ਮਾਂ ਬੋਲੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
No edit summary
ਲਾਈਨ 13:
==ਵਿੱਦਿਆ –ਦਾਤੀ==
ਆਓ ਪੰਜਾਬੀਓ! ਆਪਣੀ ਮਾਂ ਤੇ ਮਾਣ ਕਰਨਾ ਸਿੱਖੀਏ। ਮਾਂ ਕੇਵਲ ਬੱਚੇ ਨੂੰ ਜਨਮ ਦੇਣ ਵਾਲੀ (ਜਨਮ-ਦਾਤੀ) ਹੀ ਨਹੀਂ ਹੁੰਦੀ ਸਗੋਂ ਉਸ ਦੀ ਪਹਿਲੀ ਅਧਿਆਪਕ (ਵਿੱਦਿਆ –ਦਾਤੀ) ਭਾਵ ਸਿਖਿਆ ਦੇਣ ਵਾਲੀ ਵੀ ਹੁੰਦੀ ਹੈ।ਮਾਂ ਹੀ ਬੱਚੇ ਦੀ ਸਾਂਝ ਸੰਸਾਰ ਨਾਲ ਪੁਆਉਂਦੀ ਹੈ। ਉਸਨੂੰ ਬੋਲਣਾ, ਤੁਰਨਾ, ਖਾਣਾ-ਪੀਣਾ ਆਦਿ ਸਿਖਾਉਂਦੀ ਹੈ ਤੇ ਹੋਰ ਰਿਸ਼ਤਿਆਂ ਦੀ ਪਛਾਣ ਕਰਵਾਉਂਦੀ ਹੈ। ਇਤਨਾ ਹੀ ਨਹੀਂ ਜਦੋਂ ਬੱਚਾ ਮਾਂ ਦੇ ਗਰਭ ਵਿੱਚ ਪਲ ਰਿਹਾ ਹੁੰਦਾ ਹੈ ਤਾਂ ਵੀ ਉਹ ਮਾਂ ਦਾ ਪ੍ਰਭਾਵ ਕਬੂਲਦਾ ਹੈ ਅਤੇ ਇਹ ਪ੍ਰਕਿਰਿਆ ਮਾਂ ਦੇ ਅੰਤਿਮ ਸਵਾਸਾਂ ਤੱਕ ਚਲਦੀ ਰਹਿੰਦੀ ਹੈ। ਬੱਚੇ ਦੀਆਂ ਭਾਵਨਾਵਾਂ ਨੂੰ ਮਾਂ ਹੀ ਸਭ ਤੋਂ ਵੱਧ ਸਮਝਦੀ ਹੈ ਤੇ ਉਸ ਦੀਆਂ ਮੁੱਢਲੀਆਂ ਲੋੜਾਂ ਦੀ ਪੂਰਤੀ ਕਰਦੀ ਹੈ। ਮਾਂ ਦੀ ਤਰ੍ਹਾਂ ਹੀ ਮਾਂ-ਬੋਲੀ ਹੀ ਹਰ ਵਿਅਕਤੀ ਦੀਆਂ ਭਾਵਨਾਵਾਂ ਨੂੰ ਪ੍ਰਗਟਾਉਣ ਦਾ ਸਭ ਤੋਂ ਉੱਤਮ ਵਸੀਲਾ ਹੈ।
 
==ਡਾ. ਟੀ. ਆਰ ਸ਼ਰਮਾ==
ਡਾ. ਟੀ. ਆਰ ਸ਼ਰਮਾ ਅਨੁਸਾਰ ''''‘ਮਾਤ-ਭਾਸ਼ਾ (ਮਾਂ-ਬੋਲੀ) ਰਾਹੀਂ ਬੱਚੇ ਆਪਣੇ ਵਿਚਾਰਾਂ, ਆਪਣੀਆਂ ਲੋੜਾਂ, ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦੇ ਹਨ, ਸਿਰਜਣਾਤਮਿਕਤਾ, ਮੌਲਿਕਤਾ ਦੀ ਗਵਾਹੀ ਦਿੰਦੇ ਹਨ, ਹੋਰਨਾਂ ਦੀਆਂ ਸੁਣਦੇ ਹਨ ਤੇ ਆਪਣੀਆਂ ਸੁਣਾਉਂਦੇ ਹਨ ਅਤੇ ਆਪਣਾ ਮਾਨਸਿਕ, ਸਮਾਜਿਕ ਤੇ ਭਾਵਾਤਮਿਕ ਵਿਕਾਸ ਕਰਦੇ ਹਨ।''''
==ਮਾਤ-ਭਾਸ਼ਾ ਮਨੁੱਖ ਦੀ ਪਛਾਣ==
ਮਾਤ ਭਾਸ਼ਾ ਦਿਵਸ ਦੇ ਮੌਕੇ ਤੇ ਡਾ. ਤ੍ਰਿਲੋਕ ਸਿੰਘ ਅਨੰਦ ਨੇ ਜੀਵਨ ਵਿੱਚ ਮਾਤ ਭਾਸ਼ਾ ਦਾ ਮਹੱਤਵ’ ਵਿਸ਼ੇ ਤੇ ਬੋਲਦਿਆਂ ਕਿਹਾ, ''''‘ਅਸਲ ਵਿੱਚ ਮਾਤ-ਭਾਸ਼ਾ ਮਨੁੱਖ ਦੀ ਪਛਾਣ ਹੈ ਅਤੇ ਉਸ ਦੀ ਹੋਂਦ ਅਤੇ ਉਸ ਦੇ ਜੀਉਂਦੇ ਰਹਿਣ ਦੀ ਗਵਾਹੀ ਹੈ। ਜਿਸ ਭਾਸ਼ਾ ਰਾਹੀਂ ਸਾਡੀ ਸੋਚਣੀ ਗਤੀਸ਼ੀਲ ਹੁੰਦੀ ਹੈ ਅਤੇ ਜਿਸ ਭਾਸ਼ਾ ਵਿੱਚ ਅਸੀਂ ਸੁਪਨੇ ਲੈਂਦੇ ਹਾਂ, ਉਹ ਹੀ ਮੂਲ ਰੂਪ ਵਿੱਚ ਸਾਡੀ ਮਾਤ ਭਾਸ਼ਾ ਹੈ ਅਤੇ ਇਹੋ ਮਾਤ ਭਾਸ਼ਾ ਮਨੁੱਖ ਦੇ ਜਨਮ ਤੋਂ ਲੈ ਕੇ ਮੌਤ ਤੱਕ ਨਾਲ ਵਿਚਰਦੀ ਹੈ ਅਤੇ ਮਨੁੱਖ ਮਾਤ ਭਾਸ਼ਾ ਵਿੱਚ ਹੀ ਆਪਣੇ ਅਤਿ ਸੂਖਮ, ਮੁੱਢਲੇ, ਹਾਰਦਿਕ ਵਲਵਲਿਆਂ ਜ਼ਜ਼ਬਾਤਾਂ ਅਤੇ ਅਹਿਸਾਸਾਂ ਦਾ ਪ੍ਰਗਟਾਵਾ ਕਰਦਾ ਹੈ।’''''
==ਵਿਰਸੇਵਿਰਸਾ==
ਕਿਹਾ ਜਾਂਦਾ ਹੈ ਕਿ ਜੇ ਕਿਸੇ ਨੂੰ ਉਸ ਦੇ ਆਪਣੇ ਵਿਰਸੇ ਤੇ ਉਸ ਦੀਆਂ ਜੜ੍ਹਾਂ ਤੋਂ ਵੱਖ ਕਰਨਾ ਹੋਵੇ ਤਾਂ ਉਸ ਕੋਲੋਂ ਉਸ ਦੀ ਮਾਂ-ਬੋਲੀ ਖੋਹ ਲਵੋ, ਉਹ ਹੌਲੀ ਹੌਲੀ ਆਪੇ ਹੀ ਆਪਣੀ ਪਛਾਣ ਭੁੱਲ ਜਾਵੇਗਾ। ਐ ਪੰਜਾਬੀਓ! ਕੀ ਆਪਾਂ ਅਜਿਹਾ ਚਾਹੁੰਦੇ ਹਾਂ? ਜੇ ਉੱਤਰ ਨਾਂਹ ਵਿੱਚ ਹੈ ਤਾਂ ਆਓ, ਆਪਣੀ ਮਾਂ-ਬੋਲੀ ਪੰਜਾਬੀ ਨੂੰ ਮਾਂ ਵਾਲਾ ਪਿਆਰ, ਸਤਿਕਾਰ, ਸਥਾਨ ਤੇ ਦਰਜਾ ਦੇਈਏ। ਆਪ ਪੰਜਾਬੀ ਬੋਲੀਏ, ਪੰਜਾਬੀ ਪੜ੍ਹੀਏ, ਪੰਜਾਬੀ ਲਿਖੀਏ ਤੇ ਆਪਣੇ ਬੱਚਿਆਂ ਨੂੰ ਵੀ ਪੰਜਾਬੀ ਸਿਖਾਈਏ। ਕਿਸੇ ਨੇ ਕਿਆ ਖੂਬ ਆਖਿਆ ਹੈ-
''''‘ਮਾਂ-ਬੋਲੀ ਜੇ ਭੁੱਲ ਜਾਓਗੇ, ਕੱਖਾਂ ਵਾਂਗੂ ਰੁਲ ਜਾਓਗੇ।’''''
 
==ਫਿਰੋਜ਼ਦੀਨ ਸ਼ਰਫ==
ਅਜਿਹੇ ਪੰਜਾਬੀਆਂ ਵੱਲੋਂ ਆਪਣੀ ਮਾਂ-ਬੋਲੀ ਪੰਜਾਬੀ ਨਾਲ ਕੀਤੇ ਗਏ ਮਾੜੇ ਵਰਤਾਓ ਦਾ ਦਰਦ ਫਿਰੋਜ਼ਦੀਨ ਸ਼ਰਫ ਦੀਆਂ ਇਨ੍ਹਾਂ ਸਤਰਾਂ ਤੋਂ ਸਪਸ਼ਟ ਝਲਕਦਾ ਹੈ-
 
ਲਾਈਨ 28:
==ਸੂਫੀ ਸੰਤ==
ਨਿਰਸੰਦੇਹ, ਪੰਜਾਬੀ ਏਨੀ ਸਮਰੱਥ ਭਾਸ਼ਾ ਹੈ ਕਿ ਇਸ ਨੂੰ ਮਾਧਿਅਮ ਬਣਾ ਕੇ ਸੂਫੀ ਸੰਤ ਫਰੀਦ ਜੀ, ਸ਼ਾਹ ਹੁਸੈਨ, ਬੁਲ੍ਹੇ ਸ਼ਾਹ ਆਦਿ ਨੇ ਆਪਣੀਆਂ ਰਚਨਾਵਾਂ ਰਚੀਆਂ। ਸਮਰੱਥ ਮਾਂ-ਬੋਲੀ ਪੰਜਾਬੀ ਵਿੱਚ ਹੀ, ‘ਇਸ਼ਕ ਹਕੀਕੀ’ ਦੀਆਂ ਗੂੜ੍ਹੀਆਂ ਰਮਜ਼ਾਂ ਲੋਕਾਂ ਨਾਲ ਸਾਂਝੀਆਂ ਕੀਤੀਆਂ। [[ਵਾਰਿਸ ਸ਼ਾਹ]], [[ਹਾਸਿਮ ਸ਼ਾਹ]], [[ਦਮੋਦਰ]] ਤੇ [[ਪੀਲੂ]] ਆਦਿ ਕਿੱਸਾਕਾਰਾਂ ਨੇ ਪੰਜਾਬੀ ਭਾਸ਼ਾ ਰਾਹੀਂ ਹੀ ਅਜਿਹੀਆਂ ਕਾਵਿ ਰਚਨਾਵਾਂ ਦੀ ਰਚਨਾ ਕੀਤੀ, ਜਿਹਨਾਂ ਨੂੰ ਪੜ੍ਹ ਕੇ ਅੱਜ ਵੀ ਲੋਕ ਵਜ਼ਦ ਦੀ ਹਾਲਤ ਵਿੱਚ ਜਾ ਪਹੁੰਚਦੇ ਹਨ। ਇਤਨਾ ਹੀ ਨਹੀਂ, ਪੰਜਾਬੀ ਲੋਕ-ਗੀਤ, ਪੰਜਾਬੀ ਸਾਹਿਤ, ਪੰਜਾਬੀ ਸਭਿਆਚਾਰ ਨੂੰ ਪੇਸ਼ ਕਰਦੀਆਂ ਪੰਜਾਬੀ ਫਿਲਮਾਂ, ਪੰਜਾਬੀ ਗਾਣੇ, ਪੰਜਾਬੀ ਅਖੌਤਾਂ ਤੇ ਮੁਹਾਵਰੇ, ਪੰਜਾਬੀ ਬੁਝਾਰਤਾਂ ਆਦਿ ਵੀ ਪੰਜਾਬੀ ਬੋਲੀ ਵਿੱਚ ਹਨ ਜਿਹਨਾਂ ਨੂੰ ਸਮਝਣ ਲਈ ਮਾਂ-ਬੋਲੀ ਪੰਜਾਬੀ ਆਉਣੀ ਲਾਜ਼ਮੀ ਹੈ।
 
== ਪੰਜਾਬ ਦੇ ਸਕੂਲਾਂ ਦੀ ਸਥਿਤੀ ==
ਪੰਜਾਬ ਸਰਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਦੇ ਪ੍ਰਾਈਵੇਟ ਅਦਾਰੇ ਆਪਣੀ ਮਾਂ-ਬੋਲੀ ਤੋਂ ਨਿਰਮੋਹੇ ਹੋ ਰਹੇ ਹਨ। ਪੰਜਾਬ ਸਰਕਾਰ ਦਾ 1998 ਤੋਂ ਪਹਿਲੀ ਤੋਂ ਅੰਗਰੇਜ਼ੀ ਮੁਕਾਬਲੇ ਅਤਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਲਾਗੂ ਕਰਨਾ, ਆਦਰਸ਼  ਸਕੂਲ ਸਥਾਪਿਤ ਕਰਨਾ ਅਤੇ ਸਿੱਖੀ ਤੇ ਗੁਰਬਾਣੀ ਨਾਲ ਪ੍ਰਤੀਬੱਧ  ਅਦਾਰੇ ਸ਼੍ਰੋਮਣੀ ਕਮੇਟੀ ਵੱਲੋਂ ਅੰਗਰੇਜ਼ੀ ਮਾਧਿਅਮ ਦੇ 18 ਸਕੂਲ ਖੋਲ੍ਹਣਾ ਇਤਿਹਾਸਿਕ ਭੁੱਲਾਂ ਹੀ ਨਹੀਂ ਸਗੋਂ ਵੱਡੀਆਂ ਕੁਤਾਹੀਆਂ ਹਨ। ਉਧਰ ਦਿਨ ਪ੍ਰਤੀ ਦਿਨ ਕਾਨਵੈਂਟ, ਪਬਲਿਕ ਤੇ ਮਾਡਲ ਸਕੂਲ ਵਧ ਰਹੇ ਹਨ ਅਤੇ ਆਪਣੇ ਸਕੂਲਾਂ ਵਿੱਚ ਬੱਚਿਆਂ ਨੂੰ ਪੰਜਾਬੀ ਬੋਲਣ ਤੋਂ ਸਖ਼ਤੀ ਨਾਲ ਮਨ੍ਹਾ ਕਰਦੇ ਹਨ।<ref>{{Cite news|url=http://punjabitribuneonline.com/2018/02/%E0%A8%9C%E0%A8%BF%E0%A9%B1%E0%A8%A5%E0%A9%87-%E0%A8%AE%E0%A8%BE%E0%A8%82-%E0%A8%AC%E0%A9%8B%E0%A8%B2%E0%A9%80-%E0%A8%AC%E0%A9%8B%E0%A8%B2%E0%A8%A3-%E0%A8%A4%E0%A9%87-%E0%A8%B9%E0%A9%81/|title=ਜਿੱਥੇ ਮਾਂ-ਬੋਲੀ ਬੋਲਣ ’ਤੇ ਹੁੰਦਾ ਹੈ ਜੁਰਮਾਨਾ|last=ਪ੍ਰਿੰ. ਜਗਦੀਸ਼ ਸਿੰਘ ਘਈ|first=|date=|work=ਪੰਜਾਬੀ ਟ੍ਰਿਬਿਊਨ|access-date=|archive-url=|archive-date=|dead-url=}}</ref>
 
==ਪੰਜਾਬੀ ਸਾਡੀ ਬੋਲੀ==
ਐ ਪੰਜਾਬੀਓ! ਮਾਣ ਨਾਲ ਕਹੋ- ‘ਅਸੀਂ ਹਾਂ ਪੰਜਾਬੀ ਤੇ ਪੰਜਾਬੀ ਸਾਡੀ ਬੋਲੀ ਹੈ’, ਫਖ਼ਰ ਨਾਲ ਕਹੋ- ਸਾਡੀ ਮਾਂ-ਬੋਲੀ ਪੰਜਾਬੀ ਹੈ, ਮਾਖਿਓਂ ਮਿੱਠੀ ਬੋਲੀ। ਕਦੀ ਵੀ ਪੰਜਾਬੀ ਬੋਲਣ ਵਿੱਚ ਸ਼ਰਮਿੰਦੇ ਹੋਣ ਜਾਂ ਸ਼ਰਮਿੰਦਗੀ ਮਹਿਸੂਸ ਕਰਨ ਦੀ ਲੋੜ ਨਹੀਂ ਹੈ। ਜੀ ਸਦਕੇ ਅਸੀਂ ਹੋਰ ਭਾਸ਼ਾਵਾਂ ਜਿਵੇਂ [[ਹਿੰਦੀ]], [[ਅੰਗਰੇਜੀ]], [[ਫਰੈਂਚ]], [[ਫਾਰਸੀ]], [[ਚੀਨੀ]], [[ਸਪੈਨਿਸ਼]], ਆਦਿ ਸਿੱਖੀਏ ਤੇ ਬੋਲੀਏ, ਪੜ੍ਹੀਏ ਤੇ ਲਿਖੀਏ ਕਿਉਂਕਿ ਸਾਰੀਆਂ ਬਹੁਤ ਵਧੀਆ ਹਨ। ਅਸੀਂ ਜਿੰਨੀਆਂ ਵੀ ਵੱਧ ਤੋਂ ਵੱਧ ਭਾਸ਼ਾਵਾਂ ਸਿੱਖਾਂਗੇ, ਸਾਡਾ ਓਨਾ ਗਿਆਨ ਵਧੇਗਾ ਪਰ ਇੱਕ ਗੱਲ ਹਮੇਸ਼ਾਂ ਯਾਦ ਰੱਖਣੀ ਚਾਹੀਦੀ ਹੈ ਕਿ ਆਪਣੀ ਮਾਂ-ਬੋਲੀ ਪੰਜਾਬੀ ਨੂੰ ਭੁਲਾਉਣਾ ਨਹੀਂ ਕਿਉਂਕਿ ਇਹੀ ਇੱਕ ਅਜਿਹਾ ਵਸੀਲਾ ਹੈ ਜੋ ਸਾਨੂੰ ਸਾਡੇ [[ਵਿਰਸੇ]],[[ਸਭਿਆਚਾਰ]], [[ਇਤਿਹਾਸ]] ਤੇ ਮੂਲ ਨਾਲ ਜੋੜਨ ਦੇ ਸਮਰੱਥ ਹੈ।