ਕਰਤਾਰ ਸਿੰਘ ਸਰਾਭਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 36:
 
==ਸ਼ਹਾਦਤ ==
ਸਰਾਭਾ ਅਤੇ ਉਨ੍ਹਾਂ ਦੇ ਸਾਥੀਆਂ ਨੇ [[ਭਾਰਤ]] ਉੱਤੇ ਕਾਬਜ਼ ਬਰਤਾਨਵੀ ਹਕੂਮਤ ਨੂੰ ਉਖਾੜ ਸੁੱਟਣ ਲਈ [[ਅਮਰੀਕਾ]] ਅਤੇ [[ਕਨੇਡਾ]] ਵਿੱਚ ਵਸੇ ਭਾਰਤੀਆਂ ਨੂੰ ਇੱਕਜੁਟ ਕਰਨ ਦਾ ਕੰਮ ਕੀਤਾ ਸੀ। ਉਂਜ ਤਾਂ ‘[[ਗ਼ਦਰ ਪਾਰਟੀ]]’ ਦੀ ਯੋਜਨਾ 1913 ਵਿੱਚ ਹੀ ਬਣ ਗਈ ਸੀ ਪਰ ਇਸਨੂੰ 21 ਫਰਵਰੀ 1915 ਈ: ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਸੀ। [[ਅੰਗਰੇਜ਼]] ਹਕੂਮਤ ਆਪਣਾ ਇੱਕ ਝੋਲੀਚੁੱਕ, ਕਿਰਪਾਲ ਸਿੰਘ ਪਾਰਟੀ ਵਿੱਚ ਸ਼ਾਮਲ ਕਰਨ ਵਿੱਚ ਕਾਮਯਾਬ ਹੋ ਗਈ ਤੇ ਉਸ ਨੇ ਸਾਰੀ ਰਿਪੋਰਟ ਸਰਕਾਰ ਨੂੰ ਭੇਜਣੀ ਸ਼ੁਰੂ ਕਰ ਦਿੱਤੀ। ਇਸ ਤਰ੍ਹਾਂ 21 ਫਰਵਰੀ ਵਾਲਾ ਗ਼ਦਰ ਫੇਲ੍ਹ ਹੋ ਗਿਆ। 19 ਫਰਵਰੀ ਨੂੰ ਸਰਕਾਰ ਨੇ ਬਹੁਤ ਸਾਰੇ ਕ੍ਰਾਂਤੀਕਾਰੀ ਗ੍ਰਿਫ਼ਤਾਰ ਕਰ ਲਏ।<ref>{{cite web|url=http://www.tribuneindia.com/2011/20110220/spectrum/main2.htm|title=Saga of sacrifice|publisher=Tribune India|accessdate=18 October 2016}}</ref> ਅਖੀਰ ਉਹ ਬਰਤਾਨਵੀ ਹਕੂਮਤ ਦੇ ਕਾਬੂ ਆ ਗਏ । ਸਰਾਭੇ ਵਲੋਂ ਆਪਣੇ ਬਚਾਅ ਲਈ ਕੋਈ ਵਕੀਲ ਨਹੀਂ ਕੀਤਾ ਗਿਆ ਸੀ। ਕੋਰਟ ਦੀ ਕਾਰਵਾਈ ਦਿਖਾਵਾ ਮਾਤਰ ਸੀ ਜਿਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਇਸ ਕੇਸ ਵਿਚ ਅਦਾਲਤ ਦੇ ਫ਼ੈਸਲੇ ਵਿਰੁੱਧ ਕੋਈ ਵੀ ਗ਼ਦਰੀ ਅੱਗੇ ਅਪੀਲ ਨਹੀਂ ਸੀ ਕਰ ਸਕਦਾ। ਗ਼ਦਰੀਆਂ ਵਲੋਂ ਕੇਸ ਦੀ ਪੈਰਵੀ ਕਰ ਰਹੇ ਵਕੀਲ ਰਘੂਵਰ ਸਹਾਇ ਨੇ 24 ਗ਼ਦਰੀਆਂ ਨੂੰ ਫਾਂਸੀ ਦੀ ਸਜ਼ਾ ਦਾ ਮੁੱਦਾ ਵਾਇਸਰਾਇ ਕੌਂਸਲ ਕੋਲ ਉਠਾਇਆ ਤੇ ਕੌਂਸਲ ਦੇ ਮੈਂਬਰ ਸਰ ਅਲੀ ਇਮਾਮ ਨੇ ਕਾਨੂੰਨੀ ਪੈਂਤਰਿਆਂ ਦੀ ਨਜ਼ਰਸਾਨੀ ਤੋਂ ਬਾਅਦ 24 ਗ਼ਦਰੀਆਂ ਵਿਚੋਂ 17 ਗ਼ਦਰੀਆਂ ਦੀ ਫਾਂਸੀ ਦੀ ਸਜ਼ਾ ਤੋੜ ਕੇ ਸਜ਼ਾ-ਏ-ਕਾਲੇਪਾਣੀ ਕਰ ਦਿੱਤੀ। ਸਰ ਅਲੀ ਇਮਾਮ ਨੇ ਸਰਾਭੇ ਦੀ ਫਾਂਸੀ ਵੀ ਉਮਰ ਕੈਦ ਵਿਚ ਤਬਦੀਲ ਕਰਵਾਉਣ ਲਈ ਬਹੁਤ ਜ਼ੱਦੋਜਹਿਦ ਕੀਤੀ, ਕਿਉਂਕਿ ਸਰਾਭੇ ਦੀ ਉਮਰ ਉਸ ਵੇਲੇ ਸਭ ਤੋਂ ਘੱਟ ਸੀ।ਪਰ ਵਾਇਸਰਾਇ ਨੇ ਅਪੀਲ ਖਾਰਜ਼ ਕਰ ਦਿੱਤੀ ਸੀ। ਕੋਰਟ ਦੇ ਜੱਜਾਂ ਵਲੋਂ ਸਰਾਭੇ ਬਾਰੇ ਸਭ ਤੋਂ ਵੱਧ ਸੱਤ ਪੰਨਿਆਂ ਦਾ ਫ਼ੈਸਲਾ ਲਿਖਿਆ ਗਿਆ ਸੀ ਜਿਸ ਵਿਚ ਉਸ ਨੂੰ ਸਭ ਤੋਂ ਵੱਧ ‘ਖ਼ਤਰਨਾਕ’ ਦੱਸਿਆ ਗਿਆ ਸੀ। ਫ਼ੈਸਲੇ ਵਿਚ ਅਹਿਮ ਗੱਲ ਇਹ ਲਿਖੀ ਗਈ ਸੀ ਕਿ ਗ਼ਦਰ ਦੀ ਅਜਿਹੀ ਕੋਈ ਵੀ ਘਟਨਾ ਨਹੀਂ ਹੈ ਜਿਸ ਵਿਚ ਸਰਾਭਾ ਸ਼ਾਮਿਲ ਨਾ ਹੋਵੇ।ਅਤੇਹੋਵੇ।<ref>{{Cite news|url=https://www.punjabitribuneonline.com/2018/11/%E0%A8%97%E0%A8%BC%E0%A8%A6%E0%A8%B0-%E0%A8%AA%E0%A8%BE%E0%A8%B0%E0%A8%9F%E0%A9%80-%E0%A8%A6%E0%A8%BE-%E0%A8%B8%E0%A8%AD-%E0%A8%A4%E0%A9%8B%E0%A8%82-%E0%A8%9B%E0%A9%8B%E0%A8%9F%E0%A9%80-%E0%A8%89/|title=ਗ਼ਦਰ ਪਾਰਟੀ ਦਾ ਸਭ ਤੋਂ ਛੋਟੀ ਉਮਰ ਦਾ ਸ਼ਹੀਦ ਬਾਗ਼ੀ ਸਰਾਭਾ - Tribune Punjabi|last=ਗੁਰਪ੍ਰੀਤ ਸਿੰਘ ਰਟੋਲ|first=|date=2018-11-13|work=Tribune Punjabi|access-date=2018-11-13|archive-url=|archive-date=|dead-url=|language=ਪੰਜਾਬੀ}}</ref> ਅਤੇ 16 ਨਵੰਬਰ 1915 ਨੂੰ ਸਾਢੇ ਉੱਨੀ ਸਾਲ ਦੇ ਜਵਾਨ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਛੇ ਹੋਰ ਸਾਥੀਆਂ - ਬਖਸ਼ੀਸ਼ ਸਿੰਘ, ਜ਼ਿਲ੍ਹਾ ਅੰਮ੍ਰਿਤਸਰ; ਹਰਨਾਮ ਸਿੰਘ, ਜ਼ਿਲ੍ਹਾ ਸਿਆਲਕੋਟ; ਜਗਤ ਸਿੰਘ, ਜ਼ਿਲ੍ਹਾ [[ਲਹੌਰ|ਲਾਹੌਰ]]; ਸੁਰੈਣ ਸਿੰਘ -1 ਅਤੇ ਸੁਰੈਣ -2 ਦੋਨੋਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਿਸ਼ਨੂੰ ਗਣੇਸ਼ ਪਿੰਗਲੇ, ਜ਼ਿਲ੍ਹਾ ਪੂਨਾ (ਮਹਾਰਾਸ਼ਟਰ) - ਦੇ ਨਾਲ ਲਾਹੌਰ ਦੀ ਸੈਂਟਰਲ ਜੇਲ੍ਹ ਵਿੱਚ [[ਫ਼ਾਂਸੀ]] ਚੜ੍ਹਾ ਕੇ ਸ਼ਹੀਦ ਕਰ ਦਿੱਤਾ ਗਿਆ।
 
ਕਿਹਾ ਜਾ ਸਕਦਾ ਹੈ ਕਿ 1857 ਦੇ ਬਾਅਦ ਇਹ ਅਜ਼ਾਦੀ ਦੀ ਦੂਸਰੀ ਹਥਿਆਰਬੰਦ ਕੋਸ਼ਿਸ਼ ਸੀ। ਇਸ ਵਿੱਚ 200 ਤੋਂ ਜ਼ਿਆਦਾ ਲੋਕ ਸ਼ਹੀਦ ਹੋਏ, ਪਰ ਇਸ ਨਾਲ ਆਜ਼ਾਦੀ ਦੇ ਉਦੇਸ਼ ਨੂੰ ਬਲ ਮਿਲਿਆ। ਕਰਤਾਰ ਸਿੰਘ ਸਰਾਭਾ ਆਪਣੇ ਬਹੁਤ ਛੋਟੇ ਜਿਹੇ ਰਾਜਨੀਤਕ ਜੀਵਨ ਦੇ ਦਲੇਰਾਨਾ ਕੰਮਾਂ ਦੇ ਕਾਰਨ [[ਗ਼ਦਰ ਪਾਰਟੀ]] ਦੇ [[ਲੋਕ ਨਾਇਕ]] ਦੇ ਰੂਪ ਵਿੱਚ ਉੱਭਰੇ। ਸ਼ਹੀਦੇ-ਆਜ਼ਮ [[ਭਗਤ ਸਿੰਘ]] ਉਨ੍ਹਾਂ ਨੂੰ ਆਪਣਾ ਆਦਰਸ਼ ਮੰਨਦੇ ਸਨ।