ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
'''ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ''' 15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਹੈ, ਪਰ ਇਸ ਨੂੰ ਕਾਨੂੰਨੀ ਮਾਨਤਾ 1925 ਦੇ [[ਸਿੱਖ ਗੁਰਦੁਆਰਾ ਐਕਟ]] ਪਾਸ ਹੋਣ ਨਾਲ ਮਿਲੀ। ਪੰਜਾਬ ਵਿੱਚ 1920 ਤੋਂ ਲੈ ਕੇ 1925 ਈ. ਤੱਕ ਗੁਰਦੁਆਰਾ ਸੁਧਾਰ, ਲਹਿਰ ਵੀ ਸ਼੍ਰੋਮਣੀ ਦੀ ਦੇਖ-ਰੇਖ ਹੇਠ ਚੱਲੀ, ਜਿਸ ਸਦਕਾ ਗੁਰਦੁਆਰਿਆਂ ਤੋਂ ਮਹੰਤਾਂ ਦਾ ਕਬਜ਼ਾ ਖਤਮ ਕੀਤਾ ਗਿਆ ਅਤੇ ਇਨ੍ਹਾਂ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਲਿਆਂਦਾ ਗਿਆ। ਪਿਛਲੇ 86 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਗੁਰਦੁਆਰਿਆਂ ਦਾ ਪ੍ਰਬੰਧ ਚਲਾ ਰਹੀ ਹੈ। <ref>http://sgpc.net| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ</ref> 1921 ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਵਿਚ [[ਬਾਬਾ ਖੜਕ ਸਿੰਘ]] ਪ੍ਰਧਾਨ ਚੁਣੇ ਗਏ। 19 ਅਕਤੂਬਰ ਦੇ ਦਿਨ ਸ਼੍ਰੋਮਣੀ ਕਮੇਟੀ ਨੇ ਮਤਾ ਪਾਸ ਕੀਤਾ ਕਿ ਦਰਬਾਰ ਸਾਹਿਬ ਦੇ [[ਤੋਸ਼ੇਖਾਨੇ]] ਦੀਆਂ ਚਾਬੀਆਂ [[ਸੁੰਦਰ ਸਿੰਘ ਰਾਮਗੜ੍ਹੀਆ]] ਤੋਂ ਲੈ ਕੇ ਨਵੇਂ ਪ੍ਰਧਾਨ ਖੜਕ ਸਿੰਘ ਨੂੰ ਦੇ ਦਿਤੀਆਂ ਜਾਣ। ਇਸ ਦੀ ਇਤਲਾਹ ਸੁੰਦਰ ਸਿੰਘ ਰਾਮਗੜ੍ਹੀਆ ਨੇ ਡੀ.ਸੀ. ਨੂੰ ਦੇ ਦਿਤੀ। ਇਸ 'ਤੇ ਸਰਕਾਰ ਦੀ ਨੀਤੀ 'ਚ ਤਬਦੀਲੀ ਆਈ ਤੇ ਸਰਕਾਰ ਨੇ ਦਰਬਾਰ ਸਾਹਿਬ ਉਤੇ ਕਬਜ਼ਾ ਕਰਨ ਦੀ ਸਕੀਮ ਘੜ ਲਈ। 7 ਨਵੰਬਰ, 1921 ਦੇ ਦਿਨ, ਬਾਅਦ ਦੁਪਹਿਰ ਤਿੰਨ ਵਜੇ ਪੁਲਿਸ ਨੇ ਸੁੰਦਰ ਸਿੰਘ ਰਾਮਗੜ੍ਹੀਆ ਦੇ ਘਰ ਗਈ ਅਤੇ ਉਸ ਤੋਂ ਦਰਬਾਰ ਸਾਹਿਬ ਦੇ ਤੋਸ਼ੇਖਾਨੇ ਦੀਆਂ ਤੇ ਕੁੱਝ ਹੋਰ ਚਾਬੀਆਂ ਲੈ ਲਈਆਂ। ਸਰਕਾਰ ਨੇ ਐਲਾਨ ਕੀਤਾ ਕਿ, ਕਿਉਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਮਾਤ ਨਹੀਂ ਹੈ, ਇਸ ਕਰ ਕੇ ਚਾਬੀਆਂ ਲਈਆਂ ਗਈਆਂ ਹਨ। ਸਰਕਾਰ ਨੇ ਇਹ ਵੀ ਬਹਾਨਾ ਲਾਇਆ ਕਿ ਸਰਕਾਰ ਨੇ 36 ਮੈਂਬਰੀ ਕਮੇਟੀ ਬਣਾ ਕੇ ਉਸ ਨੂੰ ਚਾਰਜ ਸੌਾਪ ਦਿਤਾ ਸੀ। ਸਰਕਾਰ ਨੇ ਇਹ ਬਿਆਨ ਵੀ ਦਿਤਾ ਕਿ ਸਿੱਖਾਂ ਵਲੋਂ ਤੋਸ਼ਖਾਨੇ ਦੇ ਖ਼ਜ਼ਾਨੇ ਨੂੰ ਸਿਆਸੀ ਕਾਰਵਾਈਆਂ ਵਾਸਤੇ ਖ਼ਰਚ ਕੀਤੇ ਜਾਣ ਦਾ ਵੀ ਖ਼ਦਸ਼ਾ ਹੈ। ਸਰਕਾਰ ਵਲੋਂ ਚਾਬੀਆਂ ਲੈਣ ਦੀ ਹਰਕਤ ਨਾਲ ਸਿੱਖਾਂ ਵਿਚ ਰੋਸ ਤੇ ਗੁੱਸੇ ਦੀ ਲਹਿਰ ਫੈਲ ਗਈ।
==ਵਿਸਤਾਰ ਘੇਰਾ==
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਨ ਵੇਲੇ ਇਸ ਦਾ ਘੇਰਾ ਉਸ ਵੇਲੇ ਦੇ ਸਮੁੱਚੇ ਪੰਜਾਬ ਤੱਕ ਸੀ, ਜਿਸ ਵਿੱਚ ਪਾਕਿਸਤਾਨ ਦਾ ਪੰਜਾਬ ਵੀ ਸ਼ਾਮਲ ਸੀ ਪਰ 1947 ਦੀ ਦੇਸ਼ ਵੰਡ ਨਾਲ 178 ਦੇ ਕਰੀਬ ਗੁਰਦੁਆਰੇ ਪਾਕਿਸਤਾਨ ਵਿੱਚ ਰਹਿ ਗਏ। ਆਜ਼ਾਦੀ ਤੋਂ ਬਾਅਦ ਪੰਜਾਬ ਦੀ ਦੂਜੀ ਵੰਡ 1966 ਵਿੱਚ ਹੋਣ 'ਤੇ ਪੰਜਾਬੀ ਸੂਬਾ ਬਣਨ ਨਾਲ [[ਹਰਿਆਣਾ]], [[ਹਿਮਾਚਲ ਪ੍ਰਦੇਸ਼]] ਅਤੇ [[ਚੰਡੀਗੜ੍ਹ]] ਹੋਂਦ ਵਿੱਚ ਆਏ। ਇਸ ਵੰਡ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇੱਕ ਅੰਤਰਰਾਜੀ ਸੰਸਥਾ ਬਣਾ ਦਿੱਤਾ। ਪਹਿਲਾਂ ਇਸ ਸੰਸਥਾ ਦੀਆਂ ਚੋਣਾਂ ਆਦਿ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਸੀ, ਪਰ 1966 ਤੋਂ ਬਾਅਦ ਇਹ ਜ਼ਿੰਮੇਵਾਰੀ ਕੇਂਦਰ ਸਰਕਾਰ ਦੇ ਹੱਥਾਂ ਵਿੱਚ ਚਲੀ ਗਈ। ਇਸ ਤਰ੍ਹਾਂ [[ਭਾਰਤ]] ਵਿੱਚ ਵੀ [[ਪੰਜਾਬ]] ਤੋਂ ਬਾਹਰ ਖਾਸ ਕਰਕੇ [[ਦਿੱਲੀ]], [[ਪਟਨਾ]], [[ਨੰਦੇੜ]] ਸਾਹਿਬ ਅਤੇ ਜੰਮੂ-ਕਸ਼ਮੀਰ ਵਿੱਚ ਸਿੱਖ ਗੁਰਦੁਆਰਿਆਂ ਦਾ ਪ੍ਰਬੰਧ ਕਰਨ ਲਈ ਅਲੱਗ-ਅਲੱਗ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਬਣੀਆਂ ਹਨ।
==ਚੋਣ ਮੰਡਲ==