ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 7:
ਦਸੰਬਰ 1764 ਵਿੱਚ [[ਅਹਿਮਦ ਸ਼ਾਹ]] ਅਬਦਾਲੀ ਨੇ [[ਹਿੰਦੁਸਤਾਨ]] ਉੱਪਰ ਸਤਵਾਂ ਹਮਲਾ ਕੀਤਾ। ਅਸਲ ਵਿੱਚ ਉਸ ਨੇ ਇਸ ਵੇਰ ਨਜੀਬੇ ਰੁਹੇਲੇ ਦੀ ਮਦਦ ਲਈ [[ਦਿੱਲੀ]] ਜਾਣਾ ਸੀ, ਕਿਉਂਕਿ ਉਹ ਉਥੇ ਘਿਰ ਚੁੱਕਾ ਸੀ। ਜਵਾਹਰ ਸਿੰਘ ਭਗਤਪੁਰੀਏ ਨੇ ਦਿੱਲੀ ਉੱਤੇ ਹਮਲਾ ਕਰਨ ਅਤੇ ਇਸ ਤਰ੍ਹਾਂ ਆਪਣੇ ਪਿਤਾ ਦੀ ਮੌਤ ਦੀ ਨਜੀਬ-ਉਦ-ਦੌਲਾ ਤੋਂ ਬਦਲਾ ਲੈਣ ਲਈ ਖਾਲਸਾ ਜੀ ਤੋਂ ਅਤੇ ਮਰਾਠਿਆਂ ਤੋਂ ਵੀ ਸਹਾਇਤਾ ਮੰਗੀ। ਮਰਾਠਿਆਂ ਦਾ ਸਰਦਾਰ ਮਲਹਾਰ ਰਾਓ ਹੁਲਕਰ ਤਾਂ ਖੜ੍ਹਾ ਤਮਾਸ਼ਾ ਹੀ ਦੇਖਦਾ ਰਿਹਾ ਪਰ ਦਲ ਖਾਲਸਾ ਦਾ ਸਰਦਾਰ [[ਜੱਸਾ ਸਿੰਘ ਆਹਲੂਵਾਲੀਆ]] 15 ਹਜ਼ਾਰ ਸਿੰਘਾਂ ਸਮੇਤ ਜਵਾਹਰ ਸਿੰਘ ਦੀ ਮਦਦ ’ਤੇ ਸੀ। ਨਜੀਬ-ਉਦ-ਦੌਲਾ ਨੇ ਆਪਣੇ ਆਪ ਨੂੰ ਮੁਸੀਬਤ ਵਿੱਚ ਘਿਰੇ ਦੇਖ ਅਬਦਾਲੀ ਵੱਲ ਸੁਨੇਹਾ ਭੇਜ ਦਿੱਤਾ ਸੀ। ਅਬਦਾਲੀ ਨੂੰ ਇਹ ਭੀ ਖ਼ਬਰਾਂ ਮਿਲ ਚੁਕੀਆਂ ਸਨ ਕਿ ਸਿੰਘਾਂ ਨੇ [[ਪੰਜਾਬ]] ਵਿੱਚ ਦੁਰਾਨੀਆਂ ਨੂੰ ਹੂੰਝਾ ਫੇਰ ਦਿੱਤਾ ਹੈ। ਸਿੰਘਾਂ ਨੇ ਸਰਹੰਦ ਉੱਪਰ ਕਬਜ਼ਾ ਕਰ ਲਿਆ ਸੀ। ਕਾਬਲੀ ਮੱਲ ਨੇ [[ਲਾਹੌਰ]] ਖਾਲਸਾ ਜੀ ਦੀ ਈਨ ਮੰਨ ਲਈ ਸੀ, ਜਹਾਨ ਖ਼ਾਨ ਅਤੇ ਸਰਬਲੰਦ ਖ਼ਾਨ [[ਸਿਆਲਕੋਟ]] ਅਤੇ ਰੁਹਤਾਸ ਵਿੱਚ ਸਿੰਘਾਂ ਪਾਸੋਂ ਬੁਰੀ ਮਾਰ ਖਾ ਚੁਕੇ ਸਨ। ਇਨ੍ਹਾਂ ਸਾਰੇ ਹਲਾਤ ਨੂੰ ਮੁੱਖ ਰੱਖ ਕੇ ਅਬਦਾਲੀ ਨੇ ਆਪਣੇ ਨਾਲ ਕਲਾਤ ਦੇ ਬਲੋਚ ਹਾਕਮ ਮੌਰ ਨਸੀਰ ਖਾਨ ਨੂੰ ਲਿਆ ਅਤੇ ਸਿੰਘਾਂ ਵਿਰੁੱਧ ਜਹਾਦ ਦਾ ਨਾਹਰਾ ਦੇਂਦੇ [[ਹਿੰਦੁਸਤਾਨ]] ਉੱਪਰ ਆਪਣਾ ਸਤਵਾਂ ਹਮਲਾ ਬੋਲ ਦਿੱਤਾ।
 
ਇਸ ਵੇਲੇ ਸਿੱਖ ਸਰਦਾਰ ਵੱਖ-ਵੱਖ ਮੁਹਿੰਮਾਂ ਉੱਪਰ ਚੜ੍ਹੇ ਹੋਏ ਸਨ ਅਤੇ ਕੇਂਦਰੀ [[ਪੰਜਾਬ]] ਸਿੰਘਾਂ ਤੋਂ ਲਗਭਗ ਖਾਲੀ ਹੀ ਸੀ। ਸਰਦਾਰ [[ਜੱਸਾ ਸਿੰਘ ਆਹਲੂਵਾਲੀਆ]] ਜਵਾਹਰ ਸਿੰਘ ਦੀ ਸਹਾਇਤਾ ਲਈ [[ਦਿੱਲੀ]] ਸੀ। [[ਭੰਗੀ ਸਰਦਾਰ]] ਸਾਂਦਲ ਬਾਰ ਦੇ ਇਲਾਕੇ ਵੱਲ ਸਨ। ਕੇਵਲ ਸਰਦਾਰ ਚੜ੍ਹਤ ਸਿੰਘ ਹੀ ਸਿਆਲਕੋਟ ਸੀ ਅਤੇ ਉਸ ਨੇ ਜਦ ਅਬਦਾਲੀ ਦੇ ਲਾਹੌਰ ਪਹੁੰਚਣ ਦੀ ਖ਼ਬਰ ਸੁਣੀ ਤਾਂ ਇਕਦਮ ਅਚਾਨਕ ਅਬਦਾਲੀ ਦੇ ਕੈਂਪ ’ਤੇ ਹਮਲਾ ਬੋਲ ਦਿੱਤਾ। ਹਮਲਾ ਇੰਨਾ ਤੇਜ ਅਤੇ ਸਖ਼ਤ ਸੀ ਕਿ ਦੁਰਾਨੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਅਤੇ ਉਨ੍ਹਾਂ ਦਾ ਬਹੁਤ ਨੁਕਸਾਨ ਹੋਇਆ। ਇਸ ਤਰ੍ਹਾਂ ਸਰਦਾਰ ਚੜ੍ਹਤ ਸਿੰਘ ਅਬਦਾਲੀ ਨਾਲ ਇੱਕ ਸਫ਼ਲ ਟੱਕਰ ਲੈ ਕੇ, ਫਿਰ ਕਿਸੇ ਮੌਕੇ ਦੀ ਤਾੜ ਲਈ ਇੱਕ ਪਾਸੇ ਹਟ ਗਿਆ।
 
ਅਬਦਾਲੀ ਨੂੰ ਖ਼ਬਰ ਮਿਲੀ ਕਿ ਸਿੰਘ ਅੰਮ੍ਰਿਤਸਰ ਵੱਲ ਗਏ ਹਨ। ਸਿੰਘਾਂ ਦਾ ਪਿੱਛਾ ਕਰਨ ਲਈ ਉਸ ਨੇ ਅੰਮ੍ਰਿਤਸਰ ਵੱਲ ਧਾਈ ਕੀਤੀ। ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿੱਚ ਇਸ ਵੇਲੇ ਕੇਵਲ ਤੀਹ ਕੁ ਸਿੰਘ ਹੀ ਸਨ ਅਤੇ ਇਨ੍ਹਾਂ ਦੇ ਜਥੇਦਾਰ ਸਨ ਨਿਹੰਗ ਸਿੰਘ ਬਾਬਾ ਗੁਰਬਖਸ਼ ਸਿੰਘ ਜੀ। ਬਾਬਾ ਗੁਰਬਖਸ਼ ਸਿੰਘ ਜੀ ਪਿੰਡ ਲੀਲ (ਅੰਮ੍ਰਿਤਸਰ) ਮਾਝੇ ਦੇ ਵਸਨੀਕ ਸਨ ਅਤੇ ਇਨ੍ਹਾਂ ਨੇ ਭਾਈ ਮਨੀ ਸਿੰਘ ਜੀ ਹੱਥੋਂ ਅੰਮ੍ਰਿਤ ਛਕਿਆ ਸੀ। ਪੱਕੇ ਨਿਤਨੇਮੀ, ਰਹਿਤ ਮਰਯਾਦਾ ਵਿੱਚ ਪਰਪੱਕ ਅਤੇ ਜਿਧਰ ਵੀ ਕਿਧਰੇ ਜੰਗ-ਯੁੱਧ ਹੁੰਦਾ, ਹਮੇਸ਼ਾਂ ਮੂਹਰੇ ਹੋ ਡਟਦੇ ਸਨ।