ਜਲ੍ਹਿਆਂਵਾਲਾ ਬਾਗ ਹੱਤਿਆਕਾਂਡ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਛੋ clean up using AWB
ਲਾਈਨ 13:
ਜਦੋਂ ੧੯੧੯ ਵਿੱਚ ਜਲ੍ਹਿਆਂ ਵਾਲੇ ਬਾਗ ਦਾ ਖੂਨੀ ਸਾਕਾ ਵਰਤਿਆ ਸੀ, ਉਸ ਸਮੇਂ ਸ. ਊਧਮ ਸਿੰਘ ਸਕੂਲ ਵਿੱਚ ਪੜ੍ਹਦਾ ਸੀ। ਉਸ ਨੇ ਖੂਨੀ ਸਾਕੇ ਦਾ ਸਾਰਾ ਦ੍ਰਿਸ਼ ਆਪਣੀਆਂ ਅੱਖਾਂ ਨਾਲ ਦੇਖਿਆ ਸੀ ਅਤੇ ਉਸ ਸਮੇਂ ਹੀ ਇਸ ਦਾ ਬਦਲਾ ਲੈਣ ਦੀ ਸਹੁੰ ਖਾਧੀ ਸੀ। ੨੧ ਸਾਲ ਉਹ ਬਦਲਾ ਲੈਣ ਦਾ ਮੁਨਾਸਿਬ ਮੌਕਾ ਭਾਲਦਾ ਰਿਹਾ। ਇਸ ਅਰਸੇ ਦੌਰਾਨ ਹੀ ਜਨਰਲ ਡਾਇਰ ੧੯੨੭ ਵਿੱਚ ਮੌਤ ਦੇ ਮੂੰਹ ਵਿੱਚ ਜਾ ਚੁੱਕਾ ਸੀ ਪਰ ਇਸ ਘਟਨਾ ਦਾ ਖਲਨਾਇਕ ਸਰ ਮਾਇਕਲ ਓਡਵਾਇਰ ਅਜੇ ਜਿਉਂਦਾ ਸੀ। ਸ. ਊਧਮ ਸਿੰਘ ਉਸ ਤੋਂ ਬਦਲਾ ਲੈਣ ਦੇ ਮਕਸਦ ਨਾਲ ਸੰਨ ੧੯੩੩: ਵਿੱਚ ਲੰਡਨ ਪਹੁੰਚ ਗਿਆ ਸੀ। ਭਾਰਤ ਤੋਂ ੬੦੦੦ ਮੀਲ ਦੂਰ ਥੇਮਸ ਦਰਿਆ ਦੇ ਕੰਢਿਆਂ 'ਤੇ ਦੋਹੀਂ ਪਾਸੀਂ ਵੱਸੇ ਸੰਸਾਰ ਦੇ ਸਭ ਤੋਂ ਵੱਡੇ ਸ਼ਹਿਰ ਲੰਦਨ ਵਿੱਚ ੧੬ ਮਾਰਚ ੧੯੪੦: ਨੂੰ ਇੰਡੀਆ ਹਾਊਸ ਵਿੱਚ ਜਲਸਾ ਹੋ ਰਿਹਾ ਸੀ। ਜਰਮਨੀ ਦੇ ਵਿਰੁੱਧ ਤਕਰੀਰਾਂ ਹੋ ਰਹੀਆਂ ਸਨ ਕਿਉਂਕਿ ਹਿਟਲਰ ਨੇ ਲੰਦਨ 'ਤੇ ਹਮਲਾ ਕਰਕੇ ਬੰਬ-ਬਾਰੀ ਕੀਤੀ ਸੀ। ਇਸ ਵਿੱਚ ਸਰ ਮਾਇਕਲ ਓਡਵਾਇਰ ਵੀ ਆਪਣੇ ਵਿਚਾਰ ਪੇਸ਼ ਕਰਨ ਆਇਆ। ਜਦੋਂ ਉਹ ਸਟੇਜ 'ਤੇ ਆ ਕੇ ਬੋਲਣ ਲੱਗਾ ਤਾਂ ਪੰਜਾਬ ਦੀ ਧਰਤੀ ਦੇ ਵੀਰ ਸਪੂਤ ਸ. ਊਧਮ ਸਿੰਘ ਨੇ ਠਾਹ-ਠਾਹ ਕਰਦੀਆਂ ਤਿੰਨ ਗੋਲੀਆਂ ਉਸ ਦੀ ਛਾਤੀ ਵਿੱਚ ਦਾਗ ਦਿੱਤੀਆਂ ਅਤੇ ਉਸ ਨੇ 21 ਸਾਲ ਬਾਅਦ ਬੇਕਸੂਰੇ ਪੰਜਾਬੀਆਂ ਦੇ ਖੂਨ ਅਤੇ ਬੇਇੱਜਤੀ ਦਾ ਬਦਲਾ ਲੈ ਕੇ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦਿੱਤੀ। ਮਜ਼ਦੂਰਾਂ ਦੇ ਅਖ਼ਬਾਰ 'ਡੇਲੀ ਵਰਕਰਜ਼' ਨੇ ਸ. ਊਧਮ ਸਿੰਘ ਦੀ ਤਸਵੀਰ ਆਪਣੇ ਅਖ਼ਬਾਰ ਵਿੱਚ ਛਾਪੀ 'ਤੇ ਲਿਖਿਆ ਕਿ ਨਿੱਡਰ ਇਨਕਲਾਬੀ ਹਿੰਦੋਸਤਾਨੀਆਂ ਜਲ੍ਹਿਆਂ ਵਾਲੇ ਬਾਗ ਦੇ ਸ਼ਹੀਦਾਂ ਦੇ ਖੂਨ ਦਾ ਬਦਲਾ 21 ਸਾਲ ਪਿੱਛੋਂ ਲਿਆ ਗਿਆ। ਮੁਲਜ਼ਮ ਨੇ ਕਿਸੇ ਕਿਸਮ ਦਾ ਬਿਆਨ ਦੇਣੋਂ ਨਾਂਹ ਕਰ ਦਿੱਤੀ, ਉਹ ਅਦਾਲਤ ਵਿੱਚ ਪੂਰਾ ਬਿਆਨ ਦੇਵੇਗਾ, ਪੁਲਿਸ ਹੋਰ ਪੁੱਛ-ਪੜਤਾਲ ਕਰ ਰਹੀ ਹੈ। ਸੰਨ ੧੯੪੦: ਵਿੱਚ ਸ. ਊਧਮ ਸਿੰਘ ਉਰਫ ਰਾਮ ਰਹੀਮ ਸਿੰਘ ਨੂੰ ਸਰ ਮਾਇਕਲ ਓਡਵਾਇਰ ਦੇ ਕਤਲ ਦੇ ਦੋਸ਼ ਵਿੱਚ ਫਾਂਸੀ ਦੇ ਕੇ ਸ਼ਹੀਦ ਕਰ ਦਿੱਤਾ ਗਿਆ।
 
==ਹਵਾਲੇ==
{{ਹਵਾਲੇ}}