ਕਾਰੋਬਾਰ
ਕਾਰੋਬਾਰ, ਜਿਹਨੂੰ ਫ਼ਰਮ, ਧੰਦਾ ਜਾਂ ਕੰਮ-ਕਾਰ ਵੀ ਆਖਿਆ ਜਾਂਦਾ ਹੈ, ਇੱਕ ਅਜਿਹੀ ਜਥੇਬੰਦੀ ਹੁੰਦੀ ਹੈ ਜੋ ਖ਼ਪਤਕਾਰਾਂ ਨੂੰ ਵਸਤਾਂ, ਸੇਵਾਵਾਂ ਜਾਂ ਦੋਹੇਂ ਮੁਹਈਆ ਕਰਾਉਂਦੀ ਹੋਵੇ।[1] ਕਾਰੋਬਾਰ ਸਰਮਾਏਦਾਰ ਅਰਥਚਾਰਿਆਂ ਵਿੱਚ ਬਹੁਤ ਆਮ ਹੁੰਦੇ ਹਨ ਜਿੱਥੇ ਇਹਨਾਂ ਦੀ ਮਲਕੀਅਤ ਨਿੱਜੀ ਹੱਥਾਂ ਵਿੱਚ ਹੁੰਦੀ ਹੈ ਅਤੇ ਜੋ ਵਸਤਾਂ, ਸੇਵਾਵਾਂ ਜਾਂ ਪੈਸੇ ਬਦਲੇ ਖ਼ਪਤਕਾਰਾਂ ਨੂੰ ਵਸਤਾਂ ਅਤੇ ਸੇਵਾਵਾਂ ਮੁਹਈਆ ਕਰਦੇ ਹਨ। ਕਈ ਕਾਰੋਬਾਰਾਂ ਦੀ ਮਾਲਕੀ ਗ਼ੈਰ-ਨਫ਼ਾਖ਼ੋਰ ਜਥੇਬੰਦੀਆਂ ਜਾਂ ਸਰਕਾਰ ਹੱਥ ਵੀ ਹੋ ਸਕਦੀ ਹੈ। ਕਈ ਜਣਿਆਂ ਵੱਲੋਂ ਸਾਂਭੇ ਜਾਂਦੇ ਕਾਰੋਬਾਰ ਨੂੰ ਕੰਪਨੀ ਕਹਿ ਦਿੱਤਾ ਜਾਂਦਾ ਹੈ।
ਹਵਾਲੇ
ਸੋਧੋ- ↑ Sullivan, Arthur; Steven M. Sheffrin (2003). Economics: Principles in action. Upper Saddle River, New Jersey 07458: Pearson Prentice Hall. p. 29. ISBN 0-13-063085-3.
{{cite book}}
: CS1 maint: location (link)
ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |