ਅੰਤਰਰਾਸ਼ਟਰੀ ਮਜ਼ਦੂਰ ਦਿਵਸ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
ਛੋNo edit summary
ਲਾਈਨ 9:
[[ਮਹਾਤਮਾ ਗਾਂਧੀ]] ਨੇ ਕਿਹਾ ਸੀ ਕਿ ਕਿਸੇ ਦੇਸ਼ ਦੀ ਤਰੱਕੀ ਉਸ ਦੇਸ਼ ਦੇ ਕਾਮਿਆਂ ਅਤੇ ਕਿਸਾਨਾਂ ਉੱਤੇ ਨਿਰਭਰ ਕਰਦੀ ਹੈ। ਉਦਯੋਗਪਤੀ, ਮਾਲਕ ਜਾਂ ਪ੍ਰਬੰਧਕ ਸਮਝਣ ਦੀ ਬਜਾਏ ਆਪਣੇ-ਆਪ ਨੂੰ ਟਰੱਸਟੀ ਸਮਝਣ। ਲੋਕਰਾਜੀ ਢਾਂਚੇ ਵਿੱਚ ਤਾਂ ਸਰਕਾਰ ਵੀ ਲੋਕਾਂ ਵੱਲੋਂ ਚੁਣੀ ਜਾਂਦੀ ਹੈ ਜੋ ਸਿਆਸੀ ਲੋਕਾਂ ਨੂੰ ਆਪਣੇ ਦੇਸ਼ ਦੀ ਵਾਗਡੋਰ ਟਰੱਸਟੀ ਦੇ ਰੂਪ ਵਿੱਚ ਸੌਂਪਦੇ ਹਨ। ਉਹ ਪ੍ਰਬੰਧ ਚਲਾਉਣ ਲਈ ਮਜ਼ਦੂਰਾਂ, ਕਾਮਿਆਂ ਅਤੇ ਕਿਸਾਨਾਂ ਦੀ ਬਿਹਤਰੀ, ਭਲਾਈ ਤੇ ਵਿਕਾਸ, ਅਮਨ ਅਤੇ ਕਾਨੂੰਨੀ ਵਿਵਸਥਾ ਬਣਾਏ ਰੱਖਣ ਲਈ ਵਚਨਬੱਧ ਹੁੰਦੇ ਹਨ। ਮਜ਼ਦੂਰਾਂ ਅਤੇ ਕਿਸਾਨਾਂ ਦੀ ਵੱਡੀ ਗਿਣਤੀ ਦਾ ਰਾਜ ਪ੍ਰਬੰਧ ਵਿੱਚ ਬੜਾ ਯੋਗਦਾਨ ਹੈ। ਸਰਕਾਰ ਦਾ ਰੋਲ ਉਦਯੋਗਿਕ ਸ਼ਾਂਤੀ, ਉਦਯੋਗਪਤੀਆਂ ਅਤੇ ਮਜ਼ਦੂਰਾਂ ਦਰਮਿਆਨ ਸੁਖਾਵੇਂ, ਸ਼ਾਂਤਮਈ ਤੇ ਪਰਿਵਾਰਕ ਸਬੰਧ ਕਾਇਮ ਕਰਨਾ, ਝਗੜੇ ਤੇ ਟਕਰਾਅ ਦੀ ਸੂਰਤ ਵਿੱਚ ਉਨ੍ਹਾਂ ਦਾ ਸਮਝੌਤਾ ਅਤੇ ਸੁਲਾਹ ਕਰਵਾਉਣ ਦਾ ਪ੍ਰਬੰਧ ਕਰਨਾ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਉਦਯੋਗਿਕ ਟ੍ਰਿਬਿਊਨਲ ਕਾਇਮ ਕਰ ਕੇ ਨਿਰਪੱਖਤਾ ਤੇ ਪਾਰਦਰਸ਼ੀ ਢੰਗ ਨਾਲ ਕੁਦਰਤੀ ਨਿਆਂ ਦੇ ਅਸੂਲ ਦੇ ਸਿਧਾਂਤ ਅਨੁਸਾਰ ਇਨਸਾਫ਼ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀ ਬਿਹਤਰੀ ਲਈ ਸਮੇਂ-ਸਮੇਂ ਸਿਰ ਕਾਨੂੰਨੀ ਅਤੇ ਜਾਬਤਾ ਪ੍ਰਣਾਲੀ ਨਿਰਧਾਰਤ ਕਰਨਾ ਹੈ।
==[[ਗੁਰੂ ਨਾਨਕ]] ਤੇ [[ਭਾਈ ਲਾਲੋ]]==
ਭਾਰਤੀ ਸੰਦਰਭ ਵਿੱਚ [[ਗੁਰੂ ਨਾਨਕ ਦੇਵ]] ਜੀ ਨੇ ਕਿਸਾਨਾਂ, ਮਜ਼ਦੂਰਾਂ ਅਤੇ ਕਿਰਤੀਆਂ ਦੇ ਹੱਕ ’ਚ ਆਵਾਜ਼ ਉਠਾਈ ਸੀ ਅਤੇ ਉਸ ਸਮੇਂ ਦੇ ਹੰਕਾਰੀ ਅਤੇ ਲੁਟੇਰੇ ਹਾਕਮ [[ਮਲਕਮਲਿਕ ਭਾਗੋ]] ਦੀ ਰੋਟੀ ਨਾ ਖਾ ਕੇ ਉਸ ਦਾ ਹੰਕਾਰ ਤੋੜਿਆ ਅਤੇ ਭਾਈ ਲਾਲੋ ਦੀ ਕਿਰਤ ਦੀ ਕਮਾਈ ਨੂੰ ਸਤਿਕਾਰ ਦਿੱਤਾ ਸੀ। [[ਗੁਰੂ ਨਾਨਕ ਦੇਵ]] ਜੀ ਨੇ ''‘ਕਿਰਤ ਕਰਨਾ, ਨਾਮ ਜਪਣਾ, ਵੰਡ ਛਕਣਾ ਅਤੇ ਦਸਵੰਧ ਕੱਢਣਾ'' ਦਾ ਸੰਦੇਸ਼ ਦਿੱਤਾ। ਗ਼ਰੀਬ ਮਜ਼ਦੂਰ ਅਤੇ ਕਾਮੇ ਦਾ ਹਲੀਮੀ ਰਾਜ ਸਥਾਪਿਤ ਕਰਨ ਲਈ ਮਨਮੁਖ ਤੋਂ ਗੁਰਮੁਖ ਤਕ ਦੀ ਯਾਤਰਾ ਕਰਨ ਦਾ ਸੰਦੇਸ਼ ਦਿੱਤਾ। ਇਸੇ ਕਰਕੇ 1 ਮਈ ਨੂੰ ਭਾਈ ਲਾਲੋ ਦਿਵਸ ਵਜੋਂ ਵੀ ਸਿੱਖ ਜਗਤ ਵਿੱਚ ਮਨਾਇਆ ਜਾਂਦਾ ਹੈ।
==ਗੈਲਰੀ==
<center><gallery>