ਅਲਕੋਹਲ
ਰਸਾਇਣ ਵਿਗਿਆਨ ਵਿੱਚ ਅਲਕੋਹਲ ਇੱਕ ਕਾਰਬਨੀ ਯੋਗ ਹੁੰਦਾ ਹੈ ਜੀਹਦੇ ਵਿੱਚ ਹਾਈਡਰਾਕਸਿਲ ਕਿਰਿਆਸ਼ੀਲ ਸਮੂਹ (-OH) ਕਿਸੇ ਕਾਰਬਨ ਪਰਮਾਣੂ ਨਾਲ਼ ਜੁੜਿਆ ਹੁੰਦਾ ਹੈ। ਖ਼ਾਸ ਤੌਰ ਉੱਤੇ ਇਹ ਕਾਰਬਨ ਕੇਂਦਰ ਪੂਰਨ ਹੋਣਾ ਚਾਹੀਦਾ ਹੈ ਭਾਵ ਹੋਰ ਤਿੰਨਾਂ ਪਰਮਾਣੂਆਂ ਨਾਲ਼ ਇਹਦੇ ਇਕਹਿਰੇ ਜੋੜ ਹੋਣੇ ਚਾਹੀਦੇ ਹਨ।[2]
ਅਲਕੋਹਲਾਂ ਦੀ ਇੱਕ ਪ੍ਰਮੁੱਖ ਟੋਲੀ ਆਮ ਅਚੱਕਰੀ ਅਲਕੋਹਲਾਂ ਦੀ ਹੁੰਦੀ ਹੈ ਜਿਹਨਾਂ ਦਾ ਆਮ ਤੌਰ ਉੱਤੇ ਫ਼ਾਰਮੂਲਾ CnH2n+1OH ਹੁੰਦਾ ਹੈ। ਇਹਨਾਂ ਵਿੱਚੋਂ ਈਥਨੋਲ (C2H5OH) ਸ਼ਰਾਬਦਾਰ ਪੀਣ-ਪਦਾਰਥਾਂ ਵਿੱਚ ਮਿਲਾਇਆ ਜਾਂਦਾ ਹੈ; ਆਮ ਬੋਲਚਾਲ ਵਿੱਚ ਅਲਕੋਹਲ ਸ਼ਬਦ ਤੋਂ ਭਾਵ ਈਥਨੋਲ ਹੀ ਹੁੰਦਾ ਹੈ।
ਹਵਾਲੇ
ਸੋਧੋ- ↑ "alcohols". IUPAC Gold Book. Retrieved 16 December 2013.
- ↑ ਆਈਯੂਪੈਕ, ਰਸਾਇਣਕ ਤਕਨਾਲੋਜੀ ਦਾ ਖ਼ੁਲਾਸਾ, ਦੂਜੀ ਜਿਲਦ ("ਗੋਲਡ ਬੁੱਕ") (੧੯੯੭)। ਲਾਈਨ ਉਤਲਾ ਸਹੀ ਕੀਤਾ ਰੂਪ : (2006–) "Alcohols".