"ਭਾਈ ਮਤੀ ਦਾਸ" ਦੇ ਰੀਵਿਜ਼ਨਾਂ ਵਿਚ ਫ਼ਰਕ

Translate english to punjabi as u show in english language..
(Translate english to punjabi as u show in english language..)
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
|organization=
|}}
'''ਭਾਈ ਮਤੀ ਦਾਸ''' ਜੀ ਪਿੰਡ ਕਰਿਆਲਾ ਜਿਲ੍ਹਾ ਜਿਹਲਮ ਦੇ ਵਸਨੀਕ ਸਨ। ਆਪ ਬ੍ਰਾਹਮਣ ਜਾਤ ਨਾਲ ਸਬੰਧਤ ਸਨ| ਆਪ ਜੀ ਦੇ ਪਿਤਾ ਦਾ ਨਾਂਅ ਭਾਈ ਪਰਾਗਾ ਜੀ ਸੀ। ਭਾਈ ਪਰਾਗਾ ਜੀ, ਸ਼੍ਰੀ [[ਗੁਰੂ ਹਰਿਗੋਬਿੰਦ ਸਾਹਿਬ]] ਜੀ ਦੀ ਫੌਜ ਵਿੱਚ ਜਥੇਦਾਰ ਸਨ। ਜਦੋਂ ਭਾਈ ਮਤੀ ਦਾਸ ਜੀ, ਸ਼੍ਰੀ [[ਗੁਰੂ ਤੇਗ਼ ਬਹਾਦਰ]] ਸਾਹਿਬ ਜੀ ਕੋਲ [[ਬਾਬਾ ਬਕਾਲੇ]] ਵਿਖੇ ਦਰਸ਼ਨਾਂ ਲਈ ਆਏ ਤਾਂ ਆਪਣਾ ਸਾਰਾ ਜੀਵਨ ਸਤਿਗੁਰੂ ਜੀ ਨੂੰ ਅਰਪਣ ਕਰ ਦਿੱਤਾ। ਗੁਰੂ ਸਾਹਿਬ ਜੀ ਨੇ ਭਾਈ ਮਤੀ ਦਾਸ ਜੀ ਨੂੰ ਦੀਵਾਨ ਥਾਪਿਆ। ਭਾਈ ਮਤੀ ਦਾਸ ਜੀ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨਾਲ ਬਿਹਾਰ, ਬੰਗਾਲ ਤੇ ਆਸਾਮ ਦੇ ਪ੍ਰਚਾਰ ਦੌਰੇ ਤੇ ਨਾਲ ਗਏ ਸਨ।
 
ਜਦੋਂ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਹਿੰਦੂਆਂ ਤੇ ਹੋ ਰਹੇ ਜੁਲਮ ਨੂੰ ਰੋਕਣ ਲਈ [[ਦਿੱਲੀ]] ਗਏ ਤਾਂ ਆਪ ਨਾਲ ਸਨ। [[ਭਾਈ ਦਿਆਲਾ]] ਜੀ, [[ਭਾਈ ਗੁਰਦਿੱਤਾ]] ਜੀ, [[ਭਾਈ ਉਦੈ]] ਜੀ, [[ਭਾਈ ਜੈਤਾ]] ਜੀ ਤੇ [[ਭਾਈ ਸਤੀ ਦਾਸ]] ਦੀ ਆਦਿ ਗੁਰਸਿੱਖ ਵੀ ਨਾਲ ਸਨ।
 
ਮੁਗਲ ਹਕੂਮਤ ਨੇ ਫੈਸਲਾ ਕੀਤਾ ਕਿ ਪਹਿਲਾਂ ਭਾਈ ਮਤੀ ਦਾਸ ਤੇ ਭਾਈ ਦਿਆਲਾ ਜੀ ਨੂੰ ਸ਼ਹੀਦ ਕੀਤਾ ਜਾਵੇ। ਪਹਿਲਾਂ ਭਾਈ ਮਤੀ ਦਾਸ ਜੀ ਨੂੰ ਕੋਤਵਾਲੀ ਵਿੱਚੋ ਬਾਹਰ ਲਿਆਂਦਾ ਗਿਆ, ਜਿਥੇ ਜਲਾਦ ਪਹਿਲਾਂ ਹੀ ਆਰਾ ਤੇ ਸ਼ਕੰਜਾ ਲੈ ਕੇ ਖੜ੍ਹੇ ਕੀਤੇ ਗਏ ਸਨ। ਭਾਈ ਮਤੀ ਦਾਸ ਜੀ ਨੂੰ ਕਾਜੀ ਨੇ ਆਖਿਆ 'ਸਿੱਖੀ ਛੱਡ ਕੇ ਮੁਸਲਮਾਨ ਹੋ ਜਾਉ, ਤੁਹਾਨੂੰ ਬਹੁਤ ਸੁਖ ਦਿੱਤੇ ਜਾਣਗੇ। ਪਰੰਤੂ ਭਾਈ ਜੀ ਨੇ ਸਾਰੇ ਦੁਨਿਆਵੀ ਸੁਖ ਤੇ ਲਾਲਚ ਠੁਕਰਾ ਦਿੱਤੇ। [[ਕਾਜ਼ੀ]] ਨੇ ਭਾਈ ਸਾਹਿਬ ਨੂੰ ਆਰੇ ਨਾਲ ਦੋਫਾੜ ਕਰਨ ਦਾ ਹੁਕਮ ਸੁਣਾ ਦਿੱਤਾ। ਦੁਨੀਆਂ ਦੇ ਇਤਿਹਾਸ ਵਿੱਚ ਭਾਈ ਸਾਹਿਬ ਦੀ ਸ਼ਹਾਦਤ ਬੇਮਿਸਾਲ ਹੈ।ਜਿਨ੍ਹਾਂ ਲੋਕਾਂ ਨੇ ਇਹ ਭਿਆਨਕ ਸਾਕਾ ਵੇਖਿਆ ਜਾਂ ਸੁਣਿਆ ਉਨ੍ਹਾਂ ਅੰਦਰ ਸਿੱਖ ਧਰਮ ਪ੍ਰਤੀ ਦ੍ਰਿੜਤਾ ਤੇ ਪਿਆਰ ਹੋਰ ਵਧਿਆ। ਲੋਕਾਂ ਨੇ ਮਹਿਸੂਸ ਕੀਤਾ ਕਿ ਸਿੱਖ ਧਰਮ ਹੀ ਇੱਕ ਮਹਾਨ ਧਰਮ ਹੈ, ਜੋ ਅਸਲੀ ਜੀਵਨ ਜਾਚ ਸਿਖਾਉਂਦਾ ਹੈ। ਸਿੱਖੀ ਨਾਲ ਮਨੁੱਖ ਦੀ ਆਤਮਾ ਇਤਨੀ ਬਲਵਾਨ ਹੋ ਜਾਂਦੀ ਹੈ ਕਿ ਮੌਤ ਉਸ ਨੂੰ ਡਰਾ ਨਹੀਂ ਸਕਦੀ।
 
==ਹਵਾਲੇ==
{{ਹਵਾਲੇ}}