ਬਬਰ ਅਕਾਲੀ ਲਹਿਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 23:
 
28 ਫ਼ਰਵਰੀ, 1925 ਨੂੰ ਬੱਬਰ ਅਕਾਲੀ ਲਹਿਰ ਦੇ ਪੰਜ ਜਰਨੈਲਾਂ [[ਕਿਸ਼ਨ ਸਿੰਘ ਗੜਗੱਜ]], [[ਸੰਤਾ ਸਿੰਘ ਨਿਧੜਕ ਧਾਮੀਆਂ]], [[ਦਲੀਪ ਸਿੰਘ ਭੁਝੰਗੀ ਧਾਮੀਆਂ]], [[ਨੰਦ ਸਿੰਘ ਘੁੜਿਆਲ]] ਤੇ[[ ਕਰਮ ਸਿੰਘ ਹਰੀਪੁਰ]] ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਮਗਰੋਂ ਹਾਈ ਕੋਰਟ ਨੇ ਧਰਮ ਸਿੰਘ ਹਿਆਤਪੁਰ ਰੁੜਕੀ ਨੂੰ ਵੀ ਫਾਂਸੀ ਦੀ ਸਜ਼ਾ ਦਿਤੀ।
 
 
ਬੱਬਰ ਅਕਾਲੀਆਂ ਨੇ ਬਹੁਤ ਸਾਰੇ ਸਰਕਾਰੀ ਟਾਊਟ, ਸਰਕਾਰੀ ਸੂਹੀਏ ਜਗੀਰਦਾਰ ਤੇ ਹੋਰ ਮੁਜਰਿਮ ਕਤਲ ਕੀਤੇ। ਉਨ੍ਹਾਂ ਨੇ ਕਈ ਜਗਹ ’ਤੇ ਡਾਕੇ ਮਾਰ ਕੇ ਅਸਲਾ ਤੇ ਦੌਲਤ ਵੀ ਲੁਟੀ। 1922 ਤੋਂ 1924 ਤਕ ਬਬਰ ਅਕਾਲੀ ਲਹਿਰ ਆਪਣੇ ਸਿਖਰ ’ਤੇ ਸੀ। ਇਸ ਲਹਿਰ ਦੇ ਦੌਰਾਨ ਹੀ ਕਈ ਆਗੂ ਗ੍ਰਿਫ਼ਤਾਰ ਕਰ ਲਏ ਗਏ। ਕਰਮ ਸਿੰਘ ਦੌਲਤਪੁਰ, ਬਿਸ਼ਨ ਸਿੰਘ, ਮਹਿੰਦਰ ਸਿੰਘ ਬਬੇਲੀ ’ਚ 1 ਸਤੰਬਰ 1923 ਦੇ ਦਿਨ, ਬੰਤਾ ਸਿੰਘ ਧਾਮੀਆਂ ਤੇ ਜਵਾਲਾ ਸਿੰਘ 12 ਦਸੰਬਰ 1923 ਦੇ ਦਿਨ ਮੰਡੇਰ ਵਿਚ, ਵਰਿਆਮ ਸਿੰਘ ਧੁੱਗਾ 8 ਜੂਨ 1924 ਦੇ ਦਿਨ ਐਕਸ਼ਨ ਦੇ ਦੌਰਾਨ ਸ਼ਹੀਦ ਹੋ ਗਏ। ਧੰਨਾ ਸਿੰਘ ਬਹਿਬਲਪੁਰ ਜਦ ਘਿਰ ਗਿਆ ਤਾਂ ਉਸ ਨੇ ਬੰਬ ਦਾ ਪਿੰਨ ਖਿੱਚ ਕੇ ਕਈ ਗੋਰੇ ਤੇ ਦੇਸੀ ਪੁਲਸੀਏ ਵੀ ਮਾਰ ਦਿੱਤੇ।ਬਬਰਾਂ ਦੇ ਕੇਸ ਵਿਚ 96 ਸਿੰਘਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ’ਤੇ ਮੁਕਦਮਾ ਚਲਾਇਆ ਗਿਆ। ਕੇਸ ਦੌਰਾਨ ਬਬਰਾਂ ਨੇ ਪੈਰਵੀ ਕਰਨ ਤੋਂ ਨਾਂਹ ਕਰ ਦਿੱਤੀ। ਬਲਕਿ ਕਿਸ਼ਨ ਸਿੰਘ ਗੜਗੱਜ ਨੇ ਤਾਂ ਅਦਾਲਤ ਵਿਚ ਬਿਆਨ ਦੇ ਕੇ ਸ਼ਰੇਆਮ ਐਕਸ਼ਨ ਕਰਨਾ ਕਬੂਲ ਕੀਤਾ ਅਤੇ ਕਿਹਾ ਕਿ ਅਸੀਂ ਅੰਗਰੇਜ਼ੀ ਅਦਾਲਤਾਂ ਨੂੰ ਨਹੀਂ ਮੰਨਦੇ ਅਤੇ ਧਰਮ ਵਾਸਤੇ ਜਾਨਾਂ ਦੇਣ ਵਾਸਤੇ ਹਰ ਵੇਲੇ ਤਿਆਰ ਹਾਂ।
ਗ੍ਰਿਫ਼ਤਾਰ 96 ਬਬਰਾਂ ਵਿਚੋਂ 5 ਪਹਿਲੋਂ ਹੀ ਬਰੀ ਕਰ ਦਿਤੇ ਗਏ, ਸਾਧਾ ਸਿੰਘ ਪੰਡੋਰੀ ਨਿੱਝਰਾਂ ਅਤੇ ਸੁੰਦਰ ਸਿੰਘ ਹਯਾਤਪੁਰ ਮੁਕੱਦਮੇ ਦੌਰਾਨ ਜੇਲ੍ਹ ਵਿਚ 13 ਦਸੰਬਰ, 1924 ਚੜ੍ਹਾਈ ਕਰ ਗਏ ਤੇ ਬਾਕੀ 89 ਵਿਚੋਂ 6 ਨੂੰ ਫ਼ਾਂਸੀ ਤੇ 49 ਨੂੰ ਵੱਖ-ਵੱਖ ਮਿਆਦ ਦੀਆਂ ਕੈਦਾ ਦਿਤੀਆਂ ਗਈਆਂ। 34 ਬਬਰਾਂ ’ਤੇ ਕੇਸ ਸਾਬਿਤ ਨਾ ਹੋ ਸਕਿਆ ਤੇ ਉਹ ਛੱਡਣੇ ਪਏ।
==ਹਵਾਲੇ==
{{ਹਵਾਲੇ}}