ਮਨੁੱਖੀ ਸਰੀਰ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up, replaced: ਇਕ → ਇੱਕ (10), ਵਿਚ → ਵਿੱਚ (50) using AWB |
ਛੋ clean up, replaced: ਬੀਮਾਰੀ → ਬਿਮਾਰੀ (4) using AWB |
||
ਲਾਈਨ 49:
ਹੱਡੀਆਂ ਵਿਚਲਾ ਬੋਨਮੈਰੋ ਹੈਮਟੋਪੋਇਸਿਸ ਰਾਹੀਂ ਲਹੂ ਕੋਠੜੀਆਂ ਦੇ ਪੁੰਗਰਣ ਤੇ ਹੌਂਦ ਵਿੱਚ ਆਣ ਦਾ ਸ੍ਰੋਤ ਹੈ।
===ਪਿੰਜਰ ਦੀਆਂ ਬੀਮਾਰੀਆਂ===
ਹੱਡੀਆਂ ਦੀ ਘਣਤਾ (BMD) ਦਾ ਘਟਣਾ ਇੱਕ ਮੁਖ
ਜੀਵਨ ਅੰਦਾਜ਼ ਵਿੱਚ ਬਦਲਾਅ ਤੇ ਦਵਾਈਆਂ ਨਾਲ ਇਸ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਖਾਧ ਪਦਾਰਥਾਂ ਵਿੱਚ ਕੈਲਸ਼ੀਅਮ ਤੇ ਵਿਟਾਮਿਨ ਡੀ ਦੇ ਸ੍ਰੋਤਾਂ ਦੀ ਵਰਤੋਂ ਕਰਕੇ ਇਸ
===ਹੱਡੀਆਂ ਦੇ ਜੋੜ===
ਹੱਡੀਆਂ ਆਪਸ ਵਿੱਚ ਜੋੜਾਂ ਰਾਹੀਂ ਜੁੜੀਆਂ ਹੁੰਦੀਆ ਹਨ। ਦੋ ਹੱਡੀਆਂ ਵਿਚਕਾਰ ਜੋੜ ਵਾਲੀ ਜਗਾਹ 'ਤੇ ਇੱਕ ਝਿੱਲੀ ਹੁੰਦੀ ਹੈ ਜਿਸ ਵਿੱਚ ਮੌਜ਼ੂਦ ਤਰਲ ਰਗੜ ਤੋਂ ਬਚਾਉਂਦਾ ਹੈ| ਜੋੜ ਕਈ ਪ੍ਰਕਾਰ ਦੇ ਹਨ ਜਿਵੇਂ ਉਂਗਲ, ਗੋਡੇ, ਕੂਹਣੀ, ਮੋਢੇ ਦਾ ਜੋੜ(knuckle joint),ਚੂਲੇ ਦਾ ਜੋੜ(ball & socket joint) ਆਦਿ।ਇਹ ਜੋੜ ਹੱਡੀਆਂ ਨੂੰ ਹਿਲਜੁਲ ਦੇ ਸਮਰੱਥ ਵੀ ਕਰਦੇ ਹਨ ਤੇ ਉਸ ਤੇ ਬੰਦਸ਼ ਵੀ ਲਗਾਂਦੇ ਹਨ। ਪੱਟ (ਫੀਮਰ) ਅਤੇ ਬਾਂਹ (ਹਿਊਮਰਸ) ਦੀ ਹੱਡੀ ਵਿੱਚ ਮੌਜੂਦ ਬੋਨ ਮੈਰੋ ਖੂਨ ਸੈੱਲ ਬਣਾਓੁਣ ਵਿੱਚ ਸਹਾਈ ਹੁੰਦਾ ਹੈ|
ਲਾਈਨ 101:
{{ਮੁੱਖ ਲੇਖ|ਰੋਗ ਰੋਧਕ ਤੰਤਰ}}
ਸਾਡੇ ਸਰੀਰ ਅੰਦਰ ਬਕਾਇਦਾ ਇੱਕ ਰੋਗ-ਰੋਧਕ ਸਿਸਟਮ (ਇਮਿਊਨ ਸਿਸਟਮ) ਹੈ ਜਿਸਦਾ ਕੰਮ ਹੀ ਸਾਨੂੰ ਬੀਮਾਰੀਆਂ ਤੋਂ ਬਚਾ ਕੇ ਰੱਖਣ ਦਾ ਹੈ ਜੋ ਕਿ ਨਿਰੰਤਰ ਕਾਰਜਸ਼ੀਲ ਰਹਿੰਦਾ ਹੈ।<ref name="imm">{{cite web | url=http://www.likhari.org/index.php?option=com_content&view=article&id=468:mandeepkaur&catid=5:2012-08-02-17-17-07&Itemid=23| title=ਮੈਡੀਕਲ ਸਾਇੰਸ ਬੁਲੰਦੀ ਵੱਲ..ਲੇਖਕ ਡਾ. ਮਨਦੀਪ ਕੌਰ ਦੇ ਧੰਨਵਾਦ ਸਹਿਤ | publisher=[http://www.likhari.org] | date= ਅਗਸਤ,੨੦੧੦ | accessdate=ਸਤੰਬਰ ੦੯, ੨੦੧੨}}</ref> ਆਓ ਅਸੀਂ ਆਪਣੇ ਇਮਿਊਨ ਸਿਸਟਮ ਦੇ ਕੰਮ ਕਰਨ ਦਾ ਤਰੀਕਾ ਸਮਝਣ ਦੀ ਕੋਸ਼ਿਸ ਕਰੀਏ।
ਸਾਡੇ ਵਾਤਾਵਰਣ ਵਿੱਚ ਹਰ ਸਮੇਂ ਅਨੇਕਾਂ ਜੀਵਾਣੂ ਹੁੰਦੇ ਹਨ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਮਨੁੱਖੀ ਸਰੀਰ ਅੰਦਰ
=== ਪਹਿਲੇ ਚਰਣ (ਪੜਾਅ) ਦਾ ਬਚਾਓ===
ਜਦੋਂ ਵੀ ਕਿਸੇ ਰੋਗਾਣੂ ਦਾ ਸਰੀਰ ’ਤੇ ਹਮਲਾ ਹੁੰਦਾ ਹੈ ਤਾਂ ਇਸਦਾ ਮੁਕਾਬਲਾ ਕਰਨ ਲਈ ਮੁਢਲੇ ਤੌਰ ’ਤੇ ਸੁਰੱਖਿਆ ਵਜੋਂ ਸਾਡੀ ਚਮੜੀ (Skin) ਅਤੇ ਸਰੀਰ ਅੰਦਰਲੀਆਂ ਰੇਸ਼ੇਦਾਰ ਝਿੱਲੀਆਂ (Mucus Membrane) ਸਹਾਈ ਹੁੰਦੀਆਂ ਹਨ। ਚਮੜੀ ਖੁਦ ਇੱਕ ਸਥੂਲ ਢਾਲ ਦੀ ਤਰ੍ਹਾਂ ਹੈ ਜੋ ਸਾਡੇ ਅੰਦਰਲੇ ਅਤਿ ਜ਼ਰੂਰੀ ਅੰਗਾਂ ਲਈ ਸੁਰੱਖਿਆ ਕਵਚ ਹੈ। ਇਸਦੇ ਵਿੱਚੋਂ ਰਿਸਣ ਵਾਲੇ ਪਦਾਰਥ (ਚਿਕਨਾਹਟ ਤੇ ਪਸੀਨਾ) ਤੇਜ਼ਾਬੀ ਗੁਣਾਂ ਨਾਲ ਭਰਪੂਰ ਹੁੰਦੇ ਹਨ। ਇਹ ਤੇਜ਼ਾਬੀ ਮਾਦਾ ਰੋਗਾਣੂ-ਨਾਸ਼ਕ ਹੁੰਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਵਿੱਚ “ਲਾਈਜ਼ੋਜਾਈਮ (Lysozyme)” ਨਾਂ ਦਾ ਇੱਕ ਪਦਾਰਥ ਪਾਇਆ ਜਾਂਦਾ ਹੈ ਜੋ ਰੋਗਾਣੂਆਂ ਨੂੰ ਖ਼ਤਮ ਕਰਨ ਦੀ ਸ਼ਕਤੀ ਰੱਖਦਾ ਹੈ। ਸੰਨ 1922 ਵਿੱਚ Alexander Flemming ਜਦੋਂ ਬੈਕਟੀਰੀਆ ਉੱਪਰ ਖੋਜ ਕਰ ਰਿਹਾ ਸੀ ਤਾਂ ਅਚਾਨਕ ਉਸਨੂੰ ਛਿੱਕ ਆ ਗਈ। ਛਿੱਕ ਨਾਲ ਉਸਦੇ ਨੱਕ ਦਾ ਨਜ਼ਲਾ ਜਦੋਂ ਸਾਹਮਣੇ ਪਈ ਬੈਕਟੀਰੀਆ ਦੀ ਕਲਚਰ-ਪਲੇਟ ਵਿੱਚ ਡਿੱਗਿਆ ਤਾਂ ਇਹ ਵੇਖ ਕੇ ਉਸਦੀ ਹੈਰਾਨੀ ਦੀ ਹੱਦ ਨਾ ਰਹੀ ਕਿ ਸਾਰੇ ਬੈਕਟੀਰੀਆ ਮਰ ਚੁੱਕੇ ਸਨ। ਇਸ ਗੱਲ ਤੋਂ ਪ੍ਰਭਾਵਿਤ ਹੋ ਕੇ ਉਸਨੇ ਨੱਕ ਦੇ ਨਜ਼ਲੇ ਦੀ ਪੜਤਾਲ ਤੋਂ ਇਹ ਪਤਾ ਲਗਾਇਆ ਕਿ ਕੁਦਰਤੀ ਤੌਰ ’ਤੇ ਹੀ ਸਾਡੇ ਸਰੀਰਕ ਰਿਸਾਵਾਂ ਵਿੱਚ ਇਹ ਬੈਕਟੀਰੀਆ-ਵਿਰੋਧੀ ਪਦਾਰਥ ਪਾਇਆ ਜਾਂਦਾ ਹੈ ਜਿਸਦਾ ਨਾਮ ਉਸਨੇ “ਲਾਈਜ਼ੋਜ਼ਾਈਮ” ਰੱਖ ਦਿੱਤਾ। ਇਹ ਲਾਈਜ਼ੋਜ਼ਾਈਮ ਤੇ ਤੇਜ਼ਾਬੀ ਮਾਦਾ ਕੁਦਰਤ ਨੇ ਮਨੁੱਖੀ ਸਰੀਰ ਦੇ ਹਰ ਉਸ ਦੁਆਰ ‘ਤੇ ਰੱਖਿਆ ਹੋਇਆ ਹੈ ਜਿੱਥੋਂ ਦੀ ਵੀ ਕੋਈ ਰੋਗਾਣੂ ਪ੍ਰਵੇਸ਼ ਕਰ ਸਕਦਾ ਹੈ। ਜਿਵੇਂ ਕਿ ਮੂੰਹ, ਅੱਖਾਂ, ਨੱਕ, ਕੰਨ, ਗੁੱਦਾ ਤੇ ਜਣਨ ਅੰਗਾਂ ਵਿਚ। ਅਗਰ ਕੋਈ ਰੋਗਾਣੂ ਮੂੰਹ ਰਾਹੀਂ ਸਰੀਰ ਦੇ ਅੰਦਰ ਦਾਖਲ ਹੋ ਜਾਵੇ ਤਾਂ ਬੁਲ੍ਹਾਂ ਤੋਂ ਲੈ ਕੇ ਗੁੱਦਾ ਤੱਕ ਉਸਨੂੰ ਅਣਸੁਖਾਵੇਂ ਮਹੌਲ ਵਿੱਚੋਂ ਗੁਜ਼ਰਨਾ ਪੈਂਦਾ ਹੈ। ਸਭ ਤੋਂ ਪਹਿਲਾਂ ਮੂੰਹ ਦੇ ਥੁੱਕ ਵਿਚਲੇ ਲਾਈਜ਼ੋਜ਼ਾਈਮ ਦਾ ਸਾਹਮਣਾ ਕਰਨਾ ਪੈਂਦਾ ਹੈ। ਉਸਤੋਂ ਅੱਗੇ ਟਾਂਸਿਲ ਹਨ ਜੋ ਇਸ ਪ੍ਰਵੇਸ਼ ਦੁਆਰ ’ਤੇ ਦੋ ਗਾਰਡ ਬਣਕੇ ਗਲ਼ੇ ਦੇ ਦੋਨਾਂ ਪਾਸੇ ਖੜ੍ਹੇ ਹਨ ਅਤੇ ਰੋਗਾਣੂ ਨੂੰ ਅੰਦਰ ਜਾਣ ਤੋਂ ਪਹਿਲਾਂ ਹੀ ਦਬੋਚ ਲੈਂਦੇ ਹਨ। ਅਗਰ ਫਿਰ ਵੀ ਕੋਈ ਰੋਗਾਣੂ ਇਨ੍ਹਾਂ ਪੜਾਵਾਂ ਨੂੰ ਪਾਰ ਕਰ ਕੇ ਮਿਹਦੇ ਤੱਕ ਪਹੁੰਚਦਾ ਹੈ ਤਾਂ ਓਥੇ HCl ਤੇਜ਼ਾਬ ਉਸਨੂੰ ਖਤਮ ਕਰਨ ਲਈ ਤਿਆਰ ਬੈਠਾ ਹੈ। ਉਸ ਤੋਂ ਅੱਗੇ ਅੰਤੜੀਆਂ ਵਿੱਚ ਵੀ ਟਾਂਸਿਲ ਵਰਗੀਆਂ ਲਿੰਫ਼ਨੋਡਸ ਉਸਨੂੰ ਮਾਰ ਮੁਕਾਉਂਦੀਆਂ ਹਨ। ਹੁਣ ਅਗਰ ਕੋਈ ਜ਼ਹਿਰੀਲਾ ਪਦਾਰਥ ਜਾਂ ਰੋਗਾਣੂ ਅੰਤੜੀਆਂ ਤੱਕ ਬਚ ਵੀ ਜਾਂਦਾ ਹੈ ਤਾਂ ਬੰਦੇ ਨੂੰ ਦਸਤ ਲੱਗ ਜਾਂਦੇ ਹਨ ਜਿਸ ਵਿੱਚ ਵਹਿ ਕੇ ਉਹ ਸਰੀਰ ਵਿੱਚੋਂ ਬਾਹਰ ਆ ਜਾਂਦਾ ਹੈ। ਇਹ ਵੀ ਇੱਕ ਕੁਦਰਤੀ ਪ੍ਰਕਿਰਿਆ ਹੈ।
ਲਾਈਨ 107:
=== ਦੂਜੇ ਚਰਣ ਦਾ ਬਚਾਓ===
ਅਗਰ ਕੋਈ ਤਾਕਤਵਰ ਰੋਗਾਣੂ ਮੂੰਹ ਤੋਂ ਅੰਤੜੀਆਂ ਤੱਕ ਦੇ ਬਚਾਓ ਨੂੰ ਪਾਰ ਕਰਦਾ ਹੋਇਆ ਲਹੂ-ਪ੍ਰਣਾਲੀ ਤੱਕ ਪਹੁੰਚ ਜਾਂਦਾ ਹੈ ਤਾਂ ਫਿਰ ਦੂਜੇ ਦਰਜੇ ਦਾ ਬਚਾਓ-ਅਮਲਾ ਆਪਣੀ ਡਿਊਟੀ ਸੰਭਾਲਦਾ ਹੈ। ਸਾਡੇ ਲਹੂ ਵਿੱਚ ਚਿੱਟੇ ਕਣ (W.B.C.) ਇਸ ਕੰਮ ਲਈ ਵਿਸ਼ੇਸ਼ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦਾ ਕੰਮ ਦਾਖਲ ਹੋਏ ਰੋਗਾਣੂ ਨੂੰ ਜਾਂ ਤਾਂ ਨਿਗਲ ਜਾਣ (Phagocytosis) ਦਾ ਹੈ ਜਾਂ ਫਿਰ ਆਪਣੇ ਜਹਿਰੀਲੇ ਰਸਾਓ ਨਾਲ ਮਾਰ-ਮੁਕਾਉਣ ਦਾ। ਇਨ੍ਹਾਂ ਚਿੱਟੇ ਕਣਾਂ ਦੀ ਗਿਣਤੀ ਕਿਸੇ ਵੀ ਤਾਕਤਵਰ ਰੋਗਾਣੂ ਦੇ ਲਹੂ-ਪ੍ਰਣਾਲੀ ਵਿੱਚ ਦਾਖਲ ਹੋਣ ਤੋਂ ਕੁਝ ਸਮੇਂ ਬਾਅਦ ਹੀ ਵਧ ਜਾਂਦੀ ਹੈ। ਬਹੁਗਿਣਤੀ ਵਿੱਚ ਹਮਲਾ ਕਰ ਕੇ ਇਹ ਰੋਗਾਣੂਆਂ ਦੀ ਵਧ ਰਹੀ ਗਿਣਤੀ ਦਾ ਸਾਹਮਣਾ ਕਰਦੇ ਹਨ। ਇਸ ਮੁਕਾਬਲੇ ਦੌਰਾਨ ਕੁਝ ਚਿੱਟੇ ਕਣ ਖੁਦ ਵੀ ਮਾਰੇ ਜਾਂਦੇ ਹਨ।
ਕਿਸੇ ਵੀ ਇਨਫੈਕਸ਼ਨ ਹੋਣ ’ਤੇ ਬੁਖਾਰ ਹੋ ਜਾਣਾ ਵੀ ਇਸੇ ਬਚਾਓ-ਪੜਾਅ ਦਾ ਇੱਕ ਹਿੱਸਾ ਹੈ, ਜਿਸ ਨੂੰ ਕਿ ਅਸੀਂ
=== ਤੀਜੇ ਚਰਣ ਦਾ ਬਚਾਓ===
ਅਗਰ ਕੋਈ ਮਹਾਂ ਬਲੀ ਰੋਗਾਣੂ ਚਿੱਟੇ ਕਣਾਂ ਤੋਂ ਵੀ ਬਚ ਜਾਂਦਾ ਹੈ ਅਤੇ ਉਸਦਾ ਪ੍ਰਜਣਨ ਹੋਣ ਨਾਲ ਉਸਦੀ ਗਿਣਤੀ ਵਧਦੀ ਹੀ ਜਾਂਦੀ ਹੈ ਤਾਂ ਇਸ ਸਥਿਤੀ ਵਿੱਚ ਇਮਿਊਨ ਸਿਸਟਮ ਦਾ ਤੀਜੇ ਦਰਜੇ ਦਾ ਬਚਾਓ ਹਰਕਤ ਵਿੱਚ ਆਉਂਦਾ ਹੈ। ਚਿੱਟੇ ਕਣਾਂ ਵਿੱਚੋਂ ਹੀ ਇੱਕ ਖਾਸ ਕਿਸਮ ਦੇ ਸੈੱਲ ਹੁੰਦੇ ਹਨ ਜਿਨ੍ਹਾਂ ਨੂੰ B-Lymphocytes ਕਿਹਾ ਜਾਂਦਾ ਹੈ। ਉਹ ਆਮ ਕਣਾਂ ਦੀ ਤਰ੍ਹਾਂ ਰੋਗਾਣੂ ਨੂੰ ਨਿਗਲਦੇ ਨਹੀਂ ਹਨ ਬਲਕਿ ਉਹ ਹਮਾਲਵਰ ਰੋਗਾਣੂ ਦੀ ਬਣਤਰ ਅਤੇ ਸੁਭਾਅ ਨੂੰ ਸਮਝਣ ਉਪਰੰਤ ਆਪਣੇ ਵਿੱਚੋਂ ਖਾਸ ਉਸੇ ਰੋਗਾਣੂ ਦੀਆਂ ਵਿਰੋਧੀ ਐਂਟੀਬੌਡੀਜ਼ ਛੱਡਦੇ ਹਨ। ਜੋ ਕਿ ਰੋਗਾਣੂ ’ਤੇ ਸਿੱਧਾ ਵਾਰ ਕਰਦੀਆਂ ਹਨ ਤੇ ਉਸਨੂੰ ਨਕਾਰਾ ਬਣਾ ਕੇ ਰੱਖ ਦਿੰਦੀਆਂ ਹਨ। ਨਾ ਸਿਰਫ ਉਹ ਵਰਤਮਾਨ ਰੋਗਾਣੂ ਦਾ ਹੀ ਵਿਰੋਧ ਕਰਦੀਆਂ ਹਨ ਬਲਕਿ ਮਰੀਜ਼ ਦੇ ਖੂਨ ਵਿੱਚ ਉਹ ਉਸਦੇ ਠੀਕ ਹੋ ਜਾਣ ਤੋਂ ਬਾਅਦ ਵੀ ਲੋੜੀਂਦੀ ਮਾਤਰਾ ਵਿੱਚ ਹਾਜ਼ਰ ਰਹਿੰਦੀਆਂ ਹਨ ਤਾਂ ਜੋ ਭਵਿੱਖ ਵਿੱਚ ਇਸ ਨਸਲ ਦੇ ਕਿਸੇ ਹੋਰ ਰੋਗਾਣੂ ਦੇ ਹਮਲੇ ਹੋਣ ਤੋਂ ਤੁਰੰਤ ਬਾਅਦ ਉਸਦਾ ਕਿਨਾਰਾ ਕਰ ਦਿੱਤਾ ਜਾਵੇ। ਇਸ ਤਰ੍ਹਾਂ ਇਹ ਐਂਟੀਬੌਡੀਜ਼ ਉਮਰ ਭਰ ਲਈ ਸਾਨੂੰ ਅਜਿਹੇ ਬੈਕਟੀਰੀਆ ਤੋਂ ਸੁਰੱਖਿਅਤ ਰੱਖਦੀਆਂ ਹਨ।
|