ਜੈਵਿਕ ਖੇਤੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 2:
[[ਤਸਵੀਰ:Ecologically_grown_vegetables.jpg|thumb|ਵਾਤਾਵਰਣਕ ਖੇਤੀ ਤੋਂ ਸਬਜ਼ੀਆਂ।<br>
]]
'''ਜੈਵਿਕ ਖੇਤੀ''' ਜਾਂ ਕੁਦਰਤੀ ਖੇਤੀ (ਅੰਗਰੇਜ਼ੀ: Organic farming) ਖੇਤੀ ਦੀ ਉਸ ਢੰਗ ਨੂੰ ਆਖਦੇ ਹਨ ਜਿਸ ਵਿੱਚ ਜੈਵਿਕ ਜਾਂ ਕੁਦਰਤੀ ਖਾਦਾਂ, ਹਰੀਆਂ ਖਾਦਾਂ ਅਤੇ ਕੁਦਰਤੀ ਢੰਗ ਨਾਲ਼ ਤਿਆਰ ਕੀਤੇ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਕੀਤੀ ਜਾਂਦੀ ਹੈ।[1] ਜੈਵਿਕ ਜਾਂ ਕੁਦਰਤੀ ਖਾਦਾਂ ਵਿੱਚ ਕੰਪੋਸਟ ਖਾਦ, ਮੁਰਗ਼ੀਆਂ ਦੀ ਖਾਦ ਅਤੇ ਰੂੜੀ ਦੀ ਖਾਦ ਸ਼ਾਮਲ ਹਨ ਅਤੇ ਹਰੀ ਖਾਦ ਕਿਸੇ ਫ਼ਸਲ ਦੇ ਹਰੇ ਮਾਦੇ ਨੂੰ ਜ਼ਮੀਨ ਵਿੱਚ ਵਾਹ ਜਾਂ ਦੱਬ ਦੇਣ ਨਾਲ਼ ਤਿਆਰ ਹੁੰਦੀ ਹੈ।[2] ਆਮ ਤੌਰ ’ਤੇ ਜੰਤਰ ਜਾਂ ਢੈਂਚਾ, ਗਵਾਰਾ, ਮੂੰਗੀ ਅਤੇ ਰਵਾਂਹ ਆਦਿ ਫਲੀਦਾਰ ਫ਼ਸਲਾਂ ਦੀ ਵਰਤੋਂ ਹਰੀ ਖਾਦ ਵਜੋਂ ਕੀਤੀ ਜਾਂਦੀ ਹੈ।[2][3] ਇਸ ਰਸਾਇਣਕ ਖਾਦਾਂ, ਕੀਟਨਾਸ਼ਕਾਂ ਆਦਿ ਦੀ ਵਰਤੋਂ ਨਹੀਂ ਕੀਤੀ ਜਾਂਦੀ ਜਾਂ ਨਾ ਦੇ ਬਰਾਬਰ ਕੀਤੀ ਜਾਂਦੀ ਹੈ। ਇਸ ਦੇ ਤਹਿਤ ਸਬਜ਼ੀਆਂ, ਫਲਾਂ, ਅਨਾਜ ਇਤਿਆਦਿ ਦੀ ਕਾਸ਼ਤ ਕੀਤੀ ਜਾਂਦੀ ਹੈ। ਕੁਦਰਤੀ ਖੇਤੀ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਸਾਲ 2006 ਵਿੱਚ ਆਰਗੈਨਿਕ ਫ਼ਾਰਮਿੰਗ ਕੌਂਸਲ ਆੱਫ਼ ਪੰਜਾਬ ਕਾਇਮ ਕੀਤੀ ਗਈ[4][5] ਜੋ ਕਿਸਾਨਾਂ ਨੂੰ ਜੈਵਿਕ ਖੇਤੀ ਕਰਨ ਲਈ ਟ੍ਰੇਨਿੰਗ ਵੀ ਦਿੰਦੀ ਹੈ ਅਤੇ ਉਹਨਾਂ ਦੇ ਖੇਤਾਂ ਨੂੰ ਜੈਵਿਕ ਖੇਤਾਂ ਵਜੋਂ ਰਜਿਸਟਰ ਵੀ ਕਰਦੀ ਹੈ।