ਆਨੰਦਪੁਰ ਸਾਹਿਬ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 65:
'''ਅਨੰਦਪੁਰ ਸਾਹਿਬ''' ਭਾਰਤ ਦੇ ਉੱਤਰ-ਪੱਛਮੀ ਰਾਜ [[ਪੰਜਾਬ, ਭਾਰਤ]] ਦੇ [[ਰੂਪਨਗਰ ਜਿਲਾ|ਰੂਪਨਗਰ ਜਿਲੇ]] ਦਾ ਇੱਕ ਨਗਰ ਹੈ।
== ਇਤਿਹਾਸ ==
ਆਨੰਦਪੁਰ ਸਾਹਿਬ ਦੀ ਸਥਾਪਨਾ [[ਸਿੱਖ ਗੁਰੂ]] [[ਗੁਰੂ ਤੇਗ ਬਹਾਦਰ ਜੀ|ਗੁਰੂ ਤੇਗ ਬਹਾਦਰ ਜੀ]] ਨੇ ੧੬੬੫ ਵਿੱਚ ਕੀਤੀ। ਸ਼ਿਵਾਲਿਕ ਦੀਆਂ ਪਹਾੜੀਆਂ ਦੇ ਪੈਰਾਂ ਵਿੱਚ ਵੱਸੇ ਆਨੰਦਪੁਰ ਸਾਹਿਬ ਦੀ ਸਿੱਖ ਪੰਥ ਦੀ ਇਤਿਹਾਸਕ ਮਹੱਤਤਾ ਹੈ। ਆਨੰਦਪੁਰ ਸਾਹਿਬ ਦੀ ਸਥਾਪਨਾ 19 ਜੂਨ 1665 ਨੂੰ [[ਗੁਰੂ ਤੇਗ ਬਹਾਦਰ ਜੀ|ਗੁਰੂ ਤੇਗ ਬਹਾਦਰ ਸਾਹਿਬ]] ਵੱਲੋਂ ਭੋਰਾ ਸਾਹਿਬ ਦੇ ਸਥਾਨ ‘ਤੇ ਸਮੇਂ ਦੀ ਪਰੰਪਰਾ ਅਨੁਸਾਰ ਮੋੜ੍ਹੀ ਗੱਡ ਕੇ ਰੱਖੀ ਗਈ ਸੀ। ਗੁਰੂ ਤੇਗ ਬਹਾਦਰ ਜੀ ਨੇ ਗੁਰਿਆਈ ਦੀ ਜ਼ਿੰਮੇਵਾਰੀ ਸੰਭਾਲਣ ਉਪਰੰਤ 1665 ਵਿੱਚ ਆਨੰਦਪੁਰ ਸਾਹਿਬ ਦੀ ਸਥਾਪਨਾ ਕੀਤੀ ਸੀ। ਗੁਰੂ ਤੇਗ ਬਹਾਦਰ ਜੀ ਨੇ [[ਕੀਰਤਪੁਰ ਸਾਹਿਬ]] ਤੋਂ 9 ਕਿਲੋਮੀਟਰ ਦੂਰ ਪਹਾੜਾਂ ਵੱਲ ਆਨੰਦਪੁਰ ਸਾਹਿਬ ਵਸਾਇਆ ਸੀ। ਇਸ ਦਾ ਪਹਿਲਾ ਨਾਮ ਮਾਖੋਵਾਲ ਸੀ। ਦੰਦਕਥਾ ਮੁਤਾਬਕ ਇੱਥੇ ਮਾਖੋ ਨਾਮ ਦਾ ਇੱਕ ਡਾਕੂ ਰਹਿੰਦਾ ਸੀ, ਜਿਹੜਾ ਇੱਥੇ ਕਿਸੇ ਨੂੰ ਵੱਸਣ ਨਹੀਂ ਦਿੰਦਾ ਸੀ। ਗੁਰੂ ਤੇਗ ਬਹਾਦਰ ਸਾਹਿਬ ਨੇ ਆਪਣੀ ਪੂਜਨੀਕ ਮਾਤਾ ਨਾਨਕੀ ਜੀ ਦੇ ਨਾਂ ‘ਤੇ ਚੱਕ ਨਾਨਕੀ ਨਾਮੀ ਨਗਰ ਵਸਾਇਆ ਤਾਂ ਮਾਖੋ ਡਾਕੂ ਭੱਜ ਗਿਆ। ਜਿੱਥੇ 9 ਸਾਲ ਦੀ ਉਮਰ ਵਿੱਚ ਬਾਲਕ ਗੋਬਿੰਗਗੋਬਿੰਦ ਰਾਏ ਨੇ ਚੱਕ ਨਾਨਕੀ ਤੋਂ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਸ਼ਹਾਦਤ ਦੇਣ ਲਈ ਆਪਣੇ ਹੱਥੀਂ ਦਿੱਲੀ ਵੱਲ ਤੋਰਿਆ ਸੀ ਤਾਂ ਚੱਕ ਨਾਨਕੀ ਨੂੰ ਅਾਨੰਦਪੁਰ ਬਣਾ ਦਿੱਤਾ। ਗੁਰੂ ਤੇਗ ਬਹਾਦਰ ਜੀ ਨੇ ਬਾਲਕ ਗੋਬਿੰਦ ਰਾਏ ਨੂੰ ਆਨੰਦਪੁਰ ਸਾਹਿਬ ਵਿਖੇ ਹਰ ਪ੍ਰਕਾਰ ਦੀ ਲੋੜੀਂਦੀ ਸਿੱਖਿਆ ਦੇਣ ਦਾ ਪੂਰਾ ਪ੍ਰਬੰਧ ਕੀਤਾ ਹੋਇਆ ਸੀ।
 
==ਕਿਲ੍ਹੇ==
ਆਨੰਦਪੁਰ ਸਾਹਿਬ ਨੂੰ ਸਿੱਖ ਬੌਧਿਕਤਾ, ਵਿਦਵਤਾ ਅਤੇ ਵਕਤ ਦੇ ਵਿਦਵਾਨਾਂ ਦਾ ਕੇਂਦਰ ਬਣਾਉਣਾ ਲਈ ਪੰਜ ਕਿਲ੍ਹਿਆਂ ਆਨੰਦਗੜ੍ਹ, ਲੋਹਗੜ੍ਹ, ਹੋਲਗੜ੍ਹ, ਤਾਰਾਗੜ੍ਹ ਅਤੇ ਫ਼ਤਹਿਗੜ੍ਹ ਦੀ ਉਸਾਰੀ ਕੀਤੀ ਗਈ। [[ਗੁਰੂ ਗੋਬਿੰਦ ਸਿੰਘ]] ਜੀ ਨੇ ਕੇਸਗੜ੍ਹ ਨੂੰ ਕੇਂਦਰ ਵਿੱਚ ਰੱਖ ਕੇ ਇਸ ਦੇ ਆਲੇ-ਦੁਆਲੇ ਪੰਜ ਕਿਲੇ ਉਸਾਰੇ। ਕੇਸਗੜ੍ਹ ਦੇ ਅਸਥਾਨ ‘ਤੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਪੰਜ ਪਿਆਰਿਆਂ ਦੀ ਚੋਣ ਕਰ ਕੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ।