ਬਸੰਤ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਸਿੱਖ ਅਤੇ ਬਸੰਤ ਪੰਚਮੀ *
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 12:
ਪਰ ਇਸ ਰੁੱਤ ਦੇ ਦੋ ਮਹੀਨੇ ਦੇ ਹੋਣ ਤੋਂ ਪਹਿਲਾਂ ਹੀ 40 ਦਿਨ ਮਾਘ ਵਿੱਚ ਸ਼ੁਰੂ ਹੋਣ ਸੰਬੰਧੀ ਇੱਕ ਬੜੀ ਰੌਚਕ ਤੇ ਪੌਰਾਣਿਕ ਜਾਣਕਾਰੀ ਮਿਲਦੀ ਹੈ ਜਿਸ ਅਨੁਸਾਰ ਕਿਹਾ ਜਾਂਦਾ ਹੈ ਕਿ ਇੱਕ ਸਮੇਂ ਬਸੰਤ ਤੋਂ ਇਲਾਵਾ ਬਾਕੀ ਦੀਆਂ ਪੰਜ ਰੁੱਤਾਂ ਨੇ ਇਕੱਠੇ ਹੋ ਕੇ ਬਸੰਤ ਨੂੰ ਆਪਣਾ ਰਾਜਾ ਮੰਨਿਆ ਅਤੇ ਆਪਣੇ ਦੋ-ਦੋ ਮਹੀਨਿਆਂ ਵਿੱਚ 8-8 ਦਿਨ ਬਸੰਤ ਨੂੰ ਦਿੱਤੇ ਜਿਸ ਸਦਕਾ ਬਸੰਤ ਰੁੱਤ ਕੋਲ 40 ਦਿਨ ਵਧ ਜਾਣ ਕਾਰਨ ਬਸੰਤ ਰੁੱਤ ਸਭ ਤੋਂ ਵੱਡੀ ਹੋ ਗਈ।
==ਸਰਸਵਤੀ==
ਕਲਾ ਦੇਤੇ ਵਿਦਿਆ ਦੀ ਦੇਵੀ [[ਸਰਸਵਤੀ]] ਦਾ ਜਨਮ ਦਿਨ ਵੀ ਬਸੰਤ ਪੰਚਮੀ ਨੂੰ ਹੀ ਮਨਾਇਆ ਜਾਂਦਾ ਹੈ। ਇਸ ਬਾਰੇ ਕਿਹਾ ਜਾਂਦਾ ਹੈ ਕਿ ਸ੍ਰੀ ਬ੍ਰਹਮਾ ਜੀ ਜਦੋਂ ਸ਼੍ਰਿਸ਼ਟੀ ਦੀ ਰਚਨਾ ਕਰਨ ਤੋਂ ਬਾਅਦ, ਆਪਣੀ ਰਚੀ ਇਸ ਰਚਨਾ ਨੂੰ ਦੇਖਣ ਨਿਕਲੇ ਤਾਂ ਉਨ੍ਹਾਂ ਨੇ ਚਾਰੇ ਪਾਸੇ ਸੁੰਨਸਾਨ ਦੇਖਿਆ, ਉਸ ਵੱਲੋਂ ਪੈਦਾ ਕੀਤੇ ਸਭ ਜੀਵ ਜੰਤੂ ਚੁੱਪ ਅਤੇ ਉਦਾਸ ਸਨ, ਸ੍ਰੀ [[ਬ੍ਰਹਮਾ]] ਜੀ ਇਹ ਦੇਖ ਕੇ ਸੋਚ ਵਿੱਚ ਪੈ ਗਏ ਅਤੇ ਆਪਣੇ [[ਕਰਮੰਡਲ]] ਵਿੱਚੋਂ ਜਲ ਲੈ ਕੇ ਕਮਲ-ਫੁੱਲ ’ਤੇ ਛਿੜਕਿਆ ਜਿਸ ’ਤੇ ਕਮਲ ਫੁੱਲ ਵਿੱਚੋਂ ਇੱਕ ਸੁੰਦਰ ਦੇਵੀ ਪ੍ਰਗਟ ਹੋਈ ਜਿਸ ਨੇ ਚਿੱਟੇ ਕੱਪੜੇ ਪਹਿਨੇ ਹੋਏ ਸਨ ਅਤੇ ਦੋ ਹੱਥਾਂ ਨਾਲ ਬੀਨ ਬਜਾ ਰਹੀ ਸੀ ਇੱਕ ਹੱਥ ਵਿੱਚ ਮਾਲਾ ਅਤੇ ਇੱਕ ਹੱਥ ਵਿੱਚ ਪੁਸਤਕ ਸੀ, ਸ੍ਰੀ ਬ੍ਰਹਮਾ ਜੀ ਨੇ ਇਸ ਦੇਵੀ ਨੂੰ ਕਿਹਾ ਕਿ ਆਪਣੀ ਵੀਣਾ ਨਾਲ ਇਸ ਸੰਸਾਰ ਦੀ ਚੁੱਪ ਦੂਰ ਕਰੋ। ਇਸ ’ਤੇ ਇਸ ਦੇਵੀ ਨੇ ਬੀਨ ਵਜਾ ਕੇ ਸਭ ਜੀਵਾਂ ਨੂੰ ਵਾਣੀ ਪ੍ਰਦਾਨ ਕੀਤੀ। ਇਸ ਦੇਵੀ ਦੇ ਹੱਥ ਵਿੱਚ ਬੀਨ ਹੋਣ ਕਾਰਨ ਇਸ ਨੂੰ ਬੀਨ ਵਾਦਿਨੀ ਜਾਂ ਬੀਣਾ ਧਾਰਨੀ ਵੀ ਕਹਿੰਦੇ ਹਨ, ਬਸੰਤ ਪੰਚਮੀ ਦੇ ਦਿਨ ਨੂੰ ਸਰਸਵਤੀ ਦਿਵਸ ਦੇ ਰੂਪ ਵਿੱਚ ਵੀ ਮਨਾਇਆ ਜਾਂਦਾ ਹੈ।
 
==ਬਸੰਤ ਪੰਚਮੀ ਅਤੇ ਪੀਲਾ ਰੰਗ==
ਬਸੰਤ ਪੰਚਮੀ ਨੂੰ ਮੌਸਮੀ ਤਿਉਹਾਰ ਦੇ ਰੂਪ ਵਿੱਚ ਵਧੇਰੇ ਮਨਾਇਆ ਜਾਂਦਾ ਹੈ ਜਿਸ ਦੇ ਪੀਲੇ ਰੰਗ ਨਾਲ ਵਿਸ਼ੇਸ਼ ਲਗਾਓ ਹੈ। ਇਸ ਦਿਨ ਵਧੇਰੇ ਲੋਕਾਂ ਵੱਲੋਂ ਪੀਲੇ ਰੰਗ ਦੇ ਕੱਪੜੇ ਪਹਿਨੇ ਜਾਂਦੇ ਹਨ। ਘਰ ਵਿੱਚ ਕਈ ਪਕਵਾਨ ਵੀ ਪੀਲੇ ਰੰਗ ਦੇ ਬਣਾਏ ਜਾਂਦੇ ਹਨ। ਬਸੰਤ ਪੰਚਮੀ ਵਾਲੇ ਦਿਨ ਪਤੰਗ ਉਡਾਉਣ ਦਾ ਵੀ ਰਿਵਾਜ ਹੈ ਹਰ ਥਾਂ ’ਤੇ ਭਾਰੀ ਗਿਣਤੀ ਵਿੱਚ ਨੌਜਵਾਨ ਅਤੇ ਬੱਚੇ ਪਤੰਗ ਉਡਾਉਂਦੇ ਹਨ ਅਤੇ ਵੱਡੀਆਂ-ਵੱਡੀਆਂ ਸ਼ਰਤਾਂ ਵੀ ਲਗਾਉਂਦੇ ਹਨ। ਇਸ ਦਿਨ ਪੀਲੇ ਕੱਪੜੇ ਪਹਿਨਣ ਦਾ ਵਧੇਰੇ ਰਿਵਾਜ ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮਹਾਂਰਾਸ਼ਟਰ ਵਿੱਚ ਹੈ। ਰਾਜਸਥਾਨ ਵਿੱਚ ਔਰਤਾਂ ਪੀਲੀਆਂ ਸਾੜ੍ਹੀਆਂ, ਲਹਿੰਗੇ ਆਦਿ ਪਾਉਂਦੀਆਂ ਹਨ। ਪੱਛਮੀ ਬੰਗਾਲ ਵਿੱਚ ਵੀ ਇਸ ਦਿਨ ਪੀਲੇ ਕੱਪੜੇ ਪਹਿਨਣ ਦਾ ਕਾਫੀ ਰਿਵਾਜ ਹੈ ਅਤੇ ਇੱਥੇ ਇਹ ਦਿਨ ਬੜੇ ਉਤਸ਼ਾਹ ਨਾਲ ਸਰਸਵਤੀ ਪੂਜਾ ਨਾਲ ਮਨਾਇਆ ਜਾਂਦਾ ਹੈ। ਪੂਰਬੀ-ਉੱਤਰ ਪ੍ਰਦੇਸ਼ ਵਿੱਚ ਬਸੰਤ ਪੰਚਮੀ ਨੂੰ ਹੋਲੀ ਗਾਉਂਦੇ ਹਨ ਅਤੇ ਫਾਗ ਮਨਾਉਂਦੇ ਹਨ ਅਤੇ ਇਹ ਸਿਲਸਿਲਾ ਫੱਗਣ ਦੀ ਪੂਰਨਮਾਸ਼ੀ ਹੋਲੀ ਤਕ ਚੱਲਦਾ ਰਹਿੰਦਾ ਹੈ।