ਜਲ੍ਹਿਆਂਵਾਲਾ ਬਾਗ ਹੱਤਿਆਕਾਂਡ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ added Category:1919 using HotCat
ਲਾਈਨ 3:
 
== ਪਿਛੋਕੜ ==
ਪੰਜਾਬ ਨੇ ਆਜ਼ਾਦੀ ਦੇ ਸੰਘਰਸ਼ ਵਿਚ ਬਹੁਤ ਅਹਿਮ ਹਿੱਸਾ ਪਾਇਆ ਹੈ। 1857 ਵਿਚ ਹੋਈਆਂ ਨੀਲੀ ਬਾਰ ਤੇ ਹੋਰ ਬਗ਼ਾਵਤਾਂ ਤੋਂ ਬਾਅਦ ‘ਕੂਕਾ ਲਹਿਰ’ ਤੇ ‘ਪਗੜੀ ਸੰਭਾਲ ਜੱਟਾ ਲਹਿਰ’ ਆਜ਼ਾਦੀ ਦੇ ਸੰਘਰਸ਼ ਦੇ ਸੁਨਹਿਰੀ ਪੰਨਿਆਂ ਵਜੋਂ ਦਰਜ ਹਨ। ਵੀਹਵੀਂ ਸਦੀ ਦੇ ਦੂਸਰੇ ਦਹਾਕੇ ਵਿਚ ਗ਼ਦਰ ਪਾਰਟੀ ਨੇ ਪੰਜਾਬੀਆਂ ਅੰਦਰ ਆਜ਼ਾਦੀ ਦੀ ਤਾਂਘ ਨੂੰ ਹੋਰ ਤੀਬਰ ਕੀਤਾ। ਅਜਿਹੀਆਂ ਸਰਗਰਮੀਆਂ ’ਤੇ ਕਾਬੂ ਪਾਉਣ ਲਈ ਅੰਗਰੇਜ਼ ਸਰਕਾਰ ਨੇ ‘ਡਿਫੈਂਸ ਆਫ਼ ਇੰਡੀਆ ਐਕਟ, 1915’ ਤੇ 1919 ਵਿਚ ਇਹੋ ਜਿਹਾ ਇਕ ਹੋਰ ਕਾਨੂੰਨ ‘ਰੌਲਟ ਐਕਟ’ ਬਣਾਇਆ। ਹਿੰਦੋਸਤਾਨ ਵਿਚ ਇਸ ਵਿਰੁੱਧ ਅੰਦੋਲਨ ਹੋਇਆ ਤੇ ਆਜ਼ਾਦੀ ਸੰਗਰਾਮ ਨੇ ਨਵੀਂ ਨੁਹਾਰ ਲੈਣੀ ਸ਼ੁਰੂ ਕਰ ਦਿੱਤੀ। ਮਹਾਤਮਾ ਗਾਂਧੀ ਨੇ ਹੜਤਾਲ ਤੇ ਸੱਤਿਆਗ੍ਰਹਿ ਕਰਨ ਦਾ ਸੱਦਾ ਦਿੱਤਾ। ਪੰਜਾਬ ਵਿਚ ਵਿਦਰੋਹ ਭੜਕ ਉੱਠਿਆ ਅਤੇ ਇਸ ਦਾ ਸਿਖ਼ਰ 13 ਅਪਰੈਲ, 1919 ਨੂੰ ਜੱਲ੍ਹਿਆਂਵਾਲਾ ਬਾਗ ਵਿਚ ਹੋਇਆ ਖ਼ੂਨੀ ਸਾਕਾ ਸੀ।13 ਅਪਰੈਲ 1919 ਨੂੰ ਜਨਰਲ ਰੇਜੀਨਲਡ ਡਾਇਰ ਨੇ ਅੰਮ੍ਰਿਤਸਰ ਵਿਖੇ ਜਲ੍ਹਿਆਂਵਾਲਾ ਬਾਗ਼ ਵਿਚ ਕੀਤੇ ਜਾ ਰਹੇ ਸ਼ਾਂਤਮਈ ਜਲਸੇ ’ਤੇ ਗੋਲੀ ਚਲਾ ਕੇ ਅਣਮਨੁੱਖੀ ਕਤਲੇਆਮ ਕੀਤਾ ਸੀ। ਇਹ ਇਕੱਠ ਸਿਰਫ਼ ਲੋਕਾਂ ਦੇ ਹਰਮਨ ਪਿਆਰੇ ਨੇਤਾਵਾਂ ਡਾ. ਸੈਫ਼-ਉਦ-ਦੀਨ ਕਿਚਲੂ ਅਤੇ [[ਡਾ. ਸੱਤਪਾਲ]] ਦੀ ਰਿਹਾਈ ਲਈ ਹੀ ਨਹੀਂ ਕੀਤਾ ਗਿਆ ਸੀ ਸਗੋਂ ਸਾਂਝੇ ਤੌਰ ’ਤੇ ਲੋਕਾਂ ਦੀਆਂ ਰੌਲਟ ਐਕਟ ਅਤੇ ਬ੍ਰਿਟਿਸ਼ ਸਾਮਰਾਜਵਾਦ ਦੇ ਵਿਰੋਧ ਵਿਚ ਉੱਠਦੀਆਂ ਅਵਾਜ਼ਾਂ ਦਾ ਸਿਖਰ ਵੀ ਸੀ। ਪੰਜਾਬ ਦੇ ਵੱਖ ਵੱਖ ਸ਼ਹਿਰਾਂ ਅਤੇ ਖ਼ਾਸਕਰ ਅੰਮ੍ਰਿਤਸਰ ਵਿਚ ਰੌਲਟ ਐਕਟ ਦੇ ਵਿਰੋਧ ’ਚ ਹੋਈਆਂ ਮੀਟਿੰਗਾਂ ਅਤੇ ਜਲਸਿਆਂ ਵਿਚ ਹਰ ਵਰਗ ਦੇ ਲੋਕਾਂ ਨੇ ਹਰ ਤਰ੍ਹਾਂ ਦੇ ਧਾਰਮਿਕ ਵਖਰੇਵਿਆਂ ਤੋਂ ਉੱਪਰ ਉੱਠ ਕੇ ਸਾਂਝੇ ਤੌਰ ’ਤੇ ਹਿੱਸਾ ਲਿਆ ਅਤੇ ਨਾਲ ਹੀ ਇਨ੍ਹਾਂ ਦੀ ਧਾਰ ਸਾਮਰਾਜਵਾਦੀ ਰਾਜ ਦੇ ਵਿਰੁੱਧ ਸੇਧਤ ਸੀ।<ref>{{Cite web|url=https://www.punjabitribuneonline.com/2019/04/%e0%a8%b0%e0%a9%8c%e0%a8%b2%e0%a8%9f-%e0%a8%90%e0%a8%95%e0%a8%9f-%e0%a8%b5%e0%a8%bf%e0%a8%b0%e0%a9%8b%e0%a8%a7%e0%a9%80-%e0%a8%b8%e0%a9%b0%e0%a8%98%e0%a8%b0%e0%a8%b6-%e0%a8%9a-%e0%a8%b2/|title=ਰੌਲਟ ਐਕਟ ਵਿਰੋਧੀ ਸੰਘਰਸ਼ ’ਚ ਲੋਕਾਂ ਦਾ ਵਿਸ਼ਾਲ ਏਕਾ|last=ਪਰਮਿੰਦਰ ਸਿੰਘ|first=|date=2019-04-07|website=Punjabi Tribune Online|publisher=|access-date=2019-04-13}}</ref>15 ਅਪਰੈਲ ਤੋਂ ਮਾਰਸ਼ਲ ਲਾਅ ਲਗਾ ਦਿੱਤਾ ਗਿਆ।<ref>{{Cite web|url=https://www.punjabitribuneonline.com/2019/04/%e0%a8%b8%e0%a8%a6%e0%a9%80-%e0%a8%ac%e0%a8%be%e0%a8%85%e0%a8%a6-%e0%a8%87%e0%a8%a4%e0%a8%bf%e0%a8%b9%e0%a8%be%e0%a8%b8-%e0%a8%9a%e0%a9%8b%e0%a8%82-%e0%a8%ae%e0%a9%81%e0%a9%9c-%e0%a8%97/|title=ਸਦੀ ਬਾਅਦ ਇਤਿਹਾਸ ’ਚੋਂ ਮੁੜ ਗੁਜ਼ਰਦਿਆਂ|date=2019-04-13|website=Punjabi Tribune Online|language=hi-IN|access-date=2019-04-13}}</ref>
== ਘਟਨਾਵਾਂ ==
[[ਤਸਵੀਰ:ਜਲ੍ਹਿਆਂਵਾਲਾ ਗੋਲੀਆਂ ਦੇ ਨਿਸ਼ਾਨ.jpg|200px|thumbnail|right|ਗੋਲੀਆਂ ਦੇ ਨਿਸ਼ਾਨ]]