ਗੁਰੂ ਹਰਿਗੋਬਿੰਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 71:
==ਅਕਾਲ ਤਖਤ==
ਅੰਮ੍ਰਿਤਸਰ ਸਿਖਾਂ ਦਾ ਕੇਂਦਰੀ ਅਸਥਾਨ ਸੀ। ਗੁਰੂ ਹਰਗੋਬਿੰਦ ਜੀ ਨੇ ਸ੍ਰੀ ਹਰਮੰਦਰ ਸਾਹਿਬ ਜੀ ਦੇ ਸਾਮ੍ਹਣੇ 1609 ਵਿੱਚ ਸ੍ਰੀ ਅਕਾਲ ਤਖਤ ਦੀ ਉਸਾਰੀ ਕੀਤੀ ਅਤੇ ਸੂਰਮਿਆ ਵਿੱਚ ਬੀਰ-ਰਸ ਭਰਨ ਲਈ ਯੋਧਿਆਂ ਦੀਆਂ ਵਾਰਾਂ ਦਾ ਗਾਇਨ ਸ਼ੁਰੂ ਕੀਤਾ। ਵਾਰਾਂ ਗਾਉਣ ਵਾਲੇ ਪਹਿਲੇ ਪਹਿਲੇ ਢਾਡੀ ਦਾ ਨਾਮ ਅਬਦੁੱਲਾ ਸੀ।
 
 
==ਸਿੱਖੀ ਦਾ ਪਰਚਾਰ==
ਗੁਰੂ ਹਰਗੋਬਿੰਦ ਜੀ ਨੇ ਸਿੱਖ-ਧਰਮ ਦੇ ਪਰਚਾਰ ਵਿੱਚ ਵੀ ਵਿਸ਼ੇਸ ਧਿਆਨ ਦਿੱਤਾ ਅਤੇ ਇੱਕ ਚੰਗੀ ਜੱਥੇ ਬੰਦੀ ਦੀ ਸਥਾਪਨਾ ਕੀਤੀ। 1612-13 ਵਿੱਚ ਦੁਆਬੇ ਅਤੇ ਮਾਲਵੇ ਵਿੱਚ ਸਿੱਖੀ ਦਾ ਪਰਚਾਰ ਕੀਤਾ ਅਤੇ ਇਸੇ ਸਮੇਂ ਗੁਰੂ ਸਾਹਿਬ ਦੀ ਪਾਰਖੂ ਅੱਖ ਨੇ ਪੈਂਦੇ ਖਾਂ ਤੇ ਖ਼ਾਸ ਮਿਹਰ ਕੀਤੀ। 1613 ਵਿੱਚ ਬਾਬਾ ਗੁਰਦਿਤਾ ਜੀ ਦਾ ਜਨਮ ਡਰੌਲੀ ਵਿੱਚ ਹੋਇਆ। ਇੱਥੇ ਹੀ ਸਾਧੂ ਨਾਮ ਦਾ ਇੱਕ ਸਰਵਰੀਆ ਗੁਰੂ ਸਾਹਿਬ ਜੀ ਦਾ ਸਿੱਖ ਬਣਿਆ ਜਿਸਦੇ ਘਰ ‘[[ਭਾਈ ਰੂਪ ਚੰਦ]]’ ਦਾ ਜਨਮ ਹੋਇਆ। ਅੰਮ੍ਰਿਤਸਰ ਦੀ ਤਰੱਕੀ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਸੰਗਤਾਂ ਦੇ ਪਾਣੀ ਲਈ ਰਾਮਸਰ ਅਤੇ ਬਿਬੇਕਸਰ ਨਾਮ ਦੇ ਸਰੋਵਰ ਬਣਵਾਏ ਅਤੇ ਅੰਮ੍ਰਿਤਸਰ ਦੀ ਰੱਖਿਆ ਲਈ ਲੋਹਗੜ੍ਹ ਦਾ ਕਿਲਾ ਬਣਵਾਇਆ।