ਸਾਹਿਬਜ਼ਾਦਾ ਫ਼ਤਿਹ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"==ਜਨਮ== ਬਾਬਾ ਫਤਹਿ ਸਿੰਘ ਜੀ-ਜਨਮ ਅਨੰਦਪੁਰ ਸਾਹਿਬ ਸੰਨ 1698 ਨੂੰ ਹੋਇਆ ਆ..." ਨਾਲ਼ ਸਫ਼ਾ ਬਣਾਇਆ
 
ਛੋNo edit summary
ਲਾਈਨ 1:
 
==ਜਨਮ==
'''ਬਾਬਾ ਫਤਹਿ ਸਿੰਘ ਜੀ'''-ਜਨਮ [[ਅਨੰਦਪੁਰ ਸਾਹਿਬ]] ਸੰਨ 1698 ਨੂੰ ਹੋਇਆ ਆਪ [[ਗੁਰੂ ਗੋਬਿੰਦ ਸਿੰਘ]] ਜੀ ਦੇ ਸਭ ਤੋਂ ਛੋਟੇ ਪੁੱਤਰ ਸਨ।
 
==ਸ਼ਹਾਦਤ==
ਦੋਵੇਂ ਛੋਟੇ ਸਾਹਿਬਜ਼ਾਦੇ [[ਸਾਹਿਬਜ਼ਾਦਾ ਜੋਰਾਵਰ ਸਿੰਘ ਜੀ]] ਅਤੇ [[ਸਾਹਿਬਜ਼ਾਦਾ ਫਤਹਿ ਸਿੰਘ ਜੀ]] ਨੂੰ [[26 ਦਿਸੰਬਰ]] ਸੰਨ [[1704]] [[ਨਵਾਬ ਸਰਹੰਦ]], ਵਜ਼ੀਦੇ ਦੇ ਜ਼ਾਲਮਾਨਾ ਹੁਕਮ ਨਾਲ ਜੀਉਂਦੇ ਜੀਅ ਨੀਹਾਂ `ਚ ਚਿੰਣਵਾ ਦਿੱਤੇ ਗਏ। ਉਸ ਸਮੇਂ ਉਹਨਾਂ ਦੀ ਉਮਰ ਅੱਠ ਛੇ `ਤੇ ਸਾਲ ਸੀ। 22 ਦਿਸੰਬਰ ਸੰਨ 1704 ਨੂੰ ਦੋਵੇ ਵੱਡੇ ਸਾਹਿਬਜ਼ਾਦੇ [[ਚਮਕੌਰ ਦੀ ਜੰਗ]] `ਚ ਸ਼ਹੀਦ ਹੋਏ ਉਸ ਸਮੇਂ ਉਹਨਾਂ ਦੀ ਉਮਰ ਲਗਭਗ 18 `ਤੇ 14 ਸਾਲ ਸੀ।
 
== ਪਰਵਾਰ ਵਿਛੋੜਾ ==
 
20 ਅਤੇ 21 ਦਿਸੰਬਰ ਸੰਨ 1704 ਦੀ ਰਾਤ [[ਦਸਵੇਂ ਗੁਰੂ]] ਨੇ ਅਨੰਦਪੁਰ ਦਾ ਕਿਲਾ ਛੱਡ ਦਿੱਤਾ। ਹਾਕਮਾਂ ਨੇ ਗਊ-ਕੁਰਾਨ ਦੀਆਂ ਖਾਧੀਆਂ ਸਾਰੀਆਂ ਕਸਮਾਂ-ਵਾਇਦੇ ਭੁੱਲ ਕੇ ਪਿਛੋਂ ਭਿਅੰਕਰ ਹਮਲਾ ਬੋਲ ਦਿੱਤਾ। ਉਸ ਵਕਤ ਸਰਸਾ ਨਦੀ ਵਿਚ ਹੜ ਆਇਆ ਹੋਇਆ ਸੀ। ਸਰਸਾ ਨਦੀ ਤੇ ਜੰਗ ਹੋਈ। [[ਗੁਰੂ ਗੋਬਿੰਦ ਸਿੰਘ]] ਨੇ ਸਿੱਖਾਂ ਨੂੰ ਲੋੜ ਅਨੁਸਾਰ ਜੱਥਿਆਂ ’ਚ ਵੰਡਿਆ। ਵੱਡੇ [[ਸਾਹਿਬਜ਼ਾਦੇ ਅਜੀਤ ਸਿੰਘ]] ਅਤੇ ਭਾਈ ਊਦੈ ਸਿੰਘ ਨੇ ਜੰਗ ਦੀ ਕਮਾਨ ਸੰਭਾਲੀ। ਘਮਾਸਾਨ ਜੰਗ ਵਿਚ ਦੋਵੇਂ ਪਾਸੇ ਭਾਰੀ ਨੁਕਸਾਨ ਹੋਇਆ। ਇਥੇ ਦਸਵੇਂ ਪਾਤਸ਼ਾਹ ਦਾ ਪਰਵਾਰ ਵੀ ਤਿੰਨ ਹਿਸਿਆਂ ’ਚ ਵੰਡਿਆ ਗਿਆ ਅਤੇ ਸਾਥੀ ਸਿੰਘ ਵੀ ਵਿਛੜ ਗਏ। ਉਸ ਯਾਦ ਵਿਚ ਇੱਥੇ ਗੁਰਦੁਆਰਾ “ਪਰਵਾਰ ਵਿਛੋੜਾ” ਕਾਇਮ ਹੈ।
 
ਪਾਤਸ਼ਾਹ ਤੋਂ ਵਿਛੜ ਮਾਤਾ ਸੁੰਦਰ ਕੋਰ (ਜੀਤੋ ਜੀ) ਭਾਈ ਮਨੀ ਸਿੰਘ ਨਾਲ਼ ਦਿੱਲੀ ਨੂੰ ਆ ਗਏ। ਮਾਤਾ ਗੂਜਰੀ ਜੀ ਦੋ ਛੋਟੇ ਸਾਹਿਬਜ਼ਾਦਿਆਂ ਨਾਲ਼, ਸਰਸਾ ਦੇ ਕੰਡੇ ਚਲਦੇ-ਚਲਦੇ ਮੋਰਿੰਡੇ ਪੁੱਜੇ। ਇਹਨਾ ਦਾ ਰਸੋਈਆਂ ਗੰਗੂ ਬ੍ਰਾਹਮਣ ਇਹਨਾਂ ਨੂੰ ਆਪਣੇ ਘਰ ਪਿੰਡ ਖੇੜੀ ਲੈ ਆਇਆ ਜੋ ਉਥੋਂ ਵੀਹ ਕੁ ਮੀਲ ਦੀ ਵਿੱਥ ਤੇ ਪੈਂਦਾ ਸੀ। ਅਨੰਦਪੁਰ ਸਾਹਿਬ ਤੋਂ ਚਲਣ ਸਮੇਂ ਗੁਰੂ ਗੋਬਿੰਦ ਸਿੰਘ ਦੇ ਨਾਲ਼ ਡੇਢ ਕੁ ਹਜ਼ਾਰ ਸਿੰਘ ਸਨ ਪਰ ਸਰਸਾ ਦੀ ਜੰਗ ਸਮੇਂ ਕੁੱਝ ਸ਼ਹੀਦ ਹੋ ਗਏ ਅਤੇ ਕੁੱਝ ਨਦੀ ’ਚ ਰੁੜ ਜਾਣ ਕਾਰਣ ਵਿਛੱੜ ਗਏ। ਸਰਸਾ ਨਦੀ ਪਾਰ ਕਰਨ ਤੇ ਦਸਵੇਂ ਗੁਰੂ ਨਾਲ਼ ਚਾਲ਼ੀ ਦੇ ਕਰੀਬ ਸਿੰਘ ਅਤੇ ਦੋ ਵੱਡੇ ਸਾਹਿਬਜ਼ਾਦੇ ਸਨ।
 
==ਸ਼ਹੀਦੀ ਵੱਡੇ ਸਾਹਿਬਜ਼ਾਦਿਆਂ ਦੀ==
ਗੁਰਦੇਵ ਨੇ ਚਮਕੌਰ ਦੀ ਕੱਚੀ ਗੜ੍ਹੀ `ਚ ਆਪਣੇ ਆਪ ਨੂੰ ਮੋਰਚਾਬੰਦ ਕਰ ਲਿਆ। ਇਹ ਗੜ੍ਹੀ ਗੁਰੂ ਕੇ ਸਿੱਖ, ਭਾਈ ਬੁੱਧੀ ਚੰਦ ਦੀ ਸੀ। ਵੈਰੀਆਂ ਨੇ ਲੱਖਾਂ ਦੀ ਗਿਣਤੀ `ਚ ਗੜ੍ਹੀ ਨੂੰ ਘੇਰਾ ਪਾ ਲਿਆ। ਦੂਜੇ ਦਿਨ ਸੰਸਾਰ ਦੇ ਇਤਿਹਾਸ ਦੀ ਸਭ ਤੋਂ ਵੱਧ ਬੇਜੋੜ `ਤੇ ਭਿੰਅਕਰ ਜੰਗ ਹੋਈ। ਵੱਡੇ ਵੱਡੇ ਜਰਨੈਲਾਂ ਸਮੇਤ ਵੈਰੀ ਦਲ ਦੇ ਬੇਅੰਤ ਜੁਆਨ ਮਾਰੇ ਗਏ। ਵੀਹ ਦੇ ਕਰੀਬ ਸਿੰਘ ਵੀ ਸ਼ਹੀਦੀਆਂ ਪਾ ਗਏ। ਇਸੇ ਹੀ ਜੰਗ `ਚ ਸੈਂਕੜੇ ਵੈਰੀਆਂ ਦੇ ਆਹੂ ਲਾਹ ਕੇ ਪਹਿਲਾਂ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਫ਼ਿਰ ਸਾਹਿਬਜ਼ਾਦਾ ਜੁਝਾਰ ਸਿੰਘ ਸ਼ਹੀਦੀ ਨੂੰ ਪ੍ਰਾਪਤ ਹੋਏ। ਉਸ ਯਾਦ `ਚ ਇਥੇ ਗਰਦੁਆਰਾ ‘ਕਤੱਲ ਗੱੜ੍ਹ ਸਾਹਿਬ’ ਮੌਜੂਦ ਹੈ। ਗੁਰਦੇਵ ਵੀ, ਪੰਥ ਦਾ ਫ਼ੈਸਲਾ ਮੰਨ ਕੇ, ਅੱਧੀ ਰਾਤ ਦੇ ਵੱਕਤ ਭਾਈ ਦਇਆ ਸਿੰਘ, ਧਰਮ ਸਿੰਘ `ਤੇ ਭਾਈ ਮਾਨ ਸਿੰਘ ਨਾਲ ਵੈਰੀ ਦਲਾਂ ਨੂੰ ਚੀਰਦੇ ਗੜ੍ਹੀ ਚੋਂ ਨਿਕਲ ਗਏ। ਜਾਣ ਤੋਂ ਪਹਿਲਾਂ ਗੁਰਦੇਵ ਨੇ ਵੈਰੀ ਨੂੰ ਤਾੜੀ ਮਾਰ ਕੇ ਸੁਚੇਤ ਕੀਤਾ ਤੇ ਐਲਾਨਿਆ “ਫੱੜ ਲੋ-ਫੜ ਲੋ ਸਿੱਖਾਂ ਦਾ ਗੁਰੂ ਜਾ ਰਿਹਾ ਹੈ” ਉਸ ਯਾਦ `ਚ ਇਥੇ ਗੁਰਦੁਆਰਾ ‘ਤਾੜੀ ਸਾਹਿਬ’ ਮੌਜੂਦ ਹੈ। ਅਰੰਭ ਤੋਂ ਹੀ ਦੁਸ਼ਮਣ ਦਾ ਇਕੋ-ਇਕ ਨਿਸ਼ਾਨਾ ਸੀ ਦਸਮੇਸ਼ ਜੀ ਨੂੰ ਸ਼ਹੀਦ ਕਰਣਾ ਜਾਂ ਜੀਉਂਦੇ ਜੀਅ ਗ੍ਰਿਫ਼ਤਾਰ ਕਰਣਾ। ਵੈਰੀ ਨੇ ਇਸ ਗਲੋਂ ਅਨੰਦਪੁਰ ਸਾਹਿਬ, ਉਪ੍ਰੰਤ ਸਰਸਾ ਨਦੀ ਤੇ ਫ਼ਿਰ ਚਮਕੌਰ ਦੀ ਜੰਗ `ਚ ਵੀ ਮੂੰਹ ਦੀ ਹੀ ਖਾਧੀ।
 
ਪਾਤਸ਼ਾਹ ਤੋਂ ਵਿਛੜ [[ਮਾਤਾ ਸੁੰਦਰ ਕੋਰ ਜੀ]](ਜੀਤੋ ਜੀ) [[ਭਾਈ ਮਨੀ ਸਿੰਘ]] ਨਾਲ਼ [[ਦਿੱਲੀ]] ਨੂੰ ਆ ਗਏ। [[ਮਾਤਾ ਗੂਜਰੀ ਜੀ]] ਦੋ ਛੋਟੇ ਸਾਹਿਬਜ਼ਾਦਿਆਂ ਨਾਲ਼, [[ਸਰਸਾ]] ਦੇ ਕੰਡੇ ਚਲਦੇ-ਚਲਦੇ [[ਮੋਰਿੰਡੇ]] ਪੁੱਜੇ। ਇਹਨਾ ਦਾ ਰਸੋਈਆਂ ਗੰਗੂ ਬ੍ਰਾਹਮਣ ਇਹਨਾਂ ਨੂੰ ਆਪਣੇ ਘਰ ਪਿੰਡ ਖੇੜੀ ਲੈ ਆਇਆ ਜੋ ਉਥੋਂ ਵੀਹ ਕੁ ਮੀਲ ਦੀ ਵਿੱਥ ਤੇ ਪੈਂਦਾ ਸੀ। [[ਅਨੰਦਪੁਰ ਸਾਹਿਬ]] ਤੋਂ ਚਲਣ ਸਮੇਂ [[ਗੁਰੂ ਗੋਬਿੰਦ ਸਿੰਘ]] ਦੇ ਨਾਲ਼ ਡੇਢ ਕੁ ਹਜ਼ਾਰ ਸਿੰਘ ਸਨ ਪਰ [[ਸਰਸਾ]] ਦੀ ਜੰਗ ਸਮੇਂ ਕੁੱਝ ਸ਼ਹੀਦ ਹੋ ਗਏ ਅਤੇ ਕੁੱਝ ਨਦੀ ’ਚ ਰੁੜ ਜਾਣ ਕਾਰਣ ਵਿਛੱੜ ਗਏ। [[ਸਰਸਾ]] ਨਦੀ ਪਾਰ ਕਰਨ ਤੇ ਦਸਵੇਂ ਗੁਰੂ ਨਾਲ਼ ਚਾਲ਼ੀ ਦੇ ਕਰੀਬ ਸਿੰਘ ਅਤੇ ਦੋ ਵੱਡੇ ਸਾਹਿਬਜ਼ਾਦੇ ਸਨ।
== ਸਰਹੰਦ ਦੀ ਦੀਵਾਰ ==
 
ਦੂਜੇ ਪਾਸੇ ਗੁਰੂ ਦਰ ਦਾ ਰਸੋਈਆ ਗੰਗੂ ਬ੍ਰਾਹਮਣ, ਜਿਹੜਾ ਮਾਤਾ ਜੀ ਤੇ ਦੋ ਛੋਟੇ ਸਾਹਿਬਜ਼ਾਦਿਆਂ ਨੂੰ ਆਪਣੇ ਘਰ ਲੈ ਗਿਆ ਸੀ, ਨੀਯਤ ਦਾ ਵੱਡਾ ਬੇਈਮਾਨ ਸਾਬਤ ਹੋਇਆ। ਉਸ ਨੇ ਪਹਿਲਾਂ ਤਾਂ ਮਾਤਾ ਜੀ ਦੀ ਮੋਹਰਾਂ ਦੀ ਥੈਲੀ ਚੋਰੀ ਕੀਤੀ ਫਿਰ ਹੋਰ ਇਨਾਮ ਦੇ ਲਾਲਚ ਵਿਚ [[ਸੂਬਾ ਸਰਹੰਦ]] ਨੂੰ ਇਤਲਾਹ ਦੇ ਦਿੱਤੀ। ਦਿਨ ਚੜ੍ਹਦੇ ਤਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਵਜ਼ੀਦ ਦੀ ਕਚਹਿਰੀ ’ਚ ਪੇਸ਼ ਕੀਤਾ ਗਿਆ। [[ਮਾਤਾ ਗੁਜਰ ਕੌਰਜੀ]] ਅਤੇ ਦੋਵੇਂ ਛੋਟੇ ਸਾਹਿਬਜ਼ਾਦੇ, ਤਿਨ੍ਹਾਂ ਨੂੰ ਸਾਰੀ ਰਾਤ ਠੰਡੇ ਬੁਰਜ ’ਚ ਭੁੱਖੇ-ਤਿਹਾਏ ਰੱਖਿਆ ਗਿਆ। ਭਾਈ ਮੋਤੀ ਰਾਮ ਨੇ, ਆਪਣੇ ਪਰਵਾਰ ਨੂੰ ਖ਼ਤਰੇ ਵਿਚ ਪਾ ਕੇ ਉਹਨਾਂ ਵਾਸੇ ਦੁੱਧ ਪਹੁੰਚਾਇਆ। ਤਿੰਨ ਦਿਨ ਲਗਾਤਾਰ ਸਾਹਿਬਜ਼ਾਦਿਆਂ ਕਚਿਹਰੀ ਵਿਚ ਪੇਸ਼ ਕਰ ਕੇ ਇਸਲਾਮ ਕਬੂਲ ਕਰਾਉਣ ਲਈ ਕਈ ਡਰਾਵੇ ਤੇ ਲਾਲਚ ਦਿੱਤੇ ਗਏ ਪਰ ਉਹ ਅਡਿੱਗ ਰਹੇ। ਸੂਬੇ ਦਾ ਉਹਨਾਂ ਦੀ ਮਾਸੂਮੀਅਤ ਉੱਪਰ ਦਿਲ ਪਸੀਜਿਆ ਵੇਖ ਕਾਜ਼ੀ ਨੇ ਵੀ ਕਿਹਾ ਕਿ ਇਸਲਾਮ ਬੱਚਿਆਂ ’ਤੇ ਇਸ ਤਰ੍ਹਾਂ ਜ਼ੁਲਮ ਦੀ ਇਜਾਜ਼ਤ ਨਹੀਂ ਦਿੰਦਾ ਪਰ ਦੀਵਾਨ ਸੁੱਚਾ ਨੰਦ ਬ੍ਰਾਹਮਣ ਉਹਨਾਂ ਨੂੰ “ਸੱਪਾਂ ਦੇ ਪੁੱਤਰ ਸੱਪ ਹੀ ਹੁੰਦੇ ਹਨ” ਦਸਦਿਆਂ ਸਖ਼ਤ ਸਜ਼ਾ ਦੀ ਗੱਲ ਕਹੀ ਅਤੇ ਅਖ਼ੀਰ ਫ਼ਤਵਾ ਆਇਦ ਕਰਕੇ ਵਜ਼ੀਦੇ ਦੇ ਹੁਕਮ ਨਾਲ਼ ਉਹਨਾਂ ਨੂੰ ਜੀਉਂਦੇ ਜੀਅ ਨੀਹਾਂ ਵਿਚ ਚਿਣਵਾ ਦਿੱਤਾ ਗਿਆ। ਦੀਵਾਰ ਦੇ ਢਹਿ ਜਾਣ ਤੇ ਉਹਨਾਂ ਦੇ ਸਿਰ ਤਲਵਾਰ ਨਾਲ਼ ਧੱੜਾਂ ਤੋਂ ਜੁੱਦਾ ਕਰ ਦਿੱਤੇ।
 
ਇਸ ਜ਼ੁਲਮੀ ਹੁਕਮ ਤੇ ਨਵਾਬ [[ਮਲੇਰਕੋਟਲਾ]] [[ਸ਼ੇਰ ਮੁਹੱਮਦ ਖਾਂ]] ਨੇ ਉੱਠ ਕੇ ‘ਹਾ’ ਦਾ ਨਾਹਰਾ ਮਾਰਿਆ। ਸ਼ਹਾਦਤ ਤੋਂ ਬਾਅਦ ਹਕੂਮਤ ਨੇ ਬੱਚਿਆਂ ਦੇ ਸਸਕਾਰ ਲਈ ਦੋ ਗਜ਼ ਜ਼ਮੀਨ ਦੇਣ ਤੋਂ ਵੀ ਮਨ੍ਹਾ ਕਰ ਦਿੱਤਾ ਤਾਂ [[ਨਵਾਬ ਟੋਡਰਮਲ]] ਨੇ ਜ਼ਮੀਨ ਤੇ ਮੋਹਰਾਂ ਵਿਛਾ ਕੇ ਉਹਨਾਂ ਲਈ ਜਗ੍ਹਾ ਪ੍ਰਾਪਤ ਕੀਤੀ। ਜਿਸ ਥਾਂ ਤੇ ਸਾਹਿਬਜ਼ਾਦਿਆਂ ਦਾ ਸਸਕਾਰ ਹੋਇਆ ਉਥੇ ਅੱਜ “ਗੁਰਦੁਆਰਾ ਜੋਤੀ ਸਰੂਪ” ਮੌਜੂਦ ਹੈ। ਉਪ੍ਰੰਤ ਜ਼ਾਲਮਾ ਨੇ ਬਜ਼ੁਰਗ [[ਮਾਤਾ ਗੁਜਰੀ ਜੀ]] ਨੂੰ ਵੀ ਠੰਡੇ ਬੁਰਜ ਤੋਂ ਧੱਕਾ ਦੇ ਕੇ, ਸ਼ਹੀਦ ਕਰ ਦਿੱਤਾ।
 
[[ਸ਼੍ਰੇਣੀ:ਸਿੱਖ ਇਤਿਹਾਸ]]
[[ਸ਼੍ਰੇਣੀ:ਸਿੱਖੀ]]
{{Navbox
|name = ਸਿੱਖੀ
|title = [[Image:Khanda.png|16px]]{{spaces|3}}[[ਸਿੱਖੀ]]{{spaces|3}}[[Image:Khanda.png|16px]]
|titlestyle = border:1px solid #e1b039; background:#FF9900;
|image = [[Image:Khanda.svg|100px]]
|groupstyle = border:1px solid #e1c039; background:#FF9900;
|liststyle = padding:0.25em 0; line-height:1.4em; <!--otherwise lists can appear to form continuous whole-->
|group1 = [[ਸਿੱਖ ਗੁਰੂ]]
|list1 = {{nowrap begin}} [[ਗੁਰੂ ਨਾਨਕ ਦੇਵ]] {{h.}}[[ਗੁਰੂ ਅੰਗਦ ਦੇਵ]] {{h.}} [[ਗੁਰੂ ਅਮਰਦਾਸ]] {{h.}}[[ਗੁਰੂ ਰਾਮਦਾਸ]] {{h.}}[[ਗੁਰੂ ਅਰਜਨ ਦੇਵ]] {{h.}}[[ਗੁਰੂ ਹਰਿਗੋਬਿੰਦ]] {{h.}}[[ਗੁਰੂ ਹਰਿਰਾਇ]] {{h.}}[[ਗੁਰੂ ਹਰਿ ਕ੍ਰਿਸ਼ਨ]] {{h.}}[[ਗੁਰੂ ਤੇਗ਼ ਬਹਾਦਰ]] {{h.}}[[ਗੁਰੂ ਗੋਬਿੰਦ ਸਿੰਘ]] {{h.}}[[ਗੁਰੂ ਗ੍ਰੰਥ ਸਾਹਿਬ]]{{nowrap end}}
|group2 = [[ਪੰਜ ਕਕਾਰ]]
|list2 = {{nowrap begin}} [[ਕੇਸ]] {{h.}}[[ਕੰਘਾ]] {{h.}}[[ਕੜਾ]] {{h.}}[[ਕਿਰਪਾਨ]] {{h.}}[[ਕਛਹਿਰਾ]]{{nowrap end}}
|group3 = [[ਪੰਜ ਪਿਆਰੇ]]
|list3 = {{nowrap begin}} [[ਭਾਈ ਦਇਆ ਸਿੰਘ]] {{h.}}[[ਭਾਈ ਧਰਮ ਸਿੰਘ]] {{h.}}[[ਭਾਈ ਹਿੰਮਤ ਸਿੰਘ]] {{h.}}[[ਭਾਈ ਮੋਹਕਮ ਸਿੰਘ]] {{h.}}[[ਭਾਈ ਸਾਹਿਬ ਸਿੰਘ]]{{nowrap end}}
|group4 = [[ਪੰਜ ਤਖ਼ਤ ਸਾਹਿਬਾਨ]]
|list4 = {{nowrap begin}} [[ਅਕਾਲ ਤਖ਼ਤ]] {{h.}}[[ਤਖ਼ਤ ਸ੍ਰੀ ਕੇਸਗੜ੍ਹ ਸਾਹਿਬ|ਕੇਸਗੜ੍ਹ ਸਾਹਿਬ (ਅਨੰਦਪੁਰ ਸਾਹਿਬ)]] {{h.}}[[ਤਖ਼ਤ ਸ੍ਰੀ ਦਮਦਮਾ ਸਾਹਿਬ|ਦਮਦਮਾ ਸਾਹਿਬ (ਤਲਵੰਡੀ ਸਾਬੋ)]] {{h.}}[[ਤਖ਼ਤ ਸ੍ਰੀ ਪਟਨਾ ਸਾਹਿਬ|ਪਟਨਾ ਸਾਹਿਬ (ਬਿਹਾਰ)]] {{h.}}[[ਤਖ਼ਤ ਸ੍ਰੀ ਹਜ਼ੂਰ ਸਾਹਿਬ|ਹਜ਼ੂਰ ਸਾਹਿਬ (ਨੰਦੇੜ, ਮਹਾ‍ਰਾਸ਼ਟਰ)]]{{nowrap end}}
|group5 = ਸਿੱਖੀ ਬਾਰੇ ਹੋਰ ਲੇਖ
|list5 = {{nowrap begin}} [[ਪੰਜ ਪਿਆਰੇ]] {{h.}}[[ਸਿੱਖ ਭਗਤ]] {{h.}}[[ਬਾਬਾ ਬੁੱਢਾ ਜੀ]] {{h.}}[[ਭਾਈ ਮਰਦਾਨਾ]] {{h.}}[[ਭਾਈ ਬਾਲਾ]] {{h.}}[[ਗੁਰਦੁਆਰਾ]] {{h.}}[[ਚਾਰ ਸਾਹਿਬਜ਼ਾਦੇ]]{{nowrap end}}
}}