ਗੁਰਦਿਆਲ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
ਗੁਰਦਿਆਲ ਸਿੰਘ ਸਬੰਧੀ ਸੰਖੇਪ ਜਾਣਕਾਰੀ ਨੂੰ ਵਿਸਥਾਰ ਦਿੱਤਾ ਹੈ ਜੀ
ਲਾਈਨ 14:
|occupation = ਨਾਵਲਕਾਰ, ਕਹਾਣੀਕਾਰ, ਲੇਖਕ
}}
ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਪ੍ਰੋ. ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ।
'''ਗੁਰਦਿਆਲ ਸਿੰਘ''' (10 ਜਨਵਰੀ 1933 - 16 ਅਗਸਤ 2016) ਇਕ ਉੱਘੇ [[ਪੰਜਾਬੀ]] ਨਾਵਲਕਾਰ, ਕਹਾਣੀਕਾਰ ਅਤੇ ਹੋਰ ਵਿਧਾਵਾਂ ਦੇ ਲੇਖਕ ਸਨ।
 
<ref name="pt">{{cite news | url=http://punjabitribuneonline.com/2012/07/%E0%A8%AA%E0%A9%B0%E0%A8%9C%E0%A8%BE%E0%A8%AC%E0%A9%80-%E0%A8%A8%E0%A8%BE%E0%A8%B5%E0%A8%B2-%E0%A8%A6%E0%A8%BE-%E0%A8%B9%E0%A8%BE%E0%A8%B8%E0%A8%B2-%E0%A8%97%E0%A9%81%E0%A8%B0%E0%A8%A6%E0%A8%BF/ | title=ਪੰਜਾਬੀ ਨਾਵਲ ਦਾ ਹਾਸਲ ਗੁਰਦਿਆਲ ਸਿੰਘ | work=ਖ਼ਬਰ ਲੇਖ | date=ਜੁਲਾਈ ੨੧, ੨੦੧੨ | agency=[[ਪੰਜਾਬੀ ਟ੍ਰਿਬਿਊਨ]] | accessdate=ਸਤੰਬਰ ੨੧, ੨੦੧੨}}</ref> ਓਹਨਾਂ ਨੇ ਆਪਣੀ ਪਹਿਲੀ ਕਹਾਣੀ ''ਭਾਗਾਂ ਵਾਲ਼ੇ'' ਤੋਂ ਇੱਕ ਕਹਾਣੀਕਾਰ ਦੇ ਤੌਰ ’ਤੇ ਸ਼ੁਰੂਆਤ ਕੀਤੀ ਜੋ 1957 ਵਿੱਚ ਪ੍ਰੋ. ਮੋਹਨ ਸਿੰਘ ਦੇ ਰਸਾਲੇ '''[[ਪੰਜ ਦਰਿਆ (ਰਸਾਲਾ)|ਪੰਜ ਦਰਿਆ]]''' ਵਿੱਚ ਛਪੀ।<ref name=pt/> ਉਹਨਾਂ ਦੀ ਆਮਦ ਨਾਲ਼ ਪੰਜਾਬੀ [[ਨਾਵਲ]] ਦਾ ਮੁਹਾਂਦਰਾ ਤਬਦੀਲ ਹੋਣਾ ਸ਼ੁਰੂ ਹੋਇਆ। 1964 ਵਿੱਚ ਛਪੇ ਉਨ੍ਹਾਂ ਦੇ ਪਹਿਲੇ ਨਾਵਲ [[ਮੜ੍ਹੀ ਦਾ ਦੀਵਾ]] ਨਾਲ਼ ਪੰਜਾਬੀ ਵਿੱਚ ਆਲੋਚਨਾਤਮਕ ਯਥਾਰਥਵਾਦੀ ਰਚਨਾ ਵਿਧੀ ਪ੍ਰਗਟ ਹੋਈ। ਗੁਰਦਿਆਲ ਸਿੰਘ ਦੇ ਨਾਵਲ ''ਅੱਧ ਚਾਨਣੀ ਰਾਤ'' ਅਤੇ ''ਮੜ੍ਹੀ ਦਾ ਦੀਵਾ'' ਸਾਰੀਆਂ ਭਾਰਤੀ ਭਾਸ਼ਾਵਾਂ ਵਿੱਚ ਤਰਜਮਾ ਹੋਇਆ। ਓਹਨਾਂ ਦੇ ਦੋ ਨਾਵਲਾਂ ਮੜ੍ਹੀ ਦਾ ਦੀਵਾ ਅਤੇ ''ਅੰਨ੍ਹੇ ਘੋੜੇ ਦਾ ਦਾਨ'' ਦੀਆਂ ਕਹਾਣੀਆਂ ’ਤੇ ਫ਼ਿਲਮਾਂ ਵੀ ਬਣ ਚੁੱਕੀਆਂ ਹਨ।<ref name=pt/> ਮੜ੍ਹੀ ਦਾ ਦੀਵਾ ’ਤੇ ਬਣੀ ਫ਼ਿਲਮ ਨੇ ਬੈਸਟ ਰੀਜ਼ਨਲ ਫਿਲਮ ਅਵਾਰਡ 1989 ਹਾਸਲ ਕੀਤਾ।
ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ. ਅਤਰ ਸਿੰਘ ਅਨੁਸਾਰ 'ਗੁਰਦਿਆਲ ਸਿੰਘ ਦੇ ਨਾਵਲਾਂ ਨਾਲ ਪੰਜਾਬੀ ਵਿਚ ਜੋ ਨਵੇਂ ਰੁਝਾਨ ਪੈਦਾ ਹੋਏ ਹਨ ਉਨ੍ਹਾਂ ਨੂੰ ਹੁਣ ਪਾਠਕ, ਅਧਿਆਪਕ ਤੇ ਵਿਦਵਾਨ ਸਾਰੇ ਹੀ ਪ੍ਰਵਾਨ ਕਰਦੇ ਹਨ ਅਤੇ ਇਹ ਮੰਨਦੇ ਹਨ ਕਿ ਗੁਰਦਿਆਲ ਸਿੰਘ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਹੀ ਭਾਰਤ ਦੇ ਮਹਾਨ ਲੇਖਕ ਮੁਨਸ਼ੀ ਪ੍ਰੇਮ ਚੰਦ ਦੇ 'ਗੋਦਾਨ' ਅਤੇ ਫਰਣੇਸ਼ਵਰ ਰੇਣੂੰ ਦੇ 'ਮੈਲਾ ਆਂਚਲ' ਦੇ ਪੱਧਰ ਦਾ ਨਾਵਲ ਹੈ।'
 
ਉਹ ਹੁਣ ਤੱਕ 10 ਨਾਵਲ, 10 ਕਹਾਣੀ ਸੰਗ੍ਰਹਿ, ਤਿੰਨ ਨਾਟਕ ਪੁਸਤਕਾਂ, 10 ਬਾਲ ਸਾਹਿਤ ਪੁਸਤਕਾਂ ਸਮੇਤ 40 ਤੋਂ ਵਧੇਰੇ ਪੁਸਤਕਾਂ ਨਾਲ ਪੰਜਾਬੀ ਸਾਹਿਤ ਜਗਤ ਦੀ ਝੋਲੀ ਵਿਚ ਅਨਮੋਲ ਯੋਗਦਾਨ ਪਾ ਚੁੱਕੇ ਹਨ। ਉਨ੍ਹਾਂ ਦੀਆਂ ਕਈ ਰਚਨਾਵਾਂ ਹਿੰਦੀ, ਅੰਗਰੇਜ਼ੀ, ਰੂਸੀ ਅਤੇ ਭਾਰਤ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਅਨੁਵਾਦ ਹੋ ਚੁੱਕੀਆਂ ਹਨ। ਇਸ ਸਾਹਿਤਕ ਯੋਗਦਾਨ ਬਦਲੇ ਉਨ੍ਹਾਂ ਨੂੰ ਭਾਰਤ ਦਾ ਸਭ ਤੋਂ ਵੱਡਾ ਸਾਹਿਤਕ ਐਵਾਰਡ (ਗਿਆਨਪੀਠ) ਹਾਸਿਲ ਹੋਣ ਦਾ ਮਾਣ ਪ੍ਰਾਪਤ ਹੈ। ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਆ ਗਿਆ ਹੈ। ਇਹਨਾਂ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਸ਼ਰੋਮਣੀ ਸਾਹਿਤਕਾਰ ਪੁਰਸਕਾਰ, ਪੰਜਾਬ ਸਾਹਿਤ ਅਕਾਦਮੀ ਪੁਰਸਕਾਰ, ਪੰਜਾਬੀ ਸਾਹਿਤ ਅਕਾਦਮੀ ਪੁਰਸਕਾਰ, ਸੋਵੀਅਤ ਲੈਂਡ ਨਹਿਰੂ ਪੁਰਸਕਾਰ, ਆਈ. ਬੀ. ਸੀ. (ਯੂ. ਕੇ.) ਵੱਲੋਂ 20ਵੀਂ ਸਦੀ ਦੇ ਪੁਰਸਕਾਰਾਂ ਸਮੇਤ ਉਹ ਅਨੇਕਾਂ ਮਾਣ ਸਨਮਾਨ ਪ੍ਰਾਪਤ ਕਰ ਚੁੱਕੇ ਹਨ ਜਿਨ੍ਹਾਂ ਵਿਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਦਿੱਤਾ ਗਿਆ ਵਿਜ਼ਟਿੰਗ ਪ੍ਰੋਫੈਸਰ ਦਾ ਸਨਮਾਨ ਵੀ ਸ਼ਾਮਿਲ ਹੈ।
 
ਜਿੱਥੇ ਪੰਜਾਬੀ ਦੇ ਪ੍ਰਸਿੱਧ ਨਾਟਕਕਾਰ ਗੁਰਸ਼ਰਨ ਸਿੰਘ ਉਨ੍ਹਾਂ ਨੂੰ 'ਸਾਡੇ ਸਮਿਆਂ ਦਾ ਸਭ ਤੋਂ ਵੱਡਾ ਲੇਖਕ' ਦਸਦੇ ਹਨ ਉਥੇ ਉੱਘੇ ਆਲੋਚਕ ਡਾ. ਟੀ. ਆਰ. ਵਿਨੋਦ ਉਨ੍ਹਾਂ ਨੂੰ 'ਪੰਜਾਬੀ ਦਾ ਪਹਿਲਾ ਫਿਲਾਸਫਰ ਗਲਪਕਾਰ' ਕਹਿੰਦੇ ਹਨ।
 
===ਜ਼ਿੰਦਗੀ===