ਕੌਮਾਂਤਰੀ ਤਮਾਕੂ-ਰਹਿਤ ਦਿਹਾੜਾ
ਕੌਮਾਂਤਰੀ ਤੰਬਾਕੂਮੁਕਤ ਦਿਵਸ ਪੂਰੀ ਦੁਨੀਆ ਵਿੱਚ 31 ਮਈ ਨੂੰ ਮਨਾਇਆ ਜਾਂਦਾ ਹੈ। ਵਿਸ਼ਵ ਸਿਹਤ ਸੰਗਠਨ[1] ਵੱਲੋਂ ਇਸ ਦੀ ਘੋਸ਼ਣਾ ਕੀਤੀ ਹੋਈ ਹੈ।ਇਸ ਦਿਨ ਸਰਕਾਰੀ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਵੱਲੋਂ ਲੋਕਾਂ ਨੂੰ ਤੰਬਾਕੂਨੋਸ਼ੀ ਤੋਂ ਹੋਣ ਵਾਲੀਆਂ ਬੀਮਾਰੀਆਂ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ। ਤੰਬਾਕੂਨੋਸ਼ੀ ਕਾਰਨ ਕਈ ਨਾਮੁਰਾਦ ਅਤੇ ਲਾਇਲਾਜ ਬੀਮਾਰੀਆਂ ਲੱਗ ਜਾਂਦੀਆਂ ਹਨ ਜਿਹਨਾਂ ਵਿੱਚ ਕੈਂਸਰ, ਦਮਾ, ਚਮੜੀ ਦੇ ਰੋਗ, ਦਿਲ ਦੀਆਂ ਬੀਮਾਰੀਆਂ, ਬੋਲਾਪਣ, ਫੇਫੜਿਆਂ ਦੇ ਰੋਗ ਤੇ ਹੋਰ ਅਨੇਕਾਂ ਬੀਮਾਰੀਆਂ ਸ਼ਾਮਲ ਹਨ। ਭਾਵੇਂ ਬਹੁਤ ਸਾਰੇ ਦੇਸ਼ਾਂ ਵਿੱਚ ਜਨਤਕ ਥਾਵਾਂ ’ਤੇ ਤੰਬਾਕੂ ਦੀ ਵਰਤੋਂ ਕਰਨ ਤੋਂ ਰੋਕਣ ਲਈ ਕਾਨੂੰਨ ਬਣਾਇਆ ਗਿਆ ਹੈ ਤਾਂ ਕਿ ਇਸ ਮਾਰੂ ਬਿਮਾਰੀ ਤੋਂ ਬਚਿਆ ਜਾ ਸਕੇ।
ਕੌਮਾਂਤਰੀ ਤੰਬਾਕੂਮੁਕਤ ਦਿਵਸ | |
---|---|
ਮਨਾਉਣ ਵਾਲੇ | ਸਾਰੀ ਦੁਨੀਆਂ |
ਮਿਤੀ | 31 ਮਈ |
ਬਾਰੰਬਾਰਤਾ | ਹਰ ਸਾਲ |
ਹਵਾਲੇ
ਸੋਧੋ- ↑ World Health Organization, WHO campaigns.