ਊਧਮ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
jekar angrezi ch dalit hai tan punjabi wich sadharan kyun
ਛੋ clean up using AWB
ਲਾਈਨ 12:
}}
 
'''ਸ਼ਹੀਦ ਊਧਮ ਸਿੰਘ''' ([[26 ਦਸੰਬਰ]] [[1899]] – [[31 ਜੁਲਾਈ]] [[1940]]) ਦਾ ਨਾਂ [[ਭਾਰਤ]] ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਨਿਮੋਸ਼ੀ ਵਾਲੀ ਗੱਲ ਹੈ ਕਿ ਸ਼ਹੀਦ ਦੇ ਪਿਛੋਕੜ ਬਾਰੇ ਕੋਈ ਸਿੱਕੇਬੰਦ ਜਾਣਕਾਰੀ ਨਹੀਂ ਮਿਲਦੀ। ਵੱਖ ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉਪਰਾਲਾਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ [[ਜ਼ਿਲ੍ਹਾ ਸੰਗਰੂਰ]] ਦੇ ਸ਼ਹਿਰ ਸੁਨਾਮ ਵਿਖੇ ਇੱਕ ਦਲਿਤ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਣਉਦਾਹਰਨ ਹੈ।
==ਜਲ੍ਹਿਆਂਵਾਲੇ ਬਾਗ ਦਾ ਸਾਕਾ==
13 ਮਾਰਚ 1940 ਨੂੰ ਈਸਟ ਐਸੋਸੀਏਸ਼ਨ ਅਤੇ ਸੈਂਟਰਲ ਏਸ਼ੀਅਨ ਸੁਸਾਇਟੀ ਦੀ 10 [[ਕੈਕਸਟਨ ਹਾਲ]] ਲੰਡਨ ਵਿਖੇ ਮੀਟਿੰਗ ਹੋ ਰਹੀ ਸੀ, ਜਿੱਥੇ ਜਲ੍ਹਿਆਂਵਾਲੇ ਬਾਗ ਦੇ ਘਿਨੌਣੇ ਸਾਕੇ ਦਾ ਦੋਸ਼ੀ ਮਾਈਕਲ ਉਡਵਾਇਰ ਬੁਲਾਰੇ ਵਜੋਂ ਭਾਸ਼ਣ ਦੇ ਰਿਹਾ ਸੀ। ਸ਼ਹੀਦ ਊਧਮ ਸਿੰਘ ਨੇ ਆਪਣੇ ਨਾਲ ਛੁਪਾ ਕੇ ਰੱਖੀ ਹੋਈ ਰਿਵਾਲਵਰ ਨਾਲ ਉਸ ਨੂੰ ਮਾਰ ਮੁਕਾਇਆ। ਸ਼ਹੀਦ ਊਧਮ ਸਿੰਘ ਵੱਲੋਂ ਮਾਈਕਲ ਉਡਵਾਇਰ ਦੇ ਕੀਤੇ ਕਤਲ ਨੂੰ ਵਿਸ਼ਵ ਪੱਧਰ ਦੀਆਂ ਅਖ਼ਬਾਰਾਂ ਨੇ ਵੱਖ-ਵੱਖ ਅੰਦਾਜ਼ ਵਿੱਚ ਪ੍ਰਕਾਸ਼ਿਤ ਕੀਤਾ। ਲੰਡਨ ਤੋਂ ਪ੍ਰਕਾਸ਼ਿਤ ਹੁੰਦੇ ਅਖ਼ਬਾਰ ‘ਦੀ ਟਾਈਮਜ਼ ਆਫ ਲੰਡਨ’ ਨੇ ਸ਼ਹੀਦ ਊਧਮ ਸਿੰਘ ਨੂੰ ‘ਆਜ਼ਾਦੀ ਦਾ ਲੜਾਕਾ’ ਅਤੇ ਉਸ ਦੇ ਕਾਰਨਾਮੇ ਨੂੰ ਗੁਲਾਮ ਭਾਰਤੀਆਂ ਦੇ ਦੱਬੇ ਗੁੱਸੇ ਦਾ ਇਜ਼ਹਾਰ ਕਿਹਾ। ਇਸ ਬਾਰੇ ਜਰਮਨ ਰੇਡੀਓ ਤੋਂ ਵਾਰ-ਵਾਰ ਇਹ ਨਸ਼ਰ ਹੁੰਦਾ ਰਿਹਾ, ‘‘ਹਾਥੀਆਂ ਦੀ ਤਰ੍ਹਾਂ ਭਾਰਤੀ ਆਪਣੇ ਦੁਸ਼ਮਣਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਦੇ। ਉਹ ਵੀਹ ਸਾਲ ਤੋਂ ਲੰਮੇ ਵਕਫ਼ੇ ਬਾਅਦ ਵੀ ਉਨ੍ਹਾਂ ਨੂੰ ਮਾਰ ਮੁਕਾਉਂਦੇ ਹਨ।’’ ਹਾਲਾਂਕਿ ਪੰਡਤ ਜਵਾਹਰ ਲਾਲ ਨਹਿਰੂ ਅਤੇ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਇਸ ਦੀ ਨਿੰਦਾ ਕੀਤੀ। ਕੇਵਲ ਸੁਭਾਸ਼ ਚੰਦਰ ਬੋਸ ਨੇ ਹੀ ਇਸ ਕਾਰਨਾਮੇ ਦੀ ਪ੍ਰਸ਼ੰਸਾ ਕੀਤੀ।
==ਮਾਈਕਲ ਉਡਵਾਇਰ ਦਾ ਕਤਲ ==
ਸ਼ਹੀਦ ਊਧਮ ਸਿੰਘ ਦੀ ਸੂਰਮਗਤੀ ਵਾਲੀ ਦ੍ਰਿੜਤਾ ਇਸ ਗੱਲ ਤੋਂ ਹੋਰ ਵੀ ਪ੍ਰਮਾਣਿਤ ਹੁੰਦੀ ਹੈ ਕਿ ਉਹ ਮਾਈਕਲ ਉਡਵਾਇਰ ਦਾ ਕਤਲ ਕਰਨ ਮਗਰੋਂ ਆਪਣਾ ਜੁਰਮ ਕਬੂਲ ਕਰ ਕੇ ਖ਼ੁਦ ਨੂੰ ਕਾਨੂੰਨ ਦੇ ਹਵਾਲੇ ਕਰ ਦਿੰਦਾ ਹੈ। ਉਹ ਵਾਰਦਾਤ ਤੋਂ ਇੱਕਦਮ ਬਾਅਦ ਉਸ ਨੂੰ ਹਿਰਾਸਤ ਵਿੱਚ ਲੈਣ ਵਾਲੇ ਪੁਲੀਸ ਅਧਿਕਾਰੀਆਂ ਨੂੰ ਪੁੱਛਦਾ ਹੈ ਕਿ ਕੀ ਦੂਜਾ ਦੋਸ਼ੀ ਜੈਟਲੈਂਡ ਵੀ ਮਾਰਿਆ ਗਿਆ ਹੈ? ਉਹ ਵੀ ਮੌਤ ਦਾ ਹੱਕਦਾਰ ਸੀ। ਮੈਂ ਉਸ ਉੱਤੇ ਵੀ ਦੋ ਰੌਂਦ ਦਾਗੇ ਸਨ।
==ਕ੍ਰਾਂਤੀਕਾਰੀ ਵਿਚਾਰਧਾਰਾ ==
ਸ਼ਹੀਦ ਊਧਮ ਸਿੰਘ ਦੇ ਯੋਗਦਾਨ ਨੂੰ ਆਮ ਤੌਰ ’ਤੇ ਮਾਈਕਲ ਉਡਵਾਇਰ ਨੂੰ ਮਾਰ ਕੇ ਬਦਲਾ ਲੈਣ ਵਾਲੇ ਕਾਰਨਾਮੇ ਤਕ ਸੀਮਤ ਕਰ ਕੇ ਵੇਖਿਆ ਜਾਂਦਾ ਹੈ। ਉਸ ਦੀ ਕ੍ਰਾਂਤੀਕਾਰੀ ਵਿਚਾਰਧਾਰਾ ਨੂੰ ਅਣਡਿੱਠ ਕਰ ਦਿੱਤਾ ਜਾਂਦਾ ਹੈ। ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਵਾਂਗ ਹੀ ਵਿਚਾਰਧਾਰਕ ਪੱਖੋਂ ਪ੍ਰਪੱਕ ਤੇ ਗਰਮ ਖਿਆਲੀ ਕ੍ਰਾਂਤੀਕਾਰੀ ਸੀ। ਉਹ ਸੰਨ 1924 ਵਿੱਚ ਵਿਦੇਸ਼ੀ ਮੁਲਕਾਂ ਵਿੱਚ ਭਾਰਤ ਦੀ ਆਜ਼ਾਦੀ ਦੀ ਲੜਾਈ ਲੜਨ ਵਾਲੀ ਗ਼ਦਰ ਪਾਰਟੀ ਦੀ ਲਹਿਰ ਵਿੱਚ ਸਰਗਰਮ ਹਿੱਸਾ ਲੈਂਦਾ ਰਿਹਾ। ਉਸ ਦੇ ਭਗਤ ਸਿੰਘ ਨਾਲ ਕਾਫ਼ੀ ਨੇੜਲੇ ਸਬੰਧ ਸਨ ਅਤੇ ਉਹ ਉਸ ਦੇ ਖਿਆਲਾਂ ਤੋਂ ਕਾਫ਼ੀ ਪ੍ਰਭਾਵਿਤ ਸੀ। ਉਹ ਭਗਤ ਸਿੰਘ ਦੇ ਆਦੇਸ਼ ਉੱਤੇ 27 ਜੁਲਾਈ 1927 ਨੂੰ ਭਾਰਤ ਵਾਪਸ ਪਰਤ ਆਇਆ ਸੀ ਅਤੇ ਆਪਣੇ ਨਾਲ 25 ਹੋਰ ਸਾਥੀ, ਕੁਝ ਗੋਲੀ-ਸਿੱਕਾ ਅਤੇ ਅਸਲਾ ਲਿਆਉਣ ’ਚ ਵੀ ਕਾਮਯਾਬ ਹੋ ਗਿਆ ਸੀ। 30 ਅਗਸਤ 1927 ਨੂੰ ਉਸ ਨੂੰ ਪੁਲੀਸ ਵੱਲੋਂ ਗ਼ੈਰ-ਕਾਨੂੰਨੀ ਅਸਲਾ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਨੂੰ 5 ਸਾਲ ਦੀ ਕੈਦ ਹੋ ਗਈ। ਉਹ ਸ਼ਹੀਦ ਭਗਤ ਸਿੰਘ ਨੂੰ 23 ਮਾਰਚ, 1931 ਨੂੰ ਫ਼ਾਂਸੀ ਲੱਗਣ ਵੇਲੇ ਤਕ ਜੇਲ੍ਹ ਵਿੱਚ ਹੀ ਸੀ।
==ਆਜ਼ਾਦੀ ਵਿੱਚ ਯੋਗਦਾਨ==
ਸ਼ਹੀਦ ਊਧਮ ਸਿੰਘ ਧਰਮ ਨਿਰਪੱਖ ਅਤੇ ਅਗਾਂਹਵਧੂ ਸੋਚ ਦਾ ਮਾਲਕ ਸੀ। ਉਸ ਨੂੰ ਜਦੋਂ ਲੰਡਨ ਦੀ ਅਦਾਲਤ ਵੱਲੋਂ ਉਸ ਦੇ ਨਾਮ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਮ ‘ਮੁਹੰਮਦ ਸਿੰਘ ਆਜ਼ਾਦ’ ਦੱਸਿਆ। ਉਸ ਦਾ ਇਹ ਤਖੱਲਸ ਰੱਖਣਾ ਸਮੂਹ ਧਰਮਾਂ, ਜਾਤਾਂ, ਕਬੀਲਿਆਂ ਨੂੰ ਬਰਾਬਰ ਅਤੇ ਇੱਕੋ ਨਜ਼ਰੀਏ ਨਾਲ ਵੇਖਣ ਅਤੇ ਧਰਮ ਨਿਰਪੱਖਤਾ ਦਾ ਪ੍ਰਤੀਕ ਹੈ। ਪੁਰਾਤਨ ਇਤਿਹਾਸ ਵਿੱਚ ਕੰਬੋਜਾਂ ਨੂੰ ਬਤੌਰ ਜਾਂਬਾਜ਼, ਨਿਪੁੰਨ ਘੁੜ-ਸੈਨਾਨੀ, ਆਹਲਾ ਮਿਆਰ ਦੇ ਪਸ਼ੂ ਪਾਲਕ ਅਤੇ ਫੁੱਲਾਂ, ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਮਾਹਿਰ ਕਿਸਾਨ ਵਜੋਂ ਲਿਖਿਆ ਮਿਲਦਾ ਹੈ। ਇਹ ਲੋਕ ਭਾਵੇਂ ਬਹੁਤ ਸ਼ਾਂਤੀ-ਪਸੰਦ ਦੱਸੇ ਗਏ ਹਨ ਪਰ ਗਿਲਾਨੀ ਭਰੀ ਗੁਲਾਮੀ ਨਾਲ ਜ਼ਿੰਦਗੀ ਜਿਊਣ ਨਾਲੋਂ ਇਹ ਸੂਰਮਗਤੀ ਵਾਲੀ ਮੌਤ ਨੂੰ ਬਿਹਤਰ ਸਮਝਦੇ ਹਨ ਅਤੇ ਆਪਣੇ ਦੁਸ਼ਮਣ ਨੂੰ ਕਦੇ ਮੁਆਫ਼ ਨਾ ਕਰਨ ਵਾਲੇ ਮੰਨੇ ਗਏ ਹਨ। ਇਸ ਭਾਈਚਾਰੇ ’ਚੋਂ ਪੈਦਾ ਹੋਏ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲੇ ਬਾਗ ਵਿੱਚ ਮੌਤ ਦੇ ਘਾਟ ਉਤਾਰੇ ਗਏ ਸੈਂਕੜੇ ਭਾਰਤੀ ਲੋਕਾਂ ਦੀ ਸ਼ਹੀਦੀ ਦਾ ਬਦਲਾ 20 ਸਾਲ ਦੇ ਲੰਮੇ ਅਰਸੇ ਬਾਅਦ ਲੈ ਕੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਯੋਗਦਾਨ ਪਾਇਆ। ਪਹਿਲੀ ਅਪ੍ਰੈਲਅਪਰੈਲ 1940 ਨੂੰ ਊਧਮ ਸਿੰਘ ਨੂੰ ਲੰਡਨ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਚਾਰ ਜੂਨ 1940 ਨੂੰ ਪੇਸ਼ੀ ਸਮੇਂ ਜਦੋਂ ਜੱਜ ਨੇ ਉਸ ਨੂੰ ਮਾਈਕਲ ਉਡਵਾਇਰ ਨੂੰ ਮਾਰਨ ਦਾ ਕਾਰਨ ਪੁੱਛਿਆ ਤਾਂ ਉਸ ਨੇ ਜਵਾਬ ਦਿੱਤਾ ਸੀ ਕਿ ਉਹ ਸਾਡਾ ਪੁਰਾਣਾ ਦੁਸ਼ਮਣ ਸੀ ਅਤੇ ਉਹ ਇਸ ਸਜ਼ਾ ਦਾ ਹੱਕਦਾਰ ਸੀ। ਜੱਜ ਨੇ ਊਧਮ ਸਿੰਘ ਨੂੰ ਮੌਤ ਦੀ ਸਜ਼ਾ ਸੁਣਾ ਦਿੱਤੀ। 31 ਜੁਲਾਈ 1940 ਨੂੰ ਭਾਰਤ ਦੇ ਇਸ ਮਹਾਨ ਸਪੂਤ ਨੂੰ ਪੈਟੋਨਵਿਲੇ ਜੇਲ੍ਹ ਲੰਡਨ ਵਿੱਚ ਫ਼ਾਂਸੀ ਦੇ ਦਿੱਤੀ ਗਈ ਅਤੇ ਉਸ ਦੀ ਦੇਹ ਨੂੰ ਜੇਲ੍ਹ ਵਿੱਚ ਹੀ ਦਬਾ ਦਿੱਤਾ ਗਿਆ।
 
==ਕੁਰਬਾਨੀ ਉੱਤੇ ਮਾਣ==