ਅੰਮ੍ਰਿਤ ਵੇਲਾ ਤੋਂ ਭਾਵ ਹੈ, ਉਹ ਵੇਲਾ, ਜੋ ਰਾਤ ਦਾ ਅੰਤਿਮ ਵੇਲਾ ਤੇ ਦਿਨ ਦਾ ਸ਼ੁਰੂਆਤੀ ਵੇਲਾ | ਇਹ ਵੇਲਾ ਰਾਤ ਦੇ ਤਿੰਨ ਵਜੇ ਤੋਂ ਲੈ ਕੇ ਦਿਨ ਦੇ ਛੇ ਵਜੇ ਤੱਕ ਦਾ ਹੁੰਦਾ ਹੈ | ਗੁਰਬਾਣੀ ਵਿੱਚ ਇਸ ਵੇਲੇ ਨੂੰ "ਪ੍ਰਭੂ ਮਿਲਾਪ ਦਾ ਸਮਾਂ" ਕਿਹਾ ਜਾਂਦਾ ਹੈ। ਇਸ ਸਮੇਂ ਉੱਠ ਕੇ,ਇਸ਼ਨਾਨ ਕਰ ਕੇ ਨਾਮ ਬਾਣੀ ਦਾ ਸਿਮਰਨ ਕੀਤਾ ਜਾਂਦਾ ਹੈ। ਅੰਮ੍ਰਿਤ ਵੇਲੇ[1] ਨਾਮ ਜਪਣ ਦੀ ਵੱਖਰੀ ਵਿਸ਼ੇਸਤਾ ਅਤੇ ਮਹੱਤਤਾ ਹੈ। ਹਰ ਇੱਕ ਮਨੁੱਖ ਆਪਣੀ ਸਖਸ਼ੀਅਤ ਦੇ ਮੁਤਾਬਕ ਚੰਗੀਆਂ ਜਾਂ ਮਾੜੀਆਂ ਕਿਰਨਾਂ ਛੱਡਦਾ ਹੈ। ਰੱਬ ਦੇ ਪਿਆਰੇ ਦੇ ਹਿਰਦੇ ਵਿੱਚੋਂ ਜੋ ਆਤਮਿਕ ਲਹਿਰਾਂ ਅਤੇ ਕਿਰਨਾਂ ਵਾਯੂਮੰਡਲ ਵਿੱਚ ਪਰਵੇਸ਼ ਕਰਦੀਆਂ ਹਨ ਉਹ ਅੰਮ੍ਰਿਤ ਵੇਲੇ ਨਾਮ ਜਪਣ ਵਾਲੇ ਜਗਿਆਸੂਆਂ ਦੀ ਵਿਰਤੀ ਜੋੜਨ ਵਿੱਚ ਸਹਾਇਤਾ ਕਰਦੀਆਂ ਹਨ। ਇਹ ਸਮਾਂ ਮੰਦ ਭਾਵਨਾਵਾਂ ਤੋਂ ਰਹਿਤ ਹੁੰਦਾ ਹੈ। ਇਸ ਸਮੇਂ ਕੋਈ ਸ਼ੋਰ-ਸ਼ਰਾਬਾ ਅਤੇ ਰੌਲਾ-ਰੱਪਾ ਨਹੀਂ ਹੁੰਦਾ। ਸਾਰੀ ਕੁਦਰਤ ਸਹਿਜ ਸੁਭਾਅ ਰੱਬੀ ਰੰਗ ਵਿੱਚ ਰੰਗੀ ਹੁੰਦੀ ਹੈ। ਸਿੱਖਾਂ ਦੇ ਚੌਥੇ ਗੁਰੂ ਰਾਮਦਾਸ ਜੀ ਨੇ ਅੰਮ੍ਰਿਤ ਵੇਲੇ ਦੀ ਮਹਾਨਤਾ ਅਤੇ ਉਸ ਨਾਲ ਜੁੜੀ ਗੁਰਸਿੱਖ ਦੀ ਰਹਿਣੀ ਬਹਿਣੀ ਨੂੰ ਗੁਰਬਾਣੀ ਵਿੱਚ ਸਮਝਾਇਆ ਹੈ।

Amrit Vela is a very important time for Sikhs
ਗੁਰ ਸਤਿਗੁਰ ਕਾ ਜੋ ਸਿਖੁ ਅਖਾਏ
ਸੁ ਭਲਕੇ ਉਠਿ ਹਰਿ ਨਾਮੁ ਧਿਆਐ।।...... ਗੁਰੂ ਗਰੰਥ ਸਾਹਿਬ ਅੰਗ 305

ਗੁਰੂ ਨਾਨਕ ਦੇਵ ਜੀ ਨੇ ਅੰਮ੍ਰਿਤ ਵੇਲੇ ਨੂੰ ਵਾਹਿਗੁਰੂ ਦੀ ਸ਼ਿਫਤ ਸਲਾਹ ਕਰਨ ਦਾ ਸਮਾਂ ਦੱਸਦੇ ਹਨ।

ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ।। ਗੁਰੂ ਗਰੰਥ ਸਾਹਿਬ ਅੰਗ 2

ਇਹ ਵੀ ਵੇਖੋ ਸੋਧੋ

ਹਵਾਲੇ ਸੋਧੋ

  1. Singh, Dharma (2011). Meditation As Medicine: Activate the Power of Your Natural Healing Force. New York: Simon and Schuster. p. 34. ISBN 9781439117538.