ਆਨ-ਲਾਈਨ ਖ਼ਰੀਦਦਾਰੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
{{ਅੰਦਾਜ਼}}
{{ਬੇ-ਹਵਾਲਾ}}
'''ਆਨ-ਲਾਈਨ ਖ਼ਰੀਦਦਾਰੀ''' ਤੋਂ ਭਾਵ ਹੈ ਕਿ ਇੰਟਰਨੈਟ ਤੇ ਕੀਤੀ ਗਈ ਖ਼ਰੀਦਦਾਰੀ। [[ਇੰਟਰਨੈੱਟ]] ਦੇ ਆਉਣ ਨਾਲ ਖ਼ਰੀਦਦਾਰੀ ਦਾ ਇੱਕ ਨਿਵੇਕਲਾ ਬਦਲ ਸਾਹਮਣੇ ਆਇਆ ਹੈ। ਇੰਟਰਨੈੱਟ ਦੀ ਬਦੌਲਤ ਮੋਬਾਈਲ, ਟੈਬਲਟ ਅਤੇ ਕੰਪਿਊਟਰ ਰਾਹੀਂ ਘਰ ਬੈਠਿਆਂ ਹੀ ਵਸਤਾਂ ਦਾ ਆਰਡਰ ਦਿੱਤਾ ਜਾ ਸਕਦਾ ਹੈ। 'ਆਨ-ਲਾਈਨ' ਸਹੂਲਤ ਨੇ ਬਜ਼ਾਰਾਂ ਦੇ ਭੀੜ-ਭੜੱਕੇ, ਗਰਮੀ-ਸਰਦੀ, ਮੀਂਹ-ਹਨੇਰੀ ਅਤੇ ਅਸੁਰੱਖਿਅਤ ਥਾਵਾਂ ਉੱਤੇ ਪਹੁੰਚ ਕੇ ਖ਼ਰੀਦਦਾਰੀ ਦੇ ਰਵਾਇਤੀ ਤਰੀਕੇ ਦਾ ਸਿੱਕੇਬੰਦ ਬਦਲ ਪੇਸ਼ ਕੀਤਾ ਹੈ।
ਅੱਜ ਇੰਟਰਨੈੱਟ ਉੱਤੇ ਕਈ ਵੈੱਬਸਾਈਟਾਂ ਉਪਲਬਧ ਹਨ ਜਿਹਨਾਂ ਰਾਹੀਂ ਆਨ-ਲਾਈਨ ਖ਼ਰੀਦੋ-ਫ਼ਰੋਖ਼ਤ ਕੀਤੀ ਜਾ ਸਕਦੀ ਹੈ। ਇਨ੍ਹਾਂ ਵਿਚੋਂ ਕਈ ਵੈੱਬਸਾਈਟਾਂ ਨਿਰੋਲ ਖ਼ਰੀਦਦਾਰੀ ਲਈ ਸੇਵਾਵਾਂ ਜੁਟਾ ਰਹੀਆਂ ਹਨ ਤੇ ਕਈਆਂ ਉੱਤੇ ਚੀਜ਼ਾਂ ਵੇਚਣ ਦੀ ਸਹੂਲਤ ਵੀ ਉਪਲਬਧ ਹੈ। ਵਸਤੂ ਦਾ ਆਰਡਰ ਦੇਣ ਲਈ ਅਸੀਂ ਪਹਿਲਾਂ ਤੋਂ ਖੋਲ੍ਹੇ ਆਪਣੇ ਗੂਗਲ ਖਾਤੇ ਦਾ ਹਵਾਲਾ ਦੇ ਸਕਦੇ ਹਾਂ| ਇਹਨਾਂ ਵੈੱਬਸਾਈਟਾਂ ਰਾਹੀਂ ਅਸੀਂ ਘਰ ਬੈਠੇ ਖ਼ਰੀਦਦਾਰੀ ਕਰ ਸਕਦੇ ਹਾਂ| ਆਨ-ਲਾਈਨ ਸੁਵਿਧਾ ਦੀ ਬਦੌਲਤ ਇਲਕਟ੍ਰੋਨਿਕਸ ਦਾ ਸਮਾਨ, ਕਿਤਾਬਾਂ, ਮਨੋਰੰਜਨ, ਸੁੰਦਰਤਾ, ਫ਼ੈਸ਼ਨ, ਨਿੱਜੀ ਵਸਤੂਆਂ ਆਦਿ ਸਾਡੀ ਉਂਗਲੀ ਦੀ ਇੱਕ ਛੋਹ ਦੀ ਦੂਰੀ ਉੱਤੇ ਪਈਆਂ ਜਾਪਦੀਆਂ ਹਨ।