ਊਧਮ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ
ਲਾਈਨ 18:
13 ਮਾਰਚ 1940 ਨੂੰ ਈਸਟ ਐਸੋਸੀਏਸ਼ਨ ਅਤੇ ਸੈਂਟਰਲ ਏਸ਼ੀਅਨ ਸੁਸਾਇਟੀ ਦੀ 10 [[ਕੈਕਸਟਨ ਹਾਲ]] ਲੰਡਨ ਵਿਖੇ ਮੀਟਿੰਗ ਹੋ ਰਹੀ ਸੀ, ਜਿੱਥੇ ਜਲ੍ਹਿਆਂਵਾਲੇ ਬਾਗ ਦੇ ਘਿਨੌਣੇ ਸਾਕੇ ਦਾ ਦੋਸ਼ੀ ਮਾਈਕਲ ਉਡਵਾਇਰ ਬੁਲਾਰੇ ਵਜੋਂ ਭਾਸ਼ਣ ਦੇ ਰਿਹਾ ਸੀ। ਸ਼ਹੀਦ ਊਧਮ ਸਿੰਘ ਨੇ ਆਪਣੇ ਨਾਲ ਛੁਪਾ ਕੇ ਰੱਖੀ ਹੋਈ ਰਿਵਾਲਵਰ ਨਾਲ ਉਸ ਨੂੰ ਮਾਰ ਮੁਕਾਇਆ। ਸ਼ਹੀਦ ਊਧਮ ਸਿੰਘ ਵੱਲੋਂ ਮਾਈਕਲ ਉਡਵਾਇਰ ਦੇ ਕੀਤੇ ਕਤਲ ਨੂੰ ਵਿਸ਼ਵ ਪੱਧਰ ਦੀਆਂ ਅਖ਼ਬਾਰਾਂ ਨੇ ਵੱਖ-ਵੱਖ ਅੰਦਾਜ਼ ਵਿੱਚ ਪ੍ਰਕਾਸ਼ਿਤ ਕੀਤਾ। ਲੰਡਨ ਤੋਂ ਪ੍ਰਕਾਸ਼ਿਤ ਹੁੰਦੇ ਅਖ਼ਬਾਰ ‘ਦੀ ਟਾਈਮਜ਼ ਆਫ ਲੰਡਨ’ ਨੇ ਸ਼ਹੀਦ ਊਧਮ ਸਿੰਘ ਨੂੰ ‘ਆਜ਼ਾਦੀ ਦਾ ਲੜਾਕਾ’ ਅਤੇ ਉਸ ਦੇ ਕਾਰਨਾਮੇ ਨੂੰ ਗੁਲਾਮ ਭਾਰਤੀਆਂ ਦੇ ਦੱਬੇ ਗੁੱਸੇ ਦਾ ਇਜ਼ਹਾਰ ਕਿਹਾ। ਇਸ ਬਾਰੇ ਜਰਮਨ ਰੇਡੀਓ ਤੋਂ ਵਾਰ-ਵਾਰ ਇਹ ਨਸ਼ਰ ਹੁੰਦਾ ਰਿਹਾ, ‘‘ਹਾਥੀਆਂ ਦੀ ਤਰ੍ਹਾਂ ਭਾਰਤੀ ਆਪਣੇ ਦੁਸ਼ਮਣਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਦੇ। ਉਹ ਵੀਹ ਸਾਲ ਤੋਂ ਲੰਮੇ ਵਕਫ਼ੇ ਬਾਅਦ ਵੀ ਉਨ੍ਹਾਂ ਨੂੰ ਮਾਰ ਮੁਕਾਉਂਦੇ ਹਨ।’’ ਹਾਲਾਂਕਿ ਪੰਡਤ ਜਵਾਹਰ ਲਾਲ ਨਹਿਰੂ ਅਤੇ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਇਸ ਦੀ ਨਿੰਦਾ ਕੀਤੀ। ਕੇਵਲ ਸੁਭਾਸ਼ ਚੰਦਰ ਬੋਸ ਨੇ ਹੀ ਇਸ ਕਾਰਨਾਮੇ ਦੀ ਪ੍ਰਸ਼ੰਸਾ ਕੀਤੀ।
==ਮਾਈਕਲ ਉਡਵਾਇਰ ਦਾ ਕਤਲ ==
[[Image:Udham Singh taken away from Taxon Hall.jpg|right|thumb|ਊਧਮ ਸਿੰਘ (ਖੱਬਿਓ ਦੂਜਾ) ਮਾਈਕਲ ਉਡਵਾਇਰ ਦੇ ਕਤਲ ਦੇ ਇਲਜ਼ਾਮ ਤੋਂ ਬਾਅਦ ਗ੍ਰਿਫਤਾਰੀ ਸਮੇਂ]]
ਸ਼ਹੀਦ ਊਧਮ ਸਿੰਘ ਦੀ ਸੂਰਮਗਤੀ ਵਾਲੀ ਦ੍ਰਿੜਤਾ ਇਸ ਗੱਲ ਤੋਂ ਹੋਰ ਵੀ ਪ੍ਰਮਾਣਿਤ ਹੁੰਦੀ ਹੈ ਕਿ ਉਹ ਮਾਈਕਲ ਉਡਵਾਇਰ ਦਾ ਕਤਲ ਕਰਨ ਮਗਰੋਂ ਆਪਣਾ ਜੁਰਮ ਕਬੂਲ ਕਰ ਕੇ ਖ਼ੁਦ ਨੂੰ ਕਾਨੂੰਨ ਦੇ ਹਵਾਲੇ ਕਰ ਦਿੰਦਾ ਹੈ। ਉਹ ਵਾਰਦਾਤ ਤੋਂ ਇੱਕਦਮ ਬਾਅਦ ਉਸ ਨੂੰ ਹਿਰਾਸਤ ਵਿੱਚ ਲੈਣ ਵਾਲੇ ਪੁਲੀਸ ਅਧਿਕਾਰੀਆਂ ਨੂੰ ਪੁੱਛਦਾ ਹੈ ਕਿ ਕੀ ਦੂਜਾ ਦੋਸ਼ੀ ਜੈਟਲੈਂਡ ਵੀ ਮਾਰਿਆ ਗਿਆ ਹੈ? ਉਹ ਵੀ ਮੌਤ ਦਾ ਹੱਕਦਾਰ ਸੀ। ਮੈਂ ਉਸ ਉੱਤੇ ਵੀ ਦੋ ਰੌਂਦ ਦਾਗੇ ਸਨ।
 
==ਕ੍ਰਾਂਤੀਕਾਰੀ ਵਿਚਾਰਧਾਰਾ ==
ਸ਼ਹੀਦ ਊਧਮ ਸਿੰਘ ਦੇ ਯੋਗਦਾਨ ਨੂੰ ਆਮ ਤੌਰ ’ਤੇ ਮਾਈਕਲ ਉਡਵਾਇਰ ਨੂੰ ਮਾਰ ਕੇ ਬਦਲਾ ਲੈਣ ਵਾਲੇ ਕਾਰਨਾਮੇ ਤਕ ਸੀਮਤ ਕਰ ਕੇ ਵੇਖਿਆ ਜਾਂਦਾ ਹੈ। ਉਸ ਦੀ ਕ੍ਰਾਂਤੀਕਾਰੀ ਵਿਚਾਰਧਾਰਾ ਨੂੰ ਅਣਡਿੱਠ ਕਰ ਦਿੱਤਾ ਜਾਂਦਾ ਹੈ। ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਵਾਂਗ ਹੀ ਵਿਚਾਰਧਾਰਕ ਪੱਖੋਂ ਪ੍ਰਪੱਕ ਤੇ ਗਰਮ ਖਿਆਲੀ ਕ੍ਰਾਂਤੀਕਾਰੀ ਸੀ। ਉਹ ਸੰਨ 1924 ਵਿੱਚ ਵਿਦੇਸ਼ੀ ਮੁਲਕਾਂ ਵਿੱਚ ਭਾਰਤ ਦੀ ਆਜ਼ਾਦੀ ਦੀ ਲੜਾਈ ਲੜਨ ਵਾਲੀ ਗ਼ਦਰ ਪਾਰਟੀ ਦੀ ਲਹਿਰ ਵਿੱਚ ਸਰਗਰਮ ਹਿੱਸਾ ਲੈਂਦਾ ਰਿਹਾ। ਉਸ ਦੇ ਭਗਤ ਸਿੰਘ ਨਾਲ ਕਾਫ਼ੀ ਨੇੜਲੇ ਸਬੰਧ ਸਨ ਅਤੇ ਉਹ ਉਸ ਦੇ ਖਿਆਲਾਂ ਤੋਂ ਕਾਫ਼ੀ ਪ੍ਰਭਾਵਿਤ ਸੀ। ਉਹ ਭਗਤ ਸਿੰਘ ਦੇ ਆਦੇਸ਼ ਉੱਤੇ 27 ਜੁਲਾਈ 1927 ਨੂੰ ਭਾਰਤ ਵਾਪਸ ਪਰਤ ਆਇਆ ਸੀ ਅਤੇ ਆਪਣੇ ਨਾਲ 25 ਹੋਰ ਸਾਥੀ, ਕੁਝ ਗੋਲੀ-ਸਿੱਕਾ ਅਤੇ ਅਸਲਾ ਲਿਆਉਣ ’ਚ ਵੀ ਕਾਮਯਾਬ ਹੋ ਗਿਆ ਸੀ। 30 ਅਗਸਤ 1927 ਨੂੰ ਉਸ ਨੂੰ ਪੁਲੀਸ ਵੱਲੋਂ ਗ਼ੈਰ-ਕਾਨੂੰਨੀ ਅਸਲਾ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਨੂੰ 5 ਸਾਲ ਦੀ ਕੈਦ ਹੋ ਗਈ। ਉਹ ਸ਼ਹੀਦ ਭਗਤ ਸਿੰਘ ਨੂੰ 23 ਮਾਰਚ, 1931 ਨੂੰ ਫ਼ਾਂਸੀ ਲੱਗਣ ਵੇਲੇ ਤਕ ਜੇਲ੍ਹ ਵਿੱਚ ਹੀ ਸੀ।