ਮਨੁੱਖੀ ਅਧਿਕਾਰ ਦਿਵਸ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"{{Infobox holiday |holiday_name = ਮਨੁੱਖੀ ਅਧਿਕਾਰ ਦਿਵਸ |type = |image = HumanRightsLogo.svg |imagesize..." ਨਾਲ਼ ਸਫ਼ਾ ਬਣਾਇਆ
(ਕੋਈ ਫ਼ਰਕ ਨਹੀਂ)

16:45, 30 ਮਈ 2015 ਦਾ ਦੁਹਰਾਅ

ਮਨੁੱਖੀ ਅਧਿਕਾਰ ਦਿਵਸ ਹਰ ਸਾਲ 10 ਦਸੰਬਰ ਨੂੰ ਪੂਰੀ ਦੁਨੀਆਂ ਵਿੱਚ ਮਨਾਇਆ ਜਾਂਦਾ ਹੈ ਕਿਉਂਕਿ 10 ਦਸੰਬਰ 1948 ਨੂੰ ਮਨੁੱਖੀ ਅਧਿਕਾਰਾਂ ਦੇ ਆਲਮੀ ਐਲਾਨਨਾਮੇ (ਯੂਨੀਵਰਸਲ ਡਿਕਲੇਰੇਸ਼ਨ ਆਫ ਹਿਊਮਨ ਰਾਈਟਸ) ਨੂੰ ਸੰਯੁਕਤ ਰਾਸ਼ਟਰ ਸੰਘ ਦੇ 58 ਮੈਂਬਰ ਦੇਸ਼ਾਂ ਨੇ ਸਿਧਾਂਤਕ ਰੂਪ ਵਿੱਚ ਅਪਣਾਇਆ ਸੀ। ਅਸਲ ਵਿੱਚ ਐਲਾਨਨਾਮੇ ਦਾ ਮੁੱਢ ਸੰਯੁਕਤ ਰਾਸ਼ਟਰ ਸੰਘ ਦੀ ਸਥਾਪਨਾ (1945) ਸਮੇਂ ਹੀ ਬੰਨ੍ਹਿਆ ਜਾ ਚੁੱਕਾ ਸੀ। ਦੂਜੀ ਵੱਡੀ ਜੰਗ (1939 ਤੋਂ 1945) ਵਿੱਚ ਲੱਖਾਂ ਦੀ ਗਿਣਤੀ ਵਿੱਚ ਅਣਿਆਈਆਂ ਮੌਤਾਂ ਹੋਈਆਂ ਸਨ। ਜਰਮਨ ਦੇ ਤਾਨਾਸ਼ਾਹ ਅਡੋਲਫ ਹਿਟਲਰ ਨੇ ਲੱਖਾਂ ਹੀ ਲੋਕਾਂ ਨੂੰ ਅਣਮਨੁੱਖੀ ਤਸੀਹੇ ਦੇ ਕੇ ਉਨ੍ਹਾਂ ਨੂੰ ਜਿਉਣ ਦੇ ਅਧਿਕਾਰ ਤੋਂ ਵਾਂਝੇ ਕਰ ਦਿੱਤਾ ਸੀ। ਯਹੂਦੀਆਂ ਦੀ ਵੱਡੀ ਪੱਧਰ ’ਤੇ ਨਸਲਕੁਸ਼ੀ ਹੋਈ ਸੀ। ਜੰਗ ਤੋਂ ਬਾਅਦ ਆਜ਼ਾਦੀ, ਇਨਸਾਫ਼ ਅਤੇ ਸ਼ਾਂਤੀ ਸਥਾਪਤ ਕਰਨ ਲਈ ਹੀ ਸੰਯੁਕਤ ਰਾਸ਼ਟਰ ਸੰਘ ਕਾਇਮ ਕੀਤਾ ਗਿਆ ਸੀ।[1][2]

ਮਨੁੱਖੀ ਅਧਿਕਾਰ ਦਿਵਸ
ਮਨੁੱਖੀ ਅਧਿਕਾਰ ਦਿਵਸ ਦਾ ਲੋਗੋ ਜੋ 23 ਸਤੰਬਰ 2011 ਨੂੰ ਜਾਰੀ ਕੀਤਾ
ਵੀ ਕਹਿੰਦੇ ਹਨHDR
ਮਨਾਉਣ ਵਾਲੇਸੰਯੁਕਤ ਰਾਸ਼ਟਰ ਸੰਘ ਦੇ ਮੈਂਬਰ ਦੇਸ਼
ਜਸ਼ਨਸੰਯੁਕਤ ਰਾਸ਼ਟਰ ਸੰਘ
ਸ਼ੁਰੂਆਤ1948
ਮਿਤੀ10 ਦਸੰਬਰ
ਬਾਰੰਬਾਰਤਾਸਲਾਨਾ

ਮਨੁੱਖੀ ਅਧਿਕਾਰਾਂ ਦੇ ਐਲਾਨਨਾਮੇ ਦੀਆਂ ਕੁੱਲ 30 ਧਾਰਾਵਾਂ ਹਨ ਜੋ ਅੰਤਰਰਾਸ਼ਟਰੀ ਮਨੁੱਖੀ ਅਧਿਕਾਰਾਂ ਦੇ ਕਾਨੂੰਨ ਦਾ ਅਹਿਮ ਅੰਗ ਹਨ।

ਹਵਾਲੇ

  1. United Nations General Assembly Session 5 Resolution 423(V). A/RES/423(V) 4 December 1950. Retrieved 29 October 2009.
  2. Office of the High Commission for Human Rights (2009). "The History of Human Rights Day". Retrieved 29 October 2009.