ਵਿਕੀਪੀਡੀਆ:ਚੁਣਿਆ ਹੋਇਆ ਲੇਖ/16 ਨਵੰਬਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
Removing Kartar_singh_sarabha.jpg, it has been deleted from Commons by JuTa because: No source specified since 20 May 2020.
No edit summary
 
ਲਾਈਨ 1:
'''ਕਰਤਾਰ ਸਿੰਘ ਸਰਾਭਾ''' (24 ਮਈ 1896 – 16 ਨਵੰਬਰ 1915) [[ਭਾਰਤ]] ਦੇ ਇੱਕ ਉੱਘੇ ਅਜ਼ਾਦੀ ਘੁਲਾਟੀਏ ਅਤੇ ਇਨਕਲਾਬੀ ਸਨ। ਉਹ [[ਗ਼ਦਰ ਪਾਰਟੀ]] ਦੇ ਸਰਗਰਮ ਕਾਰਕੁੰਨ ਸਨ। ਉਸ ਨੇ [[ਬਰਕਲੇ ਯੂਨੀਵਰਸਿਟੀ]] ਵਿੱਚ[[ਰਸਾਇਣ ਵਿਗਿਆਨ]] ਦੀ ਪੜ੍ਹਾਈ ਸ਼ੁਰੂ ਕਰ ਦਿੱਤੀ। ਇਸ ਸਮੇਂ [[ਅਮਰੀਕਾ]] ਤੇ [[ਕੈਨੇਡਾ]] ਵਿੱਚ ਚੋਖੀ ਗਿਣਤੀ ਵਿੱਚ ਹਿੰਦੁਸਤਾਨੀ ਤੇ ਖ਼ਾਸ ਕਰਕੇ [[ਸਿੱਖ]] ਪਹੁੰਚ ਚੁੱਕੇ ਸਨ। [[ਗ਼ਦਰ ਲਹਿਰ]] ਦਾ ਮੁੱਢ ਬੱਝ ਰਿਹਾ ਸੀ। ਦੇਸ਼ ਵਿੱਚ ਭਾਰਤੀਆਂ ਨਾਲ ਹੁੰਦੇ ਵਿਤਕਰੇ ਨੂੰ ਦੇਖ ਕੇ ਉਸ ਦੀ ਰੂਹ ਕੁਰਲਾ ਉੱਠੀ ਤੇ ਉਹ ਦਿਨ ਰਾਤ [[ਭਾਰਤ]] ਨੂੰ ਆਜ਼ਾਦ ਕਰਵਾਉਣ ਦੇ ਸੁਪਨੇ ਲੈਣ ਲੱਗਾ। [[ਅਮਰੀਕਾ]] ਵਿੱਚ ਵਸਦੇ ਹਿੰਦੁਸਤਾਨੀਆਂ ਨੇ 1913 ਈ. ਵਿੱਚ [[ਗ਼ਦਰ]] ਨਾਂਅ ਦੀ ਇੱਕ ਪਾਰਟੀ ਬਣਾਈ, ਜਿਸ ਦੇ ਪ੍ਰਧਾਨ ਪ੍ਰਸਿੱਧ ਦੇਸ਼ ਭਗਤ [[ਸੋਹਣ ਸਿੰਘ ਭਕਨਾ]] ਅਤੇ ਸਕੱਤਰ [[ਲਾਲਾ ਹਰਦਿਆਲ]] ਸਨ। ਕਰਤਾਰ ਸਿੰਘ [[ਸੋਹਣ ਸਿੰਘ ਭਕਨਾ]] ਨੂੰ ਮਿਲਿਆ ਤੇ ਇਸ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ। ਕਰਤਾਰ ਸਿੰਘ ਇਸ ਪਾਰਟੀ ਵਿੱਚ ਬਹੁਤ ਜਲਦੀ ਹਰਮਨ-ਪਿਆਰਾ ਹੋ ਗਿਆ। ਇਸ ਪਾਰਟੀ ਦਾ ਕੇਂਦਰ [[ਸਾਨਫਰਾਂਸਿਸਕੋ]] ਬਣਾਇਆ ਗਿਆ ਤੇ ਇਸ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਦੇ ਪ੍ਰਚਾਰ-ਹਿੱਤ ([[ਉਰਦੂ]] ਤੇ [[ਪੰਜਾਬੀ]]) ਗ਼ਦਰ ਨਾਂਅ ਹੇਠ ਹਫ਼ਤਾਵਾਰ [[ਅਖ਼ਬਾਰ]] ਕੱਢਿਆ। ਇਸ ਅਖ਼ਬਾਰ ਨੂੰ ਲਿਖਣ ਤੇ ਪ੍ਰਕਾਸ਼ਤ ਕਰਨ ਲਈ ਕਮੇਟੀ ਦੇ ਮੁਖੀ [[ਲਾਲਾ ਹਰਦਿਆਲ]], ਕਰਤਾਰ ਸਿੰਘ ਸਰਾਭਾ ਤੇ ਸ੍ਰੀ ਰਘੁਬਰ ਦਿਆਲ ਗੁਪਤਾ ਸਨ। ਸਰਾਭਾ ਦੀਆਂ ਦੇਸ਼ ਪ੍ਰੇਮ ਦੀਆਂ ਉਚੇਰੀਆਂ ਭਾਵਨਾਵਾਂ ਨੂੰ ਦੇਖਦਿਆਂ ਗ਼ਦਰ ਪਾਰਟੀ ਨੇ [[ਕੈਲੀਫ਼ੋਰਨੀਆ]] ਵਿੱਚ ਇੱਕ ਮੀਟਿੰਗ ਕਰਕੇ ਉਸ ਨੂੰ ਪ੍ਰਬੰਧਕ ਕਮੇਟੀ ਮੈਂਬਰ ਚੁਣਿਆ। ਅਖੀਰ ਉਹ ਬਰਤਾਨਵੀ ਹਕੂਮਤ ਦੇ ਕਾਬੂ ਆ ਗਏ ਅਤੇ 16 ਨਵੰਬਰ 1915 ਨੂੰ ਸਾਢੇ ਉੱਨੀ ਸਾਲ ਦੇ ਜਵਾਨ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਛੇ ਹੋਰ ਸਾਥੀਆਂ ਫ਼ਾਂਸੀ ਚੜ੍ਹਾ ਕੇ ਸ਼ਹੀਦ ਕਰ ਦਿੱਤਾ ਗਿਆ।<div style="float: right;">[[ਕਰਤਾਰ ਸਿੰਘ ਸਰਾਭਸਰਾਭਾ|ਅੱਗੇ ਪੜ੍ਹੋ...]]</div>
<noinclude>