"ਪਟਿਆਲਾ" ਦੇ ਰੀਵਿਜ਼ਨਾਂ ਵਿਚ ਫ਼ਰਕ

Added full name of gurudwara
(→‎ਕਿਲ੍ਹਾ ਮੁਬਾਰਕ: ਕੜੀਆਂ ਜੋੜੀਆਂ)
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ
(Added full name of gurudwara)
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ
ਇਸ ਦੀ ਸਥਾਪਨਾ ਫੂਲਕੀਆਂ ਖ਼ਾਨਦਾਨ ਦੇ ਬਾਬਾ ਆਲਾ ਸਿੰਘ ਨੇ ਸੰਨ 1753 ਈ. ਵਿਚ ਕੀਤੀ। ਇਸ ਸਥਾਨ ਉਤੇ ਪਹਿਲਾਂ ਪਟਾਂਵਾਲਾ ਥੇਹ ਹੁੰਦਾ ਸੀ। ਬਾਬਾ ਆਲਾ ਸਿੰਘ ਨੇ ਸੰਨ 1753 ਈ. ਵਿਚ ਸਨੌਰ ਪਰਗਨਾਹ ਦੇ 84 ਪਿੰਡਾਂ ਨੂੰ ਆਪਣੇ ਅਧੀਨ ਕਰਕੇ ਥੇਹ ਵਾਲੀ ਥਾਂ ਉਤੇ ਪਹਿਲਾਂ ਕੱਚੀ ਗੜ੍ਹੀ ਬਣਵਾਈ ਅਤੇ ਦਸ ਸਾਲ ਬਾਦ ਸੰਨ 1763 ਈ. ਵਿਚ ਕਿਲ੍ਹਾ ਮੁਬਾਰਕ ਦੀ ਨੀਂਹ ਰਖੀ। ਉਸ ਦਿਨ ਤੋਂ ਇਹ ਨਗਰ ‘ਪਟਿਆਲਾ’ ਵਜੋਂ ਪ੍ਰਸਿੱਧ ਹੋ ਗਿਆ। ਕੁਝ ਵਿਦਵਾਨਾਂ ਦਾ ਵਿਚਾਰ ਹੈ ਕਿ ਇਹ ਨਾਂ ‘ਪਟੀ-ਆਲਾ’ ਦਾ ਸੰਯੁਕਤ ਸ਼ਬਦ ਹੈ। ਬਾਬਾ ਆਲਾ ਸਿੰਘ ਨੇ ਆਪਣੇ ਦੇਹਾਂਤ (ਸੰ. 1765 ਈ.) ਤੋਂ ਪਹਿਲਾਂ ਇਥੇ ਚੰਗਾ ਨਗਰ ਵਸਾ ਦਿੱਤਾ ਸੀ ਅਤੇ ਆਪਣੀ ਰਿਆਸਤ ਦੀ ਰਾਜਧਾਨੀ ਵੀ ਬਰਨਾਲੇ ਤੋਂ ਇਥੇ ਬਦਲ ਲਈ ਸੀ।
ਇਸ ਨਗਰ ਵਾਲੀ ਥਾਂ’ਤੇ ਗੁਰੂ ਤੇਗ ਬਹਾਦਰ ਜੀ ਨੇ ਚਰਣ ਪਾਏ ਸਨ। ਸਿੱਖ ਇਤਿਹਾਸ ਅਨੁਸਾਰ ਜਦੋਂ ਗੁਰੂ ਤੇਗ ਬਹਾਦਰ ਜੀ ਸੈਫ਼ਾਬਾਦ (ਬਹਾਦਰਗੜ੍ਹ) ਵਿਚ ਠਹਿਰੇ ਹੋਏ ਸਨ, ਤਾਂ ਲਹਿਲ ਪਿੰਡ ਦਾ ਇਕ ਝੀਵਰ, ਭਾਗ ਰਾਮ, ਗੁਰੂ ਜੀ ਦੀ ਸੇਵਾ ਵਿਚ ਹਾਜ਼ਰ ਹੋਇਆ ਅਤੇ ਗੁਰੂ ਜੀ ਨੂੰ ਬੇਨਤੀ ਕੀਤੀ ਕਿ ਗੁਰੂ ਜੀ ਉਸ ਦੇ ਪਿੰਡ ਵਿਚ ਪਧਾਰਨ ਅਤੇ ਨਿਵਾਸੀਆਂ ਨੂੰ ਇਕ ਭਿਆਨਕ, ਨਾਮੁਰਾਦ ਬੀਮਾਰੀ ਤੋਂ ਬਚਾਉਣ। ਗੁਰੂ ਜੀ ਲਹਿਲ ਪਿੰਡ ਆਏ ਅਤੇ ਇਕ ਟੋਭੇ ਦੇ ਕੰਢੇ ਬੋਹੜ ਦੇ ਬ੍ਰਿਛ ਹੇਠਾਂ ਬੈਠੇ। ਪਿੰਡ ਵਾਲਿਆਂ ਦੀ ਬੀਮਾਰੀ ਗੁਰੂ ਜੀ ਦੀ ਕ੍ਰਿਪਾ ਨਾਲ ਠੀਕ ਹੋ ਗਈ। ਗੁਰੂ ਜੀ ਦੀ ਬੈਠਣ ਵਾਲੀ ਥਾਂ ਉਤੇ ਹੁਣ ਗੁਰਦੁਆਰਾ ਦੂਖ- ਨਿਵਾਰਨ ਸਾਹਿਬ ਬਣਿਆ ਹੋਇਆ ਹੈ। ਗੁਰੂ ਜੀ ਦੀ ਆਮਦ ਦੀ ਯਾਦ ਵਿਚ ਪਹਿਲਾਂ ਇਥੇ ਰਾਜਾ ਅਮਰ ਸਿੰਘ ਨੇ ਇਕ ਬਾਗ਼ ਲਗਵਾਇਆ ਅਤੇ ਨਿਹੰਗ ਸਿੰਘਾਂ ਦੇ ਸਪੁਰਦ ਕਰ ਦਿੱਤਾ। ਸੰਨ 1930 ਈ. ਵਿਚ ਮਹਾਰਾਜਾ ਭੂਪਿੰਦਰ ਸਿੰਘ ਨੇ ਇਥੇ ਗੁਰਦੁਆਰਾ ਬਣਵਾਇਆ ਅਤੇ ਉਸ ਦਾ ਪ੍ਰਬੰਧ ਪਟਿਆਲਾ ਸਰਕਾਰ ਦੇ ਹਵਾਲੇ ਕਰ ਦਿੱਤਾ। ਪੈਪਸੂ ਬਣਨ’ਤੇ ਇਸ ਦੀ ਵਿਵਸਥਾ ‘ਧਰਮ ਅਰਥ ਬੋਰਡ ’ ਨੂੰ ਸੌਂਪੀ ਗਈ। ਪੈਪਸੂ ਦੇ ਖ਼ਤਮ ਹੋਣ ਤੋਂ ਬਾਦ ਇਹ ਗੁਰੂ- ਧਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਹੋ ਗਿਆ। ਹੁਣ ਇਸ ਗੁਰਦੁਆਰੇ ਦੀ ਨਵੀਂ ਇਮਾਰਤ ਬਣ ਚੁਕੀ ਹੈ। ਗੁਰੂ ਕਾ ਲੰਗਰ , ਸਰੋਵਰ ਅਤੇ ਰਿਹਾਇਸ਼ੀ ਕਮਰੇ ਵੀ ਗੁਰਦੁਆਰਾ ਪਰਿਸਰ ਵਿਚ ਬਣੇ ਹੋਏ ਹਨ। ਬਸੰਤ ਪੰਚਮੀ ਵਾਲੇ ਦਿਨ ਇਥੇ ਸਾਲਾਨਾ ਧਾਰਮਿਕ ਮੇਲਾ ਲਗਦਾ ਹੈ।
ਇਸ ਨਗਰ ਵਿਚ ਦੂਜਾ ਗੁਰੂ-ਧਾਮ ਗੁਰਦੁਆਰਾ ਮੋਤੀ ਬਾਗ਼ ਹੈ। ਸਥਾਨਕ ਪਰੰਪਰਾ ਅਨੁਸਾਰ ਸੰਨ 1675 ਈ. ਨੂੰ ਦਿੱਲੀ ਜਾਂਦੇ ਹੋਇਆਂ ਗੁਰੂ ਜੀ ਕੁਝ ਦੇਰ ਲਈ ਇਸ ਥਾਂ ਉਤੇ ਠਹਿਰੇ ਸਨ। ਇਥੇ ਉਦੋਂ ਬਿਲਕੁਲ ਜੰਗਲ ਹੁੰਦਾ ਸੀ। ਮਹਾਰਾਜਾ ਨਰਿੰਦਰ ਸਿੰਘ ਨੇ ਜਦੋਂ ਮੋਤੀਬਾਗ਼ ਮਹੱਲ ਦਾ ਨਿਰਮਾਣ ਕਰਵਾਇਆ ਤਾਂ ਸੰਨ 1852 ਈ. ਵਿਚ ਇਹ ਗੁਰਦੁਆਰਾ ਵੀ ਬਣਵਾਇਆ। ਹੁਣ ਇਸ ਦੀ ਨਵੀਂ ਇਮਾਰਤ ਬਣ ਚੁਕੀ ਹੈ। ਉੱਚੇ ਥੜੇ ਉਤੇ ਬਣੇ ਇਸ ਗੁਰਦੁਆਰੇ ਵਿਚ ਪਹਿਲਾਂ ਦਸਮ ਗ੍ਰੰਥ ਦੀ ਇਕ ਇਤਿਹਾਸਿਕ ਬੀੜ ਵੀ ਸੰਭਾਲੀ ਹੋਈ ਸੀ। ਇਸ ਦਾ ਪ੍ਰਬੰਧ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਾਲੀ ਕਮੇਟੀ ਹੀ ਕਰਦੀ ਹੈ। ਇਥੇ ਹਰ ਸਾਲ ਗੁਰੂ ਤੇਗ ਬਹਾਦੁਰ ਜੀ ਦੇ ਜਨਮ ਅਤੇ ਸ਼ਹਾਦਤ ਵਾਲੇ ਦਿਨਾਂ ਉਤੇ ਭਾਰੀ ਦੀਵਾਨ ਸਜਦੇ ਹਨ। ਗੁਰੂ ਜੀ ਦੀ ਸ਼ਹਾਦਤ ਵਾਲੇ ਦਿਨ ਅਕਸਰ ਨਗਰ ਕੀਰਤਨ ਇਸ ਗੁਰਦੁਆਰੇ ਤੋਂ ਸ਼ੁਰੂ ਕਰਕੇ ਅਤੇ ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ ਵਿਚੋਂ ਗੁਜ਼ਾਰਦੇ ਹੋਇਆਂ ਗੁਰਦੁਆਰਾ ਦੂਖ ਨਿਵਾਰਨ ਵਿਚ ਸਮਾਪਤ ਕੀਤਾ ਜਾਂਦਾ ਹੈ।
 
 
==ਪੁਲਾੜ ਯਾਤਰੀ==
ਗੁਮਨਾਮ ਵਰਤੋਂਕਾਰ