ਸ਼ਹੀਦਾਂ ਦੀ ਮਿਸਲ: ਰੀਵਿਜ਼ਨਾਂ ਵਿਚ ਫ਼ਰਕ

{{ਅੰਦਾਜ਼}}
(ਸ਼੍ਰੇਣੀ)
({{ਅੰਦਾਜ਼}})
{{ਅੰਦਾਜ਼}}
 
ਇਸ ਮਿਸਲ ਦਾ ਨਾਂ '[[ਬਾਬਾ ਦੀਪ ਸਿੰਘ ਜੀ|ਬਾਬਾ ਦੀਪ ਸਿੰਘ ਸ਼ਹੀਦ]]' ਦੇ ਨਾਂ 'ਤੇ ਪਿਆ। ਬਾਬਾ ਦੀਪ ਸਿੰਘ ਦਾ ਬਚਪਨ ਦਾ ਨਾਂ ਦੀਪਾ ਸੀ। ਉਹ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਪਹੁਵਿੰਡ ਵਿਖੇ ਭਾਈ ਭਗਤੂ ਜੀ ਦੇ ਗ੍ਰਹਿ ਵਿਖੇ 1682 ਵਿੱਚ ਪੈਦਾ ਹੋਏ। ਉਨ੍ਹਾਂ ਨੇ ਦਸਮ ਪਾਤਸ਼ਾਹ [[ਸ੍ਰੀ ਗੁਰੂ ਗੋਬਿੰਦ ਸਿੰਘ ਜੀ]] ਤੋਂ ਅੰਮ੍ਰਿਤਪਾਨ ਕੀਤਾ ਅਤੇ ਦੀਪ ਸਿੰਘ ਬਣੇਂ। ਆਪਣੇ ਮਾਤਾ ਪਿਤਾ ਦੀ ਆਗਿਆ ਨਾਲ ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲ [[ਆਨੰਦਪੁਰ ਸਾਹਿਬ]] ਵਿਖੇ ਕਾਫੀ ਚਿਰ ਰਹਿੰਦੇ ਰਹੇ ਅਤੇ ਉਥੇ ਰਹਿ ਕੇ ਗੁਰਮੁਖੀ ਸਿੱਖੀ ਅਤੇ ਕਾਫੀ ਗੁਰਬਾਣੀ ਜ਼ੁਬਾਨੀ ਕੰਠ ਕਰ ਲਈ। ਉਹ ਬੜਾ ਖ਼ੁਸ਼ਖ਼ਤ ਲਿਖਦੇ ਸਨ। ਭਾਈ ਮਨੀ ਸਿੰਘ ਕੋਲੋਂ ਬਾਬਾ ਦੀਪ ਸਿੰਘ ਨੇ ਗੁਰੂ ਗਰੰਥ ਸਾਹਿਬ ਵਿੱਚ ਦਰਜ ਬਾਣੀ ਦਾ ਸਹੀ ਉਚਾਰਨ ਸਿੱਖਿਆ। 20-22 ਸਾਲ ਦੀ ਉਮਰ ਤੱਕ ਬਾਬਾ ਦੀਪ ਸਿੰਘ ਨਾ ਸਿਰਫ਼ ਸਿੱਖ ਇਤਿਹਾਸ ਦੇ ਸਕਾਲਰ ਬਣ ਗਏ ਸਗੋਂ ਯੁੱਧ ਕਲਾ ਵਿੱਚ ਵੀ ਨਿਪੁੰਣ ਹੋ ਗਏ।