ਕਰਤਾਰਪੁਰ, ਪਾਕਿਸਤਾਨ

ਕਰਤਾਰਪੁਰ (Punjabi: کرتار پور (ਸ਼ਾਹਮੁਖੀ); Urdu: کرتارپور) ਪੰਜਾਬ, ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਦੇ ਸ਼ਕਰਗੜ੍ਹ ਤਹਿਸੀਲ ਵਿੱਚ ਸਥਿਤ ਇੱਕ ਸ਼ਹਿਰ ਹੈ। ਰਾਵੀ ਨਦੀ ਦੇ ਸੱਜੇ ਕੰਢੇ 'ਤੇ ਸਥਿਤ, ਇਹ ਕਿਹਾ ਜਾਂਦਾ ਹੈ ਕਿ ਇਹ ਸਿੱਖ ਧਰਮ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਜੀ ਦੁਆਰਾ ਸਥਾਪਿਤ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਨੇ ਪਹਿਲੀ ਸਿੱਖ ਕੌਮ ਦੀ ਸਥਾਪਨਾ ਕੀਤੀ ਸੀ।

ਕਰਤਾਰਪੁਰ
کرتار پور
ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ, ਜਿੱਥੇ ਗੁਰੂ ਨਾਨਕ ਦੇਵ ਜੀ ਜੋਤੀ ਜੋਤ ਸਮਾਏ ਸਨ।
ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ, ਜਿੱਥੇ ਗੁਰੂ ਨਾਨਕ ਦੇਵ ਜੀ ਜੋਤੀ ਜੋਤ ਸਮਾਏ ਸਨ।
ਕਰਤਾਰਪੁਰ is located in ਪਾਕਿਸਤਾਨ
ਕਰਤਾਰਪੁਰ
ਕਰਤਾਰਪੁਰ
ਕਰਤਾਰਪੁਰ is located in ਪੰਜਾਬ, ਪਾਕਿਸਤਾਨ
ਕਰਤਾਰਪੁਰ
ਕਰਤਾਰਪੁਰ
ਗੁਣਕ: 32°05′N 75°01′E / 32.08°N 75.01°E / 32.08; 75.01
ਦੇਸ਼ ਪਾਕਿਸਤਾਨ
ਪ੍ਰਾਂਤਪੰਜਾਬ, ਪਾਕਿਸਤਾਨ ਪੰਜਾਬ
ਜ਼ਿਲ੍ਹਾਨਾਰੋਵਾਲ
ਤਹਿਸੀਲਸ਼ਕਰਗੜ੍ਹ
ਉੱਚਾਈ
155 m (509 ft)
ਸਮਾਂ ਖੇਤਰਯੂਟੀਸੀ+5 (ਪੀਐੱਸਟੀ)
ਵੈੱਬਸਾਈਟkartarpur.com.pk

ਇਤਿਹਾਸ

ਸੋਧੋ

ਇਸ ਨਗਰ ਨੂੰ ਗੁਰੂ ਨਾਨਕ ਦੇਵ ਜੀ ਨੇ 1522 ਵਿੱਚ ਵਸਾਇਆ।[1] ਇੱਥੇ ਉਦਾਸੀ ਦੌਰਾਨ ਹੀ ਜਦ ਗੁਰੂ ਨਾਨਕ ਦੇਵ ਜੀ ਲਾਹੌਰ ਪਰਤਦੇ ਹੋਏ ਰਾਵੀ ਦੇ ਕਿਨਾਰੇ ਪੱਖੋ ਕੇ ਰੰਧਾਵੇ ਪਿੰਡ ਪਹੁੰਚੇ ਤਾਂ ਪਿੰਡ ਦਾ ਚੌਧਰੀ ਅਜਿੱਤ ਰੰਧਾਵਾ ਉਹਨਾਂ ਨੂੰ ਮਿਲਣ ਆਇਆ। ਉਹਨਾਂ ਨੇ ਗੁਰੂ ਜੀ ਨੂੰ ਰਾਵੀ ਦੇ ਪਾਰ ਸੱਜੇ ਪਾਸੇ ਦਰਸ਼ਨ ਦੇਣ ਲਈ ਕਿਹਾ ਤੇ ਉਸ ਪਾਸੇ ਗੁਰੂ ਜੀ ਅਤੇ ਸਿੱਖਾਂ ਵਾਸਤੇ ਧਰਮਸ਼ਾਲਾ ਅਤੇ ਹੋਰ ਰਹਾਇਸ਼ ਦੀ ਪ੍ਰਬੰਧ ਵੀ ਕਰ ਦਿਤਾ। ਗੁਰੂ ਜੀ ਆਪਣੇ ਮਾਤਾ ਪਿਤਾ ਨੂੰ ਤਲਵੰਡੀ ਤੋਂ ਅਤੇ ਆਪਣੀ ਪਤਨੀ ਸੁਲੱਖਣੀ ਅਤੇ ਦੋਵੇਂ ਪੁੱਤਰਾਂ ਨੂੰ ਸੁਲਤਾਨਪੁਰ ਲੋਧੀ ਤੋਂ ਇੱਥੇ ਲੈ ਆਏ। ਇਸ ਤਰ੍ਹਾਂ ਇਸ ਨਗਰ ਦੀ ਨੀਂਹ ਰੱਖੀ। ਜਿਸ ਦਾ ਬਾਅਦ ਵਿੱਚ ਨਾਮ ਕਰਤਾਰਪੁਰ ਪੈ ਗਿਆ। ਇਸ ਸਥਾਨ ਤੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਹੈ। ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਉਹ ਮੁਕੱਦਸ ਅਸਥਾਨ ਹੈ, ਜਿੱਥੇ ਜਾਤ-ਪਾਤ ਅਤੇ ਊਚ-ਨੀਚ ਦੇ ਹਨੇਰੇ ਵਿੱਚ ਡੁੱਬੇ ਇਸ ਸੰਸਾਰ ਨੂੰ ਚਾਨਣ ਦੀ ਰਾਹ ਵਿਖਾ ਕੇ ਸਤਿਨਾਮ ਦੀ ਪ੍ਰਚਾਰ ਫੇਰੀ ਕਰਦੇ ਹੋਏ ਗੁਰੂ ਨਾਨਕ ਸਾਹਿਬ 70 ਸਾਲ 4 ਮਹੀਨੇ ਦੀ ਆਯੂ ਭੋਗ ਕੇ ਪਰਮਾਤਮਾ ਵੱਲੋਂ ਸੌਂਪੀ ਜ਼ਿੰਮੇਵਾਰੀ ਨਿਭਾਉਂਦਿਆਂ 22 ਸਤੰਬਰ 1539 ਨੂੰ ਜੋਤੀ ਜੋਤਿ ਸਮਾ ਗਏ ਸਨ।

ਇਹ ਵੀ ਦੇਖੋ

ਸੋਧੋ

ਹਵਾਲੇ

ਸੋਧੋ
  1. "Guru Nanak Sahib". Sgpc.net. Archived from the original on 2012-02-18. Retrieved 2012-02-10. {{cite web}}: Unknown parameter |dead-url= ignored (|url-status= suggested) (help)

ਬਾਹਰੀ ਲਿੰਕ

ਸੋਧੋ