ਅਲੰਕਾਰ ਸੰਪਰਦਾਇ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਸਤਗੁਰ ਸਿੰਘ (ਗੱਲ-ਬਾਤ | ਯੋਗਦਾਨ) No edit summary |
ਸਤਗੁਰ ਸਿੰਘ (ਗੱਲ-ਬਾਤ | ਯੋਗਦਾਨ) No edit summary |
||
ਲਾਈਨ 1:
{{ਅੰਦਾਜ਼ }}
ਅਲੰਕਾਰ ਜਾ ਅਲੰਕਿ੍ਤ ਦੋਵੇ ਹੀ ਸਮਾਨਾਰਥਕ ਸਬਦ ਹਨ ਜਾ ਪ ਸਬਦ ਹਨ ਅਲੰਕਾਰ
ਦੇ ਅਰਥ ਵਿਚ ਵਰਤਿਆ ਜਾਂਦਾ ਹੈ ਅਤੇ ਸੰਸਕਿ੍ਤ ਦਾ ਅਲੇ ਸਬਦ ਵੀ ਕਾਵਿ ਪ੍ਗਟਾ (ਅਭਿਵਿਅਕਤੀ) ਦਾ ਭੂਸ਼ਣ ਸੰਸਕਿ੍ਤ ਵਿਚ ਅਲੰਕਾਰ ਮੰਨਿਆ ਜਾਂਦਾ ਹੈ ਇਸ ਤਰਾ ਅਲੰਕਾਰ ਨੂੰ ਕਾਵਿ ਦੇ ਵਿਚ ਸੋਭਾ ਵਧਾੳੁਣ ਵਾਲਾ ਤੱਤ ਮੰਨਿਆ ਗਿਆ ਹੈ ਕਾਵਿ ਨੂੰ ਸਜਾੳੁਣ ਅਲੰਕਾਰ ਹੈ ਇਸ ਤਰਾ ਅਲੰਕਾਰ ੳੁਹ ਤੱਤ ਹੈ ਜੋ ਕਾਵਿ ਨੂੰ ਸੁੰਦਰਤਾ ਦਾ ਗਹਿਣਾ ਪਹਿਨਾੳਦਾ ਹੈ ਅਲੰਕਾਰ ਬਾਰੇ ਇਹ ਵੀ ਕਹਿ ਜਾਂਦਾ ਹੈ ਕੇ ਜਿਸ ਤਰਾ ਸੁਭਾਵਿਕ ਤੋਰ ਤੇ ਸੁੰਦਰ ਹੋਣ ਤੇ ਵੀ ਇਸ ਇਸਤਰੀ ਦਾ ਮੁੱਖ (ਅਲੰਕਾਰ) ਗਹਿਣੇ ਤੋ ਬਿਨਾਂ ਸੋਭਾ ਨਹੀਂ ਪਾੳੁਦਾ ਕਾਵਿ ਦੇ ਵਿਚ ਸੋਭਾ ਵਧਾੳੁਣ ਵਾਲਾ ਤੱਤ ਅਲਮ੍ ਅਤੇ ਕਾਰ ਤੋਂ ਬਣਿਆ ਹੈ। ਅਲਮ੍ ਦਾ ਅਰਥ ਹੈ। ਸ਼ੋਭਾ (ਸਜਾਵਟ) ਅਤੇ ਪੂਰਣਤਾ। ਇਸ ਤਰ੍ਹਾਂ ਅਲੰਕਾਰ ਦਾ ਅਰਥ ਹੋਇਆ ਸ਼ੋਭਾ (ਸਜਾਵਟ) ਕਰਨ ਵਾਲਾ ਅਤੇ ਪੂਰਣਤਾ ਪ੍ਰਦਾਨ ਕਰਨ ਵਾਲਾ ਧਰਮ। ਸੰਸਕ੍ਰਿਤ ਵਿਚ ਅਲੰਕਾਰ ਸ਼ਬਦ ਦੀ ਉਤਪੱਤੀ ਦੋ ਤਰ੍ਹਾਂ ਨਾਲ ਮੰਨੀ ਗਈ ਹੈ।'ਅਲੰਕਰੋਤਿਤੀ'ਅਲੰਕਾਰ ਭਾਵ ਜੋ ਸਜਾਉਂਦਾ ਹੈ ਜਾਂ ਸ਼ਿੰਗਾਰ ਕਰਨ ਵਾਲਾ ਅਤੇ ਅੰਲਕ੍ਰਿਯਤੇ ਅਨੇਨ ਇਤਿ ਅਲੰਕਾਰ ਭਾਵ ਜਿਸ ਨਾਲ ਕਿਸੇ ਦੀ ਸਜਾਵਟ ਹੁੰਦੀ ਹੈ ਜਾਂ ਸ਼ਿੰਗਾਰ ਦਾ ਸਮਾਨ। ਜਿਸ ਦੁਆਰਾ ਕਾਵਿ ਨੂੰ ਅਲੰਕ੍ਰਿਤ ਕੀਤਾ ਜਾਵੇ ਜਾਂ ਜੋ ਕਾਵਿ ਨੂੰ ਅਲੰਕ੍ਰਿਤ ਕਰੇ,ਇਹਨਾਂ ਦੋਵਾਂ ਕਥਨਾਂ ਵਿੱਚ ਅਸਲ ਵਿਚ ਕੋਈ ਖਾਸ ਅੰਤਰ ਨਹੀਂ ਹੈ। ਦੋਵੇਂ ਵਿਉਤਪੱਤੀਆਂ ਇਹੋ ਤੱਥ ਪੇਸ਼ ਕਰਦੀਆਂ ਹਨ ਕਿ ਕਾਵਿ ਨੂੰ ਸਜਾਉਣ ਵਾਲਾ ਤੱਤ ਹੀ ਅੰਲਕਾਰ ਹੈ।
ਕਵਿਤਾ ਦਾ ਮੁੱਖ ਉਦੇਸ਼ ਵਸਤੂ ਦਾ ਗਿਆਨ ਕਰਵਾਉਣਾ ਨਹੀਂ, ਬਲਕਿ ਉਸਦੇ ਭਾਵ ਜਾਂ ਰਸ ਦਾ ਸੰਚਾਰ ਕਰਨਾ ਹੁੰਦਾ ਹੈ। "ਕਿਸੇ ਦਾ ਮੁੱਖ ਸੋਹਣਾ ਹੈ" ਇੱਥੇ ਕਾਵਿ ਦਾ ਉਦੇਸ਼ ਮੁੱਖ ਨਾਲ ਸੰਬੰਧਿਤ ਨਹੀਂ, ਮੁੱਖ ਦੀ ਸੁੰਦਰਤਾ ਨਾਲ ਸੰਬੰਧਿਤ ਹੈ। ਜਦੋਂ ਮੁੱਖ ਦੀ ਸੁੰਦਰਤਾ ਦੇ ਪ੍ਰਭਾਵ ਵਿੱਚ ਹੋਰ ਖਿੱਚ ਪੈਦਾ ਕਰਨ ਲਈ ਮੁੱਖ ਦੀ ਸੁੰਦਰਤਾ ਦੇ ਨਾਲ ਹੀ ਹੋਰ ਕਾਲਪਨਿਕ ਸੁੰਦਰਤਾ ਦਾ ਸਹਾਰਾ ਲਿਆ ਜਾਂਦਾ ਹੈ, ਉੱਥੇ ਅਲੰਕਾਰ ਆਪਣੀ ਹੋਂਦ ਧਾਰਨ ਕਰਦਾ ਹੈ। ਕਵੀ ਦਾ ਉਦੇਸ਼ ਭਾਵ ਨੂੰ ਵੱਧ ਤੋਂ ਵੱਧ ਸਪਸ਼ਟ ਤੇ ਸੋਹਣੇ ਰੂਪ ਵਿਚ ਵਰਣਨ ਕਰਕੇ ਪੂਰਾ ਪ੍ਰਭਾਵ ਪੈਦਾ ਕਰਨਾ ਹੈ। ਇਸ ਪ੍ਰਭਾਵ ਦੇ ਵਾਧੇ ਲਈ ਕਵੀ ਜਿਸ ਸਾਧਨ ਦੀ ਵਰਤੋਂ ਕਰਦਾ ਹੈ, ਉਸਨੂੰ ਅਲੰਕਾਰ ਕਿਹਾ ਜਾਂਦਾ ਹੈ। ਜਿਸ ਤਰ੍ਹਾਂ ਗਹਿਣਿਆਂ ਨਾਲ ਮਨੁੱਖੀ ਮਨ ਵਿੱਚ ਖੁਸ਼ੀ ਪੈਦਾ ਹੁੰਦੀ ਹੈ,ਓੇੁਸ ਤਰ੍ਹਾਂ ਦੀ ਹੀ ਖੁਸ਼ੀ ਅਲੰਕਾਰ ਦੁਆਰਾ ਪੈਦਾ ਕਰਨ ਲਈ, ਵਿਦਵਾਨਾਂ ਨੇ ਭਾਸ਼ਾਈ ਤੱਤਾਂ ਦੀ ਢੁੱਕਵੀਂ ਵਿਉਂਤਬੰਦੀ ਤੇ ਸਜਾਵਟ ਦੇ ਨਿਯਮਾਂ ਦੀ ਸਿਰਜਨਾ ਕੀਤੀ, ਜਿਸਦੇ ਫਲਸਰੂਪ ਅਨੁਪ੍ਰਾਸ, ਯਮਕ ਆਦਿ ਵਰਗੇ ਸ਼ਬਦ ਅਲੰਕਾਰਾਂ ਦਾ ਵਿਕਾਸ ਹੋਇਆ।<ref>ਅਲੰਕਾਰ ਸਿਧਾਂਤ ਦੇ ਪ੍ਰਸੰਗ ਵਿੱਚ ਅਾਧੁਨਿਕ ਪੰਜਾਬੀ ਕਵਿਤਾ ਦਾ ਅਧਿਐਨ(ਥੀਸਿਜ਼) ਗੁਰਪ੍ਰੀਤ ਸਿੰਘ,ਪੰਨਾ ਨੰ.15</ref>
|