"ਨਾਵਲ" ਦੇ ਰੀਵਿਜ਼ਨਾਂ ਵਿਚ ਫ਼ਰਕ

43 bytes removed ,  6 ਸਾਲ ਪਹਿਲਾਂ
ਕੋਈ ਸੋਧ ਸਾਰ ਨਹੀਂ
 
==ਜਾਣ ਪਛਾਣ==
ਪੰਜਾਬੀ ਵਿੱਚ ਨਾਵਲ ਸ਼ਬਦ ਸਿਧਾ ਅੰਗਰੇਜ਼ੀ ਸ਼ਬਦ Novel ਤੋਂ ਆਇਆ ਹੈ। <ref>{{cite book | title=ਸਾਹਿੱਤ ਦੇ ਰੂਪ | publisher=ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ | author=ਡਾ. ਰਤਨ ਸਿੰਘ ਜੱਗੀ | pages=11 | isbn=81-7380-484-2}}</ref> ਅਰਨੈਸਟ ਏ ਬੇਕਰ ਨੇ ਨਾਵਲ ਦੀ ਪਰਿਭਾਸ਼ਾ ਦਿੰਦੇ ਹੋਏ ਉਸਨੂੰ ਗਦਬੱਧ ਕਥਾਨਕ ਦੇ ਮਾਧਿਅਮ ਦੁਆਰਾ ਜੀਵਨ ਅਤੇ ਸਮਾਜ ਦੀ ਵਿਆਖਿਆ ਦਾ ਸਰਬੋਤਮ ਸਾਧਨ ਦੱਸਿਆ ਹੈ। ਇੰਜ ਤਾਂ ਵਿਸ਼ਵ ਸਾਹਿਤ ਦਾ ਅਰੰਭ ਹੀ ਸ਼ਾਇਦ ਕਹਾਣੀਆਂ ਨਾਲ ਹੋਇਆ ਅਤੇ ਉਹ ਮਹਾਂਕਾਵਾਂ ਦੇ ਯੁੱਗ ਤੋਂ ਅੱਜ ਤੱਕ ਦੇ ਸਾਹਿਤ ਦੀ ਰੀੜ ਰਹੀਆਂ ਹਨ, ਫਿਰ ਵੀ ਨਾਵਲ ਨੂੰ ਆਧੁਨਿਕ ਯੁੱਗ ਦੀ ਦੇਣ ਕਹਿਣਾ ਵਧੇਰੇ ਢੁਕਵਾਂ ਹੋਵੇਗਾ। ਸਾਹਿਤ ਵਿੱਚ ਗਦ ਦਾ ਪ੍ਰਯੋਗ ਜੀਵਨ ਦੇ ਯਥਾਰਥ ਚਿਤਰਣ ਦਾ ਲਖਾਇਕ ਹੈ। ਸਧਾਰਣ ਬੋਲ-ਚਾਲ ਦੀ ਭਾਸ਼ਾ ਦੁਆਰਾ ਲੇਖਕ ਲਈ ਆਪਣੇ ਪਾਤਰਾਂ, ਉਨ੍ਹਾਂ ਦੀਆਂ ਸਮਸਿਆਵਾਂ ਅਤੇ ਉਨ੍ਹਾਂ ਦੇ ਜੀਵਨ ਦੀ ਵਿਆਪਕ ਪਿੱਠਭੂਮੀ ਨਾਲ ਪ੍ਰਤੱਖ ਸੰਬੰਧ ਸਥਾਪਤ ਕਰਨਾ ਆਸਾਨ ਹੋ ਗਿਆ ਹੈ।
 
==ਨਾਵਲ ਅਤੇ ਯਥਾਰਥ==
ਯਥਾਰਥ ਤੇ ਜੋਰ ਦਾ ਇੱਕ ਹੋਰ ਨਤੀਜਾ ਇਹ ਹੋਇਆ ਕਿ ਕਥਾ ਸਾਹਿਤ ਦੇ ਪਰਾਪ੍ਰਕਿਰਤਕ ਅਤੇ ਅਲੌਕਿਕ ਤੱਤ, ਜੋ ਪ੍ਰਾਚੀਨ ਮਹਾਂਕਾਵਾਂ ਦਾ ਵਿਸ਼ੇਸ਼ ਅੰਗ ਸਨ, ਪੂਰੀ ਤਰ੍ਹਾਂ ਲੁਪਤ ਹੋ ਗਏ। ਕਥਾਕਾਰ ਦੀ ਕਲਪਨਾ ਹੁਣ ਮੂਲੋਂ ਮੁਕਤ ਨਾ ਰਹਿ ਗਈ। ਮਨਚਾਹੀਆਂ ਉਡਾਰੀਆਂ ਲਾਉਣਾ ਕਲਪਨਾ ਲਈ ਅਸੰਭਵ ਹੋ ਗਿਆ। ਨਾਵਲ ਦਾ ਉਦਭਵ ਅਤੇ ਵਿਕਾਸ ਵਿਗਿਆਨ ਦੀ ਤਰੱਕੀ ਦੇ ਨਾਲ ਹੋਇਆ। ਇੱਕ ਤਰਫ ਜਿੱਥੇ ਵਿਗਿਆਨ ਨੇ ਵਿਅਕਤੀ ਅਤੇ ਸਮਾਜ ਨੂੰ ਆਮ ਧਰਾਤਲ ਤੋਂ ਦੇਖਣ ਅਤੇ ਚਿਤਰਣ ਲਈ ਪਰੇਰਿਆ ਉਥੇ ਹੀ ਦੂਜੇ ਪਾਸੇ ਉਸਨੇ ਜੀਵਨ ਦੀਆਂ ਸਮਸਿਆਵਾਂ ਦੇ ਪ੍ਰਤੀ ਇੱਕ ਨਵੇਂ ਦ੍ਰਿਸ਼ਟੀਕੋਣ ਵੱਲ ਵੀ ਸੰਕੇਤ ਕੀਤਾ। ਇਹ ਦ੍ਰਿਸ਼ਟੀਕੋਣ ਮੁੱਖ ਤੌਰ ਤੇ ਬੌਧਿਕ ਸੀ। ਨਾਵਲਕਾਰ ਦੇ ਉੱਤੇ ਕੁੱਝ ਨਵੀਆਂ ਜ਼ਿੰਮੇਵਾਰੀਆਂ ਆ ਪਈਆਂ ਸਨ। ਹੁਣ ਉਸਦੀ ਸਾਧਨਾ ਕਲਾ ਦੀਆਂ ਸਮਸਿਆਵਾਂ ਤੱਕ ਹੀ ਸੀਮਿਤ ਨਾ ਰਹਿਕੇ ਵਿਆਪਕ ਸਾਮਾਜਕ ਚੇਤਨਾ ਦੀ ਹਾਣੀ ਹੋਣਾ ਲੋੜੀਂਦੀ ਸੀ। ਸਚਮੁਚ ਆਧੁਨਿਕ ਨਾਵਲ ਸਾਮਾਜਕ ਚੇਤਨਾ ਦੇ ਵਿਕਾਸ ਦਾ ਕਲਾਤਮਕ ਪਰਕਾਸ਼ਨ ਹੈ। ਜੀਵਨ ਦਾ ਜਿੰਨਾ ਵਿਆਪਕ ਅਤੇ ਸਰਬੰਗੀ ਚਿੱਤਰ ਨਾਵਲ ਵਿੱਚ ਮਿਲਦਾ ਹੈ ਓਨਾ ਸਾਹਿਤ ਦੇ ਹੋਰ ਕਿਸੇ ਵੀ ਰੂਪ ਵਿੱਚ ਨਹੀਂ। ਨਾਵਲ ਦੀ ਸੰਰਚਨਾ ਦੀ ਚਰਚਾ ਕਰਦੇ ਹੋਏ [[ਮਿਲਾਨ ਕੁੰਦਰਾ]] ਨੇ ਲਿਖਿਆ ਹੈ: "ਨਾਵਲ ਯਥਾਰਥ ਦਾ ਨਹੀਂ ਅਸਤਿਤਵ ਦੀ ਘੋਖ ਕਰਦਾ ਹੈ। ਅਸਤੀਤਵ ਘਟਿਤ ਦਾ ਨਹੀਂ ਹੁੰਦਾ, ਉਹ ਮਾਨਵੀ ਸੰਭਾਵਨਾਵਾਂ ਦਾ ਆਭਾਸ ਹੈ, ਜੋ ਮਨੁੱਖ ਹੋ ਸਕਦਾ ਹੈ, ਜਿਸਦੇ ਲਈ ਉਹ ਸਮਰੱਥ ਹੈ। ਨਾਵਲਕਾਰ ਖੋਜ ਦੇ ਜਰੀਏ ਮਾਨਵੀ ਸੰਭਾਵਨਾਵਾਂ ਦੇ ਅਸਤਿਤਵ ਦਾ ਨਕਸ਼ਾ ਉਲੀਕਦਾ ਹੈ। ਚਰਿੱਤਰ ਅਤੇ ਦੁਨੀਆਂ ਸੰਭਾਵਨਾਵਾਂ ਦੁਆਰਾ ਜਾਣੀ ਜਾਂਦੀ ਹੈ।"<ref>[http://www.hindisamay.com/contentDetail.aspx?id=2442&pageno=1 विनोदकुमार शुक्ल के उपन्यासों का समाजशास्त्र - रवि रंजन ]</ref>
 
==ਬਾਹਰੀ ਕੜੀਆਂ==
 
[[ਸ਼੍ਰੇਣੀ:ਸਾਹਿਤ ਦੇ ਰੂਪ]]
 
[[bar:Kuazgschicht]]
[[ja:長編小説]]