ਜਲ੍ਹਿਆਂਵਾਲਾ ਬਾਗ ਹੱਤਿਆਕਾਂਡ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਲਾਈਨ 11:
ਜਾਨ ਬਚਾਉਣ ਲਈ ਬਹੁਤ ਸਾਰੇ ਲੋਕਾਂ ਨੇ ਪਾਰਕ ਵਿੱਚ ਮੌਜੂਦ ਖੂਹ ਵਿੱਚ ਛਲਾਂਗ ਲਗਾ ਦਿੱਤੀ। ਬਾਗ ਵਿੱਚ ਲੱਗੀ ਫੱਟੀ ਉੱਤੇ ਲਿਖਿਆ ਹੈ ਕਿ 120 ਲਾਸਾਂ ਤਾਂ ਸਿਰਫ ਖੂਹ ਵਿੱਚੋਂ ਹੀ ਮਿਲਿਆਂ। ਜਦੋਂ ਕਿ ਪੰਡਤ ਮਦਨ ਮੋਹਨ ਮਾਲਵੀਆ ਦੇ ਅਨੁਸਾਰ ਘੱਟ ਤੋਂ ਘੱਟ 1300 ਲੋਕ ਮਾਰੇ ਗਏ। ਸਵਾਮੀ ਸ਼ਰਧਾਨੰਦ ਦੇ ਅਨੁਸਾਰ ਮਰਨੇ ਵਾਲਿਆਂ ਦੀ ਗਿਣਤੀ 1500 ਤੋਂ ਜਿਆਦਾ ਸੀ<ref>[http://punjabitribuneonline.com/2013/04/%E0%A8%B8%E0%A8%BE%E0%A8%95%E0%A8%BE-%E0%A8%9C%E0%A8%B2%E0%A9%8D%E0%A8%B9%E0%A8%BF%E0%A8%86%E0%A8%82%E0%A8%B5%E0%A8%BE%E0%A8%B2%E0%A8%BE-%E0%A8%AC%E0%A8%BE%E0%A9%9A-%E0%A8%A6%E0%A9%87-%E0%A8%AA/ਸਾਕਾ ਜਲ੍ਹਿਆਂਵਾਲਾ ਬਾਗ਼ ਦੇ ਪਲ-ਪਲ ਦਾ ਬ੍ਰਿਤਾਂਤ]</ref> ਜਦੋਂ ਕਿ ਅਮ੍ਰਿਤਸਰ ਦੇ ਤਤਕਾਲੀਨ ਸਿਵਲ ਸਰਜਨ ਡਾਕਟਰ ਸਮਿਥ ਦੇ ਅਨੁਸਾਰ ਮਰਨੇ ਵਾਲੀਆਂ ਦੀ ਗਿਣਤੀ 1800 ਤੋਂ ਜਿਆਦਾ ਸੀ । <ref>{{cite web |url= http://www.24dunia.com/hindi/shownews/3913517/कोई-भला-कैसे-भूलेगा-जलियांवाला-बाग-को.html|title=ਕੋਈ ਭਲਾ ਕੈਸੇ ਭੂਲੇਗਾ ਜਲਿਯਾੰਵਾਲਾ ਬਾਗ ਕੋ|accessdate=੨੩ ਅਪ੍ਰੈਲ ੨੦੦੯|format=ਏਚਟੀਏਮਏਲ|publisher=ਪ੍ਰਭਾਸਾਕ੍ਸ਼ੀ|language=ਹਿੰਦੀ}}</ref>
ਇਸ ਹੱਤਿਆਕਾਂਡ ਦੇ ਵਿਰੋਧ ਵਿੱਚ ਰਬਿੰਦਰਨਾਥ ਟੈਗੋਰ ਨੇ ਸਰ ਦੀ ਉਪਾਧੀ ਮੋੜ ਦਿੱਤੀ ਅਤੇ ਉਧਮ ਸਿੰਘ ਨੇ ਲੰਦਨ ਜਾਕੇ ਪਿਸਟਲ ਦੀ ਗੋਲੀ ਵਲੋਂ ਜਨਰਲ ਡਾਇਰ ਨੂੰ ਭੁੰਨ ਦਿੱਤਾ ਅਤੇ ਇਸ ਹੱਤਿਆ ਕਾਂਡ ਦਾ ਬਦਲਾ ਲਿਆ।ਇਹ ਘਟਨਾ ਅੰਗਰੇਜ਼ੀ ਰਾਜ ਵਲੋਂ ਭਾਰਤੀ ਅਵਾਮ ਅੰਦਰ ਦਹਿਸ਼ਤ ਬਿਠਾਉਣ ਦੀ ਸੋਚੀ ਵਿਚਾਰੀ ਕਾਰਵਾਈ ਸੀ<ref>{{Cite web|url=https://www.punjabitribuneonline.com/2019/02/%e0%a8%ac%e0%a8%b8%e0%a8%a4%e0%a9%80%e0%a8%b5%e0%a8%be%e0%a8%a6%e0%a9%80-%e0%a8%96%e0%a9%8c%e0%a8%ab%e0%a8%bc-%e0%a8%a6%e0%a9%80-%e0%a8%a6%e0%a8%be%e0%a8%b8%e0%a8%a4%e0%a8%be%e0%a8%82-%e0%a8%a6/|title=ਬਸਤੀਵਾਦੀ ਖੌਫ਼ ਦੀ ਦਾਸਤਾਂ ਦਾ ਹਿੱਸਾ ਸੀ ਜਲ੍ਹਿਆਂਵਾਲੇ ਬਾਗ਼ ਦਾ ਸਾਕਾ|date=2019-02-11|website=Punjabi Tribune Online|language=hi-IN|access-date=2019-02-11}}</ref>।ਇਨ੍ਹਾਂ ਦਿਨਾਂ ਦੀ ਸੱਚਾਈ ਜਾਣਨ ਵਾਸਤੇ ਪੰਡਤ ਮਦਨ ਮੋਹਨ ਮਾਲਵੀਆ, ਪੰਡਤ ਮੋਤੀ ਲਾਲ ਨਹਿਰੂ ਅਤੇ ਪਾਦਰੀ ਸੀ. ਐੱਫ. ਐਂਡਰਿਊਜ਼ ਨੇ ਅੰਮ੍ਰਿਤਸਰ ਅਤੇ ਲਾਹੌਰ ਦਾ ਦੌਰਾ ਕੀਤਾ।<ref>{{Cite web|url=https://www.punjabitribuneonline.com/2019/04/%e0%a8%a6%e0%a8%bf-%e0%a8%9f%e0%a9%8d%e0%a8%b0%e0%a8%bf%e0%a8%ac%e0%a8%bf%e0%a8%8a%e0%a8%a8-%e0%a8%a6%e0%a9%87-%e0%a8%b8%e0%a9%b0%e0%a8%aa%e0%a8%be%e0%a8%a6%e0%a8%95-%e0%a8%a6/|title=‘ਦਿ ਟ੍ਰਿਬਿਊਨ’ ਦੇ ਸੰਪਾਦਕ ਦੀ ਜੇਲ੍ਹ ਯਾਤਰਾ|last=ਗੁਰਦੇਵ ਸਿੰਘ ਸਿੱਧੂ|first=|date=2019-04-13|website=Punjabi Tribune Online|publisher=|language=|access-date=2019-04-13}}</ref>
 
== ਘਟਨਾਵਾਂ ਦਾ ਮਿਤੀ ਵਾਰ ਵੇਰਵਾ ==
'''18 ਜਨਵਰੀ 1919:''' ਰੌਲਟ ਬਿਲ ਹਿੰਦੁਸਤਾਨ ਸਰਕਾਰ ਦੇ ਗਜ਼ਟ ਵਿਚ ਪ੍ਰਕਾਸ਼ਿਤ
 
'''6 ਫਰਵਰੀ 1919:''' ਰੌਲਟ ਬਿਲ ਇੰਪੀਰੀਅਲ ਲੈਜਿਸਲੇਟਿਵ ਕੌਂਸਲ ਵਿਚ ਪੇਸ਼
 
'''24 ਫਰਵਰੀ 1919:''' ਸਰਕਾਰ ਨੂੰ ਰੌਲਟ ਕਾਨੂੰਨ ਬਣਾਉਣ ਲਈ ਬਜ਼ਿਦ ਵੇਖ ਕੇ ਗਾਂਧੀ ਜੀ ਵੱਲੋਂ ਸੱਤਿਆਗ੍ਰਹਿ ਸਭਾ ਦੀ ਸਥਾਪਨਾ
 
'''1 ਮਾਰਚ 1919:''' ਗਾਂਧੀ ਜੀ ਵੱਲੋਂ ਸਤਿਆਗ੍ਰਹਿ ਦਾ ਐਲਾਨ
 
'''21 ਮਾਰਚ 1919''': “ਅਨਾਰਕੀਕਲ ਐਂਡ ਰੈਵੋਲਿਊਸ਼ਨਰੀ ਕਰਾਈਮਜ਼ ਐਕਟ” ਭਾਵ ਰੌਲਟ ਐਕਟ ਕੌਂਸਲ ਵਿਚ ਪਾਸ
 
'''23 ਮਾਰਚ 1919:''' ਗਾਂਧੀ ਜੀ ਵੱਲੋਂ ਸਤਿਆਗ੍ਰਹੀਆਂ ਲਈ ਹਦਾਇਤਾਂ ਜਾਰੀ; 30 ਮਾਰਚ ਨੂੰ ਹੜਤਾਲ ਕਰਨ ਦਾ ਸੱਦਾ
 
'''30 ਮਾਰਚ 1919''': ਗਾਂਧੀ ਜੀ ਵੱਲੋਂ ਹੜਤਾਲ ਦੀ ਮਿਤੀ 6 ਅਪ੍ਰੈਲ ਕਰ ਦੇਣ ਦੇ ਬਾਵਜੂਦ ਦਿੱਲੀ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿਚ ਹੜਤਾਲ ਹੋਈ; ਦਿੱਲੀ ਵਿਚ ਪੁਲੀਸ ਵੱਲੋਂ ਗੋਲੀ ਚਲਾਏ ਜਾਣ ਕਾਰਨ 8 ਮੌਤਾਂ ਹੋਈਆਂ
 
'''6 ਅਪ੍ਰੈਲ 1919''': ਪੰਜਾਬ ਭਰ ਵਿਚ ਜ਼ੋਰਦਾਰ ਹੜਤਾਲ ਪਰ ਸਥਿਤੀ ਸ਼ਾਂਤੀਪੁਰਨ ਰਹੀ
 
'''9 ਅਪ੍ਰੈਲ 1919:''' ਅੰਮ੍ਰਿਤਸਰ ਵਿਚ ਹਿੰਦੂਆਂ ਮੁਸਲਮਾਨਾਂ ਨੇ ਰਾਮ ਨੌਮੀ ਦਾ ਤਿਉਹਾਰ ਮਿਲ ਕੇ ਮਨਾਇਆ; ਪੰਜਾਬ ਸਰਕਾਰ ਵੱਲੋਂ ਡਾ. ਕਿਚਲੂ ਅਤੇ ਡਾ. ਸਤਿਆਪਾਲ ਨੂੰ ਪੰਜਾਬ ਬਦਰ ਕਰਨ ਦਾ ਫੈਸਲਾ
 
'''10 ਅਪ੍ਰੈਲ 1919:''' ਉਕਤ ਫੈਸਲੇ ਨੂੰ ਲਾਗੂ ਕਰਦਿਆਂ ਡਿਪਟੀ ਕਮਸ਼ਿਨਰ ਅੰਮ੍ਰਿਤਸਰ ਨੇ ਦੋਵਾਂ ਆਗੂਆਂ ਨੂੰ ਹਿਰਾਸਤ ਵਿਚ ਲੈ ਕੇ ਧਰਮਸਾਲਾ ਨੂੰ ਰਵਾਨਾ ਕੀਤਾ, ਡਿਪਟੀ ਕਮਿਸ਼ਨਰ ਤੋਂ ਆਪਣੇ ਆਗੂਆਂ ਦਾ ਥਹੁ ਪਤਾ ਕਰਨ ਵਾਸਤੇ ਉਸ ਦੀ ਕੋਠੀ ਵੱਲ ਜਾਣ ਲਈ ਬਜ਼ਿੱਦ ਭੀੜ ਉੱਤੇ ਗੋਲੀ ਚਲਾਏ ਜਾਣ ਕਾਰਨ ਕਈ ਮੌਤਾਂ; ਗੁੱਸਾਈ ਭੀੜ ਨੇ ਕਈ ਅੰਗਰੇਜ਼ ਮਾਰੇ, ਬੈਂਕ ਅਤੇ ਡਾਕਖਾਨੇ ਲੁੱਟੇ ਅਤੇ ਸਰਕਾਰੀ ਇਮਾਰਤਾਂ ਨੂੰ ਅੱਗ ਲਾਈ; ਸਥਿਤੀ ਨੂੰ ਕਾਬੂ ਕਰਨ ਵਾਸਤੇ ਲੈਫਟੀਨੈਂਟ ਗਵਰਨਰ ਵੱਲੋਂ ਭੇਜਿਆ ਮੇਜਰ ਮੈਕਡੋਨਲਡ ਸ਼ਾਮ ਸਮੇਂ ਅੰਮ੍ਰਿਤਸਰ ਪੁੱਜਾ
 
'''11 ਅਪ੍ਰੈਲ 1919:''' ਬ੍ਰਿਗੇਡੀਅਰ ਜਨਰਲ ਡਾਇਰ ਨੇ ਰਾਤ 9 ਵਜੇ ਆ ਕੇ ਚਾਰਜ ਸੰਭਾਲਿਆ
 
'''12 ਅਪ੍ਰੈਲ 1919:''' ਬ੍ਰਿਗੇਡੀਅਰ ਜਨਰਲ ਡਾਇਰ ਵੱਲੋਂ ਅੰਮ੍ਰਿਤਸਰ ਵਿਚ ਸਵੇਰ ਵੇਲੇ ਜਲਸੇ ਜਲੂਸ ਕਰਨ ਦੀ ਮਨਾਹੀ ਕਰਨ ਦਾ ਐਲਾਨ; ਅੰਦੋਲਨਕਾਰੀਆਂ ਨੇ ਅੰਮ੍ਰਿਤਸਰ ਤੋਂ ਬਾਹਰ ਪੰਜਾਬ ਵਿਚ ਕਈ ਥਾਵਾਂ ਉੱਤੇ ਰੇਲ ਪਟੜੀਆਂ ਨੁਕਸਾਨੀਆਂ, ਟੈਲੀਫੋਨ ਅਤੇ ਰੇਲ ਦੀਆਂ ਤਾਰਾਂ ਕੱਟੀਆਂ
 
'''13 ਅਪ੍ਰੈਲ 1919:''' ਬ੍ਰਿਗੇਡੀਅਰ ਜਨਰਲ ਡਾਇਰ ਵੱਲੋਂ ਸਵੇਰ ਵੇਲੇ ਅੰਮ੍ਰਿਤਸਰ ਦੇ ਵਾਸੀਆਂ ਉੱਤੇ ਸਖਤ ਪਾਬੰਦੀਆਂ ਲਾਉਣ ਦਾ ਐਲਾਨ; ਪਾਬੰਦੀਆਂ ਖ਼ਿਲਾਫ਼ ਵਿਰੋਧ ਜਤਾਉਣ ਵਾਸਤੇ ਸ਼ਹਿਰੀਆਂ ਵੱਲੋਂ ਸ਼ਾਮ ਵੇਲੇ ਜੱਲਿਆਂ ਵਾਲੇ ਬਾਗ ਵਿਚ ਜਲਸਾ ਕਰਨ ਦਾ ਫੈਸਲਾ
 
'''4.30:''' ਜਲਸਾ ਸ਼ੁਰੂ
 
'''4.45:''' ਜਨਰਲ ਡਾਇਰ ਬਾਗ ਵਿਚ ਪਹੁੰਚਿਆ ਅਤੇ ਗੋਲੀ ਚਲਾਉਣ ਦਾ ਹੁਕਮ
 
'''4.55:''' ਗੋਲੀਬਾਰੀ ਬੰਦ ਅਤੇ ਜਨਰਲ ਡਾਇਰ ਬਾਗ ਤੋਂ ਰਵਾਨਾ
 
ਪੰਜਾਬ ਸਰਕਾਰ ਨੇ ਰਾਤ ਸਮੇਂ ਹਿੰਦੁਸਤਾਨ ਸਰਕਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਅਤੇ ਜ਼ਿਲ੍ਹਾ ਲਾਹੌਰ ਵਿਚ ਮਾਰਸ਼ਲ ਲਾਅ ਲਾਉਣ ਬਾਰੇ ਲਿਖਿਆ
 
'''14 ਅਪ੍ਰੈਲ 1919:''' ਅੰਮ੍ਰਿਤਸਰ ਵਿਚ ਹੋਈਆਂ ਮੌਤਾਂ ਦੇ ਪ੍ਰਤੀਕਰਮ ਵਜੋਂ ਕਈ ਸ਼ਹਿਰਾਂ ਵਿਚ ਬਦਅਮਨੀ ਪਰ ਗੁੱਜਰਾਂਵਾਲਾ ਸ਼ਹਿਰ ਸਭ ਤੋਂ ਵੱਧ ਪ੍ਰਭਾਵਿਤ; ਹਵਾਈ ਜਹਾਜ਼ ਤੋਂ ਭੀੜ ਉੱਤੇ ਬੰਬ ਸੁੱਟੇ ਗਏ
 
'''15 ਅਪ੍ਰੈਲ 1919:''' ਪੰਜਾਬ ਵੱਲ ਆ ਰਹੇ ਗਾਂਧੀ ਜੀ ਨੂੰ ਪਲਵਲ ਦੇ ਸਟੇਸ਼ਨ ਉੱਤੇ ਰੋਕ ਕੇ ਵਾਪਸ ਬੰਬਈ ਭੇਜਿਆ ਗਿਆ; ਅੰਮ੍ਰਿਤਸਰ ਅਤੇ ਲਾਹੌਰ ਜ਼ਿਲ੍ਹਿਆਂ ਵਿਚ ਮਾਰਸ਼ਲ ਲਾਅ ਲਾਗੂ; ਗੁੱਜਰਾਂਵਾਲਾ ਸ਼ਹਿਰ ਵਿਚ ਸਵੇਰ ਵੇਲੇ ਫਿਰ ਹਵਾਈ ਜਹਾਜ਼ ਤੋਂ ਭੀੜ ਉੱਤੇ ਬੰਬ ਸੁੱਟੇ ਗਏ, ਕਈ ਸ਼ਹਿਰਾਂ ਵਿਚ ਸਰਕਾਰੀ ਇਮਾਰਤਾਂ ਨੂੰ ਸਾੜਨ ਅਤੇ ਰੇਲ ਤਾਰਾਂ ਕੱਟਣ ਦੀਆਂ ਵਾਰਦਾਤਾਂ; ਜ਼ਿਲ੍ਹਾ ਅੰਮ੍ਰਿਤਸਰ ਅਤੇ ਜ਼ਿਲ੍ਹਾ ਲਾਹੌਰ ਵਿਚ ਮਾਰਸ਼ਲ ਲਾਅ ਲਾਗੂ
 
'''16 ਅਪ੍ਰੈਲ 1919:''' ਗੁੱਜਰਾਂਵਾਲੇ ਜ਼ਿਲ੍ਹੇ ਵਿਚ ਮਾਰਸ਼ਲ ਲਾਅ ਲਾਗੂ
 
'''17 ਅਪਰੈਲ, 1919:''' ਸ਼ਾਮ ਦੇ ਪੌਣੇ ਅੱਠ ਵਜੇ ‘ਦਿ ਟ੍ਰਿਬਿਊਨ’ ਦੇ ਐਡੀਟਰ ਸ੍ਰੀ ਕਾਲੀਨਾਥ ਰੇਅ ਦੀ ਗ੍ਰਿਫ਼ਤਾਰੀ
 
'''18 ਅਪ੍ਰੈਲ 1919:''' ‘ਦਿ ਟਿ੍ਬਿਊਨ’ ਦਾ ਦਫ਼ਤਰ ਸੀਲ; ਇਸੇ ਦਿਨ ਸਵੇਰੇ ਸੱਤ ਵਜੇ ਪੁਲੀਸ ਨੇ ‘ਦਿ ਟ੍ਰਿਬਿਊਨ’ ਦੇ ਟਰਸਟੀ ਲਾਲਾ ਮਨੋਹਰ ਲਾਲ ਨੂੰ ਗ੍ਰਿਫ਼ਤਾਰ ਕਰ ਲਿਆ
 
'''19 ਅਪ੍ਰੈਲ 1919:''' ਗੁਜਰਾਤ ਜ਼ਿਲ੍ਹੇ ਵਿਚ ਮਾਰਸ਼ਲ ਲਾਅ ਲਾਗੂ
 
'''24 ਅਪ੍ਰੈਲ 1919:''' ਲਾਇਲਪੁਰ ਜ਼ਿਲ੍ਹੇ ਵਿਚ ਮਾਰਸ਼ਲ ਲਾਅ ਲਾਗੂ
 
'''23 ਮਈ 1919:''' ਜ਼ਿਲ੍ਹਾ ਲਾਹੌਰ, ਜ਼ਿਲ੍ਹਾ ਗੁਜਰਾਤ, ਅੰਮਿਤਸਰ ਸ਼ਹਿਰ ਅਤੇ ਜ਼ਿਲ੍ਹਾ ਗੁੱਜਰਾਂਵਾਲਾ ਦੇ ਪੇਂਡੂ ਇਲਾਕਿਆਂ ਵਿਚੋਂ ਮਾਰਸ਼ਲ ਲਾਅ ਹਟਾ ਲਿਆ ਗਿਆ, ਪਰ ਰੇਲ ਪਟੜੀ ਨੂੰ ਇਸ ਛੋਟ ਤੋਂ ਬਾਹਰ ਰੱਖਿਆ ਗਿਆ
 
'''28 ਮਈ 1919:''' ਸਮੁੱਚਾ ਜ਼ਿਲ੍ਹਾ ਲਾਇਲਪੁਰ ਅਤੇ ਜ਼ਿਲ੍ਹਾ ਅੰਮ੍ਰਿਤਸਰ; ਅਤੇ ਜ਼ਿਲ੍ਹਾ ਗੁੱਜਰਾਂਵਾਲਾ ਦੇ ਰਹਿੰਦੇ ਖੇਤਰਾਂ; ਅਤੇ ਕਸੂਰ ਮਿਉਂਸਪਲ ਖੇਤਰ ਨੂੰ ਵੀ ਮਾਰਸ਼ਲ ਲਾਅ ਤੋਂ ਮੁਕਤ ਕਰ ਦਿੱਤਾ ਗਿਆ ਪਰ ਇਹ ਰੇਲ ਪਟੜੀ ਉੱਤੇ ਲਾਗੂ ਰਿਹਾ
 
'''25 ਅਗਸਤ 1919:''' ਸਾਰੇ ਜ਼ਿਲ੍ਹਿਆਂ ਵਿਚ ਰੇਲ ਪਟੜੀਆਂ ਤੋਂ ਮਾਰਸ਼ਲ ਲਾਅ ਹਟਾਉਣ ਨਾਲ ਪ੍ਰਾਂਤ ਨੂੰ ਇਸ ਕਹਿਰੀ ਕਾਨੂੰਨ ਤੋਂ ਮੁਕਤੀ ਮਿਲੀ।<ref>{{Cite web|url=https://www.punjabitribuneonline.com/2019/04/%e0%a8%b8%e0%a8%a6%e0%a9%80-%e0%a8%ac%e0%a8%be%e0%a8%85%e0%a8%a6-%e0%a8%87%e0%a8%a4%e0%a8%bf%e0%a8%b9%e0%a8%be%e0%a8%b8-%e0%a8%9a%e0%a9%8b%e0%a8%82-%e0%a8%ae%e0%a9%81%e0%a9%9c-%e0%a8%97/|title=ਸਦੀ ਬਾਅਦ ਇਤਿਹਾਸ ’ਚੋਂ ਮੁੜ ਗੁਜ਼ਰਦਿਆਂ|last=ਗੁਰਦੇਵ ਸਿੰਘ ਸਿੱਧੂ|first=|date=2019-04-13|website=Punjabi Tribune Online|publisher=|language=hi-IN|access-date=2019-04-13}}</ref>
 
== ਊਧਮ ਸਿੰਘ ==