ਸੋਹਿੰਦਰ ਸਿੰਘ ਵਣਜਾਰਾ ਬੇਦੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up using AWB
ਲਾਈਨ 1:
{{Infobox writer
| name = ਸੋਹਿੰਦਰ ਸਿੰਘ ਵਣਜਾਰਾ ਬੇਦੀ
| image =
| imagesize =
| caption =
| birth_name = ਸੋਹਿੰਦਰ ਸਿੰਘ ਬੇਦੀ
| birth_date = {{birth date|df=y|1924|11|28}}
| birth_place = [[ਸਿਆਲਕੋਟ]], [[ਬਰਤਾਨਵੀ ਪੰਜਾਬ]]
| occupation = ਪੰਜਾਬੀ ਲੋਕਧਾਰਾ ਵਿਰਸੇ ਦੀ ਸੰਭਾਲ, [[ਸਾਹਿਤਕਾਰ]]
| death_date = {{death date and age|df=y|2001|8|26|1924|11|28}}
| death_place = ਦਿੱਲੀ
| years_active =
}}
'''ਸੋਹਿੰਦਰ ਸਿੰਘ ਵਣਜਾਰਾ ਬੇਦੀ''' (28 ਨਵੰਬਰ 1924 - 26 ਅਗਸਤ 2001)<ref>http://id.loc.gov/authorities/names/n83001680.html</ref><ref>http://www.dawn.com/news/1062191</ref><ref>[http://www.tribuneindia.com/2003/20031201/ldh2.htm, Punjabi writer Bedi dead The Tribune, August 27]</ref> ਪੰਜਾਬੀ [[ਲੋਕਧਾਰਾ]] ਦੀ ਖੋਜ ਤੇ ਸੰਭਾਲ ਹਿੱਤ ਉਮਰ ਭਰ ਕੰਮ ਕਰਦੇ ਰਹਿਣ ਅਤੇ ਅੱਠ ਭਾਗਾਂ ਵਿੱਚ [[ਪੰਜਾਬੀ ਲੋਕਧਾਰਾ ਵਿਸ਼ਵਕੋਸ਼]] ਤਿਆਰ ਕਰਨ ਲਈ ਜਾਣੇ ਜਾਂਦੇ ਪੰਜਾਬੀ ਲੇਖਕ ਹਨ। ਉਨ੍ਹਾਂ ਦਾ ਜਨਮ ਸਿਆਲਕੋਟ (ਪਾਕਿਸਤਾਨ) ਵਿੱਚ ਹੋਇਆ ਸੀ। ਉਨ੍ਹਾਂ ਨੇ ਪੰਜਾਬੀ ਵਿੱਚ ਆਪਣੀ ਐਮ ਏ [[ਪੰਜਾਬੀ ਯੂਨੀਵਰਸਿਟੀ]] ਤੋਂ ਅਤੇ ਪੀ. ਐਚ. ਡੀ. ਦਿੱਲੀ ਯੂਨੀਵਰਸਿਟੀ ਤੋਂ ਕੀਤੀ।<ref>[http://www.thesikhencyclopedia.com/biographies/famous-sikh-personalities/bedi-s-s-wanjara ਸੋਹਿੰਦਰ ਸਿੰਘ ਵਣਜਾਰਾ ਬੇਦੀ]</ref> ਆਪਣੇ ਜੀਵਨ ਦੇ ਸ਼ੁਰੂ ਵਿੱਚ ਉਨ੍ਹਾਂ ਨੇ ਬੈਂਕ ਦੀ ਨੌਕਰੀ ਕੀਤੀ ਅਤੇ ਬਾਅਦ ਦੇ ਜੀਵਨ ਵਿੱਚ ਦਿਆਲ ਸਿੰਘ ਕਾਲਜ, ਦਿੱਲੀ ਵਿੱਚ ਸੀਨੀਅਰ ਲੈਕਚਰਾਰ ਰਹੇ।
ਲਾਈਨ 24:
ਲੋਕਧਾਰਾ ਅੰਗਰੇਜ਼ੀ ਦੇ ਸ਼ਬਦ ‘ਫੋਕਲੋਰ` ਦਾ ਸਮਾਨਾਰਥਕ ਹੈ। ‘ਫੋਕਲੋਰ` ਸ਼ਬਦ ਦੀ ਪਹਿਲੀ ਵਾਰ ਵਰਤੋਂ 1846 ਈ. ਵਿੱਚ ਇੱਕ ਅੰਗਰੇਜ਼ੀ ਵਿਦਵਾਨ ਵਿਲੀਅਮ ਜਾਨ ਥਾਮਸ ਨੇ ਕੀਤੀ। ਇੱਕ ਗਿਆਨ ਦੇ ਨਵੇਂ ਖੇਤਰ ਦੇ ਰੂਪ ਵਿੱਚ ਲੋਕਧਾਰਾ ਦਾ ਉਦਗਮ ਜਰਮਨ ਭਰਾਵਾਂ ਜੈਕੁਬ ਅਤੇ ਵਿਲੀਅਮ ਗਰਿਮ ਦੁਆਰਾ ਮੌਖਿਕ ਬਿਰਤਾਂਤਾਂ ਦੇ ਇਕੱਤਰੀਕਰਨ, ਸੰਕਲਨ ਅਤੇ ਮਿਥਿਹਾਸ ਦੇ ਅਧਿਐਨ ਤੇ ਆਧਾਰਿਤ ਪ੍ਰਭਾਵਸ਼ਾਲੀ ਪੁਸਤਕਾਂ ਦੀ ਪ੍ਰਕਾਸ਼ਨਾਂ ਨਾਲ ਹੋਇਆ। ਉਨੀਵੀਂ ਸਦੀ ਵਿੱਚ ਪੱਛਮ ਵਿੱਚ ਲੋਕਧਾਰਾ ਅਧਿਐਨ ਲਈ ਵਿਭਿੰਨ ਅਧਿਐਨ ਪ੍ਰਣਾਲੀਆਂ ਦਾ ਵਿਕਾਸ ਹੋਣਾ ਆਰੰਭ ਹੋ ਗਿਆ।<ref>ਬਲਬੀਰ ਸਿੰਘ ਪੂਨੀ, ਲੋਕਧਾਰਾ, ਵਾਰਿਸ ਸ਼ਾਹ, ਫਾਉਂਡੇਸ਼ਨ, ਅੰਮ੍ਰਿਤਸਰ, 1993, ਪੰਨਾ 9.</ref>
 
ਪੰਜਾਬੀ ਵਿੱਚ ਫੋਕਲੋਰ ਸ਼ਬਦ ਦੀ ਵਰਤੋਂ ਸਭ ਤੋਂ ਪਹਿਲਾਂ ਬਾਵਾ ਬੁੱਧ ਸਿੰਘ ਨੇ ਕੀਤੀ। ਵਣਜਾਰਾ ਬੇਦੀ ਦੇ ਵਿਚਾਰ ਅਨੁਸਾਰ ‘ਰਾਜਾ ਰਸਾਲੂ` ਵਿੱਚ ਬਾਵਾ ਬੁੱਧ ਸਿੰਘ ਨੇ ‘ਫੋਕਲੋਰ` ਸ਼ਬਦ ਦੀ ਵਰਤੋਂ ਕੀਤੀ, ਇੱਕ ਵਾਰ ਤਾਂ ਫੋਕਲੋਰ ਨੂੰ ਤਤਸਮ ਰੂਪ ਵਿੱਚ ਹੀ ਵਰਤ ਕੇ ਕੰਮ ਸਾਰ ਲਿਆ ਹੈ। ਪਰ ਦੂਜੀ ਤੇ ਤੀਜੀ ਵਾਰ ਫੋਕਲੋਰ ਦਾ ਪੰਜਾਬੀ ਅਨੁਵਾਦ “ਕਹਾਣੀ" ਕੀਤਾ।<ref>ਡਾ. ਸੋਹਿੰਦਰ ਸਿੰਘ ਬੇਦੀ,ਲੋਕਧਾਰਾ ਤੇ ਸਾਹਿਤ,ਲਾਹੌਰ ਬੁੱਕ ਸ਼ਾਪ, ਲੁਧਿਆਣਾ, 1986, ਪੰਨਾ 28-29.</ref>
 
ਇਨਸਾਈਕਲੋਪੀਡੀਆ ਬ੍ਰਿਟੇਨਿਕਾ ਦੇ ਅਨੁਸਾਰ, ਫੋਕਲੋਰ ਆਮ ਲੋਕਾਂ ਦੇ ਉਹ ਪਰੰਪਰਾਗਤ ਵਿਸ਼ਵਾਸਾਂ, ਵਹਿਮਾਂ-ਭਰਮਾਂ, ਸ਼ਿਸ਼ਟਾਚਾਰਾਂ, ਰਸਮਾਂ-ਰੀਤਾਂ ਤੇੇ ਕਰਮ-ਕਾਂਡਾਂ ਦਾ ਸੋਮਾ ਹੈ ਜਿਹੜੇ ਆਦਿ ਕਾਲ ਤੋਂ ਚਲੇ ਆ ਰਹੇ ਹਨ ਅਤੇ ਸਮਕਾਲੀ ਗਿਆਨ ਤੇ ਧਰਮ ਦੇ ਸਥਾਪਿਤ ਪੈਟਰਨਾਂ ਤੋਂ ਬਾਹਰ ਵੀ ਖੰਡਿਤ, ਸੁਧਰੇ ਪਰ ਨਿਸਬਤਨ ਬਦਲਦੇ ਰੂਪ ਵਿੱਚ ਆਧੁਨਿਕ ਯੁਗ ਤੀਕ ਵੀ ਹੋਂਦ ਕਾਇਮ ਕਰਦੇ ਹਨ।
ਡਾ. ਭੁਪਿੰਦਰ ਸਿੰਘ ਖਹਿਰਾ ਅਨੁਸਾਰ, “ਸਮੇਂ ਸਥਾਨ ਤੇ ਸਨਮੁਖ ਪਰਿਸਥਿਤੀਆਂ ਦੇ ਪ੍ਰਸੰਗ ਵਿੱਚ ਲੋਕ ਸਮੂਹ ਦੀ ਸਭਿਆਚਾਰਕ ਸੋਚਣੀ ਦਾ ਵਿਅਕਤ ਰੂਪ ਹੀ ਲੋਕਧਾਰਾ ਹੈ। ਇਸ ਪ੍ਰਗਟਾਅ ਲਈ ਵਰਤੀ ਗਈ ਸਮੱਗਰੀ ਅਤੇ ਮਾਧਿਅਮ ਦੀ ਕਿਸਮ ਲੋਕਧਾਰਾ ਦੇ ਵਿਭਿੰਨ ਰੂਪਾਂ ਨੂੰ ਨਿਰਧਾਰਿਤ ਕਰਦੀ ਹੈ। ਜਿਵੇਂ ਉਚਾਰਉੱਚਾਰ ਤੇ ਸੰਗੀਤ ਦੇ ਮਾਧਿਅਮ ਦੇ ਸੁਮੇਲ ਤੋਂ ਲੋਕਗੀਤ ਬਣਦਾ; ਉਚਾਰਉੱਚਾਰ ਤੇ ਬਿਰਤਾਂਤ ਤੋਂ ਕਥਾ, ਕਥ ਤੇ ਕਾਰਜ ਤੋਂ ਰੀਤ ਸਭਿਆਚਾਰਕ ਸਥਾਪਨਾਵਾਂ ਤੋਂ ਲੋਕ-ਵਿਸ਼ਵਾਸ ਅਤੇ ਭਾਸ਼ਾ ਦੀ ਵਰਤੋਂ ਨਾਲ ਲੋਕ-ਸਾਹਿਤ, ਧਾਗੇ ਦੀ ਵਰਤੋਂ ਨਾਲ ਕਸੀਦਾਕਾਰੀ ਆਦਿ ਬਣਦਾ ਹੈ।"<ref>ਡਾ. ਭੁਪਿੰਦਰ ਸਿੰਘ ਖਹਿਰਾ, ਲੋਕਧਾਰਾ ਭਾਸ਼ਾ ਤੇ ਸਭਿਆਚਾਰ, ਪੰਨਾ 5.</ref>
 
ਲੋਕਧਾਰਾ ਦੀਆਂ ਵੱਖ-ਵੱਖ ਪਰਿਭਾਸ਼ਾਵਾਂ ਦੀ ਤਰ੍ਹਾਂ ਹੀ ਇਸਦੇਇਸ ਦੇ ਲੱਛਣਾਂ ਨੂੰ ਨਿਸ਼ਚਿਤ ਕਰਨਾ ਆਸਾਨ ਨਹੀਂ ਹੈ। ਵਿਦਵਾਨਾਂ ਦੁਆਰਾ ਪ੍ਰਵਾਨ ਕੀਤੇ ਜਾਂਦੇ ਕੁਝ ਮੁੱਖ ਲੱਛਣ ਇਸ ਤਰ੍ਹਾਂ ਹਨ :
ਪਰੰਪਰਾ : ਪਰੰਪਰਾ ਭਾਵੇਂ ਲੋਕਧਾਰਾ ਨਹੀਂ ਹੁੰਦੀ ਪਰ ਇਸਦੇਇਸ ਦੇ ਮੇਲ ਤੋਂ ਬਿਨਾਂ ਲੋਕਧਾਰਾ ਜੀਵੰਤ ਨਹੀਂ ਰਹਿ ਸਕਦੀ। ਪਰੰਪਰਾ ਦੇ ਵਿੱਚ ਉਹ ਤੱਤ ਸ਼ਾਮਿਲ ਹੁੰਦੇ ਹਨ ਜਿਹੜੇ ਇੱਕ ਸਮੂਹ ਲੰਮੇ ਸਮੇਂ ਤੋਂ ਆਪਣੇ ਜੀਵਨ ਦੇ ਵਿੱਚ ਰੀਤਾਂ ਦੇ ਤੌਰ ਤੇ ਗ੍ਰਹਿਣ ਕਰਦਾ ਹੈ। ਲੋਕਧਾਰਾ ਨੂੰ ਪਰੰਪਰਾ ਦੀ ਸਾਇੰਸ ਸਵੀਕਾਰ ਕੀਤਾ ਜਾਂਦਾ ਹੈ। ਲੋਕਧਾਰਾ ਵਿੱਚ ਲੋਕ ਜੀਵਨ ਦੀਆਂ ਪਰੰਪਰਾਵਾਂ ਨੂੰ ਹੀ ਦੇਖਿਆ ਜਾ ਸਕਦਾ ਹੈ।
==== ਪ੍ਰਵਾਨਗੀ ====
ਲੋਕਧਾਰਾ ਆਪਣੇ ਸੰਗਠਿਤ ਰੂਪ ਵਿੱਚ ਉਦੋਂ ਹੀ ਪ੍ਰਵਾਨ ਹੋ ਸਕਦੀ ਹੈ ਜਦੋਂ ਉਸਨੂੰ ਲੋਕ-ਸਮੂਹ ਦੀ ਪ੍ਰਵਾਨਗੀ ਹਾਸਿਲ ਹੋਵੇ। ਸਮੇਂ ਦੇ ਨਾਲ ਲੋਕਧਾਰਾ ਦੇ ਵਿੱਚ ਬਹੁਤ ਕੁਝ ਸ਼ਾਮਿਲ ਅਤੇ ਨਿਖੜਦਾ ਰਹਿੰਦਾ ਹੈ। ਇਹ ਸਭ ਕੁਝ ਉਦੋਂ ਹੀ ਸੰਭਵ ਹੁੰਦਾ ਹੈ ਜਦੋਂ ਲੋਕ ਸਮੂਹ ਦੀ ਪ੍ਰਵਾਨਗੀ ਹਾਸਿਲ ਹੋਵੇ।
ਲਾਈਨ 36:
ਲੋਕਧਾਰਾ ਦਾ ਧਰਾਤਲ ਲੋਕ ਸਮੂਹ ਦੀ ਮਨੋਸਥਿਤੀ ਹੈ। ਮਨੋ-ਸਥਿਤੀ, ਲੋਕਾਂ ਦੀ ਜੀਵਨ-ਜੁਗਤ ਤੇ ਜੀਵਨ-ਸਥਿਤੀ ਤੇ ਨਿਰਭਰ ਕਰਦੀ ਹੈ। ਜੀਵਨ ਸਥਿਤੀ ਅੱਗੋਂ ਪੈਦਾਵਾਰ ਦੇ ਸਾਧਨਾਂ, ਰਿਸ਼ਤਿਆਂ, ਸੰਦਾਂ ਤੇ ਸਮੱਗਰੀ ਵਿੱਚ ਪਰਿਵਰਤਨ ਆਉਣ ਸਦਕਾ, ਜੀਵਨ-ਸਥਿਤੀ ਵਿੱਚ ਪਰਿਵਰਤਨ ਆਉਂਦਾ ਹੈ। ਇਸ ਪਰਿਵਰਤਨ ਨੂੰ ਲੋਕਧਾਰਾ ਦੇ ਸਾਰੇ ਰੂਪ ਸਵੀਕਾਰ ਕਰਦੇ ਹਨ।
==== ਪਰਿਵਰਤਨ ====
ਬਦਲਾਵ ਤਾਂ ਸਮਾਜ ਦਾ ਨਿਯਮ ਹੈ। ਇਸ ਤਰ੍ਹਾਂ ਹੀ ਲੋਕਾਂ ਦੀ ਮਾਨਸਿਕਤਾ ਦੇ ਵਿੱਚ ਪਰਿਵਰਤਨ ਆਉਣ ਦੇ ਨਾਲ ਲੋਕਧਾਰਾ ਵਿੱਚ ਪਰਿਵਰਤਨ ਸਹਿਜੇ ਹੀ ਵਾਪਰ ਜਾਂਦਾ ਹੈ। ਲੋਕਧਾਰਾ ਦੇ ਵਿੱਚ ਨਵੇਂ ਤੱਤ ਸ਼ਾਮਿਲ ਹੋ ਜਾਂਦੇ ਹਨ ਅਤੇ ਪੁਰਾਣੇ ਜਿਨ੍ਹਾਂਜਿਹਨਾਂ ਦੀ ਸਾਰਥਕਤਾ ਨਹੀਂ ਹੁੰਦੀ, ਤਿਆਗ ਦਿੱਤੇ ਜਾਂਦੇ ਹਨ।
==== ਪ੍ਰਤਿਭਾ ====
ਲੋਕਧਾਰਾ ਦੇ ਵਿਚੋਂ ਸਮੂਹ ਦੀ ਸੋਚ ਦਾ ਪ੍ਰਗਟਾਵਾ ਮਿਲਦਾ ਹੈ। ਲੋਕਧਾਰਾ ਸਮੂਹਿਕ ਸਿਰਜਣਾ ਹੁੰਦੀ ਹੈ। ਪਰ ਕੋਈ ਇੱਕ ਵਿਅਕਤੀ ਜਿਹੜਾ ਪਰੰਪਰਾ ਦੇ ਨਾਲ ਡੂੰਘੇ ਰੂਪ ਵਿੱਚ ਜੁੜਿਆ ਹੁੰਦਾ ਹੈ। ਅਜਿਹਾ ਵਿਅਕਤੀ ਆਪਣੇ ਨਿੱਜ ਤੱਕ ਸੀਮਤ ਨਾ ਹੋ ਕੇ ਸਮੂਹ ਦੀ ਪ੍ਰਤਿਨਿਧਤਾ ਹੀ ਕਰ ਰਿਹਾ ਹੁੰਦਾ ਹੈ। ਇਸ ਕੰਮ ਦੇ ਲਈ ਬਹੁਤ ਲੰਮੀ ਘਾਲਣਾ ਦੀ ਜ਼ਰੂਰਤ ਹੁੰਦੀ ਹੈ।
ਲਾਈਨ 43:
 
==ਰਚਨਾਵਾਂ==
* ''ਪੰਜਾਬੀ ਲੋਕਧਾਰਾ ਵਿਸ਼ਵਕੋਸ਼'' (ਅੱਠ ਭਾਗ)<ref>http://books.google.co.in/books/about/Punjabi_lokdhara_vishav_kosh.html?id=PBCKGwAACAAJ&redir_esc=y</ref>
* ''ਪੰਜਾਬ ਦੀਆਂ ਜਨੌਰ ਕਹਾਣੀਆਂ''
* ''ਅੱਧੀ ਮਿੱਟੀ ਅੱਧਾ ਸੋਨਾ'' - (ਸਵੈ ਜੀਵਨੀ)
* ''ਬਾਤਾਂ ਮੁੱਢ ਕਦੀਮ ਦੀਆਂ'' <ref>http://openlibrary.org/authors/OL5833412A/Vanjara_Bedi</ref>
* ''ਮੱਧਕਾਲੀਨ ਪੰਜਾਬੀ ਕਥਾ: ਰੂਪ ਅਤੇ ਪਰੰਪਰਾ''
* ''ਪੰਜਾਬੀ ਸਾਹਿਤ - ਇਤਿਹਾਸ ਦੀਆਂ ਲੋਕ - ਰੂੜੀਆਂ''
* ''ਲੋਕਬੀਰ ਰਾਜਾ ਰਸਾਲੂ'' (1981)<ref>[https://www.google.co.in/search?q=vnjara+bedi+&ie=utf-8&oe=utf-8&rls=org.mozilla:en-US:official&client=firefox-a&gws_rd=cr&ei=aM6sUuvgB4WLrQeX7YHoDA#q=vanjara+bedi&rls=org.mozilla:en-US:official&start=10 Vanjara Bedi (Open Library)]</ref>
* ''ਪੰਜਾਬ ਦੀ ਲੋਕਧਾਰਾ''
* ''ਗਲੀਏ ਚਿੱਕੜ ਦੂਰ ਘਰ'' (ਸਵੈ-ਜੀਵਨੀ, ਸਾਹਿਤ ਕਲਾ ਪ੍ਰੀਸ਼ਦ ਅਵਾਰਡ ਲਈ ਚੁਣੀ ਗਈ)
ਲਾਈਨ 64:
*''ਪੰਜਾਬ ਦੀ ਲੋਕ ਧਾਰਾ'' (1973)
*''ਮੱਧਕਾਲੀ ਪੰਜਾਬੀ ਕਥਾ: ਰੂਪ ਅਤੇ ਪਰੰਪਰਾ'' (1977)
*''ਲੋਕਧਾਰਾ ਤੇ ਸਾਹਿਤ'' (1977)<ref>ਡਾ. ਸੋਹਿੰਦਰ ਸਿੰਘ ਬੇਦੀ,ਲੋਕਧਾਰਾ ਤੇ ਸਾਹਿਤ,ਲਾਹੌਰ ਬੁੱਕ ਸ਼ਾਪ, ਲੁਧਿਆਣਾ, 1986, ਪੰਨਾ 28-29. ਡਾ. ਭੁਪਿੰਦਰ ਸਿੰਘ ਖਹਿਰਾ, ਲੋਕਧਾਰਾ ਭਾਸ਼ਾ ਤੇ ਸਭਿਆਚਾਰ, ਪੰਨਾ 5. ਸੁਹਿੰਦਰ ਸਿੰਘ ਬੇਦੀ ਲੋਕਧਾਰਾ ਦਾ ਮਹੱਤਵ, ਲੋਕਯਾਨ ਅਧਿਐਨ (ਸੰਪਾਦਕ) ਕਰਨੈਲ ਸਿੰਘ ਥਿੰਦ, ਪੰਜਾਬੀ ਭਾਸ਼ਾ ਸਾਹਿਤ ਅਤੇ ਸਭਿਆਚਾਰ ਵਿਭਾਗ: ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਨਾ ਨੰ. 23</ref>
 
==ਹਵਾਲੇ==