ਗੁਰੂ ਹਰਿਰਾਇ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 27:
 
==ਗੁਰਗੱਦੀ ਅਤੇ ਸੇਵਾ ==
[[1644]] ਈ: ਵਿੱਚ ਸ੍ਰੀ [[ਗੁਰੂ ਹਰਿਗੋਬਿੰਦ]] ਸਾਹਿਬ ਜੀ ਦੇ ਜੋਤੀ-ਜੋਤਿ ਸਮਾਉਣ ਤੋਂ ਪਿੱਛੋਂ ਗੁਰਗੱਦੀ ਦੀ ਪੂਰੀ ਜ਼ਿੰਮੇਵਾਰੀ ਆਪ ਨੇ ਸੰਭਾਲੀ। ਗੁਰੂ ਜੀ ਦੇ ਨਾਲ ਉੱਚ-ਕੋਟੀ ਦੇ 2200 ਸਿੰਘ ਸੂਰਮੇ ਜਵਾਨਾਂ ਦੀ ਇੱਕ ਫੌਜੀ ਟੁਕੜੀ ਨਾਲ ਰਹਿੰਦੀ ਸੀ ਜੋ ਖਾਲਸਾ ਪੰਥ ਦਾ ਜੁਝਾਰੂ ਰੂਪ ਉਜਾਗਰ ਕਰਦੀ ਸੀ। ਪਰ ਉਹ ਲੜਾਈ ਝਗੜੇ ਤੋਂ ਸਦਾ ਦੂਰ ਰਹਿੰਦੇ ਸਨ। ਇੱਥੇ ਇਹ ਵੀ ਵਰਣਨਯੋਗ ਹੈ ਕਿ ਕਿਸੇ ਵੀ ਗੁਰੂ ਸਾਹਿਬ ਨੇ ਕਿਸੇ ਉੱਤੇ ਪਹਿਲਾਂ ਹਮਲਾ ਨਹੀਂ ਕੀਤਾ। ਹਾਂ! ਹਮਲਾਵਰ ਦਾ ਮੂੰਹ ਜ਼ਰੂਰ ਮੋੜਿਆ ਅਤੇ ਉਸ ਨੂੰ ਧੂਲ ਚਟਾ ਦਿੱਤੀ। ਆਪ ਜੀ ਦਾ ਬਹੁਤ ਸਮਾਂ ਪਰਮੇਸ਼ਰ ਦੀ ਭਗਤੀ ਵਿੱਚ ਹੀ ਬਤੀਤ ਹੁੰਦਾ। ਗੁਰੂ ਹਰਿਰਾਇ ਜੀ ਨੇ ਆਪਣੇ ਜੀਵਨ ਯਾਤਰਾ ਦੋਰਾਨ [[ਪਲਾਹੀ]] [[ਪਿੰਡ]] ਵਿੱਚ ਵੀ ਚਰਣ ਪਾਏ, ੲਿੱਥੇਇੱਥੇ ਹੀ ਅਾਪਆਪ ਜੀ ਦੀ ਯਾਦ ਵਿੱਚ ਗੁਰੂ ਹਰਿਰਾੲੇਹਰਿਰਾਏ ਪਾਰਕ ਦਾ ਨਿਰਮਾਣ ਕੀਤਾ ਗਿਅਾਗਿਆ ਹੈ। ਗੁਰੂ ਜੀ ਦਿਆਲੂ ਵੀ ਬਹੁਤ ਸਨ, ਕਿਸੇ ਸਵਾਲੀ ਜਾਂ ਸ਼ਰਨ ਆਏ ਨੂੰ ਕਦੇ ਜਵਾਬ ਨਹੀਂ ਸਨ ਦਿੰਦੇ। ਗੁਰੂ ਜੀ ਦੇ ਖਜ਼ਾਨੇ ਵਿੱਚ ਬਹੁਤ ਦੁਰਲੱਭ ਅਤੇ ਕੀਮਤੀ ਚੀਜ਼ਾਂ ਜਮ੍ਹਾਂ ਹੋ ਗਈਆਂ ਸਨ। ਸਂਗਤਾਂ ਵੱਲੋਂ ਭੇਟ ਕੀਤੇ ਕੀਮਤੀ ਪਦਾਰਥ ਵਿਸ਼ੇਸ਼ ਤੌਰ ’ਤੇ ਸੰਭਾਲੇ ਜਾਂਦੇ ਸਨ ਕਿਉਂਕਿ ਇਨ੍ਹਾਂ ਨਾਲ ਕਿਸੇ ਦੀ ਵੀ ਸਹਾਇਤਾ ਕੀਤੀ ਜਾ ਸਕਦੀ ਸੀ। ਇੱਕ ਵਾਰ ਬਾਦਸ਼ਾਹ ਸ਼ਾਹ ਜਹਾਨ ਦਾ ਬੇਟਾ ਦਾਰਾ ਸ਼ਿਕੋਹ ਬਹੁਤ ਬਿਮਾਰ ਹੋ ਗਿਆ। ਗੁਰੂ ਦੀ ਸਹਾੲਿਤਾਸਹਾਇਤਾ ਨਾਲ ਤੇ ਹਕੀਮਾਂ ਦੀ ਕੋਸ਼ਿਸ ਨਾਲ [[ਦਾਰਾ ਸ਼ਿਕੋਹ]] ਤੰਦਰੁਸਤ ਹੋ ਗਿਆ। 1707 ਬਿ: ਵਿੱਚ [[ਦਾਰਾ ਸ਼ਿਕੋਹ]] [[ਲਾਹੌਰ]] ਨੂੰ ਜਾਂਦਾ ਹੋਇਆ ਗੁਰੂ ਜੀ ਦਾ ਧੰਨਵਾਦ ਕਰਨ ਲਈ ਕੀਰਤਪੁਰ ਸਾਹਿਬ ਵਿਖੇ ਆਇਆ। [[ਮੁਗਲ ਸਲਤਨਤ]] ਨਾਲ ਭਾਵੇਂ ਗੁਰੂ-ਘਰ ਦੇ ਸੰਬੰਧ ਬਾਬਰ ਦੇ ਸਮੇਂ ਤੋਂ ਹੀ ਟਕਰਾਉ ਵਾਲੇ ਹੋ ਚੁੱਕੇ ਸਨ ਅਤੇ [[ਸ਼ਾਹ ਜਹਾਨ]] ਦੇ ਪਿਤਾ ਬਾਦਸ਼ਾਹ [[ਜਹਾਂਗੀਰ]]ਨੇ [[ਗੁਰੂ ਹਰਿਗੋਬਿੰਦ]] ਸਾਹਿਬ ਜੀ ਨੂੰ [[ਗਵਾਲੀਅਰ]] ਦੇ ਕਿਲ੍ਹੇ ਵਿੱਚ ਕੈਦ ਕੀਤਾ ਸੀ ਅਤੇ ਪੰਚਮ ਪਾਤਸ਼ਾਹ ਸ੍ਰੀ [[ਗੁਰੂ ਅਰਜਨ ਦੇਵ]] ਜੀ ਨੂੰ ਅਸਹਿ ਅਤੇ ਅਕਹਿ
ਤਸੀਹੇ ਦੇ ਕੇ ਸ਼ਹੀਦ ਕੀਤਾ ਸੀ। ਪਰੰਤੂ ਗੁਰੂ-ਘਰ ਦਾ ਬਿਰਦ ਹੈ '''ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ॥''' ਗੁਰੂ ਅਕਾਲ ਰੂਪ ਹੈ ਜੋ ਸਦ ਪਰਉਪਕਾਰੀ ਹੈ। ਇਸੇ ਸਿਧਾਂਤ ਨੂੰ ਮੁੱਖ ਰੱਖਦਿਆਂ ਗੁਰੂ ਜੀ ਨੇ ਉਨ੍ਹਾਂ ਦੀ ਲੋੜ ਵੀ ਪੂਰੀ ਕੀਤੀ। ਸ੍ਰੀ ਗੁਰੂ ਅੰਗਦ ਦੇਵ ਜੀ ਦੇ ਸਮੇਂ ਤੋਂ ਚਾਲੂ ਪਰੰਪਰਾਵਾਂ ਅਨੁਸਾਰ ਗੁਰੂ-ਘਰ ਵਿੱਚ ਆਤਮਿਕ ਉਪਦੇਸ਼ ਦੇ ਨਾਲ-ਨਾਲ ਸ਼ਰਧਾਲੂਆਂ ਦੇ ਸਰੀਰਕ ਰੋਗਾਂ ਦੇ ਇਲਾਜ ਦਾ ਪ੍ਰਬੰਧ ਵੀ ਕੀਤਾ ਜਾਂਦਾ ਸੀ। ਨੌਜੁਆਨਾਂ ਨੂੰ ਸਿਹਤਯਾਬ, ਰਿਸ਼ਟਪੁਸ਼ਟ ਰੱਖਣ ਲਈ ਗੁਰੂ ਜੀ ਨੇ ਮੱਲ ਅਖਾੜਿਆਂ ਦੀ ਸਰਪ੍ਰਸਤੀ ਵੀ ਕੀਤੀ। ਕੁਠਾੜ ਵਾਲਾ ਰਾਣਾ ਗੁਰੂ ਜੀ ਦਾ ਜੱਸ ਸੁਣ ਕੇ ਗੁਰੂ ਜੀ ਦੀ ਸ਼ਰਣ ਵਿੱਚ ਆਇਆ। ਉਹ ਝੋਲੇ ਦਾ ਮਰੀਜ਼ ਸੀ। ਉਹ ਪਾਲਕੀ ਵਿੱਚ ਬੈਠ ਕੇ ਆਇਆ ਸੀ। ਗੁਰੂ ਜੀ ਦੀ ਕਿਰਪਾ ਨਾਲ ਠੀਕ ਹੋ ਗਿਆ ਅਤੇ ਘੋੜੇ ਉੱਤੇ ਸਵਾਰ ਹੋ ਕੇ ਘਰ ਗਿਆ। ਗੁਰੂ ਜੀ ਮਾਲਵੇ ਦੇ ਲੋਕਾਂ ਨੂੰ ਉਪਦੇਸ਼ ਕਰਨ ਆਏ ਤਾਂ [[ਭਾਈ ਰੂਪਾ]], [[ਕਾਂਗੜ]] ਆਦਿ ਪਿੰਡਾਂ ਨੂੰ ਹੁੰਦੇ ਹੋਏ [[ਮਹਿਰਾਜ]] ਪਿੰਡ ਪਹੁੰਚੇ। ਇੱਥੇ ਭਾਈ ਮੋਹਨ ਦੇ ਪੁੱਤਰ ਚੌਧਰੀ ਕਾਲੇ ਨੇ ਤਨ-ਮਨ-ਧਨ ਨਾਲ ਗੁਰੂ ਜੀ ਦੀ ਟਹਿਲ ਕੀਤੀ। ਇੱਕ ਦਿਨ ਚੌਧਰੀ ਕਾਲਾ ਆਪਣੇ ਭਤੀਜੇ ਫੂਲ ਅਤੇ ਸμਦਲੀ ਨੂੰ ਵੀ ਨਾਲ ਲੈ ਕੇ ਆਇਆ। ਉਹ ਦੋਵੇਂ ਬਾਲਕ ਭੁੱਖੇ ਹੋਣ ਕਾਰਨ ਗੁਰੂ ਜੀ ਦੇ ਸਾਹਮਣੇ ਪੇਟ ਉੱਤੇ ਹੱਥ ਮਾਰਨ ਲੱਗੇ। ਗੁਰੂ ਜੀ ਨੇ ਹੱਸ ਕੇ ਕਿਹਾ,“ਬਾਲਕ ਕੀ ਮੰਗਦੇ ਹਨ?” ਚੌਧਰੀ ਕਾਲੇ ਨੇ ਕਿਹਾ ਕਿ ਇਹ ਲੰਗਰ ਮੰਗਦੇ ਹਨ। ਗੁਰੂ ਜੀ ਨੇ ਬਚਨ ਕੀਤਾ ਇੰਨ੍ਹਾਂ ਦੀ ਸੰਤਾਨ ਰਾਜ ਕਰੇਗੀ
ਅਤੇ ਕਈ ਥਾਂ ਇਨ੍ਹਾਂ ਦੇ ਲੰਗਰ ਚੱਲਣਗੇ!” [[ਬਾਬਾ ਫੂਲ]] ਦੇ ਦੋ ਪੁੱਤਰ ਭਾਈ ਤਰਲੋਕਾ ਅਤੇ ਭਾਈ ਰਾਮਾ ਦੀ ਸੰਤਾਨ ਨੇ [[ਨਾਭਾ]], [[ਪਟਿਆਲਾ]] ਅਤੇ [[ਜੀਂਦ ਜ਼ਿਲ੍ਹਾ ਜੀਂਦ]] ਰਿਆਸਤਾਂ ਕਾਇਮ ਕੀਤੀਆਂ। ਸ਼ੇਰੇ-ਪੰਜਾਬ [[ਮਹਾਰਾਜਾ ਰਣਜੀਤ ਸਿੰਘ]] ਵੀ ਇਨ੍ਹਾਂ ਹੀ ਫੂਲਕੀਏ ਵਿੱਚੋਂ ਸਰਦਾਰ ਗੱਜਪੱਤ ਸਿੰਘ ਜੀਂਦ ਵਾਲੇ ਦਾ ਦੋਹਤਰਾ ਸੀ। ਇਸ ਤਰ੍ਹਾਂ ਗੁਰੂ ਸਾਹਿਬ ਦਾ ਵਰਦਾਨ ਸੱਚ ਹੋਇਆ। ਇਨ੍ਹਾਂ ਸਰਦਾਰਾਂ ਨਾਲ ਪੰਜਾਬ ਦੀ ਕਿਸਮਤ ਚਮਕ ਉੱਠੀ ਸੀ।