ਸਾਹਿਬਜ਼ਾਦਾ ਫ਼ਤਿਹ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ
ਛੋ clean up ਦੀ ਵਰਤੋਂ ਨਾਲ AWB
ਲਾਈਨ 6:
== ਪਰਵਾਰ ਵਿਛੋੜਾ ==
 
20 ਅਤੇ 21 ਦਿਸੰਬਰ ਸੰਨ 1704 ਦੀ ਰਾਤ [[ਦਸਵੇਂ ਗੁਰੂ]] ਨੇ ਅਨੰਦਪੁਰ ਦਾ ਕਿਲਾ ਛੱਡ ਦਿੱਤਾ। ਹਾਕਮਾਂ ਨੇ ਗਊ-ਕੁਰਾਨ ਦੀਆਂ ਖਾਧੀਆਂ ਸਾਰੀਆਂ ਕਸਮਾਂ-ਵਾਇਦੇ ਭੁੱਲ ਕੇ ਪਿਛੋਂ ਭਿਅੰਕਰ ਹਮਲਾ ਬੋਲ ਦਿੱਤਾ। ਉਸ ਵਕਤ ਸਰਸਾ ਨਦੀ ਵਿਚਵਿੱਚ ਹੜ ਆਇਆ ਹੋਇਆ ਸੀ। ਸਰਸਾ ਨਦੀ ਤੇ ਜੰਗ ਹੋਈ। [[ਗੁਰੂ ਗੋਬਿੰਦ ਸਿੰਘ]] ਨੇ ਸਿੱਖਾਂ ਨੂੰ ਲੋੜ ਅਨੁਸਾਰ ਜੱਥਿਆਂ ’ਚ ਵੰਡਿਆ। ਵੱਡੇ [[ਸਾਹਿਬਜ਼ਾਦੇ ਅਜੀਤ ਸਿੰਘ]] ਅਤੇ ਭਾਈ ਊਦੈ ਸਿੰਘ ਨੇ ਜੰਗ ਦੀ ਕਮਾਨ ਸੰਭਾਲੀ। ਘਮਾਸਾਨ ਜੰਗ ਵਿਚਵਿੱਚ ਦੋਵੇਂ ਪਾਸੇ ਭਾਰੀ ਨੁਕਸਾਨ ਹੋਇਆ। ਇਥੇ ਦਸਵੇਂ ਪਾਤਸ਼ਾਹ ਦਾ ਪਰਵਾਰ ਵੀ ਤਿੰਨ ਹਿਸਿਆਂ ’ਚ ਵੰਡਿਆ ਗਿਆ ਅਤੇ ਸਾਥੀ ਸਿੰਘ ਵੀ ਵਿਛੜ ਗਏ। ਉਸ ਯਾਦ ਵਿਚਵਿੱਚ ਇੱਥੇ ਗੁਰਦੁਆਰਾ “ਪਰਵਾਰ ਵਿਛੋੜਾ” ਕਾਇਮ ਹੈ।
 
ਪਾਤਸ਼ਾਹ ਤੋਂ ਵਿਛੜ [[ਮਾਤਾ ਸੁੰਦਰ ਜੀ]](ਜੀਤੋ ਜੀ) [[ਭਾਈ ਮਨੀ ਸਿੰਘ]] ਨਾਲ਼ [[ਦਿੱਲੀ]] ਨੂੰ ਆ ਗਏ। [[ਮਾਤਾ ਗੂਜਰੀ ਜੀ]] ਦੋ ਛੋਟੇ ਸਾਹਿਬਜ਼ਾਦਿਆਂ ਨਾਲ਼, [[ਸਰਸਾ]] ਦੇ ਕੰਡੇ ਚਲਦੇ-ਚਲਦੇ [[ਮੋਰਿੰਡੇ]] ਪੁੱਜੇ। ਇਹਨਾਇਹਨਾਂ ਦਾ ਰਸੋਈਆਂ ਗੰਗੂ ਬ੍ਰਾਹਮਣ ਇਹਨਾਂ ਨੂੰ ਆਪਣੇ ਘਰ ਪਿੰਡ ਖੇੜੀ ਲੈ ਆਇਆ ਜੋ ਉਥੋਂ ਵੀਹ ਕੁ ਮੀਲ ਦੀ ਵਿੱਥ ਤੇ ਪੈਂਦਾ ਸੀ। [[ਅਨੰਦਪੁਰ ਸਾਹਿਬ]] ਤੋਂ ਚਲਣ ਸਮੇਂ [[ਗੁਰੂ ਗੋਬਿੰਦ ਸਿੰਘ]] ਦੇ ਨਾਲ਼ ਡੇਢ ਕੁ ਹਜ਼ਾਰ ਸਿੰਘ ਸਨ ਪਰ [[ਸਰਸਾ]] ਦੀ ਜੰਗ ਸਮੇਂ ਕੁੱਝ ਸ਼ਹੀਦ ਹੋ ਗਏ ਅਤੇ ਕੁੱਝ ਨਦੀ ’ਚ ਰੁੜ ਜਾਣ ਕਾਰਣ ਵਿਛੱੜ ਗਏ। [[ਸਰਸਾ]] ਨਦੀ ਪਾਰ ਕਰਨ ਤੇ ਦਸਵੇਂ ਗੁਰੂ ਨਾਲ਼ ਚਾਲ਼ੀ ਦੇ ਕਰੀਬ ਸਿੰਘ ਅਤੇ ਦੋ ਵੱਡੇ ਸਾਹਿਬਜ਼ਾਦੇ ਸਨ।
== ਸਰਹੰਦ ਦੀ ਦੀਵਾਰ ==
 
ਦੂਜੇ ਪਾਸੇ ਗੁਰੂ ਦਰ ਦਾ ਰਸੋਈਆ ਗੰਗੂ ਬ੍ਰਾਹਮਣ, ਜਿਹੜਾ ਮਾਤਾ ਜੀ ਤੇ ਦੋ ਛੋਟੇ ਸਾਹਿਬਜ਼ਾਦਿਆਂ ਨੂੰ ਆਪਣੇ ਘਰ ਲੈ ਗਿਆ ਸੀ, ਨੀਯਤ ਦਾ ਵੱਡਾ ਬੇਈਮਾਨ ਸਾਬਤ ਹੋਇਆ। ਉਸ ਨੇ ਪਹਿਲਾਂ ਤਾਂ ਮਾਤਾ ਜੀ ਦੀ ਮੋਹਰਾਂ ਦੀ ਥੈਲੀ ਚੋਰੀ ਕੀਤੀ ਫਿਰ ਹੋਰ ਇਨਾਮ ਦੇ ਲਾਲਚ ਵਿਚਵਿੱਚ [[ਸੂਬਾ ਸਰਹੰਦ]] ਨੂੰ ਇਤਲਾਹ ਦੇ ਦਿੱਤੀ। ਦਿਨ ਚੜ੍ਹਦੇ ਤਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਵਜ਼ੀਦ ਦੀ ਕਚਹਿਰੀ ’ਚ ਪੇਸ਼ ਕੀਤਾ ਗਿਆ। [[ਮਾਤਾ ਗੁਜਰ ਜੀ]] ਅਤੇ ਦੋਵੇਂ ਛੋਟੇ ਸਾਹਿਬਜ਼ਾਦੇ, ਤਿਨ੍ਹਾਂ ਨੂੰ ਸਾਰੀ ਰਾਤ ਠੰਡੇ ਬੁਰਜ ’ਚ ਭੁੱਖੇ-ਤਿਹਾਏ ਰੱਖਿਆ ਗਿਆ। ਭਾਈ ਮੋਤੀ ਰਾਮ ਨੇ, ਆਪਣੇ ਪਰਵਾਰ ਨੂੰ ਖ਼ਤਰੇ ਵਿਚਵਿੱਚ ਪਾ ਕੇ ਉਹਨਾਂ ਵਾਸੇ ਦੁੱਧ ਪਹੁੰਚਾਇਆ। ਤਿੰਨ ਦਿਨ ਲਗਾਤਾਰ ਸਾਹਿਬਜ਼ਾਦਿਆਂ ਕਚਿਹਰੀ ਵਿਚਵਿੱਚ ਪੇਸ਼ ਕਰ ਕੇ ਇਸਲਾਮ ਕਬੂਲ ਕਰਾਉਣ ਲਈ ਕਈ ਡਰਾਵੇ ਤੇ ਲਾਲਚ ਦਿੱਤੇ ਗਏ ਪਰ ਉਹ ਅਡਿੱਗ ਰਹੇ। ਸੂਬੇ ਦਾ ਉਹਨਾਂ ਦੀ ਮਾਸੂਮੀਅਤ ਉੱਪਰ ਦਿਲ ਪਸੀਜਿਆ ਵੇਖ ਕਾਜ਼ੀ ਨੇ ਵੀ ਕਿਹਾ ਕਿ ਇਸਲਾਮ ਬੱਚਿਆਂ ’ਤੇ ਇਸ ਤਰ੍ਹਾਂ ਜ਼ੁਲਮ ਦੀ ਇਜਾਜ਼ਤ ਨਹੀਂ ਦਿੰਦਾ ਪਰ ਦੀਵਾਨ ਸੁੱਚਾ ਨੰਦ ਬ੍ਰਾਹਮਣ ਉਹਨਾਂ ਨੂੰ “ਸੱਪਾਂ ਦੇ ਪੁੱਤਰ ਸੱਪ ਹੀ ਹੁੰਦੇ ਹਨ” ਦਸਦਿਆਂ ਸਖ਼ਤ ਸਜ਼ਾ ਦੀ ਗੱਲ ਕਹੀ ਅਤੇ ਅਖ਼ੀਰ ਫ਼ਤਵਾ ਆਇਦ ਕਰਕੇ ਵਜ਼ੀਦੇ ਦੇ ਹੁਕਮ ਨਾਲ਼ ਉਹਨਾਂ ਨੂੰ ਜੀਉਂਦੇ ਜੀਅ ਨੀਹਾਂ ਵਿਚਵਿੱਚ ਚਿਣਵਾ ਦਿੱਤਾ ਗਿਆ। ਦੀਵਾਰ ਦੇ ਢਹਿ ਜਾਣ ਤੇ ਉਹਨਾਂ ਦੇ ਸਿਰ ਤਲਵਾਰ ਨਾਲ਼ ਧੱੜਾਂ ਤੋਂ ਜੁੱਦਾ ਕਰ ਦਿੱਤੇ।
 
ਇਸ ਜ਼ੁਲਮੀ ਹੁਕਮ ਤੇ ਨਵਾਬ [[ਮਲੇਰਕੋਟਲਾ]] [[ਸ਼ੇਰ ਮੁਹੱਮਦ ਖਾਂ]] ਨੇ ਉੱਠ ਕੇ ‘ਹਾ’ ਦਾ ਨਾਹਰਾ ਮਾਰਿਆ। ਸ਼ਹਾਦਤ ਤੋਂ ਬਾਅਦ ਹਕੂਮਤ ਨੇ ਬੱਚਿਆਂ ਦੇ ਸਸਕਾਰ ਲਈ ਦੋ ਗਜ਼ ਜ਼ਮੀਨ ਦੇਣ ਤੋਂ ਵੀ ਮਨ੍ਹਾ ਕਰ ਦਿੱਤਾ ਤਾਂ [[ਨਵਾਬ ਟੋਡਰਮਲ]] ਨੇ ਜ਼ਮੀਨ ਤੇ ਮੋਹਰਾਂ ਵਿਛਾ ਕੇ ਉਹਨਾਂ ਲਈ ਜਗ੍ਹਾ ਪ੍ਰਾਪਤ ਕੀਤੀ। ਜਿਸ ਥਾਂ ਤੇ ਸਾਹਿਬਜ਼ਾਦਿਆਂ ਦਾ ਸਸਕਾਰ ਹੋਇਆ ਉਥੇ ਅੱਜ “ਗੁਰਦੁਆਰਾ ਜੋਤੀ ਸਰੂਪ” ਮੌਜੂਦ ਹੈ। ਉਪ੍ਰੰਤ ਜ਼ਾਲਮਾ ਨੇ ਬਜ਼ੁਰਗ [[ਮਾਤਾ ਗੁਜਰੀ ਜੀ]] ਨੂੰ ਵੀ ਠੰਡੇ ਬੁਰਜ ਤੋਂ ਧੱਕਾ ਦੇ ਕੇ, ਸ਼ਹੀਦ ਕਰ ਦਿੱਤਾ।