ਹਰਿਮੰਦਰ ਸਾਹਿਬ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋNo edit summary
ਲਾਈਨ 36:
}}
 
'''ਸ਼੍ਰੀ ਹਰਿਮੰਦਰ ਸਾਹਿਬ''', ਜਿਸਨੂੰ '''ਦਰਬਾਰ ਸਾਹਿਬ''' ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, [[ਪੰਜਾਬ, ਭਾਰਤ|ਭਾਰਤ ਦੇ ਪੰਜਾਬ]] ਸੂਬੇ ਦੇ ਸ਼ਹਿਰ ਸ਼੍ਰੀ [[ਅੰਮ੍ਰਿਤਸਰ]] ਵਿਚ ਹੈ। ਸ਼੍ਰੀ [[ਸਿੱਖ ਧਰਮ]] ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ [[ਯਹੂਦੀ ਧਰਮ]] ਵਿੱਚ ਹੈ, ਜਾ ਪਵਿੱਤਰ [[ਮੱਕਾ]] ਦਾ ਮਜ਼ਹਬ-ਏ-[[ਇਸਲਾਮ]] ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।<ref>http://www.sgpc.net/golden-temple/index.asp</ref>
ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ [[ਗੁਰੂ ਅਮਰ ਦਾਸ]] ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ [[ਗੁਰੂ ਰਾਮ ਦਾਸ]] ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ।
ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਰੱਖਿਆ ਸ਼੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।