ਜਲ੍ਹਿਆਂਵਾਲਾ ਬਾਗ ਹੱਤਿਆਕਾਂਡ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 3:
 
== ਪਿਛੋਕੜ ==
ਪੰਜਾਬ ਨੇ ਆਜ਼ਾਦੀ ਦੇ ਸੰਘਰਸ਼ ਵਿਚ ਬਹੁਤ ਅਹਿਮ ਹਿੱਸਾ ਪਾਇਆ ਹੈ। 1857 ਵਿਚ ਹੋਈਆਂ ਨੀਲੀ ਬਾਰ ਤੇ ਹੋਰ ਬਗ਼ਾਵਤਾਂ ਤੋਂ ਬਾਅਦ ‘ਕੂਕਾ ਲਹਿਰ’ ਤੇ ‘ਪਗੜੀ ਸੰਭਾਲ ਜੱਟਾ ਲਹਿਰ’ ਆਜ਼ਾਦੀ ਦੇ ਸੰਘਰਸ਼ ਦੇ ਸੁਨਹਿਰੀ ਪੰਨਿਆਂ ਵਜੋਂ ਦਰਜ ਹਨ। ਵੀਹਵੀਂ ਸਦੀ ਦੇ ਦੂਸਰੇ ਦਹਾਕੇ ਵਿਚ ਗ਼ਦਰ ਪਾਰਟੀ ਨੇ ਪੰਜਾਬੀਆਂ ਅੰਦਰ ਆਜ਼ਾਦੀ ਦੀ ਤਾਂਘ ਨੂੰ ਹੋਰ ਤੀਬਰ ਕੀਤਾ। ਅਜਿਹੀਆਂ ਸਰਗਰਮੀਆਂ ’ਤੇ ਕਾਬੂ ਪਾਉਣ ਲਈ ਅੰਗਰੇਜ਼ ਸਰਕਾਰ ਨੇ ‘ਡਿਫੈਂਸ ਆਫ਼ ਇੰਡੀਆ ਐਕਟ, 1915’ ਤੇ 1919 ਵਿਚ ਇਹੋ ਜਿਹਾ ਇਕ ਹੋਰ ਕਾਨੂੰਨ ‘ਰੌਲਟ ਐਕਟ’ ਬਣਾਇਆ। ਹਿੰਦੋਸਤਾਨ ਵਿਚ ਇਸ ਵਿਰੁੱਧ ਅੰਦੋਲਨ ਹੋਇਆ ਤੇ ਆਜ਼ਾਦੀ ਸੰਗਰਾਮ ਨੇ ਨਵੀਂ ਨੁਹਾਰ ਲੈਣੀ ਸ਼ੁਰੂ ਕਰ ਦਿੱਤੀ। ਮਹਾਤਮਾ ਗਾਂਧੀ ਨੇ ਹੜਤਾਲ ਤੇ ਸੱਤਿਆਗ੍ਰਹਿ ਕਰਨ ਦਾ ਸੱਦਾ ਦਿੱਤਾ। ਪੰਜਾਬ ਵਿਚ ਵਿਦਰੋਹ ਭੜਕ ਉੱਠਿਆ ਅਤੇ ਇਸ ਦਾ ਸਿਖ਼ਰ 13 ਅਪਰੈਲ, 1919 ਨੂੰ ਜੱਲ੍ਹਿਆਂਵਾਲਾ ਬਾਗ ਵਿਚ ਹੋਇਆ ਖ਼ੂਨੀ ਸਾਕਾ ਸੀ। 15 ਅਪਰੈਲ ਤੋਂ ਮਾਰਸ਼ਲ ਲਾਅ ਲਗਾ ਦਿੱਤਾ ਗਿਆ।<ref>{{Cite web|url=https://www.punjabitribuneonline.com/2019/04/%e0%a8%b8%e0%a8%a6%e0%a9%80-%e0%a8%ac%e0%a8%be%e0%a8%85%e0%a8%a6-%e0%a8%87%e0%a8%a4%e0%a8%bf%e0%a8%b9%e0%a8%be%e0%a8%b8-%e0%a8%9a%e0%a9%8b%e0%a8%82-%e0%a8%ae%e0%a9%81%e0%a9%9c-%e0%a8%97/|title=ਸਦੀ ਬਾਅਦ ਇਤਿਹਾਸ ’ਚੋਂ ਮੁੜ ਗੁਜ਼ਰਦਿਆਂ|date=2019-04-13|website=Punjabi Tribune Online|language=hi-IN|access-date=2019-04-13}}</ref>
 
== ਘਟਨਾਵਾਂ ==