ਸਾਕਾ ਨਨਕਾਣਾ ਸਾਹਿਬ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
[[File:The Entrance of Janam Asthan-2.jpg|thumb|ਗੁਰਦੁਅਾਰ ਨਨਕਾਣਾ ਸਾਹਿਬ ਪਾਕਿਸਤਾਨ]]
'''ਸਾਕਾ ਨਨਕਾਣਾ ਸਾਹਿਬ''' ਸ਼ਹੀਦੀ ਸਾਕਾ 21 ਫਰਵਰੀ ਸੰਨ 1921 ਨੂੰ ਨਨਕਾਣਾ ਸਾਹਿਬ ਗੁਰਦੁਆਰਾ ਜਨਮ ਅਸਥਾਨ ਵਿੱਚ ਹੋਇਆ ਸੀ। ਨਨਕਾਣਾ ਸਾਹਿਬ ਦਾ ਇਹ ਗੁਰਦੁਆਰਾ ਉਹ ਇਤਿਹਾਸਕ ਸਥਾਨ ਹੈ, ਜਿੱਥੇ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਜਨਮ ਹੋਇਆ ਸੀ। ਏਸੇ ਕਰਕੇ ਇਸ ਗੁਰਦੁਆਰੇ ਨੂੰ `ਗੁਰਦੁਆਰਾ ਜਨਮ ਅਸਥਾਨ` ਕਰਕੇ ਜਾਣਿਆਂ ਜਾਂਦਾ ਹੈ।<ref name="Sikh24.com 2016">{{cite web | title=95th Anniversary Of Nankana Massacre Observed At Gurdwara Nankana Sahib | website=Sikh24.com | date=23 February 2016 | url=https://www.sikh24.com/2016/02/23/95th-anniversary-of-nankana-massacre-observed-at-gurdwara-nankana-sahib/ | accessdate=20 April 2016}}</ref>
 
==ਗੁਰਦਵਰਾਗੁਰਦੁਆਰਾ ਸੁਧਾਰ ਲਹਿਰ ਦਾ ਪਿਛੋਕੜ==
ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਤੋਂ ਬਾਅਦ ਜਦੋਂ ਸਿੱਖ ਪੰਥ ਉਂਪਰ ਮੁਗ਼ਲ ਹਕੂਮਤ ਨੇ ਸਖ਼ਤੀ ਦਾ ਦੌਰ ਆਰੰਭ ਕੀਤਾ ਤਾਂ ਗੁਰੂ ਕੇ ਸਿੰਘ ਆਪਣੇ ਘਰ-ਘਾਟ ਤਿਆਗ ਕੇ ਪਹਾੜਾਂ, ਜੰਗਲਾਂ, ਰੇਗਿਸਤਾਨਾਂ ਅਤੇ ਹੋਰ ਸੁਰੱਖਿਅਤ ਥਾਵਾਂ ਤੇ ਜਾ ਕੇ ਆਪਣੀ ਦਿਨ-ਕਟੀ ਕਰਨ ਲੱਗੇ। ਉਸ ਬਿਖੜੇ ਸਮੇਂ ਸਿੱਖ ਪੰਥ ਆਪਣੇ ਪਵਿੱਤਰ ਗੁਰਧਾਮਾਂ ਦਾ ਪ੍ਰਬੰਧ ਸੁਖਾਵੇਂ ਢੰਗ ਨਾਲ ਨਾ ਚਲਾ ਸਕਿਆ। ਉਸ ਸਮੇਂ ਗੁਰਧਾਮਾਂ ਦੀ ਸੇਵਾ-ਸੰਭਾਲ ਦੀ ਜ਼ਿੰਮੇਵਾਰੀ ਨਿਰਮਲੇ ਅਤੇ ਉਦਾਸੀ ਸੰਪਰਦਾਇ ਦੇ ਮਹੰਤਾਂ ਨੇ ਸੰਭਾਲ ਲਈ। ਇਨ੍ਹਾਂ ਉਂਪਰ ਇਤਨੀ ਸਖ਼ਤੀ ਨਹੀਂ ਸੀ ਕੀਤੀ ਜਾਂਦੀ, ਜਿਤਨੀ ਖਾਲਸੇ ਉਂਪਰ ਕੀਤੀ ਜਾਂਦੀ ਸੀ। ਸ਼ੁਰੂ ਸ਼ੁਰੂ ਵਿੱਚ ਇਨ੍ਹਾਂ ਨੇ ਬੜੇ ਸੁਚੱਜੇ ਢੰਗ ਨਾਲ ਗੁਰਧਾਮਾਂ ਦੀ ਸੇਵਾ-ਸੰਭਾਲ ਕੀਤੀ। ਅਠ੍ਹਾਰਵੀਂ ਸਦੀ ਦੇ ਅਖ਼ੀਰਲੇ ਸਮੇਂ ਅੰਦਰ ਜਦ ਪੰਜਾਬ ਦੀ ਧਰਤੀ ਉਂਪਰ ਸਿੱਖ ਪੰਥ ਦੀ ਤਾਕਤ ਜ਼ੋਰ ਫੜ ਗਈ ਤਾਂ ਸਿੱਖ ਸਰਦਾਰਾਂ ਨੇ ਛੋਟੀਆਂ ਛੋਟੀਆਂ ਰਿਆਸਤਾਂ ਦੇ ਰੂਪ ਵਿੱਚ ਪੰਜਾਬ ਵਿੱਚ ਰਾਜ ਕਾਇਮ ਕਰ ਲਏ, ਜਿਸ ਦੇ ਸਿੱਟੇ ਵਜੋਂ ਉਂਨ੍ਹੀਵੀਂ ਸਦੀ ਸ਼ੁਰੂ ਹੁੰਦਿਆਂ ਹੀ ਮਹਾਰਾਜਾ ਰਣਜੀਤ ਸਿੰਘ ਦੀ ਅਗਵਾਈ ਵਿੱਚ ਸ਼ਕਤੀਸ਼ਾਲੀ ਰਾਜ ਕਾਇਮ ਹੋਇਆ। ਇਸ ਸਮੇਂ ਦੌਰਾਨ ਮਹਾਰਾਜਾ ਰਣਜੀਤ ਸਿੰਘ ਅਤੇ ਹੋਰ ਸਿੱਖ ਸਰਦਾਰਾਂ ਨੇ ਇਤਿਹਾਸਕ ਗੁਰਦੁਆਰਿਆਂ ਦੇ ਨਾਮ ਜਗੀਰਾਂ, ਜਾਇਦਾਦਾਂ ਲਗਵਾਈਆਂ ਤਾਂ ਕਿ ਇਨ੍ਹਾਂ ਦੀ ਆਮਦਨ ਦੇ ਨਾਲ ਗੁਰਦੁਆਰਿਆਂ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਚਲਾਇਆ ਜਾ ਸਕੇ।
 
ਲਾਈਨ 22 ⟶ 23:
==੧੯ ਫਰਵਰੀ==
19 ਫਰਵਰੀ ਨੂੰ ਭਾਈ ਲਛਮਣ ਸਿੰਘ ਡੇਢ ਕੁ ਸੌ ਸਿੰਘਾਂ ਦਾ ਜਥਾ ਲੈ ਕੇ ਚੱਲ ਪਿਆ ਅਤੇ ਭਾਈ ਕਰਤਾਰ ਸਿੰਘ ਝੱਬਰ ਨੇ ਵੀ ਗੁਰਦੁਆਰਾ ਖਰਾ ਸੌਦਾ ਵਿਖੇ 2200 ਸਿੰਘਾਂ ਦਾ ਜਥਾ ਇਕੱਠਾ ਕਰ ਲਿਆ। ਦੂਜੇ ਪਾਸੇ 19 ਫਰਵਰੀ ਨੂੰ ਹੀ ਲਾਹੌਰ ਵਿਖੇ ਅਕਾਲੀ ਅਖ਼ਬਾਰ ਦੇ ਦਫ਼ਤਰ ਵਿੱਚ ਪੰਥਕ ਮੁਖੀਆਂ ਦੀ ਇਕੱਤਰਤਾ ਹੋਣੀ ਸੀ, ਜਿਸ ਵਿੱਚ ਮਾਸਟਰ ਤਾਰਾ ਸਿੰਘ, ਸ. ਤੇਜਾ ਸਿੰਘ ਸਮੁੰਦਰੀ, ਸ. ਹਰਚਰਨ ਸਿੰਘ, ਗਿਆਨੀ ਸਰਦੂਲ ਸਿੰਘ ਕਵੀਸ਼ਰ, ਮਾਸਟਰ ਸੁੰਦਰ ਸਿੰਘ ਲਾਇਲਪੁਰੀ, ਸ. ਜਸਵੰਤ ਸਿੰਘ ਝਬਾਲ ਅਤੇ ਭਾਈ ਦਲੀਪ ਸਿੰਘ ਇਕੱਠੇ ਹੋਏ ਤਾਂ ਉਥੇ ਪੰਥਕ ਆਗੂਆਂ ਨੂੰ ਭਾਈ ਕਰਤਾਰ ਸਿੰਘ ਝੱਬਰ ਹੋਰਾਂ ਦੇ ਫੈਸਲੇ ਦਾ ਪਤਾ ਲੱਗਾ। ਉਨ੍ਹਾਂ ਨੇ ਫੈਸਲਾ ਕੀਤਾ ਕਿ ਪਹਿਲਾਂ ਮਿੱਥੇ ਹੋਏ ਪ੍ਰੋਗਰਾਮ ਤੋਂ ਪਹਿਲੋਂ ਕੋਈ ਵੀ ਜਥਾ ਸ੍ਰੀ ਨਨਕਾਣਾ ਸਾਹਿਬ ਨਾ ਭੇਜਿਆ ਜਾਵੇ। ਭਾਈ ਕਰਤਾਰ ਸਿੰਘ ਝੱਬਰ ਅਤੇ ਭਾਈ ਲਛਮਣ ਸਿੰਘ ਨੂੰ ਰੋਕਣ ਲਈ ਦੋ ਆਦਮੀ ਭੇਜੇ, ਜਿਹੜੇ ਭਾਈ ਕਰਤਾਰ ਸਿੰਘ ਝੱਬਰ ਨੂੰ ਗੁਰਦੁਆਰਾ ਖਰਾ ਸੌਦਾ ਜਾ ਕੇ ਮਿਲੇ ਅਤੇ ਪੰਥਕ ਆਗੂਆਂ ਦੇ ਫੈਸਲੇ ਬਾਰੇ ਦੱਸ ਕੇ ਉਨ੍ਹਾਂ ਨੂੰ ਸ੍ਰੀ ਨਨਕਾਣਾ ਸਾਹਿਬ ਨਾ ਜਾਣ ਲਈ ਮਨਾ ਲਿਆ। ਪਰ ਝੱਬਰ ਨੇ ਕਿਹਾ ਕਿ ਜੇ ਹੋਰ ਜਥੇ ਸ੍ਰੀ ਨਨਕਾਣਾ ਸਾਹਿਬ ਪੁੱਜ ਗਏ ਤਾਂ ਉਨ੍ਹਾਂ ਦੇ ਨੁਕਸਾਨ ਦਾ ਜ਼ਿੰਮੇਵਾਰ ਕੌਣ ਹੋਵੇਗਾ ਤਾਂ ਉਨ੍ਹਾਂ ਜਥਿਆਂ ਨੂੰ ਰੋਕਣ ਦੀ ਜ਼ਿੰਮੇਵਾਰੀ ਭਾਈ ਦਲੀਪ ਸਿੰਘ ਸਾਹੋਵਾਲ ਨੇ ਆਪਣੇ ਸਿਰ ਲਈ ਅਤੇ ਆਪਣੇ ਕੁਝ ਆਦਮੀ ਸ੍ਰੀ ਨਨਕਾਣਾ ਸਾਹਿਬ ਨੂੰ ਆਉਂਦੇ ਰਾਹਾਂ ਤੇ ਖਿੰਡਾ ਦਿੱਤੇ ਤਾਂ ਜੋ ਆਉਣ ਵਾਲੇ ਜਥਿਆਂ ਨੂੰ ਪੰਥਕ ਆਗੂਆਂ ਦੇ ਫੈਸਲੇ ਬਾਰੇ ਦੱਸ ਕੇ ਵਾਪਸ ਮੋੜ ਦੇਣ। ਆਪ ਭਾਈ ਦਲੀਪ ਸਿੰਘ, ਭਾਈ ਲਛਮਣ ਸਿੰਘ ਦੇ ਜਥੇ ਨੂੰ ਰੋਕਣ ਲਈ ਚੰਦਰਕੋਟ ਦੀ ਝਾਲ ਤੇ ਪਹੁੰਚੇ ਤਾਂ ਉਥੇ ਭਾਈ ਲਛਮਣ ਸਿੰਘ ਦਾ ਜਥਾ ਨਾ ਮਿਲਿਆ। ਭਾਈ ਦਲੀਪ ਸਿੰਘ ਨੇ ਸੋਚਿਆ ਕਿ ਹੋ ਸਕਦਾ ਹੈ, ਉਨ੍ਹਾਂ ਨੂੰ ਸੁਨੇਹਾ ਮਿਲ ਗਿਆ ਹੋਵੇ ਅਤੇ ਉਹ ਵਾਪਸ ਮੁੜ ਗਏ ਹੋਣ। ਫਿਰ ਵੀ ਉਨ੍ਹਾਂ ਨੇ ਭਾਈ ਵਰਿਆਮ ਸਿੰਘ ਦੀ ਡਿਊਟੀ ਭਾਈ ਲਛਮਣ ਸਿੰਘ ਦੇ ਜਥੇ ਨੂੰ ਰੋਕਣ ਦੀ ਲਾਈ ਅਤੇ ਆਪ ਸ. ਉਤਮ ਸਿੰਘ ਦੇ ਕਾਰਖਾਨੇ ਵਿੱਚ ਆ ਗਏ। ਭਾਈ ਲਛਮਣ ਸਿੰਘ ਦੇ ਜਥੇ ਨੇ ਅਰਦਾਸਾ ਸੋਧ ਕੇ ਸ੍ਰੀ ਨਨਕਾਣਾ ਸਾਹਿਬ ਵੱਲ ਚਾਲੇ ਪਾ ਦਿੱਤੇ ਸਨ ਅਤੇ ਰਸਤੇ ਵਿੱਚ ਉਨ੍ਹਾਂ ਦਾ ਮੇਲ ਭਾਈ ਵਰਿਆਮ ਸਿੰਘ ਨਾਲ ਹੋਇਆ। ਉਸ ਨੇ ਭਾਈ ਲਛਮਣ ਸਿੰਘ ਦੇ ਜਥੇ ਨੂੰ ਪੰਥਕ ਆਗੂਆਂ ਦੇ ਫੈਸਲੇ ਦੀ ਚਿੱਠੀ ਦਿਖਾ ਕੇ ਅਤੇ ਮਹੰਤ ਦੀ ਘਿਨਾਉਣੀ ਸਾਜ਼ਿਸ਼ ਦੱਸ ਕੇ ਵਾਪਸ ਮੁੜਨ ਦੀ ਬੇਨਤੀ ਕੀਤੀ। ਭਾਈ ਲਛਮਣ ਸਿੰਘ ਹੋਰੀਂ ਨਾ ਮੰਨੇ, ਉਹ ਕਹਿਣ ਲੱਗੇ ਅਸੀਂ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤ ਕੋਲੋਂ ਅਜ਼ਾਦ ਕਰਾਉਣ ਲਈ ਅਰਦਾਸਾ ਸੋਧ ਕੇ ਤੁਰੇ ਹਾਂ, ਹੁਣ ਵਾਪਸ ਨਹੀਂ ਮੁੜ ਸਕਦੇ, ਚਾਹੇ ਸਿੱਟਾ ਕੁਝ ਵੀ ਹੋਵੇ। ਅਰਦਾਸਾ ਸੋਧ ਕੇ ਪਿੱਛੇ ਹੱਟਣਾ ਗਿੱਦੜਾਂ ਦਾ ਕੰਮ ਹੈ, ਸ਼ੇਰਾਂ ਦਾ ਨਹੀਂ। ਇਹ ਕਹਿ ਕੇ ਜਥਾ ਅੱਗੇ ਚੱਲ ਪਿਆ।
 
==੨੦ ਫਰਵਰੀ==
20 ਫਰਵਰੀ ਨੂੰ ਸਵੇਰੇ ਛੇ ਵਜੇ ਭਾਈ ਲਛਮਣ ਸਿੰਘ ਦਾ ਜਥਾ ਸ਼ਬਦ ਪੜ੍ਹਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋਇਆ। ਭਾਈ ਲਛਮਣ ਸਿੰਘ ਜੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਗਏ ਅਤੇ ਆਸਾ ਕੀ ਵਾਰ ਦਾ ਕੀਰਤਨ ਆਰੰਭ ਕਰ ਦਿੱਤਾ। ਕੁਝ ਸਮੇਂ ਬਾਅਦ ਮਹੰਤ ਆਪਣੇ ਗੁੰਡਿਆਂ ਸਮੇਤ ਸ਼ਰਾਬੀ ਹਾਲਤ ਵਿੱਚ ਆਇਆ। ਉਸ ਨੇ ਸਿੰਘਾਂ ਦਾ ਘਾਣ ਕਰਨ ਲਈ ਪਹਿਲਾਂ ਹੀ ਪੂਰੀ ਤਿਆਰੀ ਕੀਤੀ ਹੋਈ ਸੀ। ਉਸ ਨੇ ਦਰਸ਼ਨੀ ਡਿਉਢੀ ਦਾ ਮੇਨ ਗੇਟ ਬੰਦ ਕਰਵਾ ਦਿੱਤਾ ਅਤੇ ਆਪਣੇ ਗੁੰਡਿਆਂ ਪਾਸੋਂ ਰੱਬੀ ਪਿਆਰ ਵਿੱਚ ਜੁੜੇ ਸ਼ਾਂਤਮਈ ਸਿੰਘਾਂ ਉਂਪਰ ਗੋਲੀਆਂ ਦੀ ਬੁਛਾੜ ਕਰਵਾ ਦਿੱਤੀ। ਸਿੰਘ ਸ਼ਾਂਤਮਈ ਰਹਿੰਦੇ ਹੋਏ ਸ਼ਹੀਦੀ ਪਾ ਰਹੇ ਸਨ। ਗੋਲੀਆਂ ਦੀ ਬੁਛਾੜ ਬੰਦ ਕਰਕੇ ਗੁੰਡੇ ਟਕੂਏ, ਕ੍ਰਿਪਾਨਾਂ, ਛਵ੍ਹੀਆਂ ਤੇ ਗੰਡਾਸੇ ਆਦਿ ਲੈ ਕੇ ਸਿੰਘਾਂ ਉਂਪਰ ਵਾਰ ਕਰਨ ਲੱਗ ਪਏ। ਵੇਖਦਿਆਂ ਵੇਖਦਿਆਂ ਹੀ ਬਹੁਤ ਸਾਰੇ ਸਿੰਘ ਸ਼ਹੀਦ ਕਰ ਦਿੱਤੇ ਅਤੇ ਕਈ ਜ਼ਖ਼ਮੀ ਹੋ ਗਏ। ਇਹ ਇਤਨਾ ਦਿਲਕੰਬਾਊ ਦ੍ਰਿਸ਼ ਸੀ, ਜਿਸ ਨੂੰ ਦੇਖ ਕੇ ਸ਼ਾਇਦ ਔਰੰਗਜ਼ੇਬ, ਨਾਦਰ ਸ਼ਾਹ ਅਬਦਾਲੀ, ਮੀਰ ਮਨੂੰ ਵਰਗਿਆਂ ਦੀਆਂ ਰੂਹਾਂ ਵੀ ਕੰਬ ਉਂਠੀਆਂ ਹੋਣਗੀਆਂ। ਭਾਈ ਲਛਮਣ ਸਿੰਘ ਨੂੰ ਜੰਡ ਨਾਲ ਪੁੱਠਾ ਲਟਕਾ ਕੇ ਅੱਗ ਲਗਾ ਕੇ ਸ਼ਹੀਦ ਕਰ ਦਿੱਤਾ ਗਿਆ।
ਲਾਈਨ 35 ⟶ 37:
 
ਇਸ ਤਰ੍ਹਾਂ ਸ਼ਹੀਦੀਆਂ ਦੇ ਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦਾ ਪ੍ਰਬੰਧ ਸਿੱਖ ਪੰਥ ਦੇ ਹੱਥਾਂ ਵਿੱਚ ਆਇਆ। ਪਰ 1947 ਈ. ਦੀ ਦੇਸ਼ ਵੰਡ ਹੋਣ ਕਰਕੇ ਇਹ ਗੁਰਧਾਮ ਪਾਕਿਸਤਾਨ ਵਿੱਚ ਰਹਿ ਜਾਣ ਕਰਕੇ ਫਿਰ ਪੰਥ ਇਸ ਦੇ ਦਰਸ਼ਨ ਦੀਦਾਰਿਆਂ ਤੋਂ ਵਾਂਝਾ ਹੋ ਗਿਆ, ਜਿਸ ਦੇ ਖੁੱਲ੍ਹੇ ਦਰਸ਼ਨਾਂ ਦੀ ਸਿੱਕ ਲੈ ਕੇ ਅੱਜ ਹਰੇਕ ਸਿੱਖ ਅਰਦਾਸ ਕਰਦਾ ਹੈ। ਇਹ ਸ਼ਹੀਦੀਆਂ ਸਿੱਖਾਂ ਦੀ ਰੋਜ਼ਾਨਾ ਅਰਦਾਸ ਦਾ ਹਿੱਸਾ ਬਣ ਗਈਆਂ। ਅੱਜ ਵੀ ਜਦ ਸਿੱਖ ਅਰਦਾਸ ਕਰਦਾ ਹੈ ਤਾਂ ਇਨ੍ਹਾਂ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਦਾ ਹੋਇਆ ਆਖਦਾ ਹੈ-- "...ਗੁਰਦੁਆਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸਵਾਸਾਂ ਸੰਗ ਨਿਬਾਹੀ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ!"
 
==ਹਵਾਲੇ==
{{ਹਵਾਲੇ}}==ਹਵਾਲੇ==
{{ਹਵਾਲੇ}}
[[ਸ਼੍ਰੇਣੀ:ਸਿੱਖ ਇਤਿਹਾਸ]]