਾਰੀ ਕਰਨ ਹੀ ਇਸ ਜਹਾਨ ਤੋਂ ਚਲੇ ਗਏ।[4]ਉਹ ਜਮਹੂਰੀ ਸਭਾ ਪੰਜਾਬ ਦੇ ਪ੍ਰਧਾਨ, ਦੇਸ਼ਭਗਤ ਯਾਦਗਾਰ ਕਮੇਟੀ, ਪੰਜਾਬ ਸੰਗੀਤ ਅਕਾਦਮੀ ਅਤੇ ਕੇਂਦਰੀ ਲੇਖਕ ਸਭਾ ਦੇ ਸਰਗਰਮ ਮੈਂਬਰ ਸਨ। ਉਹ ਉਮਰ ਦੇ ਅੱਠਵੇਂ ਦਹਾਕੇ ਵਿੱਚ ਵੀ ਦੁਨੀਆਂ ਭਰ ਵਿੱਚ ਜਾ ਕੇ ਨਾਟਕ ਖੇਡ ਰਹੇ ਸਨ ਅਤੇ ਨਵੀਂ ਪੀੜ੍ਹੀ ਨੂੰ ਪੁਸਤਕ ਮੇਲਿਆਂ ਰਾਹੀਂ ਸਾਹਿਤ ਨਾਲ ਜੋੜ ਰਹੇ ਸਨ। ਉਨ੍ਹਾਂ ਦਾ ਸੁਪਨਾ ਅਤੇ ਮਿਸ਼ਨ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਨਾ ਸੀ। ਉਨ੍ਹਾਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ ਕੀਤਾ ਗਿਆ । ਇਸ ਗੱਲ ਉੱਤੇ ਪੰਜਾਬੀ ਜਗਤ ਮਾਣ ਮਹਿਸੂਸ ਕਰ ਰਿਹਾ ਹੈ। ਸੇਵਾ-ਮੁਕਤ ਪੰਜਾਬੀ ਲੈਕਚਰਾਰ ਹੁਣ ਕੁਲਵਕਤੀ ਤੌਰ ਤੇ ਰੰਗਮੰਚ ਕਾਮਾ। ਪੰਜਾਬ ਵਿਧਾਨ ਸਭਾ ਵਿਚ ਅਜਮੇਰ ਸਿੰਘ ਔਲਖ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। [5]

ਸ਼ਖਸੀਅਤਸੋਧੋ

ਅਜਮੇਰ ਸਿੰਘ ਔਲਖ ਦੀ ਸ਼ਖਸੀਅਤ ਦੀ ਇਹ ਖਾਸੀਅਤ ਸੀ ਕਿ ਉਹ ਵਿਸ਼ੇਸ਼ ਹੁੰਦੇ ਹੋਏ ਵੀ ਸਾਧਾਰਨ ਬਣੇ ਰਹਿੰਦੇ ਸਨ। ਆਪ ਕਦੇ ਮਾਣ ਨਹੀਂ ਸਨ ਕਰਦੇ, ਪਰ ਦੂਜਿਆਂ ਦਾ ਮਾਣ ਹਮੇਸ਼ਾ ਵਧਾ ਦਿੰਦੇ।[6]

ਨਾਟ ਜੁਗਤਾਂ ਅਤੇ ਸਰੋਕਾਰਸੋਧੋ

ਜਿਸ ਨਾਟਕ ਲਈ ਅਜਮੇਰ ਔਲਖ ਨੂੰ ਸਾਹਿਤ ਅਕਾਦਮੀ ਪੁਰਸਕਾਰ ਮਿਲਿਆ, ਉਹ ਨਾਟਕ ਵਿਸ਼ੇਸ਼ ਜ਼ਿਕਰ ਦੀ ਮੰਗ ਕਰਦਾ ਹੈ। ‘ਇਸ਼ਕ ਬਾਝ ਨਮਾਜ਼ ਦਾ ਹੱਜ ਨਾਹੀਂ’ ਨਾਟਕ ਧਾਰਮਿਕ ਸੰਕੀਰਣਤਾ ਅਤੇ ਕੱਟੜਪੰਥੀ ਦੇ ਪ੍ਰਭਾਵ ਅਧੀਨ ਉੱਪਰੋਂ ਦਿਸਦੇ ਅਤਿ-ਧਾਰਮਿਕ ਬੰਦਿਆਂ ਅੰਦਰਲਾ ਕੱਚ ਦਿਖਾਉਂਦਾ ਹੈ।[7]ਆਰਥਿਕ ਖੇਤਰ ਤੋਂ ਲੈ ਕੇ ਸਮਾਜਿਕ ਖੇਤਰ ਵਿੱਚ ਪਸਰੇ ਸੰਕਟ ਦਾ ਸੰਤਾਪ ਅਜਮੇਰ ਔਲਖ ਦੇ ਨਾਟਕਾਂ ਵਿੱਚੋਂ ਸਪੱਸ਼ਟ ਉੱਘੜਦਾ ਹੈ। ਉਹਨਾਂ ਆਪਣੇ ਮਕਬੂਲ ਨਾਟਕ 'ਬੇਗਾਨੇ ਬੋਹੜ ਦੀ ਛਾਂ' ਵਿੱਚ ਬੋਹੜ ਨੂੰ ਅਜਿਹੇ ਆਰਥਿਕ ਸਮਾਜਿਕ ਨਿਜ਼ਾਮ ਦਾ ਚਿੰਨ ਦਰਸਾਇਆ ਹੈ ਜੋ ਲੋਕ ਵਿਰੋਧੀ ਹੈ ਤੇ ਜਿਸਦੀ ਛਾਂ ਥੱਲੇ ਲੋਕ ਕਦੇ ਵੀ ਸੁੱਖਾਂ ਭਰੀ ਜ਼ਿੰਦਗੀ ਨਹੀਂ ਗੁਜ਼ਾਰਸਕਦੇ। ਜ਼ਿੰਦਗੀ ਦੀ ਹਕੀਕਤ ਇਸ ਨਾਟਕ ਵਿੱਚ ਬਹੁਤ ਹੀ ਕਲਾਮਈ ਢੰਗ ਨਾਲ ਪੇਸ਼ ਹੁੰਦੀ ਹੈ ਜਦ ਇਹ ਸਤਰਾਂ ਗੂੰਜਦੀਆਂ ਹਨ

ਜਨਮ ਧਾਰਿਆ ਢਿੱਡ ਦੀ ਲੋੜ ਵਿੱਚੋਂ

ਮਰ ਜਾਣਗੇ ਢਿੱਡ ਦੀ ਲੋੜ ਥੱਲੇ

ਘੜੀ ਸੁੱਖ ਦੀ ਭਾਲਦੇ ਭਲਾ ਕਿੱਥੋਂ

ਜਿਹੜੇ ਰਹਿਣਗੇ ਬੇਗਾਨੜੇ ਬੋਹੜ ਥੱਲੇ

ਔਲਖ ਦੇ ਨਾਟਕਾਂ ਦਾ ਕੇਂਦਰੀ ਸੰਦੇਸ਼ ਹੈ ਕਿ ਸਮਾਜ ਵਿੱਚ ਪਸਰੀਆਂ ਸਮੱਸਿਆਵਾਂ ਦੀ ਜੜ ਮੌਜੂਦਾ ਪੈਸਾ ਪ੍ਰਧਾਨ ਸਮਾਜ ਹੈ ਜੀਹਦੇ ਵਿੱਚ ਆਮ ਆਦਮੀ ਦੀ ਵੁੱਕਤ ਇੱਕ ਖੋਟੇ ਪੈਸੇ ਤੋਂਜ਼ਿਆਦਾ ਨਹੀਂ ਹੈ। (ਤੂੜੀ ਵਾਲਾ ਕੋਠਾ)[8]

ਅਜਮੇਰ ਸਿੰਘ ਔਲਖ ਨੇ ਭਾਵੇਂ ਆਪਣੇ ਨਾਟਕਾਂ ਦਾ ਸਫ਼ਰ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਯੁਵਕ ਮੇਲਿਆਂ ਤੋਂ ਸ਼ੁਰੂ ਕੀਤਾ ਪਰ ਬਹੁਤ ਛੇਤੀ ਹੀ ਉਹਨਾਂ ਨੇ ਨਾਟਕ ਨੂੰ ਯੂਨੀਵਰਸਿਟੀਤੇ ਕਾਲਜਾਂ ਦੇ ਸੀਮਤ ਦਾਇਰੇ ਵਿੱਚੋਂ ਕੱਢ ਕੇ ਮਿਹਨਤਕਸ਼ ਪੇਂਡੂ ਕਿਰਤੀ ਲੋਕਾਂ ਤੱਕ ਪਹੁੰਚਾਇਆ। ਉਹਨਾਂ ਆਪਣੇ ਰੰਗਮੰਚ ਦੀ ਕਰਮ ਭੂਮੀ ਪਿੰਡਾਂ ਨੂੰ ਬਣਾ ਲਿਆ ਤੇ ਮਜ਼ਦੂਰਾਂਕਿਸਾਨਾਂ ਦੀ ਜ਼ਿੰਦਗੀ ਨੂੰ ਆਪਣੇ ਨਾਟਕਾਂ ਦੇ ਵਿਸ਼ੇ ਵਜੋਂ ਚੁਣ ਲਿਆ। ਉਹ ਅਜਿਹਾ ਤਾਂ ਕਰ ਸਕੇ ਕਿਉਂਕਿ ਉਹ ਹਮੇਸ਼ਾਂ 'ਕਲਾ ਲੋਕਾਂ ਲਈ' ਦੇ ਵਿਚਾਰ ਦੇ ਧਾਰਨੀ ਬਣ ਕੇ ਚੱਲੇ ਹਨ।ਕਲਾ ਨੂੰ ਸਮਾਜਿਕ ਤਬਦੀਲੀ ਦੇ ਵੱਡੇ ਉਦੇਸ਼ ਦੀ ਪੂਰਤੀ ਦਾ ਸਾਧਨ ਬਣਾਇਆ ਹੈ। ਉਹਨਾਂ ਹਾਕਮ ਜਮਾਤਾਂ ਦੇ ਅਜਿਹੇ ਵਿਚਾਰਾਂ ਨੂੰ ਰੱਦ ਕੀਤਾ ਹੈ ਕਿ ਕਲਾ ਤਾਂ ਸਿਰਫ਼ ਮਨੋਰੰਜਨ ਦਾਸਾਧਨ ਹੁੰਦੀ ਹੈ ਤੇ ਜ਼ਿੰਦਗੀ ਦੇ ਗੰਭੀਰ ਮੁੱਦਿਆਂ ਦਾ ਕਲਾ ਦੇ ਖੇਤਰ ਵਿੱਚ ਕੋਈ ਸਥਾਨ ਨਹੀਂ ਹੁੰਦਾ ਹੈ। ਉਹਨਾਂ ਲਈ ਕਲਾ ਤਾਂ ਕਿਰਤੀਆਂ ਦੇ ਜੀਵਨ ਦੀ ਅਸਲ ਤਸਵੀਰ ਉਘਾੜਨ ਦਾਜ਼ਰੀਆ ਹੈ ਤੇ ਇਹਦੇ ਕੋਹਜ ਨੂੰ ਸੰਵਾਰਨ ਦੀ ਤਾਂਘ ਪੈਦਾ ਕਰ ਦੇਣ ਦਾ ਅਹਿਮ ਹਥਿਆਰ ਹੈ। ਆਪਣੇ ਅਜਿਹੇ ਨਿਸ਼ਾਨੇ ਦੀ ਪੂਰਤੀ ਲਈ ਹੀ ਉਹਨਾਂ ਨੇ ਲੋਕ ਮੁਖੀ ਰੰਗਮੰਚ ਦੀ ਸਿਰਜਣਾ ਕੀਤੀ ਹੈ। ਉਹਨਾਂ ਨੇ ਗੁਰਸ਼ਰਨ ਸਿੰਘ ਦੀਆਂ ਰੰਗਮੰਚ ਪਿਰਤਾਂ ਦੇ ਹਮਸਫ਼ਰ ਰਹਿੰਦਿਆਂ, ਅਜਿਹੇ ਢੰਗ ਤਰੀਕੇ ਖੋਜੇ ਤੇ ਸਿਰਜੇ ਹਨ ਜਿਹਦੇ ਨਾਲ ਸਧਾਰਨ ਕਿਰਤੀ ਲੋਕਾਂਤੱਕ ਪਹੁੰਚ ਕੀਤੀ ਜਾ ਸਕੇ। ਏਸੇ ਲੋੜ ਵਿੱਚੋਂ ਹੀ ਉਹਨਾਂ ਨੇ ਉੱਚ ਪੱਧਰੀਆਂ ਪਰ ਮਹਿੰਗੀਆਂ ਤਕਨੀਕਾਂ ਤੇ ਨਾਟ-ਜੁਗਤਾਂ ਨੂੰ ਤਿਆਗਿਆ। ਘੱਟ ਤੋਂ ਘੱਟ ਖਰਚੀਲੇ ਤੇ ਜਨ-ਸਾਧਾਰਨ ਦੀਪਹੁੰਚ ਵਾਲੇ ਪੰਜਾਬੀ ਰੰਗਮੰਚ ਦਾ ਮੁਹਾਂਦਰਾਂ ਘੜਨ ਵਿੱਚ ਉਹਨਾਂ ਦਾ ਅਹਿਮ ਰੋਲ ਹੈ। ਉਹਨਾਂ ਨੇ 70 ਵਿਆਂ ਦੇ ਦਹਾਕੇ ਵਿੱਚ ਉਦੋਂ ਆਪਣੀ ਪਤਨੀ ਤੇ ਧੀਆਂ ਨੂੰ ਰੰਗਮੰਚ ਕਲਾਕਾਰਾਂਵਜੋਂ ਤੋਰਿਆ ਜਦੋਂ ਔਰਤਾਂ ਦੇ ਸਟੇਜਾਂ 'ਤੇ ਆਉਣ ਨੂੰ ਆਮ ਪੇਂਡੂ ਲੋਕਾਂ ਦੀਆਂ ਨਜ਼ਰਾਂ ਵਿੱਚ ਮਾਣ-ਇੱਜ਼ਤ ਵਾਲਾ ਕੰਮ ਨਹੀਂ ਸੀ ਗਿਣਿਆ ਜਾਂਦਾ। ਇਉਂ ਉਹ ਗੁਰਸ਼ਰਨ ਸਿੰਘ ਦੀ 'ਥੜਾ-ਥੀਏਟਰ' ਦੀ ਰਵਾਇਤ ਦੇ ਵਾਰਿਸ ਵੀ ਹਨ।

ਉਸਨੇ ਆਪਣੇ ਨਾਟਕਾਂ ਵਿੱਚ ਗਰੀਬ ਕਿਸਾਨਾਂ, ਖੇਤ-ਮਜ਼ਦੂਰਾਂ, ਔਰਤਾਂ ਤੇ ਮਜ਼ਲੂਮ ਜਾਤਾਂ ਦੇ ਸੰਤਾਪ ਨੂੰ ਚਿਤਰਿਆ ਹੈ। ਉਹਨਾਂ ਦੇ ਦੁੱਖ ਤਕਲੀਫ਼ਾਂ, ਅਧੂਰੀਆਂ ਖਾਹਿਸ਼ਾਂ-ਉਮੰਗਾਂ ਨੂੰਦਿਖਾਇਆ ਹੈ, ਇਹਨਾਂ ਦੇ ਦਮ ਤੋੜਨ ਦਾ ਹਾਲ ਪ੍ਰਗਟਾਇਆ ਹੈ। ਇਹ ਤਸਵੀਰ ਦਰਸ਼ਕ ਨੂੰ ਹਲੂਣਦੀ ਹੈ ਤੇ ਕੁੱਝ ਚੰਗਾ ਕਰਨ ਲਈ ਪ੍ਰੇਰਦੀ ਹੈ। ਉਹਦੇ ਨਾਟਕਾਂ ਵਿੱਚ ਮਿਹਨਤਕਸ਼ਲੋਕਾਂ ਦੀ ਸਿਰਫ਼ ਦੁੱਖ ਦਰਦ ਦੀ ਸੰਤਾਪੀ ਜ਼ਿੰਦਗੀ ਹੀ ਨਹੀਂ ਦਿਖਦੀ ਸਗੋਂ ਇਹਦੇ ਵਿੱਚੋਂ ਪੈਦਾ ਹੁੰਦਾ ਗੁੱਸਾ ਤੇ ਰੋਹ ਵੀ ਝਲਕਦਾ ਹੈ। ਇਹਨਾਂ ਸਥਿਤੀਆਂ ਵਿੱਚੋਂ ਜਨਮ ਲੈਂਦੀ ਸੰਘਰਸ਼ਚੇਤਨਾ ਦੇ ਝਲਕਾਰਿਆਂ ਨਾਲ ਜ਼ਿੰਦਗੀ ਦੇ ਹੋਰ ਸੋਹਣੀ ਹੋ ਸਕਣ ਦੀ ਆਸ ਵੀ ਬੰਨਾਉਂਦਾ ਹੈ। ਉਹਦੀ ਸਮੁੱਚੀ ਨਾਟ ਰਚਨਾ ਵਿੱਚ ਕਿਰਤ ਦੀ ਵਡਿਆਈ ਤੇ ਉਹਦੀ ਰਾਖੀ ਦਾ ਸੁਨੇਹਾਰਚਿਆ ਹੋਇਆ ਹੈ।

ਅਜਮੇਰ ਸਿੰਘ ਔਲਖ ਨੇ ਪ੍ਰਚਲਿਤ ਸਮਾਜਿਕ ਧਾਰਨਾਵਾਂ ਦੇ ਪਿੱਛੇ ਛੁਪੀ ਕਰੂਰ ਹਕੀਕਤ ਨੂੰ ਬਹੁਤ ਹੀ ਕਲਾਤਮਕ ਢੰਗ ਨਾਲ ਉਘਾੜਿਆ ਹੈ। ਆਦਮੀ ਦਾ ਅਣਵਿਆਹਿਆ ਰਹਿ ਜਾਣਾਔਲਖ ਲਈ ਮਜ਼ਾਕ ਦਾ ਮੁੱਦਾ ਨਹੀਂ ਸਗੋਂ ਗੁਜ਼ਾਰੇ ਦੇ ਸਾਧਨਾਂ ਦੀ ਤੋਟ ਵਿੱਚੋਂ ਉਪਜੀ ਗ਼ਰੀਬ ਆਦਮੀ ਦੀ ਤ੍ਰਾਸਦੀ ਹੈ। ਗਰੀਬ ਕਿਸਾਨੀ ਵਿੱਚ ਅਣਵਿਆਹੇ ਆਦਮੀਆਂ ਦੀ ਤ੍ਰਾਸਦੀ ਤੇਉਸੇ ਘਰ ਦੀਆਂ ਔਰਤਾਂ ਦੇ ਜੀਵਨ ਹਾਲਤਾਂ ਨੂੰ ਔਲਖ ਨੇ ਇਉਂ ਪੇਸ਼ ਕੀਤਾ ਹੈ ਕਿ ਸਧਾਰਨ ਦਿਖਦੇ ਅਜਿਹੇ ਸਮਾਜਿਕ ਵਰਤਾਰੇ ਰੜਕਣ ਲੱਗ ਜਾਂਦੇ ਹਨ। ਉਹਦੇ ਨਾਟਕ ਅਜਿਹੇਸੰਸਕਾਰਾਂ ਤੇ ਸੋਚਾਂ ਦੇ ਅਸਰਾਂ ਨੂੰ ਖੋਰਨ ਵਿੱਚ ਸਹਾਈ ਹੁੰਦੇ ਹਨ ਜਿਹੜੀਆਂ ਸੋਚਾਂ ਮੌਜੂਦਾ ਲੁਟੇਰੇ ਸਮਾਜਿਕ ਨਿਜ਼ਾਮ ਨੂੰ ਤਾਕਤ ਬਖਸ਼ਦੀਆਂ ਹਨ ਤੇ ਇਹਦੀ ਇਨਕਲਾਬੀ ਤਬਦੀਲੀਲਈ ਸੰਘਰਸ਼ ਕਰਦੇ ਲੋਕਾਂ ਦੀ ਤਿਆਰੀ ਨੂੰ ਨਾਂਹ-ਪੱਖੀ ਰੁਖ਼ ਪ੍ਰਭਾਵਿਤ ਕਰਦੀਆਂ ਹਨ। ਸਮਾਜਿਕ ਵਿਕਾਸ ਵਿੱਚ ਅੜਿੱਕਾ ਬਣਦੀ ਜਗੀਰੂ ਚੌਧਰ, ਮਰਦਾਵਾਂ ਸਮਾਜਿਕ ਦਾਬਾ ਤੇਜਾਤਪਾਤੀ ਸਮਾਜਕ ਦਾਬਾ ਵਿਤਕਰਾ ਉਸਦੀ ਕਲਾ ਦਾ ਵਿਸ਼ੇਸ਼ ਚੋਟ-ਨਿਸ਼ਾਨਾ ਹਨ। ਉਸਦੀ ਕਲਾ ਦਾ ਝੰਜੋੜਾ ਪਿਛਾਂਹ-ਖਿੱਚੂ ਸੋਚਾਂ ਸੰਸਕਾਰਾਂ ਨੂੰ ਤਿਆਗਣ ਤੇ ਨਵਾਂ ਸਮਾਜ ਬਣਾਉਣਦਾ ਇਨਕਲਾਬੀ ਉੱਦਮ ਜੁਟਾਉਣ ਲਈ ਪ੍ਰੇਰਦਾ ਹੈ। ਅਖੌਤੀ ਨੀਵੀਆਂ ਜਾਤਾਂ ਲਈ ਉਹਦੇ ਨਾਟਕਾਂ ਵਿੱਚ ਤਰਸ ਦੀ ਭਾਵਨਾ ਦੀ ਥਾਂ ਮਾਣ ਨਾਲ ਸਿਰ ਉੁੱਚਾ ਕਰਕੇ ਜਿਉਣ ਦੀ ਅਧਿਕਾਰਜਤਾਈ ਝਲਕਦੀ ਹੈ।

ਅਜਮੇਰ ਔਲਖ ਦਾ ਨਾਟਕ ਤੇ ਰੰਗਮੰਚ ਲੋਕ ਲਹਿਰ ਦੇ ਨਾਲ ਨਾਲ ਤੁਰਿਆ ਹੈ। 80 ਵਿਆਂ ਦੇ ਸ਼ੁਰੂ ਵਿੱਚ ਲਿਖੇ ਉਸਦੇ ਨਾਟਕਾਂ ਵਿੱਚ ਆੜਤੀਆਂ ਸ਼ਾਹੂਕਾਰਾਂ ਦੀ ਲੁੱਟ ਦੀ ਸਤਾਈ ਗਰੀਬ ਕਿਸਾਨੀ ਤੇ ਖੇਤ-ਮਜ਼ਦੂਰਾਂ ਵਿੱਚ ਉਬਾਲੇ ਮਾਰਦੇ ਗੁੱਸੇ ਦੀ ਤਸਵੀਰ ਹੈ। ਇਸ ਗੁੱਸੇ ਦੇ ਗ਼ਲਤ ਲੀਹ ਤੇ ਚੜ ਜਾਣ ਤਾ ਤੌਖ਼ਲਾ ਵੀ ਹੈ ਤੇ ਸਹੀ ਲੀਹ ਤੇ ਤੋਰਨ ਲਈ ਵੱਡੇ ਸਾਂਝੇ ਦੁਸ਼ਮਣ ਖਿਲਾਫ਼ ਸੰਘਰਸ਼ਾਂ ਦੀ ਧਾਰ ਸੇਧਤ ਕਰਨ ਦੀ ਦਿਸ਼ਾ ਵੀ ਹੈ। ਮੌਜੂਦਾ ਨਿੱਜੀਕਰਨ ਸੰਸਾਰੀਕਰਨ ਦੇ ਹੱਲੇ ਦੇ ਦੌਰ ਵਿੱਚ ਉਸਨੇ ਜ਼ਮੀਨੀ ਘੋਲ ਨੂੰ ਆਪਣੀਆਂ ਕਲਾ-ਕ੍ਰਿਤਾਂ ਦਾਵਿਸ਼ਾ ਬਣਾਇਆ ਹੈ। ਔਲਖ ਨੇ ਗੋਬਿੰਦਪੁਰੇ ਵਿੱਚ ਚੱਲੇ ਘੋਲ ਨਾਲ ਬਹੁਤ ਗਹਿਰਾ ਸਰੋਕਾਰ ਦਿਖਾਉਂਦਿਆਂ ਨਾਟਕ 'ਐਇੰ ਨੀਂ ਹੁਣ ਸਰਨਾ' ਲਿਖ ਕੇ, ਹਕੂਮਤੀ ਤੇ ਕਾਰਪੋਰੇਟ ਲਾਣੇਦੀਆਂ ਲੋਟੂ ਵਿਉਂਤਾਂ ਦਾ ਪਾਜ ਉਘੇੜਦਿਆਂ, ਕਿਸਾਨੀ ਸੰਘਰਸ਼ ਦੀ ਲੋੜ ਨੂੰ ਉਭਾਰਿਆ ਹੈ। 'ਸਰਮਾਏਦਾਰਾਂ ਨੂੰ ਚਿੱਤ ਕਰਨ ਲਈ' ਹਰ ਹਥਿਆਰ ਵਰਤਣ ਦਾ ਸੰਦੇਸ਼ ਦਿੱਤਾ ਹੈ।ਖਾਲਿਸਤਾਨੀ ਦਹਿਸ਼ਤਗਰਦੀ ਦੇ ਦੌਰ ਵਿੱਚ ਔਲਖ ਆਪਣੇ ਨਾਟਕ 'ਅੰਨੇ ਨਿਸ਼ਾਨਚੀ' ਰਾਹੀਂ ਫ਼ਿਰਕੂ ਸਿਆਸਤ ਦਾ ਪਾਜ ਉਘੇੜਦਿਆਂ, ਭਾਈਚਾਰਕ ਏਕਤਾ ਦਾ ਸੰਦੇਸ਼ ਦਿੰਦਾ ਰਿਹਾ ਹੈ।ਲੋਕ ਮਨਾਂ 'ਤੇ ਪੱਸਰੀ ਅੰਧਵਿਸ਼ਵਾਸਾਂ ਦੀ ਧੁੰਦ ਨੂੰ ਦੂਰ ਕਰਨ ਲਈ ਤਰਕਸ਼ੀਲ ਲਹਿਰ ਦੀ ਮਹੱਤਤਾ ਨੂੰ ਉਭਾਰਦਾ ਨਾਟਕ ''ਚਾਨਣ ਦੇ ਵਣਜਾਰੇ'' ਲਿਖਿਆ ਤੇ ਖੇਡਿਆ ਹੈ। ਗਦਰਸ਼ਤਾਬਦੀ ਮੌਕੇ ਗਦਰ ਲਹਿਰ ਦੀ ਵਿਰਾਂਗਣ ਗੁਲਾਬ ਕੌਰ ਦੀ ਕਰਨੀ ਰਾਹੀਂ ਲਹਿਰ ਦੀ ਦੇਣ ਦਰਸਾਉਂਦਾ ਨਾਟਕ ''ਤੂੰ ਚਰਖਾ ਘੁਕਦਾ ਰੱਖ ਜਿੰਦੇ'' ਲੋਕਾਂ ਨੂੰ ਦਿੱਤਾ ਹੈ।

ਏਨੀ ਬਰੀਕੀ ਵਿੱਚ ਮਿਹਨਤਕਸ਼ ਲੋਕਾਂ ਦੀ ਜ਼ਿੰਦਗੀ ਚਿਤਰ ਸਕਣ ਵਿੱਚ ਉਹਦੀ ਇਨਕਲਾਬੀ ਦ੍ਰਿਸ਼ਟੀ ਦੇ ਨਾਲ ਨਾਲ ਉਹਦਾ ਆਪਣਾ ਪੇਂਡੂ ਕਿਸਾਨੀ ਜੀਵਨ ਦਾ ਸਿੱਧਾ ਅਨੁਭਵ ਵੀਹੈ। ਇੱਕ ਗ਼ਰੀਬ ਕਿਸਾਨ ਮੁਜਾਰੇ ਪਰਿਵਾਰ ਵਿੱਚ ਜਨਮੇ ਅਜਮੇਰ ਔਲਖ ਨੇ ਗਰੀਬ ਕਿਸਾਨੀ ਦੀਆਂ ਮੁਸ਼ਕਿਲਾਂ ਨੂੰ ਆਪਣੇ ਪਿੰਡੇ ਤੇ ਹੰਢਾਇਆ ਹੈ ਜਗੀਰਦਾਰਾਂ ਦੇ ਜਬਰ ਦਾ ਸੇਕਝੱਲਿਆ ਹੈ। ਥੁੜ-ਜ਼ਮੀਨੇ ਕਿਸਾਨ ਪਰਿਵਾਰ ਦੀਆਂ ਤੋਟਾਂ ਭਰੀ ਜ਼ਿੰਦਗੀ ਵਿੱਚ ਬਚਪਨ ਗੁਜ਼ਾਰਿਆ ਹੈ। ਨਿੱਕੇ ਹੁੰਦਿਆਂ ਔਲਖ ਵੱਲੋਂ ਆਪਣੀ ਮਾਂ ਤੋਂ ਮੱਕੀ ਦੀ ਛੱਲੀ ਮੰਗਣ ਤੇ ਮਾਂ ਵੱਲੋਂਖੇਤੋਂ ਛੱਲੀ ਲਿਆਉਣ ਮੌਕੇ ਜਗੀਰਦਾਰਾਂ ਦੇ ਗੁੰਡਿਆਂ ਵੱਲੋਂ ਪੰਡ ਦੀ ਤਲਾਸ਼ੀ ਲੈਣ ਤੇ ਮਾਂ ਵੱਲੋਂ ਗੁੱਸੇ ਵਿੱਚ ਛੱਲੀ ਵਗਾ ਮਾਰਨ ਦੀ ਘਟਨਾ ਉਹਦੇ ਚੇਤਿਆਂ ਵਿੱਚ ਡੂੰਘੀ ਤਰਾਂ ਉੱਕਰੀ ਪਈਹੈ। ਇਉਂ ਹੀ ਮਗਰੋਂ ਚੜਦੀ ਜਵਾਨੀ ਵੇਲੇ ਜਗੀਰਦਾਰ ਵੱਲੋਂ ਉਹਦੀ ਪਿੱਠ 'ਤੇ ਮਾਰੇ ਠੁੱਡੇ ਦੀ ਪੀੜ ਅਜਮੇਰ ਔਲਖ ਨੂੰ ਅਜੇ ਵੀ ਮਹਿਸੂਸ ਹੁੰਦੀ ਹੈ। ਉਹਨੇ ਕਿਸਾਨਾਂ ਦੀ ਲੁੱਟ ਦਾ ਸੰਤਾਪਦੇਖਿਆ ਤੇ ਖੇਤਾਂ ਦੀ ਰਾਖੀ ਲਈ ਉੱਠਦੇ ਕਿਸਾਨ ਉਭਾਰ ਦੇ ਦਿਨਾਂ ਵਿੱਚ ਹੀ ਪਲ਼ ਕੇ ਵੱਡਾ ਹੋਇਆ। ਉਹਦੇ ਮਨ ਵਿੱਚ ਪੈਪਸੂ ਦੀ ਜੁਝਾਰ ਮੁਜਾਰਾ ਲਹਿਰ ਦੀ ਚੜਤ ਦੇ ਦਿਨਾਂ ਦੀਆਂਯਾਦਾਂ ਸਾਂਭੀਆਂ ਪਈਆਂ ਹਨ। ਬਚਪਨ ਵਿੱਚ ਕਿਸਾਨ ਸੰਘਰਸ਼ਾਂ ਦੀਆਂ ਸਟੇਜਾਂ ਤੋਂ ਆਪਣੇ ਰਚੇ ਗੀਤ ਗਾਉਂਦਿਆਂ ਉਹਨੇ ਆਪਣਾ ਸਾਹਿਤਕ ਸਫ਼ਰ ਸ਼ੁਰੂ ਕੀਤਾ। ਇਉਂ ਉਹ ਕਿਸਾਨਸੰਘਰਸ਼ਾਂ ਦੀ ਗੁੜਤੀ ਲੈ ਕੇ ਸਾਹਿਤਕ ਪਿੜ ਵਿੱਚ ਆਇਆ। ਉੱਘੇ ਕਿਸਾਨ ਆਗੂ ਧਰਮ ਸਿੰਘ ਫੱਕਰ ਵੱਲੋਂ ਉਹਦੇ ਗੀਤ ਬਦਲੇ ਦਿੱਤੀ ਹੱਲਾਸ਼ੇਰੀ ਤੇ ਇੱਕ ਰੁਪਏ ਦਾ ਇਨਾਮ ਅੱਜ ਵੀਅਜਮੇਰ ਔਲਖ ਨੂੰ ਕਿਸਾਨ ਮਜ਼ਦੂਰ ਹਿਤਾਂ ਲਈ ਕਲਮ ਚਲਾਉਣ ਤੇ ਨਾਟਕ ਖੇਡਣ ਦੀ ਪ੍ਰੇਰਨਾ ਦਿੰਦਾ ਹੈ।

ਆਖਿਰੀ ਇੱਛਾਸੋਧੋ

ਉਹਨਾਂ ਦੀ ਇਹ ਵੀ ਖਾਹਸ਼ ਸੀ ਕਿ ਉਹਨਾਂ ਦੀ ਮੌਤ ਤੋਂ ਬਾਦ ਵੀ ਉਹਨਾਂ ਦਾ ਪਰਿਵਾਰ ਉਹਨਾਂ ਦੀ ਯੁਗ ਪਲਟਾਊ ਸੋਚ ’ਤੇ ਡੱਟ ਕੇ ਪਹਿਰਾ ਦੇਵੇ। [9]

ਪ੍ਰੋ. ਅਜਮੇਰ ਸਿੰਘ ਔਲਖ ਨੇ 29 ਨਵੰਬਰ 2013 ਨੂੰ ਆਪਣੀ ਅੰਤਿਮ ਇੱਛਾ ਲਿਖ ਕੇ ਰੱਖੀ ਸੀ। ਉਨ੍ਹਾਂ ਲਿਖਿਆ ਕਿਹਾ ਕਿ ਚਿਤਾ ਨੂੰ ਅਗਨੀ ਵਿਖਾਉਣ ਦੀ ਰਸਮ ਪਹਿਲਾਂ ਉਨ੍ਹਾਂ ਦੀਆਂ ਧੀਆਂ, ਜੋ ਉਸ ਸਮੇਂ ਹਾਜ਼ਰ ਹੋਣ, ਕਰਨ। ਭੋਗ ਆਦਿ ਦੀ ਕੋਈ ਧਾਰਮਿਕ ਰਸਮ ਨਹੀਂ ਹੋਣੀ ਚਾਹੀਦੀ, ਸਿਰਫ਼ ਸਰਧਾਂਜਲੀ ਸਮਾਗਮ ਰੱਖਿਆ ਜਾਵੇ ਤੇ ਕੋਈ ਸਿਆਸੀ ਬੁਲਾਰਾ ਨਾ ਸੱਦਿਆ ਜਾਵੇ। ਸਮਾਗਮ ਬੇਲੋੜਾ ਤੇ ਲੰਬਾ ਵੀ ਨਾ ਹੋਵੇ।[10]

ਸੰਘਰਸ਼ ਦੀ ਦਾਸਤਾਨਸੋਧੋ

ਲੇਖਕ ਗੁਰਬਚਨ ਸਿੰਘ ਭੁੱਲਰ ਲਿਖਦੇ ਹਨ ਕਿ ਅਜਮੇਰ ਸਿੰਘ ਔਲਖ ਸ਼ਬਦ ਦੇ ਸਹੀ ਅਰਥਾਂ ਵਿਚ ਸੂਰਮਾ ਸੀ। ਜਿੰਨੀ ਸੂਰਬੀਰਤਾ ਨਾਲ ਉਹ ਪੂੰਜੀਵਾਦੀ ਅਰਥ-ਵਿਵਸਥਾ ਦੇ ਝੰਬੇ ਹੋਏ ਮਜ਼ਦੂਰਾਂ ਤੇ ਕਿਸਾਨਾਂ ਦੀ ਪੀੜ ਹਰਨ ਵਾਸਤੇ ਆਪਣੇ ਨਾਟਕਾਂ ਰਾਹੀਂ ਮੰਚ ਉੱਤੇ ਲੜਿਆ, ਓਨੀ ਹੀ ਸੂਰਬੀਰਤਾ ਨਾਲ ਉਹ ਬੇਹੱਦ ਚੰਦਰੇ ਰੋਗ ਦੇ ਝੰਬੇ ਹੋਏ ਸਰੀਰ ਦੀ ਪੀੜ ਹਰਨ ਵਾਸਤੇ ਆਪਣੇ ਅਡੋਲ ਹੌਸਲੇ ਨਾਲ ਹਸਪਤਾਲੀ ਕਮਰਿਆਂ ਵਿਚ ਲੜਿਆ। ਜਦੋਂ ਵੀ, ਜਿਥੇ ਵੀ ਮਜ਼ਦੂਰਾਂ-ਕਿਸਾਨਾਂ ਦੇ ਹੱਕਾਂ ਵਾਸਤੇ, ਲੋਕਾਂ ਦੇ ਜਮਹੂਰੀ ਅਧਿਕਾਰਾਂ ਵਾਸਤੇ, ਪੰਜਾਬੀ ਦੇ ਬੋਲਬਾਲੇ ਤੇ ਲੇਖਕਾਂ ਦੇ ਹੱਕੀ ਸਥਾਨ ਵਾਸਤੇ ਆਵਾ’’ ਬੁਲੰਦ ਹੁੰਦੀ ਸੀ, ਉਹ ਅਗਲੀ ਕਤਾਰ ਵਿਚ ਖਲੋਤਾ ਦਿਸਦਾ ਸੀ। ਲੋਕ-ਹਿਤ ਦਾ ਮੋਰਚਾ ਕੋਈ ਵੀ ਭਖਦਾ, ਉਹਦੀ ਵਫ਼ਾਦਾਰੀ ਅਡੋਲ ਹੁੰਦੀ। ਨਾਟ-ਖੇਤਰ ਵਿਚ ਭਾਅ ਜੀ ਗੁਰਸ਼ਰਨ ਸਿੰਘ ਵਾਂਗ ਅਜਮੇਰ ਵੀ ਅਜਿਹੇ ਯੋਧੇ ਦੀ ਮਿਸਾਲ ਹੈ ਜਿਨ੍ਹਾਂ ਦੀ ਜਾਨ ਆਪਣੀ ਦੇਹ ਵਿਚ ਨਹੀਂ, ਜਨਤਾ ਵਿਚ ਹੁੰਦੀ ਹੈ। ਦੇਹ ਤਾਂ ਆਉਣੀ-ਜਾਣੀ ਹੈ ਪਰ ਜਨਤਾ ਅਮਰ ਹੈ ਜਿਸ ਕਾਰਨ ਜਨਤਾ ਵਿਚ ਸਾਹ ਲੈਂਦੇ ਤੇ ਜਨਤਾ ਵਿਚ ਜਿਉਂਦੇ ਅਜਿਹੇ ਬੰਦੇ ਵੀ ਅਮਰ ਰਹਿੰਦੇ ਹਨ।[11] ਔਲਖ ਆਪਣੀ ਬਿਮਾਰੀ ਵੱਲੋਂ ਬੇਪਰਵਾਹ ਸੀ, ਉਸ ਨੂੰ ਤਾਂ ਹਰ ਵੇਲੇ ਦੱਬੇ-ਕੁਚਲੇ ਲੋਕਾਂ ਦੇ ਚੰਗੇ ਭਵਿੱਖ ਦੀ ਹੀ ਪਰਵਾਹ ਸੀ। ਦਵਾਈਆਂ ਦੇਣ ਦੀ ਪਰਵਾਹ ਪਤਨੀ ਨੂੰ ਹੀ ਕਰਨੀ ਪੈਂਦੀ ਸੀ। ਉਹ ਅਕਸਰ ਕਹਿੰਦਾ ਸੀ, ਬਿਮਾਰੀ-ਬਮੂਰੀ ਦਾ ਮੈਨੂੰ ਆਪ ਨੀ ਪਤਾ, ਮਨਜੀਤ ਨੂੰ ਪੁੱਛ ਲਓ। ਕੈਂਸਰ ਦਾ ਪਤਾ 2008 ਵਿਚ ਲੱਗਾ ਸੀ, ਕੀ ਪਤਾ ਜੜ੍ਹ ਕਦੋਂ ਦੀ ਲੱਗੀ ਹੋਵੇ? ਉਹ ਤਾਂ ਨਿਉਂ-ਜੜ੍ਹ ਵਰਗੇ ਨਾਟਕ ਖੇਡਣ ਵਿਚ ਹੀ ਮਗਨ ਸੀ।[12]

ਜਨਤਕ ਅਤੇ ਰਾਜਨੀਤਕ ਭੂਮਿਕਾਸੋਧੋ

ਕਲਾ ਤੇ ਸਾਹਿਤਕ ਖੇਤਰ ਦੀ ਘਾਲਣਾ ਦੇ ਨਾਲ ਅਜਮੇਰ ਸਿੰਘ ਔਲਖ ਨੇ ਲੋਕ ਹੱਕਾਂ ਦੀ ਲਹਿਰ ਵਿੱਚ ਇੱਕ ਜਮਹੂਰੀ ਕਾਰਕੁੰਨ ਵਜੋਂ ਵੀ ਰੋਲ ਅਦਾ ਕੀਤਾ । ਉਹ ਅਜਿਹੇ ਦੌਰ ਵਿੱਚ ਅੱਗੇ ਆਇਆ ਜਦੋਂ ਵੱਡੀਆਂ ਬਹੁਕੌਮੀ ਕੰਪਨੀਆਂ ਦੀ ਅੰਨੀ ਲੁੱਟ ਲਈ ਦੇਸ਼ ਦੇ ਕਿਰਤੀ ਲੋਕਾਂ ਤੇ ਹਕੂਮਤੀ ਜਬਰ ਦਾ ਕੁਹਾੜਾ ਤੇਜ਼ ਕੀਤਾ ਗਿਆ। ਜੰਗਲਾਂ ਤੇ ਜ਼ਮੀਨਾਂ ਦੀ ਰਾਖੀ ਲਈ ਜੂਝਦੇ ਆਦਿਵਾਸੀਆਂ ਦਾ ਸ਼ਿਕਾਰ ਖੇਡਣ ਲਈ 'ਅਪ੍ਰੇਸ਼ਨ ਗਰੀਨ ਹੰਟ' ਸ਼ੁਰੂ ਕੀਤਾ ਗਿਆ ਤਾਂ ਪੰਜਾਬ ਵਿੱਚ 'ਅਪ੍ਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਪੰਜਾਬ' ਨਾਂ ਦੇ ਪਲੇਟਫਾਰਮ ਨੇ ਇਸ ਹਕੂਮਤੀ ਜਬਰ ਖਿਲਾਫ਼ ਜ਼ੋਰਦਾਰ ਆਵਾਜ਼ ਉਠਾਈ। ਅਜਮੇਰ ਔਲਖ ਇਸ ਫਰੰਟ ਦੀਆਂ ਮੋਹਰੀ ਕਤਾਰਾਂ ਵਿੱਚ ਖੜਾ ਰਿਹਾ । ਉਹ ਜਮਹੂਰੀ ਅਧਿਕਾਰ ਸਭਾ ਦਾ ਪੰਜਾਬ ਦਾ ਪ੍ਰਧਾਨ ਬਣਿਆ। ਉਹ ਲੋਕਾਂ ਵਿੱਚ ਜਮਹੂਰੀ ਹੱਕਾਂ ਦੀ ਸੋਝੀ ਦਾ ਪਸਾਰਾ ਕਰਨ ਤੇ ਹਕੂਮਤੀ ਜਬਰ ਦਾ ਵਿਰੋਧ ਕਰਨ ਦੀਆਂ ਸਰਗਰਮੀਆਂ ਦਾ ਮੋਢੀ ਸੀ । ਉਹ ਸ਼ਹੀਦ ਭਗਤ ਸਿੰਘ ਜਨਮ ਸ਼ਤਾਬਦੀ ਮੌਕੇ ਚੱਲੀ 'ਰਾਜ ਬਦਲੋ, ਸਮਾਜ ਬਦਲੋ' ਨਾਂ ਦੀ ਵਿਸ਼ਾਲ ਜਨਤਕ ਮੁਹਿੰਮ ਦਾ ਅੰਗ ਰਿਹਾ ।

ਨਾਟ-ਪੁਸਤਕਾਂਸੋਧੋ

ਪੂਰੇ ਨਾਟਕਸੋਧੋ

 1. ਭੱਜੀਆਂ ਬਾਹਾਂ (1987)
 2. ਸੱਤ ਬਗਾਨੇ (1988)
 3. ਕਿਹਰ ਸਿੰਘ ਦੀ ਮੌਤ (1992)
 4. ਸਲਵਾਨ (1994)
 5. ਇੱਕ ਸੀ ਦਰਿਆ (1994)
 6. ਝਨਾਂ ਦੇ ਪਾਣੀ (2000)[13]

ਕਹਾਣੀਆਂਸੋਧੋ

ਅਜਮੇਰ ਔਲਖ ਨੇ ਸ਼ੁਰੂ ਵਿੱਚ ਕੁਝ ਕਹਾਣੀਆਂ ਵੀ ਲਿਖੀਆਂ । ਇੱਕ ਕਹਾਣੀ " ਮੰਜੇ ਦੀ ਬਾਹੀ " ਬਹੁਤ ਪ੍ਰਸਿੱਧ ਹੋਈ ।[14]

ਪ੍ਰਾਪਤੀਆਂਸੋਧੋ

 1. ਹੁਣ ਤੱਕ ਸੈਂਕੜੇ ਵਿਦਿਆਰਥੀਆਂ ਵੱਲੋਂ ਨਾਟਕਾਂ ‘ਤੇ ਖੋਜ-ਪੱਤਰ ਲਿਖ ਕੇ ਪੀਐਚ.ਡੀ. ਦੀ ਡਿਗਰੀ ਲਈ।
 2. ਪੰਜਾਬੀ ਸਾਹਿਤ ਅਕਾਦਮੀ ਦੁਆਰਾ ‘ਅਰਬਦ ਨਰਬਦ ਧੁੰਦੂਕਾਰਾ’ ਨੂੰ 1981 ਵਿੱਚ ਬਿਹਤਰੀਨ ਇਕਾਂਗੀ ਪੁਰਸਕਾਰ।
 3. ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਈਸ਼ਵਰ ਚੰਦਰ ਇਨਾਮ ‘ਅੰਨ੍ਹੇ ਨਿਸ਼ਾਨਚੀ’ ਨੂੰ 1983 ਵਿੱਚ।
 4. ਇੰਟਰਨੈਸ਼ਨਲ ਐਸੋਸੀਏਸ਼ਨ ਆਫ਼ ਪੰਜਾਬੀ ਆਰਟਿਸਟਸ ਵੱਲੋਂ 1991 ਵਿੱਚ ਬਿਹਤਰੀਨ ਸਾਹਿਤਕਾਰ।
 5. ਪੰਜਾਬੀ ਸਾਹਿਤ ਅਕਾਦਮੀ ਵੱਲੋਂ 1996 ਕਰਤਾਰ ਸਿੰਘ ਧਾਲੀਵਾਲ ਇਨਾਮ।
 6. ਫੁੱਲ ਮੈਮੋਰੀਅਲ ਟਰੱਸਟ ਵੱਲੋਂ ਗੁਰਦਿਆਲ ਸਿੰਘ ਫੁੱਲ ਇਨਾਮ 1997।
 7. ਲੋਕ ਸਭਿਆਚਾਰਿਕ ਵਿਕਾਸ ਮੰਚ ਜੈਤੋ ਵੱਲੋਂ 1999 ਪੰਜਾਬੀ ਰੰਗਮੰਚ ਸੇਵਾ ਸਨਮਾਨ।
 8. ਪੰਜਾਬੀ ਸਾਹਿਤ ਸਭਾ ਰਾਮਪੁਰਾ ਫੂਲ ਵੱਲੋਂ 1999 ਪੰਜਾਬੀ ਬੋਲੀ ਸੇਵਾ ਇਨਾਮ।
 9. ਪੰਜਾਬੀ ਕਲਾ ਕੇਂਦਰ ਬੰਬਈ – ਚੰਡੀਗੜ੍ਹ ਵੱਲੋਂ 2000 ਬਲਰਾਜ ਸਾਹਨੀ ਯਾਦਗਾਰੀ ਇਨਾਮ।
 10. ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਜੀਵਨ ਗੌਰਵ ਸਨਮਾਨ-2000.
 11. ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼੍ਰੋਮਣੀ ਪੰਜਾਬੀ ਨਾਟਕਕਾਰ ਇਨਾਮ 1999

ਹੋਰ ਲਿੰਕਸੋਧੋ

ਹਵਾਲੇਸੋਧੋ

 1. "ਅਜਮੇਰ ਸਿੰਘ ਔਲਖ ਦਾ ਨਾਟਕ ਨਿੱਕੇ ਸੂਰਜਾਂ ਦੀ ਲੜਾਈ". 
 2. ਅਜਮੇਰਔਲਖ.ਇਨ ਅਵਾਰਡ
 3. ਕਸੇਲ, ਅੌਲਖ ਤੇ ਤਸਨੀਮ ਬਣੇ ਪੰਜਾਬੀ ਸਾਹਿਤ ਰਤਨ, ਪੰਜਾਬੀ ਟ੍ਰਿਬਿਊਨ, 30 ਦਸੰਬਰ 2015
 4. 'ਦੁਨਿਆਵੀ ਮੰਚ’ ਤੋਂ ਵਿਦਾ ਹੋਏ ਅਜਮੇਰ ਔਲਖ
 5. ਪੰਜਾਬ ਵਿਧਾਨ ਸਭਾ ਵੱਲੋਂ ਅਜਮੇਰ ਔਲਖ ਨੂੰ ਸ਼ਰਧਾਂਜਲੀ ਭੇਂਟ
 6. ਸ਼ਰਨਜੀਤ ਕੌਰ (8-07-2018). "ਪ੍ਰੋਫ਼ੈਸਰ ਅਜਮੇਰ ਔਲਖ ਨੂੰ ਯਾਦ ਕਰਦਿਆਂ…". ਪੰਜਾਬੀ ਟ੍ਰਿਬਿਊਨ.  Check date values in: |date= (help)
 7. ਨਾ ਜੁਰਾਬ ਤੇ ਨਾ ਨਕਾਬ ਪਾਉਣ ਵਾਲਾ ਔਲਖ
 8. "ਇਨਕਲਾਬੀ ਜਨਤਕ ਸਲਾਮ ਸਮਾਰੋਹ". 
 9. ਨਿਰੰਜਣ ਬੋਹਾ. "ਆਖਿਰ ਤੁਰ ਹੀ ਗਿਆ ਪੰਜਾਬੀ ਨਾਟਕ ਦਾ ਸ਼ਾਹ ਅਸਵਾਰ: ਅਜਮੇਰ ਸਿੰਘ ਔਲਖ". 
 10. ਔਲਖ ਦੀ ਆਖਿਰੀ ਇੱਛਾ
 11. ਔਲਖ :ਜਿਸ ਮੋਰਚੇ ਉੱਤੇ ਲੜਿਆ, ਖ਼ੂਬ ਲੜਿਆ!
 12. ਰੰਗ-ਮੰਚ ਦੇ ਸੰਗਰਾਮੀਏ ਨੂੰ ਸਦਾ ਸਲਾਮ-ਪ੍ਰਿੰਸੀਪਲ ਸਰਵਣ ਸਿੰਘ
 13. ਅਜਮੇਰਔਲਖ.ਇਨ ਨਾਟ ਰਚਨਾ
 14. "ਮੰਜੇ ਦੀ ਬਾਹੀ".