ਅੰਤਰਰਾਸ਼ਟਰੀ ਮਜ਼ਦੂਰ ਦਿਵਸ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"'''ਅੰਤਰਰਾਸ਼ਟਰੀ ਮਜ਼ਦੂਰ ਦਿਵਸ''' <ref>http://en.wikipedia.org/wiki/International_Labor_Day</ref>ਨੂੰ ..." ਨਾਲ਼ ਸਫ਼ਾ ਬਣਾਇਆ
(ਕੋਈ ਫ਼ਰਕ ਨਹੀਂ)

05:55, 1 ਮਈ 2013 ਦਾ ਦੁਹਰਾਅ

ਅੰਤਰਰਾਸ਼ਟਰੀ ਮਜ਼ਦੂਰ ਦਿਵਸ [1]ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਮੰਨੀ ਜਾਂਦੀ ਹੈ ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਵਿੱਚ ਬੰਬ ਧਮਾਕਾ ਹੋਇਆ ਸੀ ਜਿਸਦੇ ਸਿੱਟੇ ਵਜੋਂ ਕਈ ਪੁਲੀਸ ਕਰਮਚਾਰੀ ਅਤੇ ਆਮ ਲੋਕ ਮਾਰੇ ਗਏ ਸਨ। ਭਾਵੇਂ ਇਸ ਘਟਨਾ´ਮ ਦਾ ਅਮਰੀਕਾ[2] ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ ਸਮਾਂ ਬਾਅਦ ਅਮਰੀਕਾ ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ ਭਾਰਤ ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸਬੰਧੀ ਕਾਨੂੰਨ ਲਾਗੂ ਹੈ।

ਭਾਰਤ ਤੇ ਮਜ਼ਦੂਰ ਦਿਵਸ

 
ਚੇਨਈ ਦੇ ਮੇਰੀਨਾ ਬੀਚ ਤੇ ਮਜ਼ਦੂਰ ਦੀ ਜਿਤ

ਭਾਰਤ ਵਿੱਚ ਇੱਕ ਮਈ ਦਾ ਦਿਹਾੜਾ ਸਭ ਤੋਂ ਪਹਿਲਾਂ ਚੇਨਈ ਵਿੱਚ 1 ਮਈ 1923 ਨੂੰ ਮਨਾਉਣਾ ਸ਼ੁਰੂ ਕੀਤਾ ਗਿਆ ਸੀ। ਉਸ ਸਮੇਂ ਇਸ ਨੂੰ ਮਦਰਾਸ ਦਿਵਸ ਵਜੋਂ ਪ੍ਰਵਾਨਿਤ ਕਰ ਲਿਆ ਗਿਆ ਸੀ। ਇਸ ਦੀ ਸ਼ੁਰੂਆਤ ਭਾਰਤੀ ਮਜ਼ਦੂਰ ਕਿਸਾਨ ਪਾਰਟੀ ਦੇ ਨੇਤਾ ਕਾਮਰੇਡ ਸਿੰਗਰਾਵੇਲਰ ਨੇ ਸ਼ੁਰੂ ਕੀਤੀ ਸੀ। ਭਾਰਤ ਵਿੱਚ ਮਦਰਾਸ ਦੇ ਹਾਈਕੋਰਟ ਸਾਹਮਣੇ ਇੱਕ ਵੱਡਾ ਮੁਜਾਹਰਾ ਕਰ ਕੇ ਇੱਕ ਮਤਾ ਪਾਸ ਕਰਕੇ ਇਹ ਸਹਿਮਤੀ ਬਣਾਈ ਗਈ ਕਿ ਇਸ ਦਿਵਸ ਨੂੰ ਭਾਰਤ ਵਿੱਚ ਵੀ ਕਾਮੇ ਦਿਵਸ ਵਜੋਂ ਮਨਾਇਆ ਜਾਵੇ ਅਤੇ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਜਾਵੇ। ਭਾਰਤ ਸਮੇਤ ਲਗਪਗ 80 ਮੁਲਕਾਂ ਵਿੱਚ ਇਹ ਦਿਵਸ ਪਹਿਲੀ ਮਈ ਨੂੰ ਮਨਾਇਆ ਜਾਂਦਾ ਹੈ। ਇਸ ਪਿੱਛੇ ਤਰਕ ਹੈ ਕਿ ਇਹ ਦਿਨ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਵਜੋਂ ਪ੍ਰਵਾਨਿਤ ਹੋ ਚੁੱਕਿਆ ਹੈ।

ਉਦੇਸ਼

ਕਿਸੇ ਵੀ ਸਮਾਜ, ਦੇਸ਼, ਸੰਸਥਾ ਅਤੇ ਉਦਯੋਗ ਵਿੱਚ ਮਜ਼ਦੂਰਾਂ, ਕਾਮਿਆਂ ਅਤੇ ਮਿਹਨਤਕਸ਼ਾਂ ਦਾ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਦੀ ਵੱਡੀ ਗਿਣਤੀ ਇਸ ਦੀ ਕਾਮਯਾਬੀ ਲਈ ਹੱਥੀਂ, ਅਕਲ-ਇਲਮ ਅਤੇ ਤਨਦੇਹੀ ਨਾਲ ਜੁਟੀ ਹੁੰਦੀ ਹੈ। ਕਿਸੇ ਵੀ ਉਦਯੋਗ ਵਿੱਚ ਕਾਮਯਾਬੀ ਲਈ ਮਾਲਕ, ਸਰਮਾਇਆ, ਕਾਮੇ ਅਤੇ ਸਰਕਾਰ ਅਹਿਮ ਧਿਰਾਂ ਹੁੰਦੀਆਂ ਹਨ। ਕਾਮਿਆਂ ਤੋਂ ਬਿਨਾਂ ਕੋਈ ਵੀ ਸਨਅਤੀ ਢਾਂਚਾ ਖੜਾ ਨਹੀਂ ਰਹਿ ਸਕਦਾ।

ਮਹਾਤਮਾ ਗਾਂਧੀ ਦੇ ਵਿਚਾਰ

ਮਹਾਤਮਾ ਗਾਂਧੀ ਨੇ ਕਿਹਾ ਸੀ ਕਿ ਕਿਸੇ ਦੇਸ਼ ਦੀ ਤਰੱਕੀ ਉਸ ਦੇਸ਼ ਦੇ ਕਾਮਿਆਂ ਅਤੇ ਕਿਸਾਨਾਂ ਉੱਤੇ ਨਿਰਭਰ ਕਰਦੀ ਹੈ। ਉਦਯੋਗਪਤੀ, ਮਾਲਕ ਜਾਂ ਪ੍ਰਬੰਧਕ ਸਮਝਣ ਦੀ ਬਜਾਏ ਆਪਣੇ-ਆਪ ਨੂੰ ਟਰੱਸਟੀ ਸਮਝਣ। ਲੋਕਰਾਜੀ ਢਾਂਚੇ ਵਿੱਚ ਤਾਂ ਸਰਕਾਰ ਵੀ ਲੋਕਾਂ ਵੱਲੋਂ ਚੁਣੀ ਜਾਂਦੀ ਹੈ ਜੋ ਸਿਆਸੀ ਲੋਕਾਂ ਨੂੰ ਆਪਣੇ ਦੇਸ਼ ਦੀ ਵਾਗਡੋਰ ਟਰੱਸਟੀ ਦੇ ਰੂਪ ਵਿੱਚ ਸੌਂਪਦੇ ਹਨ। ਉਹ ਪ੍ਰਬੰਧ ਚਲਾਉਣ ਲਈ ਮਜ਼ਦੂਰਾਂ, ਕਾਮਿਆਂ ਅਤੇ ਕਿਸਾਨਾਂ ਦੀ ਬਿਹਤਰੀ, ਭਲਾਈ ਤੇ ਵਿਕਾਸ, ਅਮਨ ਅਤੇ ਕਾਨੂੰਨੀ ਵਿਵਸਥਾ ਬਣਾਏ ਰੱਖਣ ਲਈ ਵਚਨਬੱਧ ਹੁੰਦੇ ਹਨ। ਮਜ਼ਦੂਰਾਂ ਅਤੇ ਕਿਸਾਨਾਂ ਦੀ ਵੱਡੀ ਗਿਣਤੀ ਦਾ ਰਾਜ ਪ੍ਰਬੰਧ ਵਿੱਚ ਬੜਾ ਯੋਗਦਾਨ ਹੈ। ਸਰਕਾਰ ਦਾ ਰੋਲ ਉਦਯੋਗਿਕ ਸ਼ਾਂਤੀ, ਉਦਯੋਗਪਤੀਆਂ ਅਤੇ ਮਜ਼ਦੂਰਾਂ ਦਰਮਿਆਨ ਸੁਖਾਵੇਂ, ਸ਼ਾਂਤਮਈ ਤੇ ਪਰਿਵਾਰਕ ਸਬੰਧ ਕਾਇਮ ਕਰਨਾ, ਝਗੜੇ ਤੇ ਟਕਰਾਅ ਦੀ ਸੂਰਤ ਵਿੱਚ ਉਨ੍ਹਾਂ ਦਾ ਸਮਝੌਤਾ ਅਤੇ ਸੁਲਾਹ ਕਰਵਾਉਣ ਦਾ ਪ੍ਰਬੰਧ ਕਰਨਾ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਉਦਯੋਗਿਕ ਟ੍ਰਿਬਿਊਨਲ ਕਾਇਮ ਕਰ ਕੇ ਨਿਰਪੱਖਤਾ ਤੇ ਪਾਰਦਰਸ਼ੀ ਢੰਗ ਨਾਲ ਕੁਦਰਤੀ ਨਿਆਂ ਦੇ ਅਸੂਲ ਦੇ ਸਿਧਾਂਤ ਅਨੁਸਾਰ ਇਨਸਾਫ਼ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀ ਬਿਹਤਰੀ ਲਈ ਸਮੇਂ-ਸਮੇਂ ਸਿਰ ਕਾਨੂੰਨੀ ਅਤੇ ਜਾਬਤਾ ਪ੍ਰਣਾਲੀ ਨਿਰਧਾਰਤ ਕਰਨਾ ਹੈ।

ਗੁਰੂ ਨਾਨਕ ਤੇ ਭਾਈ ਲਾਲੋ

ਭਾਰਤੀ ਸੰਦਰਭ ਵਿੱਚ ਗੁਰੂ ਨਾਨਕ ਦੇਵ ਜੀ ਨੇ ਕਿਸਾਨਾਂ, ਮਜ਼ਦੂਰਾਂ ਅਤੇ ਕਿਰਤੀਆਂ ਦੇ ਹੱਕ ’ਚ ਆਵਾਜ਼ ਉਠਾਈ ਸੀ ਅਤੇ ਉਸ ਸਮੇਂ ਦੇ ਹੰਕਾਰੀ ਅਤੇ ਲੁਟੇਰੇ ਹਾਕਮ ਮਲਕ ਭਾਗੋ ਦੀ ਰੋਟੀ ਨਾ ਖਾ ਕੇ ਉਸ ਦਾ ਹੰਕਾਰ ਤੋੜਿਆ ਅਤੇ ਭਾਈ ਲਾਲੋ ਦੀ ਕਿਰਤ ਦੀ ਕਮਾਈ ਨੂੰ ਸਤਿਕਾਰ ਦਿੱਤਾ ਸੀ। ਗੁਰੂ ਨਾਨਕ ਦੇਵ ਜੀ ਨੇ ‘ਕਿਰਤ ਕਰਨਾ, ਨਾਮ ਜਪਣਾ, ਵੰਡ ਛਕਣਾ ਅਤੇ ਦਸਵੰਧ ਕੱਢਣਾ ਦਾ ਸੰਦੇਸ਼ ਦਿੱਤਾ। ਗ਼ਰੀਬ ਮਜ਼ਦੂਰ ਅਤੇ ਕਾਮੇ ਦਾ ਹਲੀਮੀ ਰਾਜ ਸਥਾਪਿਤ ਕਰਨ ਲਈ ਮਨਮੁਖ ਤੋਂ ਗੁਰਮੁਖ ਤਕ ਦੀ ਯਾਤਰਾ ਕਰਨ ਦਾ ਸੰਦੇਸ਼ ਦਿੱਤਾ। ਇਸੇ ਕਰਕੇ 1 ਮਈ ਨੂੰ ਭਾਈ ਲਾਲੋ ਦਿਵਸ ਵਜੋਂ ਵੀ ਸਿੱਖ ਜਗਤ ਵਿੱਚ ਮਨਾਇਆ ਜਾਂਦਾ ਹੈ।

ਹਵਾਲੇ