ਪਟਿਆਲਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
ਟੈਗ: 2017 source edit
No edit summary
ਲਾਈਨ 78:
}}
'''ਪਟਿਆਲਾ''' ਭਾਰਤੀ ਪੰਜਾਬ ਸੂਬੇ ਦੇ ਦੱਖਣ-ਪੂਰਬ ਵਿੱਚ ਸਥਿੱਤ ਇੱਕ ਸ਼ਹਿਰ, ਜ਼ਿਲ੍ਹਾ ਅਤੇ ਸਾਬਕਾ ਰਿਆਸਤ ਹੈ। ਇਹ ਸ਼ਹਿਰ ਪਟਿਆਲਾ ਜ਼ਿਲ੍ਹੇ ਦਾ ਪ੍ਰਸ਼ਾਸ਼ਨਿਕ ਕੇਂਦਰ ਹੈ। ਇਹ ਸ਼ਹਿਰ ਬਾਬਾ ਆਲਾ ਸਿੰਘ ਨੇ 1763 ਵਿੱਚ ਵਸਾਇਆ ਸੀ, ਜਿਥੋਂ ਇਸਦਾ ਨਾਂ ਆਲਾ ਦੀ ਪੱਟੀ ਅਤੇ ਮਗਰੋਂ ਪੱਟੀਆਲਾ ਅਤੇ ਫੇਰ ਪਟਿਆਲਾ ਪੈ ਗਿਆ। ਪਟਿਆਲਾ ਜ਼ਿਲ੍ਹੇ ਦੀਆਂ ਸੀਮਾਵਾਂ ਉੱਤਰ ਵਿੱਚ ਫਤਹਿਗੜ੍ਹ, ਰੂਪਨਗਰ ਅਤੇ ਚੰਡੀਗੜ੍ਹ ਨਾਲ, ਪੱਛਮ ਵਿੱਚ ਸੰਗਰੂਰ ਜ਼ਿਲ੍ਹੇ ਨਾਲ, ਪੂਰਬ ਵਿੱਚ ਅੰਬਾਲਾ ਅਤੇ ਕੁਰੁਕਸ਼ੇਤਰ ਨਾਲ ਅਤੇ ਦੱਖਣ ਵਿੱਚ ਕੈਥਲ ਨਾਲ ਲੱਗਦੀਆਂ ਹਨ। ਇਹ ਸ‍ਥਾਨ ਸਿੱਖਿਆ ਦੇ ਖੇਤਰ ਵਿੱਚ ਵੀ ਆਗੂ ਰਿਹਾ ਹੈ। ਦੇਸ਼ ਦਾ ਪਹਿਲਾ ਡਿਗਰੀ ਕਾਲਜ [[ਮਹਿੰਦਰਾ ਕਾਲਜ]] ਦੀ ਸ‍ਥਾਪਨਾ 1870 ਵਿੱਚ ਪਟਿਆਲਾ ਵਿੱਚ ਹੀ ਹੋਈ ਸੀ ।
ਇਹ ਸ਼ਹਿਰ ਰਵਾਇਤੀ ਪੱਗ, [[ਪਰਾਂਦੀ|ਪਰਾਂਦੇ]], ਨਾਲੇ, [[ਪਟਿਆਲਾ ਸ਼ਾਹੀ ਸਲਵਾਰ]], [[ਪੰਜਾਬੀ ਜੁੱਤੀ]] ਅਤੇ ਪਟਿਆਲਾ ਪੈੱਗ ਲਈ ਪ੍ਰਸਿੱਧ ਹੈ।
ਪਟਿਆਲਾ ਜ਼ਿਲ੍ਹਾ ਦੇ ਸਦਰ ਮੁਕਾਮ ਵਜੋਂ ਜਾਣੇ ਜਾਂਦੇ ਪਟਿਆਲਾ ਨਗਰ ਦਾ ਆਪਣਾ ਹੀ ਇਤਿਹਾਸ ਅਤੇ ਸਭਿਆਚਾਰ ਹੈ। ਸੰਨ 1948 ਈ. ਤਕ ਇਹ ਪਟਿਆਲਾ ਰਿਆਸਤ ਦੀ ਰਾਜਧਾਨੀ ਰਿਹਾ ਹੈ ਅਤੇ ਉਸ ਤੋਂ ਬਾਦ ਸੰਨ 1956 ਈ. ਤਕ ਇਹ ਪੈਪਸੂ ਸਰਕਾਰ ਦੀ ਰਾਜਧਾਨੀ ਬਣਿਆ ਰਿਹਾ ਹੈ। ਹੁਣ ਭਾਵੇਂ ਇਹ ਕੇਵਲ ਪਟਿਆਲੇ ਜ਼ਿਲ੍ਹੇ ਦਾ ਸਦਰ ਮੁਕਾਮ ਹੈ, ਪਰ ਇਸ ਦਾ ਆਪਣਾ ਹੀ ਸਭਿਆਚਾਰਿਕ ਪਿਛੋਕੜ ਹੈ ਅਤੇ ਅਨੇਕ ਖੇਤਰਾਂ ਵਿਚ ਇਸ ਦੀ ਝੰਡੀ ਕਾਇਮ ਹੈ।
ਇਸ ਦੀ ਸਥਾਪਨਾ ਫੂਲਕੀਆਂ ਖ਼ਾਨਦਾਨ ਦੇ ਬਾਬਾ ਆਲਾ ਸਿੰਘ ਨੇ ਸੰਨ 1753 ਈ. ਵਿਚ ਕੀਤੀ। ਇਸ ਸਥਾਨ ਉਤੇ ਪਹਿਲਾਂ ਪਟਾਂਵਾਲਾ ਥੇਹ ਹੁੰਦਾ ਸੀ। ਬਾਬਾ ਆਲਾ ਸਿੰਘ ਨੇ ਸੰਨ 1753 ਈ. ਵਿਚ ਸਨੌਰ ਪਰਗਨਾਹ ਦੇ 84 ਪਿੰਡਾਂ ਨੂੰ ਆਪਣੇ ਅਧੀਨ ਕਰਕੇ ਥੇਹ ਵਾਲੀ ਥਾਂ ਉਤੇ ਪਹਿਲਾਂ ਕੱਚੀ ਗੜ੍ਹੀ ਬਣਵਾਈ ਅਤੇ ਦਸ ਸਾਲ ਬਾਦ ਸੰਨ 1763 ਈ. ਵਿਚ ਕਿਲ੍ਹਾ ਮੁਬਾਰਕ ਦੀ ਨੀਂਹ ਰਖੀ। ਉਸ ਦਿਨ ਤੋਂ ਇਹ ਨਗਰ ‘ਪਟਿਆਲਾ’ ਵਜੋਂ ਪ੍ਰਸਿੱਧ ਹੋ ਗਿਆ। ਕੁਝ ਵਿਦਵਾਨਾਂ ਦਾ ਵਿਚਾਰ ਹੈ ਕਿ ਇਹ ਨਾਂ ‘ਪਟੀ-ਆਲਾ’ ਦਾ ਸੰਯੁਕਤ ਸ਼ਬਦ ਹੈ। ਬਾਬਾ ਆਲਾ ਸਿੰਘ ਨੇ ਆਪਣੇ ਦੇਹਾਂਤ (ਸੰ. 1765 ਈ.) ਤੋਂ ਪਹਿਲਾਂ ਇਥੇ ਚੰਗਾ ਨਗਰ ਵਸਾ ਦਿੱਤਾ ਸੀ ਅਤੇ ਆਪਣੀ ਰਿਆਸਤ ਦੀ ਰਾਜਧਾਨੀ ਵੀ ਬਰਨਾਲੇ ਤੋਂ ਇਥੇ ਬਦਲ ਲਈ ਸੀ।