ਮੁੱਖ ਸਫ਼ਾ

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 55,253 ਹੈ ਅਤੇ ਕੁੱਲ 91 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 333 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (22 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਕਿਲ੍ਹਾ ਲੋਹਗੜ੍ਹ ਜੋ ਕਿ ਅੰਮ੍ਰਿਤਸਰ ਦੇ ਲੋਹਗੜ੍ਹ ਦਰਵਾਜ਼ੇ ਦੇ ਅੰਦਰ ਸੁਸ਼ੋਭਿਤ ਕਿਲ੍ਹਾ, ਜੋ ਕਿ ਅੰਮ੍ਰਿਤਸਰ ਦੀ ਧਰਤੀ ਉੱਤੇ ਉਸਾਰਿਆ ਜਾਣ ਵਾਲਾ ਪਹਿਲਾ ਜੰਗੀ ਕਿਲ੍ਹਾ ਹੈ। ਛੇਵੀਂ ਪਾਤਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਨੇ ਅੰਮ੍ਰਿਤਸਰ ਸ਼ਹਿਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਦੇ ਨਾਲ-ਨਾਲ ਤੁਰਕ ਸੈਨਾ ਦੇ ਮੁਕਾਬਲੇ ਲਈ ਫ਼ੌਜੀ ਤਿਆਰੀਆਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ 1614 ਈ: ਵਿੱਚ ਇਸ ਕਿਲ੍ਹੇ ਦਾ ਨਿਰਮਾਣ ਕਰਵਾਇਆ ਅਤੇ 1619 ਈ: ਵਿੱਚ ਇਸ ਕਿਲ੍ਹੇ ਦੇ ਆਸ-ਪਾਸ ਪੁਰਾਣੇ ਅੰਮ੍ਰਿਤਸਰ ਦੇ ਕੁਝ ਹਿੱਸੇ ਵਿੱਚ ਪੱਕੀ ਤੇ ਉੱਚੀ ਦੀਵਾਰ ਬਣਵਾਈ। ਸੰਨ 1629 ਵਿੱਚ ਗੁਰੂ ਸਾਹਿਬ ਨੇ ਕਿਲ੍ਹਾ ਲੋਹਗੜ੍ਹ ਦੇ ਸਥਾਨ ਉੱਤੇ ਹੀ ਸ਼ਾਹੀ ਮੁਗ਼ਲ ਸੈਨਾ ਨਾਲ ਮੁਕਾਬਲਾ ਕੀਤਾ। ਦੱਸਿਆ ਜਾਂਦਾ ਹੈ ਕਿ ਬਾਦਸ਼ਾਹ ਸ਼ਾਹ ਜਹਾਨ ਦੇ ਪਾਲਤੂ ਚਿੱਟੇ ਬਾਜ਼ ਨੂੰ ਗੁਰੂ ਜੀ ਦੇ ਸਿੱਖਾਂ ਵੱਲੋਂ ਸ਼ਿਕਾਰ ਕਰਦਿਆਂ ਫੜੇ ਜਾਣ ਤੋਂ ਬਾਅਦ ਜਦੋਂ ਗੁਰੂ ਜੀ ਨੇ ਬਾਦਸ਼ਾਹ ਨੂੰ ਉਸ ਦਾ ਬਾਜ਼ ਵਾਪਸ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਬਾਦਸ਼ਾਹ ਨੇ ਆਪਣੇ ਇੱਕ ਖਾਸ ਅਹਿਲਕਾਰ ਮੁਖਲਸ ਖ਼ਾਂ ਨੂੰ 7000 ਫੌਜ ਦੇ ਨਾਲ ਅੰਮ੍ਰਿਤਸਰ ਉੱਤੇ ਚੜ੍ਹਾਈ ਕਰਨ ਲਈ ਭੇਜ ਦਿੱਤਾ। ਕਿਲ੍ਹਾ ਲੋਹਗੜ੍ਹ ਦੇ ਮੁਕਾਮ ਉੱਤੇ ਹੀ ਤੁਰਕ ਫੌਜ ਨਾਲ ਗੁਰੂ ਜੀ ਦਾ ਬਹੁਤ ਭਾਰੀ ਯੁੱਧ ਆਰੰਭ ਹੋਇਆ| ਗੁਰੂ ਸਾਹਿਬ ਨੇ ਤੁਰਕਾਂ ਦੇ ਅਜਿਹੇ ਹਮਲਿਆਂ ਦਾ ਮੁਕਾਬਲਾ ਕਰਨ ਲਈ ਪਹਿਲਾਂ ਤੋਂ ਹੀ ਕਿਲ੍ਹੇ ਵਿਚਲੇ ਕੁਝ ਬੇਰੀਆਂ ਦੇ ਰੁੱਖਾਂ ਨੂੰ ਤੋਪਾਂ ਵਿੱਚ ਤਬਦੀਲ ਕਰ ਰੱਖਿਆ ਸੀ। ਉਨ੍ਹਾਂ ਨੇ ਆਪਣੀ ਸਿੱਖ ਫੌਜ ਨੂੰ ਉਨ੍ਹਾਂ ਬੇਰੀ ਦੇ ਰੁੱਖਾਂ ਵਿੱਚ ਕੀਤੇ ਛੇਕਾਂ ਰਾਹੀਂ ਬਰੂਦ ਭਰ ਕੇ ਤੋਪ ਵਾਂਗੂ ਚਲਾਉਣ ਦਾ ਹੁਕਮ ਦਿੱਤਾ। ਇਨ੍ਹਾਂ ਤੋਪਾਂ ਦੀ ਮਾਰ ਨਾਲ ਛੇਤੀ ਤੁਰਕ ਫੌਜ ਦੇ ਪੈਰ ਉਖੜਣ ਲੱਗੇ ਅਤੇ ਉਨ੍ਹਾਂ ਨੂੰ ਕਿਲ੍ਹੇ ਦਾ ਘੇਰਾ ਛੱਡਣ ਲਈ ਮਜਬੂਰ ਹੋਣਾ ਪਿਆ। ਆਖਰ ਤਰਨ ਤਾਰਨ ਰੋਡ ਉੱਤੇ ਚੱਬੇ ਪਿੰਡ ਦੀ ਜੂਹ ਦੇ ਮੁਕਾਮ ਉੱਤੇ ਮੁਖ਼ਲਸ ਖ਼ਾਂ ਦੇ ਅੰਤ ਨਾਲ ਇਸ ਯੁੱਧ ਦੀ ਸਮਾਪਤੀ ਹੋ ਗਈ। ਬੇਰੀ ਦੇ ਰੁੱਖ ਦੀ ਲੱਕੜੀ ਦੀ ਬਣੀ ਇੱਕ ਤੋਪ ਅੱਜ ਵੀ ਕਿਲ੍ਹਾ ਗੁਰਦੁਆਰਾ ਲੋਹਗੜ੍ਹ ਸਾਹਿਬ ਦੇ ਅੰਦਰ ਸ਼ੋਅ-ਕੇਸ ਵਿੱਚ ਰੱਖੀ ਹੋਈ ਹੈ।

ਅੱਜ ਇਤਿਹਾਸ ਵਿੱਚ 29 ਨਵੰਬਰ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 28 ਨਵੰਬਰ29 ਨਵੰਬਰ30 ਨਵੰਬਰ


ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2017 ਵਿੱਚ ਡੌਨਲਡ ਟਰੰਪ
ਡੌਨਲਡ ਟਰੰਪ

ਚੁਣੀ ਹੋਈ ਤਸਵੀਰ


ਹਬਲ ਆਕਾਸ਼ ਦੂਰਬੀਨ ਦੁਆਰਾ Messier 82 ਗਲੈਕਸੀ ਦਾ ਲਿਆ ਗਿਆ ਚਿੱਤਰ ਜੋ ਸਾਡੀ ਗਲੈਕਸੀ ਤੋਂ ਪੰਜ ਗੁਣਾ ਜਿਆਦਾ ਚਮਕੀਲੀ ਅਤੇ 12 ਮਿਲੀਅਨ ਪ੍ਰਕਾਸ਼ ਸਾਲ ਦੂਰ ਹੈ।

ਤਸਵੀਰ: NASA


ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।


ਭਾਸ਼ਾ