ਰਾਮ ਸਰੂਪ ਅਣਖੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 37:
ਅਣਖੀ ਨੇ ‘ਕਹਾਣੀ ਪੰਜਾਬ’ ਵੱਲੋਂ ਬਹੁ-ਭਾਸ਼ੀ ਕਹਾਣੀ ਗੋਸ਼ਠੀਆਂ ਦਾ ਇਕ ਨਿਰੰਤਰ ਸਿਲਸਿਲਾ ਚਲਾਇਆ ਹੋਇਆ ਸੀ ਤਾਂ ਕਿ ਪੰਜਾਬੀ ਦੇ ਨਵੇਂ ਕਹਾਣੀਕਾਰ ਹੋਰ ਭਾਰਤੀ ਭਾਸ਼ਾਵਾਂ ਦੇ ਲੇਖਕਾਂ ਦੇ ਸੰਪਰਕ ਵਿਚ ਆ ਕੇ ਕੁਝ ਸਿਖ ਸਕਣ। ਪੰਜਾਬੀ ਸਾਹਿਤਕਾਰਾਂ ਤੋਂ ਇਲਾਵਾ [[ਹਿੰਦੀ ਭਾਸ਼ਾ|ਹਿੰਦੀ]], [[ਉਰਦੂ ਭਾਸ਼ਾ|ਉਰਦੂ]], [[ਰਾਜਸਥਾਨੀ ਭਾਸ਼ਾ|ਰਾਜਸਥਾਨੀ]] ਦੇ ਬਹੁਤ ਸਾਰੇ ਲੇਖਕਾਂ ਨੇ ਸਮੇਂ-ਸਮੇਂ ਇਨ੍ਹਾਂ ਗੋਸ਼ਠੀਆਂ ਵਿਚ ਆਪਣੀ ਹਾਜ਼ਰੀ ਦਰਜ ਕਰਵਾਈ ਹੈ। ਅਕਤੂਬਰ 2009 ਵਿਚ ਹੋਈ ਸਤਾਰ੍ਹਵੀਂ ਤ੍ਰੈਭਾਸ਼ੀ ਕਹਾਣੀ ਗੋਸ਼ਠੀ ਵਿਚ ਹਿੰਦੀ, ਪੰਜਾਬੀ ਅਤੇ ਰਾਜਸਥਾਨੀ ਕਹਾਣੀਕਾਰਾਂ/ਆਲੋਚਕਾਂ ਨੇ ਭਾਗ ਲਿਆ ਸੀ। [[ਪੰਜਾਬੀ ਭਾਸ਼ਾ|ਪੰਜਾਬੀ]] ਵਿਚ ਇਕੱਲੇ ਸਾਹਿਤਕਾਰ ਵੱਲੋਂ ਕੀਤਾ ਜਾਣ ਵਾਲਾ ਗੋਸ਼ਠੀਆਂ ਦਾ ਇਹ ਇਕੋ-ਇਕ ਵੱਡਾ ਤੇ ਅਨੋਖਾ ਆਯੋਜਨ ਹੈ।<ref>{{Cite web|url=http://www.sarokar.ca/2015-04-08-03-15-11/2015-05-04-23-41-51/940-27|title=27ਵੀਂ ਰਾਮ ਸਰੂਪ ਅਣਖੀ ਸਿਮਰਤੀ ਕਹਾਣੀ ਗੋਸ਼ਟੀ --- ਕੇਸਰਾ ਰਾਮ - sarokar.ca|website=www.sarokar.ca|language=en-us|access-date=2018-09-25}}</ref>
==ਮੌਤ==
 
<!-- ਸਾਰੀ ਜ਼ਿੰਦਗੀ ਕਿਸੇ ਪਰਾ ਸਰੀਰਕ ਸ਼ਕਤੀ ਵਿੱਚ ਮੇਰਾ ਕਦੇ ਕੋਈ ਵਿਸ਼ਵਾਸ ਨਹੀਂ ਰਿਹਾ। ਮੇਰੇ ਲਈ ਸਭ ਤੋਂ ਵੱਡੀ ਸ਼ਕਤੀ ਮਨੁੱਖ ਹੈ। ਮੈਂ ਆਪਣੇ ਸਕੇ-ਸਬੰਧੀਆਂ ਅਤੇ ਮਿੱਤਰਾਂ ਨੂੰ ਸੁਝਾਓ ਦਿੰਦਾ ਹਾਂ ਕਿ ਮੇਰੀ ਮੌਤ ਬਾਅਦ ਮੈਨੂੰ ਬਰਨਾਲੇ ਦੇ ਰਾਮ ਬਾਗ ਵਿੱਚ ਫੂਕ ਕੇ ਸੁਆਹ ਤੇ ਹੱਡੀਆਂ ਦੀ ਪੰਡ ਹਰੀਗੜ੍ਹ ਨਹਿਰ ਵਿੱਚ ਤਾਰ ਦਿੱਤੀ ਜਾਵੇ।… ਮੈਂ ਧਾਰਮਿਕ ਨਹੀਂ ਹਾਂ, ਮੇਰੀ ਮੌਤ ਬਾਅਦ ਕੋਈ ਧਾਰਮਿਕ ਰਸਮ ਨਾ ਕੀਤੀ ਜਾਵੇ। ਤੀਜੇ ਦਿਨ ਹੀ ਜਾਂ ਸੱਤਵੇਂ ਦਿਨ ਸਾਡੇ ਘਰ ਜਾਂ ਹੋਰ ਕਿਸੇ ਸਥਾਨ ‘ਤੇ ਸਾਡੇ ਰਿਸ਼ਤੇਦਾਰ, ਮੇਰੇ ਮਿੱਤਰ, ਮੇਰੇ ਪਾਠਕ ਘੰਟੇ ਦੋ ਘੰਟਿਆਂ ਲਈ ਇਕੱਠੇ ਹੋਣ ਅਤੇ ਮੇਰੀਆਂ ਗੱਲਾਂ ਕਰਨ। ਮੇਰੇ ਲਈ ਇਹੋ ਸ਼ਰਧਾਂਜਲੀ ਹੋਵੇਗੀ। -->
 
{{Blockquote
|text=
<!-- ਸਾਰੀ ਜ਼ਿੰਦਗੀ ਕਿਸੇ ਪਰਾ ਸਰੀਰਕ ਸ਼ਕਤੀ ਵਿੱਚ ਮੇਰਾ ਕਦੇ ਕੋਈ ਵਿਸ਼ਵਾਸ ਨਹੀਂ ਰਿਹਾ। ਮੇਰੇ ਲਈ ਸਭ ਤੋਂ ਵੱਡੀ ਸ਼ਕਤੀ ਮਨੁੱਖ ਹੈ। ਮੈਂ ਆਪਣੇ ਸਕੇ-ਸਬੰਧੀਆਂ ਅਤੇ ਮਿੱਤਰਾਂ ਨੂੰ ਸੁਝਾਓ ਦਿੰਦਾ ਹਾਂ ਕਿ ਮੇਰੀ ਮੌਤ ਬਾਅਦ ਮੈਨੂੰ ਬਰਨਾਲੇ ਦੇ ਰਾਮ ਬਾਗ ਵਿੱਚ ਫੂਕ ਕੇ ਸੁਆਹ ਤੇ ਹੱਡੀਆਂ ਦੀ ਪੰਡ ਹਰੀਗੜ੍ਹ ਨਹਿਰ ਵਿੱਚ ਤਾਰ ਦਿੱਤੀ ਜਾਵੇ।… ਮੈਂ ਧਾਰਮਿਕ ਨਹੀਂ ਹਾਂ, ਮੇਰੀ ਮੌਤ ਬਾਅਦ ਕੋਈ ਧਾਰਮਿਕ ਰਸਮ ਨਾ ਕੀਤੀ ਜਾਵੇ। ਤੀਜੇ ਦਿਨ ਹੀ ਜਾਂ ਸੱਤਵੇਂ ਦਿਨ ਸਾਡੇ ਘਰ ਜਾਂ ਹੋਰ ਕਿਸੇ ਸਥਾਨ ‘ਤੇ ਸਾਡੇ ਰਿਸ਼ਤੇਦਾਰ, ਮੇਰੇ ਮਿੱਤਰ, ਮੇਰੇ ਪਾਠਕ ਘੰਟੇ ਦੋ ਘੰਟਿਆਂ ਲਈ ਇਕੱਠੇ ਹੋਣ ਅਤੇ ਮੇਰੀਆਂ ਗੱਲਾਂ ਕਰਨ। ਮੇਰੇ ਲਈ ਇਹੋ ਸ਼ਰਧਾਂਜਲੀ ਹੋਵੇਗੀ। -->}}
 
== ਵਿਸ਼ਾ ==
ਉਸ ਦੇ ਨਾਵਲਾਂ ਦਾ ਵਿਸ਼ਾ, ਪਾਤਰ ਅਤੇ ਤਮਾਮ ਤਾਣਾ-ਬਾਣਾ ਮਾਲਵੇ ਦੇ ਕੁਝ ਕੁ ਪਿੰਡਾਂ ਦੁਆਲੇ ਹੀ ਘੁੰਮਦਾ ਹੈ। ਇਸ ਵਿਚ ਮੁੱਖ ਤੌਰ ’ਤੇ ਪੂੰਜੀਵਾਦ ਦੀ ਮਾਰ ਹੇਠ ਆਈ ਹਰੇ ਇਨਕਲਾਬ ਤੋਂ ਬਾਅਦ ਦੀ ਕਿਸਾਨੀ, ਪੇਂਡੂ ਸਮਾਜ ਦੀ ਟੁੱਟ-ਭੱਜ ਅਤੇ ਰਿਸ਼ਤਿਆਂ ਵਿਚ ਆਏ ਨਿਘਾਰ ਨੂੰ ਬੜੀ ਸ਼ਿੱਦਤ ਨਾਲ ਚਿਤਰਿਆ ਗਿਆ ਹੈ। ਅਣਖੀ ਜੀ ਆਪਣੀਆਂ ਰਚਨਾਵਾਂ ਰਾਹੀਂ ਕਿਸਾਨਾਂ, ਮਜ਼ਦੂਰਾਂ ਦੇ ਹੱਕਾਂ ਲਈ ਜੂਝਦੇ ਰਹੇ, ਭਾਵੇਂ ਉਹ ‘ਜ਼ਮੀਨਾਂ ਵਾਲੇ’, ‘ਸਲਫਾਸ’ ਨਾਵਲ ਹੋਣ ਜਾਂ ‘ਕਣਕਾਂ ਦਾ ਕਤਲੇਆਮ’। ਉਨ੍ਹਾਂ ਦੇ ਨਾਵਲ ‘ਜ਼ਮੀਨਾਂ ਵਾਲੇ’ ਵਿਚ ਜ਼ਮੀਨ ਦੀ ਹੈਂਕੜ ਹੀ ਮੌਜੂਦਾ ਸਮੇਂ ਵਿਚ ਜੱਟ ਨੂੰ ਲੈ ਡੁੱਬੀ ਕਿਉਂਕਿ ਇਹ ਯੁੱਗ ਹੱਥਾਂ ਦੀ ਕਿਰਤ ਕਰਨ ਵਾਲਿਆਂ ਦਾ ਹੈ। ‘ਬਸ ਹੋਰ ਨਹੀਂ’ ਵਿਚ ਮਰਦ-ਔਰਤ ਦੀ ਪਛਾਣ ਅਤੇ ਰਿਸ਼ਤੇ ਦਾ ਮਸਲਾ ਉਠਾਇਆ ਗਿਆ ਹੈ। ‘ਗੇਲੋ’ ਨਾਵਲ ਟੁੱਟ ਰਹੀ ਕਿਸਾਨੀ ਤੇ ‘ਕਣਕਾਂ ਦਾ ਕਤਲਾਮ’ ਪੰਜਾਬ ਦੇ ਭੱਖਦੇ ਜ਼ਮੀਨੀ ਮਸਲੇ ਬਾਰੇ ਹੈ। ਨਾਵਲ ‘ਭੀਮਾ’ ਵਿਚ ਬਿਹਾਰੀ ਖੇਤ-ਮਜ਼ਦੂਰ ਨੂੰ ਰਚਨਾ ਦਾ ਕੇਂਦਰ ਬਿੰਦੂ ਬਣਾਇਆ ਗਿਆ ਹੈ। ਉਨ੍ਹਾਂ ਦਾ ਆਖਰੀ ਨਾਵਲ ‘ਪਿੰਡ ਦੀ ਮਿੱਟੀ’ ਹੈ।