ਊਧਮ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ wikification of birth and death dates
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ
ਲਾਈਨ 20:
ਸ਼ਹੀਦ ਊਧਮ ਸਿੰਘ ਦੇ ਯੋਗਦਾਨ ਨੂੰ ਆਮ ਤੌਰ ’ਤੇ ਮਾਈਕਲ ਉਡਵਾਇਰ ਨੂੰ ਮਾਰ ਕੇ ਬਦਲਾ ਲੈਣ ਵਾਲੇ ਕਾਰਨਾਮੇ ਤਕ ਸੀਮਤ ਕਰ ਕੇ ਵੇਖਿਆ ਜਾਂਦਾ ਹੈ। ਉਸ ਦੀ ਕ੍ਰਾਂਤੀਕਾਰੀ ਵਿਚਾਰਧਾਰਾ ਨੂੰ ਅਣਡਿੱਠ ਕਰ ਦਿੱਤਾ ਜਾਂਦਾ ਹੈ। ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਵਾਂਗ ਹੀ ਵਿਚਾਰਧਾਰਕ ਪੱਖੋਂ ਪ੍ਰਪੱਕ ਤੇ ਗਰਮ ਖਿਆਲੀ ਕ੍ਰਾਂਤੀਕਾਰੀ ਸੀ। ਉਹ ਸੰਨ 1924 ਵਿੱਚ ਵਿਦੇਸ਼ੀ ਮੁਲਕਾਂ ਵਿੱਚ ਭਾਰਤ ਦੀ ਆਜ਼ਾਦੀ ਦੀ ਲੜਾਈ ਲੜਨ ਵਾਲੀ ਗ਼ਦਰ ਪਾਰਟੀ ਦੀ ਲਹਿਰ ਵਿੱਚ ਸਰਗਰਮ ਹਿੱਸਾ ਲੈਂਦਾ ਰਿਹਾ। ਉਸ ਦੇ ਭਗਤ ਸਿੰਘ ਨਾਲ ਕਾਫ਼ੀ ਨੇੜਲੇ ਸਬੰਧ ਸਨ ਅਤੇ ਉਹ ਉਸ ਦੇ ਖਿਆਲਾਂ ਤੋਂ ਕਾਫ਼ੀ ਪ੍ਰਭਾਵਿਤ ਸੀ। ਉਹ ਭਗਤ ਸਿੰਘ ਦੇ ਆਦੇਸ਼ ਉੱਤੇ 27 ਜੁਲਾਈ 1927 ਨੂੰ ਭਾਰਤ ਵਾਪਸ ਪਰਤ ਆਇਆ ਸੀ ਅਤੇ ਆਪਣੇ ਨਾਲ 25 ਹੋਰ ਸਾਥੀ, ਕੁਝ ਗੋਲੀ-ਸਿੱਕਾ ਅਤੇ ਅਸਲਾ ਲਿਆਉਣ ’ਚ ਵੀ ਕਾਮਯਾਬ ਹੋ ਗਿਆ ਸੀ। 30 ਅਗਸਤ 1927 ਨੂੰ ਉਸ ਨੂੰ ਪੁਲੀਸ ਵੱਲੋਂ ਗ਼ੈਰ-ਕਾਨੂੰਨੀ ਅਸਲਾ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਨੂੰ 5 ਸਾਲ ਦੀ ਕੈਦ ਹੋ ਗਈ। ਉਹ ਸ਼ਹੀਦ ਭਗਤ ਸਿੰਘ ਨੂੰ 23 ਮਾਰਚ, 1931 ਨੂੰ ਫ਼ਾਂਸੀ ਲੱਗਣ ਵੇਲੇ ਤਕ ਜੇਲ੍ਹ ਵਿੱਚ ਹੀ ਸੀ।
==ਆਜ਼ਾਦੀ ਵਿੱਚ ਯੋਗਦਾਨ==
ਸ਼ਹੀਦ ਊਧਮ ਸਿੰਘ ਧਰਮ ਨਿਰਪੱਖ ਅਤੇ ਅਗਾਂਹਵਧੂ ਸੋਚ ਦਾ ਮਾਲਕ ਸੀ। ਉਸ ਨੂੰ ਜਦੋਂ ਲੰਡਨ ਦੀ ਅਦਾਲਤ ਵੱਲੋਂ ਉਸ ਦੇ ਨਾਮ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਮ ‘ਮੁਹੰਮਦ ਸਿੰਘ ਆਜ਼ਾਦ’ ਦੱਸਿਆ। ਉਸ ਦਾ ਇਹ ਤਖੱਲਸ ਰੱਖਣਾ ਸਮੂਹ ਧਰਮਾਂ, ਜਾਤਾਂ, ਕਬੀਲਿਆਂ ਨੂੰ ਬਰਾਬਰ ਅਤੇ ਇੱਕੋ ਨਜ਼ਰੀਏ ਨਾਲ ਵੇਖਣ ਅਤੇ ਧਰਮ ਨਿਰਪੱਖਤਾ ਦਾ ਪ੍ਰਤੀਕ ਹੈ। ਪੁਰਾਤਨ ਇਤਿਹਾਸ ਵਿੱਚ ਕੰਬੋਜਾਂ ਨੂੰ ਬਤੌਰ ਜਾਂਬਾਜ਼, ਨਿਪੁੰਨ ਘੁੜ-ਸੈਨਾਨੀ, ਆਹਲਾ ਮਿਆਰ ਦੇ ਪਸ਼ੂ ਪਾਲਕ ਅਤੇ ਫੁੱਲਾਂ, ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਮਾਹਿਰ ਕਿਸਾਨ ਵਜੋਂ ਲਿਖਿਆ ਮਿਲਦਾ ਹੈ। ਇਹ ਲੋਕ ਭਾਵੇਂ ਬਹੁਤ ਸ਼ਾਂਤੀ-ਪਸੰਦ ਦੱਸੇ ਗਏ ਹਨ ਪਰ ਗਿਲਾਨੀ ਭਰੀ ਗੁਲਾਮੀ ਨਾਲ ਜ਼ਿੰਦਗੀ ਜਿਊਣ ਨਾਲੋਂ ਇਹ ਸੂਰਮਗਤੀ ਵਾਲੀ ਮੌਤ ਨੂੰ ਬਿਹਤਰ ਸਮਝਦੇ ਹਨ ਅਤੇ ਆਪਣੇ ਦੁਸ਼ਮਣ ਨੂੰ ਕਦੇ ਮੁਆਫ਼ ਨਾ ਕਰਨ ਵਾਲੇ ਮੰਨੇ ਗਏ ਹਨ। ਇਸ ਭਾਈਚਾਰੇ ’ਚੋਂ ਪੈਦਾ ਹੋਏ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲੇ ਬਾਗ ਵਿੱਚ ਮੌਤ ਦੇ ਘਾਟ ਉਤਾਰੇ ਗਏ ਸੈਂਕੜੇ ਭਾਰਤੀ ਲੋਕਾਂ ਦੀ ਸ਼ਹੀਦੀ ਦਾ ਬਦਲਾ 20 ਸਾਲ ਦੇ ਲੰਮੇ ਅਰਸੇ ਬਾਅਦ ਲੈ ਕੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਯੋਗਦਾਨ ਪਾਇਆ। ਪਹਿਲੀ ਅਪ੍ਰੈਲ 19491940 ਨੂੰ ਊਧਮ ਸਿੰਘ ਨੂੰ ਲੰਡਨ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਚਾਰ ਜੂਨ 1940 ਨੂੰ ਪੇਸ਼ੀ ਸਮੇਂ ਜਦੋਂ ਜੱਜ ਨੇ ਉਸ ਨੂੰ ਮਾਈਕਲ ਉਡਵਾਇਰ ਨੂੰ ਮਾਰਨ ਦਾ ਕਾਰਨ ਪੁੱਛਿਆ ਤਾਂ ਉਸ ਨੇ ਜਵਾਬ ਦਿੱਤਾ ਸੀ ਕਿ ਉਹ ਸਾਡਾ ਪੁਰਾਣਾ ਦੁਸ਼ਮਣ ਸੀ ਅਤੇ ਉਹ ਇਸ ਸਜ਼ਾ ਦਾ ਹੱਕਦਾਰ ਸੀ। ਜੱਜ ਨੇ ਊਧਮ ਸਿੰਘ ਨੂੰ ਮੌਤ ਦੀ ਸਜ਼ਾ ਸੁਣਾ ਦਿੱਤੀ। 31 ਜੁਲਾਈ 1940 ਨੂੰ ਭਾਰਤ ਦੇ ਇਸ ਮਹਾਨ ਸਪੂਤ ਨੂੰ ਪੈਟੋਨਵਿਲੇ ਜੇਲ੍ਹ ਲੰਡਨ ਵਿੱਚ ਫ਼ਾਂਸੀ ਦੇ ਦਿੱਤੀ ਗਈ ਅਤੇ ਉਸ ਦੀ ਦੇਹ ਨੂੰ ਜੇਲ੍ਹ ਵਿੱਚ ਹੀ ਦਬਾ ਦਿੱਤਾ ਗਿਆ।
 
==ਕੁਰਬਾਨੀ ਉੱਤੇ ਮਾਣ==
ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਉੱਤੇ ਜਿੱਥੇ ਸਾਰੇ ਦੇਸ਼ਵਾਸੀ ਮਾਣ ਮਹਿਸੂਸ ਕਰਦੇ ਹਨਆਪਣੇ ਸਪੂਤ ਦੀ ਵਿਲੱਖਣ ਸੂਰਮਗਤੀ ਭਰਪੂਰ ਕੁਰਬਾਨੀ ਸਦਕਾ ਖ਼ੁਦ ਨੂੰ ਵਿਸ਼ੇਸ਼ ਰੂਪ ਵਿੱਚ ਮਾਣਮੱਤਾ ਮਹਿਸੂਸ ਕਰਦਾ ਹੈ। ਸ਼ਹੀਦ ਊਧਮਸਿੰਘ ਦੀ ਕੁਰਬਾਨੀ ਸਦੀਆਂ ਤਕ ਭਾਰਤੀ ਲੋਕਾਂ ਨੂੰ ਦੇਸ਼ ਪਿਆਰ ਅਤੇ ਦੇਸ਼ ਲਈ ਕੁਰਬਾਨ ਹੋਣ ਦੀ ਪ੍ਰੇਰਨਾ ਦਿੰਦੀ ਰਹੇਗੀ।