ਮਾਈ ਭਾਗੋ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਲਾਈਨ 3:
ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ।
ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ ਅਤੇ ਅੰਮ੍ਰਿਤ ਛੱਕਣ ਤੋਂ ਬਾਅਦ ਨਾਂ ਭਾਗ ਕੌਰ ਰੱਖਿਆ ਗਿਆ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਅਨੰਦਪੁਰ ਦਾ ਕਿਲਾ ਖਾਲੀ ਕਰਾਉਣ ਲਈ ਮੁਗ਼ਲਾਂ ਨੇ ਐਲਾਨ ਕੀਤਾ ਸੀ ਕਿ ਜੋ ਕੋਈ ਆਪਣੇ ਆਪ ਨੂੰ ਗੁਰੂ ਦਾ ਸਿੱਖ ਨਾ ਮੰਨ ਕੇ ਗੁਰੂ ਨੂੰ ਛੱਡ ਦੇਵੇਗਾ, ਉਸ ਨੂੰ ਕੁੱਝ ਨਹੀਂ ਕਿਹਾ ਜਾਵੇਗਾ। ਮਹਾਂ ਸਿੰਘ ਦੀ ਅਗਵਾਈ ਹੇਠ ਚਾਲੀ ਸਿੰਘ ਗੁਰੂ ਗੋਬਿੰਦ ਸਿੰਘ ਕੋਲ ਇਹ ਕਹਿਣ ਗਏ ਕਿ ਉਹ ਗੁਰੂ ਦੇ ਸਿੱਖ ਨਹੀਂ ਹਨ। ਗੁਰੂ ਸਾਹਿਬ ਨੇ ਕਿਹਾ ਕਿ ‘ਉਹ ਲਿਖ ਕੇ ਦੇ ਦੇਣ ਕਿ ਅੱਜ ਤੋਂ ਉਹ ਗੁਰੂ ਦੇ ਸਿੱਖ ਨਹੀਂ ਹਨ ਅਤੇ ਉਸ ਤੇ ਆਪਣੀ ਸਹੀ ਪਾ ਦੇਣ।’ ਇਸ ਤਰ੍ਹਾਂ ਚਾਲੀ ਸਿੱਖਾਂ ਨੇ ‘ਬੇਦਾਵਾ’ ਲਿਖ ਕੇ ਦੇ ਦਿੱਤਾ ਅਤੇ ਅਨੰਦਪੁਰ ਛੱਡ ਕੇ ਤੁਰ ਪਏ।
 
[[ਸ਼੍ਰੇਣੀ:ਭਾਰਤ ਵਿੱਚ ਔਰਤਾਂ]]