ਗੁਰੂ ਤੇਗ ਬਹਾਦਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: Reverted ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
ਲਾਈਨ 44:
ਬਿਲਾਸਪੁਰ ਦੇ ਰਾਜੇ ਭੀਮ ਚੰਦ ਦੀ ਰਾਣੀ ਜਲਾਲ ਦੇਵੀ ਤੋਂ 500 ਰੁ: ਵਿੱਚ ਜ਼ਮੀਨ ਖਰੀਦ ਕੇ ਚੱਕ ਨਾਨਕੀ ਨਾਂ ਦਾ ਸ਼ਹਿਰ ਵਸਾਇਆ ਜਿਸ ਨੂੰ ਫਿਰ ਮਾਖੋਵਾਲ ਕਿਹਾ ਜਾਣ ਲੱਗਾ। ਇਹ ਨਗਰ 16 ਜੂਨ 1665 ਵਿੱਚ ਵਸਾਇਆ ਗਿਆ। ਜੋ ਕਿ ਅਜੋਕਾ [[ਆਨੰਦਪੁਰ ਸਾਹਿਬ]] ਬਣ ਗਿਆ।
 
''''''==ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ==
[[ਔਰੰਗਜ਼ੇਬ]] ਦੇ ਜ਼ੁਲਮ ਦਾ ਸ਼ਿਕਾਰ ਬਣੇ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਕਿਸੇ ਪਾਸੇ ਨਾ ਸੁਣੀ ਗਈ ਤਾਂ ਉਨ੍ਹਾਂ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਰਨ ਲੈਣ ਦਾ ਨਿਸ਼ਚੈ ਕੀਤਾ। 25 ਮਈ, 1675 ਦੇ ਦਿਨ 16 ਕਸ਼ਮੀਰੀ ਬ੍ਰਾਹਮਣਾਂ ਦਾ ਇਕ ਜੱਥਾ ਵੀ ਚੱਕ ਨਾਨਕੀ ਆਇਆ। ਉਹ ਇਕ ਮੋਹਤਬਰ ਸਿੱਖ ਆਗੂ ਭਾਈ ਕਿਰਪਾ ਰਾਮ ਦੱਤ ਨੂੰ ਵੀ ਅਪਣੇ ਨਾਲ ਲੈ ਕੇ ਆਏ ਸਨ। ਭਾਈ ਕਿਰਪਾ ਰਾਮ, ਕਸ਼ਮੀਰ ਵਿਚ ਸਿੱਖ ਧਰਮ ਦੇ ਸੱਭ ਤੋਂ ਵੱਡੇ ਪ੍ਰਚਾਰਕਾਂ ਵਿਚੋਂ ਇਕ ਸਨ। ਕਸ਼ਮੀਰੀ ਬ੍ਰਾਹਮਣ ਇਸ ਸਿੱਖ ਆਗੂ ਦੀ ਬਾਂਹ ਫੜ ਕੇ ਚੱਕ ਨਾਨਕੀ ਆਏ ਅਤੇ ਤਖ਼ਤ ਦਮਦਮਾ ਸਾਹਿਬ ਤੇ ਗੁਰੂ ਸਾਹਿਬ ਦੇ ਦਰਬਾਰ ਵਿਚ ਆ ਫ਼ਰਿਆਦੀ ਹੋਏ। ਕਸ਼ਮੀਰੀ ਬ੍ਰਾਹਮਣਾਂ ਨੇ ਗੁਰੂ ਸਾਹਿਬ ਨੂੰ ਦਸਿਆ ਕਿ ਅਸੀ [[ਕੇਦਾਰ ਨਾਥ]], [[ਬਦਰੀ ਨਾਥ]], [[ਪੁਰੀ]], [[ਦੁਆਰਕਾ]], [[ਕਾਂਚੀ]], [[ਮਥਰਾ]] ਤੇ ਹੋਰ ਸਾਰੇ ਹਿੰਦੂ ਕੇਂਦਰਾਂ ਤੋਂ ਹੋ ਆਏ ਹਾਂ ਪਰ ਕਿਸੇ ਨੇ ਵੀ ਸਾਡੀ ਬਾਂਹ ਨਹੀਂ ਫੜੀ। ਅਸੀ, ਕਸ਼ਮੀਰ ਦੇ ਨਵੇਂ ਮੁਸਲਮਾਨ ਗਵਰਨਰ ਇਫ਼ਤਿਖ਼ਾਰ ਖ਼ਾਨ ਦੇ ਜ਼ੁਲਮ ਤੋਂ ਤੰਗ ਆ ਚੁੱਕੇ ਹਾਂ। ਉਹ ਹਰ ਰੋਜ਼ ਸੈਂਕੜੇ ਬ੍ਰਾਹਮਣਾਂ ਨੂੰ ਜਬਰੀ ਮੁਸਲਮਾਨ ਬਣਾ ਰਿਹਾ ਹੈ। ਅਸੀ ਔਰੰਗਜ਼ੇਬ ਦੇ ਹਿੰਦੂ-ਰਾਜਪੂਤ ਵਜ਼ੀਰਾਂ ਤਕ ਵੀ ਪਹੁੰਚ ਕੀਤੀ ਹੈ। ਉਨ੍ਹਾਂ ਨੇ ਵੀ ਅਪਣੀ ਬੇਬਸੀ ਜ਼ਾਹਰ ਕੀਤੀ ਹੈ। ਸਾਨੂੰ ਕੋਈ ਵੀ ਬਹੁੜੀ ਨਹੀਂ ਹੋਇਆ। ਹੁਣ ਸਾਡੀ ਆਖ਼ਰੀ ਆਸ ਸਿਰਫ਼ ਗੁਰੂ ਨਾਨਕ ਸਾਹਿਬ ਦਾ ਦਰ ਹੀ ਹੈ। ਗੁਰੂ ਤੇਗ਼ ਬਹਾਦਰ ਸਾਹਿਬ ਨੇ ਬ੍ਰਾਹਮਣਾਂ ਦੀ ਨਿੰਮੋਝੂਣਤਾ ਵੇਖ ਕੇ ਉਨ੍ਹਾਂ ਨੂੰ ਕਿਹਾ ਕਿ, ”ਗੁਰੂ ਨਾਨਕ ਸਾਹਿਬ ਦੇ ਦਰ ਤੋਂ ਕਦੇ ਵੀ ਕੋਈ ਖ਼ਾਲੀ ਨਹੀਂ ਜਾਂਦਾ। ਵਾਹਿਗੁਰੂ ਤੁਹਾਡੀ ਮਦਦ ਕਰਨਗੇ। ਜਾਉ, ਸੂਬੇਦਾਰ ਨੂੰ ਆਖ ਦਿਉ ਕਿ ਜੇ ਉਹ ਗੁਰੂ ਤੇਗ਼ ਬਹਾਦਰ ਨੂੰ ਮੁਸਲਮਾਨ ਬਣਾ ਲਵੇ ਤਾਂ ਸਾਰੇ ਕਸ਼ਮੀਰੀ ਬ੍ਰਾਹਮਣ ਮੁਸਲਮਾਨ ਬਣ ਜਾਣਗੇ।” ਗੁਰੂ ਸਾਹਿਬ ਦੀ ਗੱਲ ਸੁਣ ਕੇ ਬ੍ਰਾਹਮਣਾਂ ਦੀ ਜਾਨ ਵਿਚ ਜਾਨ ਆਈ। ਉਨ੍ਹਾਂ ਦੀ ਦਰਦ ਕਹਾਣੀ ਸੁਣ ਕੇ ਗੁਰੂ ਜੀ ਨੇ “ਜੋ ਸਰਣਿ ਆਵੈ ਤਿਸੁ ਕੰਠਿ ਲਾਵੈ” ਮਹਾਂਵਾਕ ਅਨੁਸਾਰ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਬਾਬੇ ਨਾਨਕ ਦੇ ਦਰ ਤੋਂ ਮਾਯੂਸ ਨਹੀਂ ਪਰਤਣਗੇ। ਇਸ ਤੋਂ ਬਾਅਦ ਗੁਰੂ ਜੀ ਕਿਸੇ ਡੂੰਘੀ ਸੋਚ ਵਿੱਚ ਡੁੱਬ ਗਏ ਅਤੇ ਕੁਝ ਸਮੇਂ ਬਾਅਦ ਫ਼ੁਰਮਾਉਣ ਲੱਗੇ ਕਿ ਅਜੇ ਧਰਮ ਯੁੱਧ ਦਾ ਸਮਾਂ ਨਹੀਂ ਆਇਆ। ਇਸ ਸਮੇਂ ਕਿਸੇ ਮਹਾਨ ਆਤਮਾ ਦੀ ਸ਼ਹੀਦੀ ਦੀ ਲੋੜ ਹੈ। ਸਿਰਫ਼ ਕੁਰਬਾਨੀ ਨਾਲ ਹੀ ਡੁੱਬਦੇ ਧਰਮ ਨੂੰ ਬਚਾਇਆ ਜਾ ਸਕਦਾ ਹੈ। ਆਪ ਜੀ ਦੇ ਬਚਨ ਸੁਣ ਕੇ ਪੂਰੇ ਦਰਬਾਰ ਵਿੱਚ ਸੱਨਾਟਾ ਛਾ ਗਿਆ। ਆਪ ਜੀ ਦੇ ਸਪੁੱਤਰ ਬਾਲ ਗੋਬਿੰਦ ਰਾਇ ਜੀ ਨੇ ਆਪ ਜੀ ਤੋਂ ਇਸ ਖ਼ਾਮੋਸ਼ੀ ਦਾ ਕਾਰਨ ਪੁੱਛਿਆ ਤਾਂ ਗੁਰੂ ਜੀ ਨੇ ਜਵਾਬ ਦਿੱਤਾ ਕਿ ਅਤਿਆਚਾਰ ਦੇ ਭਾਂਬੜ ਬਹੁਤ ਉੱਚੇ ਚਲੇ ਗਏ ਹਨ। ਜਿਸ ਵਿੱਚ ਇਹ ਨਿਤਾਣੇ ਬਾਲਣ ਦੀ ਥਾਂ ਝੋਕੇ ਜਾ ਰਹੇ ਹਨ। ਹੁਣ ਕਿਸੇ ਮਹਾਂਪੁਰਖ ਦੇ ਬਲੀਦਾਨ ਦੀ ਲੋੜ ਹੈ ਜੋ ਆਪਣੇ ਪਵਿੱਤਰ ਖ਼ੂਨ ਦੇ ਛਿੱਟੇ ਮਾਰ ਕੇ ਬਲਦੇ ਹੋਏ ਭਾਂਬੜਾਂ ਨੂੰ ਸ਼ਾਂਤ ਕਰ ਸਕੇ। ਬਾਲ ਗੋਬਿੰਦ ਰਾਇ ਜੀ ਨੇ ਕਿਹਾ ਕਿ ਆਪ ਜੀ ਤੋਂ ਬਿਨਾਂ ਹੋਰ ਮਹਾਂਪੁਰਖ ਕੌਣ ਹੋ ਸਕਦਾ ਹੈ? ਆਪ ਆਪਣਾ ਬਲੀਦਾਨ ਦੇ ਕੇ ਇਨ੍ਹਾਂ ਦੇ ਡੁੱਬਦੇ ਹੋਏ ਧਰਮ ਦੀ ਰੱਖਿਆ ਕਰੋ। ਆਪਣੇ ਬਾਲ ਦੇ ਨਿੱਕੇ ਜਿਹੇ ਮੂੰਹੋਂ ਏਨੀ ਵੱਡੀ ਗੱਲ ਸੁਣ ਕੇ ਗੁਰੂ ਜੀ ਨੂੰ ਵਿਸ਼ਵਾਸ ਹੋ ਗਿਆ ਕਿ ਇਹ ਬਾਲਕ ਆਉਣ ਵਾਲੀ ਹਰ ਔਖੀ ਤੋਂ ਔਖੀ ਘੜੀ ਦਾ ਸਾਹਮਣਾ ਕਰਨ ਲਈ ਹਰ ਪੱਖੋਂ ਸਮਰੱਥ ਹੈ। ਆਪ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦੇਣ ਦਾ ਫ਼ੈਸਲਾ ਕਰ ਲਿਆ। ਗੁਰੂ ਜੀ ਨੇ ਕਸ਼ਮੀਰੀ ਪੰਡਤਾਂ ਨੂੰ ਕਿਹਾ ਕਿ ਤੁਸੀਂ ਨਿਸ਼ਚਿੰਤ ਹੋ ਕੇ ਜਾਓ ਤੇ ਔਰੰਗਜ਼ੇਬ ਨੂੰ ਕਹਿ ਦਿਓ ਕਿ ਜਾਹ! ਪਹਿਲਾਂ ਸਾਡੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਮੁਸਲਮਾਨ ਬਣਾ ਲੈ। ਜੇ ਉਨ੍ਹਾਂ ਨੇ ਇਸਲਾਮ ਧਰਮ ਕਬੂਲ ਕਰ ਲਿਆ ਤਾਂ ਅਸੀਂ ਖ਼ੁਸ਼ੀ-ਖੁਸ਼ੀ ਮੁਸਲਮਾਨ ਬਣ ਜਾਵਾਂਗੇ।