ਸੋਹਿੰਦਰ ਸਿੰਘ ਵਣਜਾਰਾ ਬੇਦੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਲਾਈਨ 32:
ਪਰੰਪਰਾ: ਪਰੰਪਰਾ ਭਾਵੇਂ ਲੋਕਧਾਰਾ ਨਹੀਂ ਹੁੰਦੀ ਪਰ ਇਸ ਦੇ ਮੇਲ ਤੋਂ ਬਿਨਾਂ ਲੋਕਧਾਰਾ ਜੀਵੰਤ ਨਹੀਂ ਰਹਿ ਸਕਦੀ। ਪਰੰਪਰਾ ਦੇ ਵਿੱਚ ਉਹ ਤੱਤ ਸ਼ਾਮਿਲ ਹੁੰਦੇ ਹਨ ਜਿਹੜੇ ਇੱਕ ਸਮੂਹ ਲੰਮੇ ਸਮੇਂ ਤੋਂ ਆਪਣੇ ਜੀਵਨ ਦੇ ਵਿੱਚ ਰੀਤਾਂ ਦੇ ਤੌਰ ਤੇ ਗ੍ਰਹਿਣ ਕਰਦਾ ਹੈ। ਲੋਕਧਾਰਾ ਨੂੰ ਪਰੰਪਰਾ ਦੀ ਸਾਇੰਸ ਸਵੀਕਾਰ ਕੀਤਾ ਜਾਂਦਾ ਹੈ। ਲੋਕਧਾਰਾ ਵਿੱਚ ਲੋਕ ਜੀਵਨ ਦੀਆਂ ਪਰੰਪਰਾਵਾਂ ਨੂੰ ਹੀ ਦੇਖਿਆ ਜਾ ਸਕਦਾ ਹੈ।
==== ਪ੍ਰਵਾਨਗੀ ====
ਲੋਕਧਾਰਾ[[ਲੋਕਧਾਰ] ] ਆਪਣੇ ਸੰਗਠਿਤ ਰੂਪ ਵਿੱਚ ਉਦੋਂ ਹੀ ਪ੍ਰਵਾਨ ਹੋ ਸਕਦੀ ਹੈ ਜਦੋਂ ਉਸਨੂੰ ਲੋਕ-ਸਮੂਹ ਦੀ ਪ੍ਰਵਾਨਗੀ ਹਾਸਿਲ ਹੋਵੇ। ਸਮੇਂ ਦੇ ਨਾਲ ਲੋਕਧਾਰਾ ਦੇ ਵਿੱਚ ਬਹੁਤ ਕੁਝ ਸ਼ਾਮਿਲ ਅਤੇ ਨਿਖੜਦਾ ਰਹਿੰਦਾ ਹੈ। ਇਹ ਸਭ ਕੁਝ ਉਦੋਂ ਹੀ ਸੰਭਵ ਹੁੰਦਾ ਹੈ ਜਦੋਂ ਲੋਕ ਸਮੂਹ ਦੀ ਪ੍ਰਵਾਨਗੀ ਹਾਸਿਲ ਹੋਵੇ।
 
==== ਮਨੋਸਥਿਤੀ ====
ਲੋਕਧਾਰਾ ਦਾ ਧਰਾਤਲ ਲੋਕ ਸਮੂਹ ਦੀ ਮਨੋਸਥਿਤੀ ਹੈ। ਮਨੋ-ਸਥਿਤੀ, ਲੋਕਾਂ ਦੀ ਜੀਵਨ-ਜੁਗਤ ਤੇ ਜੀਵਨ-ਸਥਿਤੀ ਤੇ ਨਿਰਭਰ ਕਰਦੀ ਹੈ। ਜੀਵਨ ਸਥਿਤੀ ਅੱਗੋਂ ਪੈਦਾਵਾਰ ਦੇ ਸਾਧਨਾਂ, ਰਿਸ਼ਤਿਆਂ, ਸੰਦਾਂ ਤੇ ਸਮੱਗਰੀ ਵਿੱਚ ਪਰਿਵਰਤਨ ਆਉਣ ਸਦਕਾ, ਜੀਵਨ-ਸਥਿਤੀ ਵਿੱਚ ਪਰਿਵਰਤਨ ਆਉਂਦਾ ਹੈ। ਇਸ ਪਰਿਵਰਤਨ ਨੂੰ ਲੋਕਧਾਰਾ ਦੇ ਸਾਰੇ ਰੂਪ ਸਵੀਕਾਰ ਕਰਦੇ ਹਨ।