ਗੁਰੂ ਅਰਜਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 59:
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦੁੱਤੀ ਉਪਦੇਸ਼ਾਂ ਦਾ ਅਸਰ ਮੁਸਲਮਾਨ ਉਲਮਾਵਾਂ ਅਤੇ ਕਾਜ਼ੀਆਂ ਨੇ ਕਬੂਲਿਆ ਕਿਉਂਕਿ ਮੁਸਲਮਾਨ ਕੱਟੜਪੰਥੀ ਆਪਣੇ ਧਰਮ ਦੀ ਬਰਾਬਰੀ ਬਰਦਾਸ਼ਤ ਨਹੀਂ ਕਰ ਸਕਦੇ ਸਨ। ਅਕਬਰ ਦਾ ਪੁੱਤਰ ਜਹਾਂਗੀਰ ਜਦੋਂ ਤਖ਼ਤ ’ਤੇ ਬੈਠਾ ਤਾਂ ਵਿਰੋਧੀਆਂ ਨੇ ਗੁਰੂ ਸਾਹਿਬ ਵਿਰੁੱਧ ਉਸ ਦੇ ਕੰਨ ਭਰਨੇ ਸ਼ੁਰੂ ਕੀਤੇ। ਇਸ ਕੰਮ ਵਿੱਚ ਚੰਦੂ ਦੀ ਈਰਖਾ ਨੇ ਵੀ ਬਹੁਤ ਜ਼ਿਆਦਾ ਰੋਲ ਅਦਾ ਕੀਤਾ। ਜਹਾਂਗੀਰ ਨੇ ਮੁਰਤਜ਼ਾ ਖਾਨ ਨੂੰ ਕਿਹਾ ਕਿ ਗੁਰੂ ਸਾਹਿਬ ਦਾ ਮਾਲ ਅਸਬਾਬ ਜ਼ਬਤ ਕਰਕੇ ਉਨ੍ਹਾਂ ਨੂੰ ਉਸ ਦੇ ਸਾਹਮਣੇ ਪੇਸ਼ ਕੀਤਾ ਜਾਵੇ। ਜਹਾਂਗੀਰ ਨੇ ਗੁਰੂ ਸਾਹਿਬ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਹਜ਼ਰਤ ਮੁਹੰਮਦ ਦੀ ਖੁਸ਼ਾਮਦ ਦੇ ਸ਼ਬਦ ਦਰਜ ਕਰਨ ਲਈ ਕਿਹਾ, ਜਿਸ ’ਤੇ ਗੁਰੂ ਸਾਹਿਬ ਨੇ ਸਾਫ ਇਨਕਾਰ ਕਰ ਦਿੱਤਾ। ਇੱਕ ਪਾਸੇ ਚੰਦੂ ਦੀ ਈਰਖਾ ਸੀ ਕਿ ਉਸ ਦੀ ਲੜਕੀ ਦਾ ਰਿਸ਼ਤਾ ਗੁਰੂ ਹਰਿਗੋਬਿੰਦ ਸਾਹਿਬ ਨੂੰ ਕਰਨ ਤੋਂ ਗੁਰੂ ਸਾਹਿਬ ਨੇ ਇਨਕਾਰ ਕਰ ਦਿੱਤਾ ਸੀ, ਅਖੀਰ ਗੁਰੂ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦੇ ਦਿੱਤਾ ਗਿਆ, ਇਸ ਕੰਮ ਲਈ ਖਾਸ ਤੌਰ ’ਤੇ ਨਿਰਦਈ ਚੰਦੂ ਨੂੰ ਲਗਾਇਆ ਗਿਆ। ਗੁਰੂ ਸਾਹਿਬ ਨੂੰ ਤੱਤੀ ਤਵੀ ’ਤੇ ਬਿਠਾ ਕੇ ਸੀਸ ’ਤੇ ਤੱਤੀ ਰੇਤ ਪਾਈ ਗਈ ਅਤੇ ਬਾਅਦ ਵਿੱਚ ਉਬਲਦੇ ਪਾਣੀ ਦੀ ਦੇਗ ਵਿੱਚ ਪਾਇਆ ਗਿਆ। ਪਰ ਗੁਰੂ ਸਾਹਿਬ ਨੇ ‘ਤੇਰਾ ਕੀਆ ਮੀਠਾ ਲਾਗੇ ' ਦੀ ਧੁਨੀ ਜਾਰੀ ਰੱਖੀ ਅੰਤ 16 ਮਈ, 1606 ਨੂੰ ਛੇਵੇਂ ਦਿਨ ਗੁਰੂ ਸਾਹਿਬ ਦੇ ਪਾਵਨ ਸਰੀਰ ਨੂੰ ਰਾਵੀ ਦਰਿਆ ਦੇ ਕਿਨਾਰੇ ਲਿਜਾਇਆ ਗਿਆ ਅਤੇ ਰਾਵੀ ਦਰਿਆ ਵਿੱਚ ਰੋੜ੍ਹਿਆ ਗਿਆ। ਅੱਜਕਲ੍ਹ ਉਹ ਜਗ੍ਹਾ ਗੁਰਦੁਆਰਾ ਡੇਹਰਾ ਸਾਹਿਬ ਦੇ ਨਾਮ ਨਾਲ ਜਾਣੀ ਜਾਂਦੀ ਹੈ ਜੋ ਕਿ ਪਾਕਿਸਤਾਨ ਵਿੱਚ ਹੈ-
 
ਉਮਦਤ ਤਵਾਰੀਕ ਦਾ ਲਿਖਾਰੀ ਲਿਖਦਾ ਹੈ ਕਿ ਸ਼ਹਾਦਤ ਨੂੰ ਲਿਖਣ ਲੱਗਿਆਂ ਕਲਮ ਲਹੂ ਦੇ ਹੰਝੂ ਕੇਰਦੀ ਹੈ, ਅੱਖਾਂ ਰੋਂਦੀਆਂ ਹਨ, ਦਿਲ ਪਾਟਦਾ ਹੈ ਅਤੇ ਜਾਨ ਹੈਰਾਨ ਹੁੰਦੀ ਹੈ। ਵਾਹਿਗੁਰੂ ਜੀ।
 
==ਪੰਜਾਬੀ ਸਾਹਿਤ ਵਿੱਚ ਯੋਗਦਾਨ==