ਗੁਰੂ ਤੇਗ ਬਹਾਦਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 34:
 
==ਗੁਰੂ ਹਰਿਕ੍ਰਿਸ਼ਨ ਜੀ ਨਾਲ ਮੁਲਾਕਾਤ==
6 ਅਕਤੂਬਰ, 1661 ਨੂੰ [[ਗੁਰੂ ਹਰਿਰਾਇ]] ਸਾਹਿਬ ਜੋਤੀ-ਜੋਤ ਸਮਾ ਗਏ। ਇਸ ਵੇਲੇ [[ਰਾਮ ਰਾਇ]] ਦਿੱਲੀ ਵਿਚ ਸੀ। [[ਗੁਰੂ ਹਰਿਰਾਇ]] ਸਾਹਿਬ ਦੇ ਜੋਤੀ-ਜੋਤ ਸਮਾਉਣ ਦੀ ਖ਼ਬਰ ਸੁਣ ਕੇ ਉਹ [[ਕੀਰਤਪੁਰ]] ਪੁੱਜਾ ਅਤੇ ਗੁਰਗੱਦੀ ਉਤੇ ਅਪਣਾ ਹੱਕ ਜਤਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੇ ਨਿਜੀ ਸੇਵਾਦਾਰਾਂ (ਗੁਰਦਾਸ, ਗੁਰਬਖ਼ਸ਼ ਤੇ ਤਾਰਾ) ਨੂੰ ਛੱਡ ਕੇ ਇਕ ਵੀ ਸਿੱਖ ਨੇ ਉਸ ਦਾ ਸਾਥ ਨਾ ਦਿਤਾ। ਅਖ਼ੀਰ ਉਹ ਨਿਰਾਸ਼ ਹੋ ਕੇ ਦਿੱਲੀ ਪਰਤ ਗਿਆ। ਉਸ ਨੇ ਦਿੱਲੀ ਜਾ ਕੇ [[ਔਰੰਗਜ਼ੇਬ]] ਦੀ ਮਦਦ ਹਾਸਲ ਕਰਨ ਦੀ ਕੋਸ਼ਿਸ਼ ਕੀਤੀ। ਪਰ, ਔਰੰਗਜ਼ੇਬ ਅਪਣੀ ਸਲਤਨਤ ਦੇ ਪ੍ਰਬੰਧ ਵਿਚ ਏਨਾ ਫਸਿਆ ਹੋਇਆ ਸੀ ਕਿ ਉਹ ਰਾਮ ਰਾਏ ਨੂੰ ਨਿਜੀ ਤੌਰ 'ਤੇ ਮੁਲਾਕਾਤ ਵਾਸਤੇ ਸਮਾਂ ਨਾ ਦੇ ਸਕਿਆ। ਰਾਮ ਰਾਏ ਦੀਆਂ ਇਨ੍ਹਾਂ ਕੋਸ਼ਿਸ਼ਾਂ ਵਿਚ ਦੋ ਸਾਲ ਤੋਂ ਵੀ ਵੱਧ ਦਾ ਸਮਾਂ ਬੀਤ ਗਿਆ। ਅਖ਼ੀਰ, ਮਾਰਚ, 4 ਮਾਰਚ,1665
4 ਵਿਚ ਰਾਮ ਰਾਏ ਨੂੰ ਔਰੰਗਜ਼ੇਬ ਨਾਲ ਮਿਲਣ ਦਾ ਸਮਾਂ ਮਿਲ ਹੀ ਗਿਆ। ਰਾਮ ਰਾਏ ਨੇ ਬੜਾ ਆਜਿਜ਼ ਹੋ ਕੇ ਔਰੰਗਜ਼ੇਬ ਤੋਂ ਮਦਦ ਮੰਗੀ। ਔਰੰਗਜ਼ੇਬ ਨੇ ਰਾਮ ਰਾਏ ਦੀ ਮਦਦ ਦਾ ਵਾਅਦਾ ਕੀਤਾ। ਇਸ ਸਬੰਧ ਵਿਚ ਔਰੰਗਜ਼ੇਬ ਨੇ ਪਹਿਲਾ ਕੰਮ ਗੁਰੂ ਹਰਿਕ੍ਰਿਸ਼ਨ ਸਾਹਿਬ ਨੂੰ ਦਿੱਲੀ ਸੰਮਨ ਕਰਨ ਦਾ ਕੀਤਾ। ਉਸ ਨੇ ਗੁਰੂ ਜੀ ਨੂੰ ਲਿਆਉਣ ਵਾਸਤੇ ਰਾਜਾ [[ਜੈ ਸਿੰਘ ਮਿਰਜ਼ਾ]] ਦੇ ਦੀਵਾਨ [[ਪਰਸ ਰਾਮ]] ਦੀ ਡਿਊਟੀ ਲਾਈ। ਪਰਸ ਰਾਮ, 18 ਮਾਰਚ, 1664 ਦੇ ਦਿਨ ਕੀਰਤਪੁਰ ਪੁੱਜਾ ਅਤੇ ਔਰੰਗਜ਼ੇਬ ਦਾ ਸੁਨੇਹਾ ਦਿਤਾ। ਸੁਨੇਹਾ ਮਿਲਦਿਆਂ ਹੀ ਗੁਰੂ ਸਾਹਿਬ ਨੇ ਦਿੱਲੀ ਜਾਣ ਦੀ ਤਿਆਰੀ ਸ਼ੁਰੂ ਕਰ ਦਿਤੀ। ਅਗਲੇ ਦਿਨ ਗੁਰੂ ਜੀ, ਪਰਸ ਰਾਮ ਦੇ ਲਿਆਂਦੇ ਰਥ ਉਤੇ ਸਵਾਰ ਹੋ ਕੇ ਦਿੱਲੀ ਵਲ ਨੂੰ ਚਲ ਪਏ। ਗੁਰੂ ਜੀ ਨਾਲ ਦਾਦੀ ਬਸੀ, [[ਮਾਤਾ ਸੁਲੱਖਣੀ]], [[ਦੀਵਾਨ ਦਰਗਹ ਮੱਲ]], [[ਭਾਈ ਦਰੀਆ ਪਰਮਾਰ]], ਭਾਈ ਮਨੀ ਰਾਮ (ਮਗਰੋਂ [[ਭਾਈ ਮਨੀ ਸਿੰਘ]]) ਤੇ ਕਈ ਹੋਰ ਸਿੱਖ ਵੀ ਦਿੱਲੀ ਨੂੰ ਚੱਲ ਪਏ। ਪੰਜੋਖੜਾ, [[ਕੁਰੂਕਸ਼ੇਤਰ]] ਅਤੇ [[ਪਾਣੀਪਤ]] 'ਚੋਂ ਹੁੰਦੇ ਹੋਏ ਗੁਰੂ ਹਰਿਕ੍ਰਿਸ਼ਨ ਸਾਹਿਬ, 20 ਮਾਰਚ, 1664 ਦੇ ਦਿਨ ਦਿੱਲੀ ਪੁੱਜੇ। ਦਿੱਲੀ ਵਿਚ ਉਹ ਰਾਜਾ ਜੈ ਸਿੰਘ ਮਿਰਜ਼ਾ ਦੇ ਬੰਗਲੇ (ਮੌਜੂਦਾ ਗੁਰਦਵਾਰਾ ਬੰਗਲਾ ਸਾਹਿਬ) ਵਿਚ ਠਹਿਰੇ। ਜੈ ਸਿੰਘ ਉਸ ਵੇਲੇ ਦੱਖਣ ਦਾ ਗਵਰਨਰ ਸੀ ਅਤੇ ਉਸ ਬੰਗਲੇ ਵਿਚ ਉਸ ਦੀ [[ਰਾਣੀ ਪੁਸ਼ਪਾਵਤੀ]] ਅਤੇ ਪੁੱਤਰ [[ਕੰਵਰ ਰਾਮ ਸਿੰਘ]] ਰਹਿੰਦੇ ਸਨ। ਉਸ ਤੋਂ ਇਕ ਦਿਨ ਮਗਰੋਂ ਗੁਰੂ ਤੇਗ਼ ਬਹਾਦਰ ਸਾਹਿਬ ਵੀ ਪੂਰਬ ਦੇ ਦੌਰੇ ਤੋਂ ਦਿੱਲੀ ਮੁੜੇ ਸਨ। ਉਹ ਦਿਲਵਾਲੀ ਮੁਹੱਲੇ ਵਿਚ ਭਾਈ ਕਲਿਆਣਾ ਦੀ ਧਰਮਸ਼ਾਲਾ ਵਿਚ ਠਹਿਰੇ ਸਨ। ਉਸੇ ਸ਼ਾਮ ਉਨ੍ਹਾਂ ਨੂੰ ਪਤਾ ਲੱਗਾ ਕਿ ਗੁਰੂ ਹਰਿਕ੍ਰਿਸ਼ਨ ਸਾਹਿਬ ਵੀ ਦਿੱਲੀ ਆਏ ਹੋਏ ਹਨ ਅਤੇ ਰਾਜਾ ਜੈ ਸਿੰਘ ਮਿਰਜ਼ਾ ਦੇ ਬੰਗਲੇ ਵਿਚ ਠਹਿਰੇ ਹਨ। ਗੁਰੂ ਤੇਗ਼ ਬਹਾਦਰ ਸਾਹਿਬ, 22 ਮਾਰਚ, 1664 ਨੂੰ, ਰਾਜਾ ਜੈ ਸਿੰਘ ਮਿਰਜ਼ਾ ਦੇ ਬੰਗਲੇ 'ਤੇ ਗਏ ਅਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਨਾਲ ਮੁਲਾਕਾਤ ਕੀਤੀ। ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਉਨ੍ਹਾਂ ਨੂੰ ਦੋ ਕੁ ਦਿਨ ਉਥੇ ਠਹਿਰਨ ਵਾਸਤੇ ਆਖਿਆ। ਇਹ ਦੋ ਦਿਨ ਗੁਰੂ ਹਰਿਕ੍ਰਿਸ਼ਨ ਸਾਹਿਬ ਉਨ੍ਹਾਂ ਨਾਲ ਵਿਚਾਰਾਂ ਕਰਦੇ ਰਹੇ। ਉਨ੍ਹਾਂ ਦੇ ਟੁਰਨ ਵੇਲੇ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਉਨ੍ਹਾਂ ਨੂੰ ਕਿਹਾ, ''ਮੈਨੂੰ ਇਲਹਾਮ ਹੋ ਰਿਹਾ ਹੈ ਕਿ ਮੈਨੂੰ ਅਕਾਲ ਪੁਰਖ ਦਾ ਬੁਲਾਵਾ ਆ ਰਿਹਾ ਹੈ ਤੇ ਜੇ ਅਜਿਹਾ ਹੋਇਆ ਤਾਂ ਗੁਰਗੱਦੀ ਤੁਸੀ ਸੰਭਾਲਣੀ ਹੈ।'' ਗੁਰੂ ਤੇਗ਼ ਬਹਾਦਰ ਸਾਹਿਬ ਪਹਿਲਾਂ ਤਾਂ ਚੁੱਪ ਰਹੇ ਤੇ ਫਿਰ “ਜੋ ਭਾਵੈ ਕਰਤਾਰ” ਆਖ ਕੇ ਅਲਵਿਦਾ ਬੁਲਾ ਕੇ ਬਕਾਲਾ ਵਲ ਨੂੰ ਚੱਲ ਪਏ।
 
==ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ==