75
edits
Satdeepbot (ਗੱਲ-ਬਾਤ | ਯੋਗਦਾਨ) ਛੋ (clean up using AWB) |
No edit summary ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ |
||
'''ਰੋਡਾ ਜਲਾਲੀ''' ਦਿਲ ਹੂਲਵੀਂ ਪਾਕ ਮੁਹੱਬਤ ਦੀ ਲੋਕ ਗਾਥਾ ਹੈ। ਸਤਾਰ੍ਹਵੀਂ ਸਦੀ ਦੇ ਅੰਤ ਵਿੱਚ ਇਹ ਵਾਰਤਾ [[ਹੁਸ਼ਿਆਰਪੁਰ]] ਜ਼ਿਲ੍ਹੇ ਦੇ ਇੱਕ ਪਿੰਡ 'ਲਾਲ ਸਿੰਙੀ' ਵਿਖੇ ਵਾਪਰੀ। ਰੋਡਾ ਜਲਾਲੀ ਬਾਰੇ ਪੰਜਾਬ ਦੀਆਂ ਸੁਆਣੀਆਂ ਅਨੇਕਾਂ ਲੋਕ ਗੀਤ ਵੀ ਗਾਉਂਦੀਆਂ ਹਨ।<ref>http://punjabipedia.org/topic.aspx?txt=ਰੋਡਾ ਜਲਾਲੀ</ref>
==ਪ੍ਰੀਤ ਕਹਾਣੀ==
ਬਲਖ ਬੁਖਾਰੇ ਦਾ ਜੰਮਪਲ ਆਪਣੀ ਮਾਂ ਦੀ ਮੌਤ ਦੇ ਵੈਰਾਗ ਵਿੱਚ ਫਕੀਰ ਬਣਿਆ '''ਰੋਡਾ''' ਪਾਕਪਟਣੋਂ ਹੁੰਦਾ ਹੋਇਆ ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਪਿੰਡ ‘ਲਾਲ ਸਿੰਙੀ’ ਆਣ ਪੁੱਜਾ। ਫਕੀਰ ਇੱਕੀ ਬਾਈ ਵਰ੍ਹੇ ਦਾ ਸੁਨੱਖਾ ਜੁਆਨ ਸੀ। ਗੇਰੂਏ ਕੱਪੜੇ ਉਹਦੇ ਸਿਓ ਜਹੇ ਦਗ਼ ਦਗ਼ ਕਰਦੇ ਸਰੀਰ ’ਤੇ ਬਣ ਬਣ ਪੈਂਦੇ ਸਨ। ਰੂਪ ਉਹਦਾ ਝੱਲਿਆ ਨਹੀਂ ਸੀ ਜਾਂਦਾ। ਇੱਕ ਅਨੋਖਾ ਜਲਾਲ ਉਹਦੇ ਮਸਤਕ ’ਤੇ ਟਪਕ ਰਿਹਾ ਸੀ, ਅੱਖੀਆਂ ਰੱਜ-ਰੱਜ ਜਾਂਦੀਆਂ ਸਨ। ਇਸੇ ਪਿੰਡ ਦੇ ਲੁਹਾਰਾਂ ਦੀ ਧੀ '''ਜਲਾਲੀ''' ਦੇ ਰੂਪ ਦੀ ਬੜੀ ਚਰਚਾ ਸੀ। ਕੋਈ ਗੱਭਰੂ ਅਜੇ ਤੀਕ ਉਹਨੂੰ ਜਚਿਆ ਨਹੀਂ ਸੀ, ਕਿਸੇ ਨੂੰ ਵੀ ਉਹ ਆਪਣੇ ਨੱਕ ਥੱਲੇ ਨਹੀਂ ਸੀ ਲਿਆਉਂਦੀ। ਸਾਰੇ ਜਲਾਲੀ ਨੂੰ ਪਿੰਡ ਦਾ ਸ਼ਿੰਗਾਰ ਸੱਦਦੇ ਸਨ, ਪਹਾੜਾਂ ਦੀ ਪਰੀ ਨਾਲ ਤੁਲਨਾ ਦੇਂਦੇ ਸਨ ਉਕਤ ਪ੍ਰੇਮ ਕਹਾਣੀ ਦੋਨੋ ਦੇ ਪਿਆਰ ਦੀ ਕਹਾਣੀ ਹੈ।
|
edits